332
ਸੋਰਠਿ ਮਹਲਾ ੫ ॥
ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥