306
ਤਿਲੰਗ ਮਹਲਾ ੧ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥
ਜਿਸ ਜੀਵ ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ ਇਸਤ੍ਰੀ ਖਸਮ ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥