421
ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥