460
ਸਲੋਕ ਮਃ ੧ ॥
ਨਾ ਸਤਿ ਦੁਖੀਆ ਨਾ ਸਤਿ ਸੁਖੀਆ ਨਾ ਸਤਿ ਪਾਣੀ ਜੰਤ ਫਿਰਹਿ ॥ ਨਾ ਸਤਿ ਮੂੰਡ ਮੁਡਾਈ ਕੇਸੀ ਨਾ ਸਤਿ ਪੜਿਆ ਦੇਸ ਫਿਰਹਿ ॥ ਨਾ ਸਤਿ ਰੁਖੀ ਬਿਰਖੀ ਪਥਰ ਆਪੁ ਤਛਾਵਹਿ ਦੁਖ ਸਹਹਿ ॥ ਨਾ ਸਤਿ ਹਸਤੀ ਬਧੇ ਸੰਗਲ ਨਾ ਸਤਿ ਗਾਈ ਘਾਹੁ ਚਰਹਿ ॥
ਦੁਖੀ ਹੋਣ ਵਿਚ (ਸਿੱਧੀ ਤੇ ਵਡਿਆਈ ਦੀ ਪ੍ਰਾਪਤੀ) ਨਹੀਂ ਹੈ, ਸੁਖ-ਰਹਿਣਾ ਹੋਣ ਵਿਚ ਭੀ ਨਹੀਂ ਤੇ ਪਾਣੀ ਵਿਚ ਖਲੋਣ ਵਿਚ ਭੀ ਨਹੀਂ ਹੈ ਜੀਵ ਪਾਣੀ ਵਿਚ ਹੀ ਫਿਰਦੇ ਹਨ । ਸਿਰ ਦੇ ਕੇਸ ਮੁਨਾਣ ਵਿਚ ਸਿੱਧੀ ਨਹੀਂ ਹੈ; ਇਸ ਗੱਲ ਵਿਚ ਭੀ ਸਿੱਧੀ ਨਹੀਂ ਕਿ ਵਿਦਵਾਨ ਬਣ ਕੇ ਦੇਸਾਂ ਦੇਸਾਂ ਵਿਚ ਫਿਰੀਏ। ਰੁੱਖਾਂ ਬਿਰਖਾਂ ਤੇ ਪੱਥਰਾਂ ਵਿਚ ਭੀ ਸਿੱਧੀ ਨਹੀਂ ਹੈ, ਇਹ ਆਪਣੇ ਆਪ ਨੂੰ ਕਟਾਂਦੇ ਹਨ ਤੇ) ਦੁੱਖ ਸਹਾਰਦੇ ਹਨ (ਭਾਵ, ਰੁੱਖਾਂ ਬਿਰਖਾਂ ਪੱਥਰਾਂ ਵਾਂਗ ਜੜ੍ਹ ਹੋ ਕੇ ਆਪਣੇ ਉਤੇ ਕਈ ਕਸ਼ਟ ਸਹਾਰਿਆਂ ਭੀ ਜਨਮ-ਮਨੋਰਥ ਦੀ ਸਿੱਧੀ ਪ੍ਰਾਪਤ ਨਹੀਂ ਹੁੰਦੀ) । ਸਿੱਧੀ ਨਹੀਂ ਹੈ, ਹਾਥੀ ਸੰਗਲਾਂ ਨਾਲ ਬੱਧੇ ਪਏ ਹੁੰਦੇ ਹਨ; ਸਿੱਧੀ ਨਹੀਂ ਹੈ