• Daily Hukamnama
  • Shop
  • Quiz
Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari
  • 0




Author

admin

admin

I am writer

Daily Hukamnama Sri Darbar Sahib Amritsar 17 February 2025

by admin February 17, 2025

ਰਾਮਕਲੀ ਮਹਲਾ ੧ ॥

ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਪੰਜਾਬੀ ਵਿਆਖਿਆ :

ਰਾਮਕਲੀ ਮਹਲਾ ੧ ॥

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧। ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪।

English Translation:

RAAMKALEE, FIRST MEHL:

Awareness of the Shabad and the Teachings is my horn; the people hear the sound of its vibrations. Honor is my begging bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are many Siddhas, seekers, Yogis, wandering pilgrims, spiritual teachers, and good people. If I meet them, I chant the Lord’s Praises, and my mind serves Him. || 3 || Paper and salt, protected by ghee, remain untouched by water, as the lotus remains unaffected in water. What can death do to those who meet with such devotees, O servant Nanak? || 4 || 4 ||

ਅੰਗ: 877 | 17-02-2025

Share on WhatsappDownload ImageCopy

Daily Hukamnama Sri Darbar Sahib Amritsar 15 February 2025

by admin February 15, 2025

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

English Translation:

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind – O Guru, please let me grasp the hem of Your robe, so that servant Nanak may walk in harmony with You. || 4 ||1|

ਅੰਗ: 696 | 15-02-2025

Share on WhatsappDownload ImageCopy

Daily Hukamnama Sri Darbar Sahib Amritsar 14 February 2025

by admin February 14, 2025

ਤਿਲੰਗ ਘਰੁ ੨ ਮਹਲਾ ੫ ॥

ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥

ਪੰਜਾਬੀ ਵਿਆਖਿਆ :

ਤਿਲੰਗ ਘਰੁ ੨ ਮਹਲਾ ੫ ॥

ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।

English Translation:

TILANG, SECOND HOUSE, FIFTH MEHL:

There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||

ਅੰਗ: 723 | 14-02-2025

Share on WhatsappDownload ImageCopy

Daily Hukamnama Sri Darbar Sahib Amritsar 13 February 2025

by admin February 13, 2025

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ

ੴ ਸਤਿਗੁਰ ਪ੍ਰਸਾਦਿ ॥

ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਪੰਜਾਬੀ ਵਿਆਖਿਆ

ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।

English Translate

Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ||1|| I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.”||1||Pause|| I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. ||2|| I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ||3|| In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4|| I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. ||5|| One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. ||6|| One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. ||7|| When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak Ji has found peace. ||8|| My Yatra, my life pilgrimage, has become fruitful, fruitful, fruitful. My comings and goings have ended, since I met the Holy Saint. ||1|| Pause || Second ||1||3||

ਅੰਗ: 686 | 13-02-2025

Share on WhatsappDownload ImageCopy

Attitude Punjabi status 2 line

by admin February 10, 2025

Attitude Punjabi status 2 line ,Punjabi status Attitude for girls,Punjabi status Attitude for whatsapp,Punjabi status Attitude for boys

ਸਾਡੀ ਔਕਾਤ ਨਹੀਂ ਕਿਸੇ ਦਾ ਦਿਲ ਜਿੱਤਣ ਦੀ

ਲੋਕ ਖੁਦ ਵਿਕ ਜਾਂਦੇ ਆ ਸਾਡਾ ਕਿਰਦਾਰ ਦੇਖ ਕੇ।

ਅਸੂਲਾਂ ਦੀ ਜਿੰਦਗੀ ਜਿਉਣੇ ਆਂ ਮਿੱਤਰਾ

ਤਗੜਾ ਜਾਂ ਮਾੜਾ ਦੇਖ ਕਦੇ ਬਦਲੇ ਨੀ।

ਨਾਲ ਸਭਨਾਂ ਤੁਰੇ ਅਸੀਂ ਕੱਲੇ ਨੀ ਬਣੇ

ਧੰਨਵਾਦ ਮਾਲਕਾਂ ਅਸੀਂ ਦੱਲੇ ਨੀ ਬਣੇ ।

ਜੱਫੀਆਂ ਪਾ ਪਾ ਮਿਲਦੇ ਨੇ, ਮਾੜੇ ਸਾਲੇ ਦਿਲ ਦੇ ਨੇ,

ਵੇਖ ਤਰੱਕੀ ਵਾਹ ਵਾਹ ਕਰਦੇ, ਅੰਦਰੋਂ ਅੰਦਰੀ ਹਿੱਲਦੇ ਨੇ।

ਜਿੰਨੇ ਨਾਦਾਨ ਰਹੋਗੇ

ਓਨੇ ਆਸਾਨ ਰਹੋਗੇ।

ਦਿਲ ਦੇ ਫਕੀਰ ਹੁੰਦੇ ਨੇਂ ਉਹ

ਸ਼ਾਹੀ ਵੱਜਦਾ ਘਰਾਣਾ ਜਿਹਨਾਂ ਦਾ।

ਕਰੀ ਦਾ ਨੀ ਮਾਨ ਗੋਰੇ ਚਿੱਟੇ ਰੰਗ ਦਾ

ਜੱਟ ਵੀ ਸ਼ਿਕਾਰੀ ਸਿਰੇ ਦਾ ਚਾਹੇ ਥੋੜਾ ਸੰਗ ਦਾ।

ਡੂੰਘੀਆਂ ਗੱਲਾਂ ਤੇ ਡੂੰਘੇ ਲੋਕ

ਛੇਤੀਂ ਕਿੱਤੇ ਸਮਝ ‘ਚ ਨਈ ਆਉਂਦੇ।

ਜਹਾਂ ਹਮ ਖੜ੍ਹੇ ਹੈਂ,,ਵਹਾਂ ਤੁਮ ਪਹੁੰਚ ਨਹੀਂ ਸਕਤੇ

ਜਹਾਂ ਤੁਮ ਖੜ੍ਹੇ ਹੋ, ਵਹਾਂ ਸੇ ਹਮ ਕਬ ਕੇ ਗੁਜ਼ਰ ਚੁਕੇ ਹੈ।

ਛਲ ਕਾ ਫਲ ਛਲ ਹੀ ਹੋਤਾ ਹੈ

ਫਿਰ ਚਾਹੇ ਵੋ ਆਜ ਹੋ ਯਾ ਫਿਰ ਕਲ।

ਵਕਤ ਨਾਲੋ ਪਹਿਲਾ ਬੋਲੇ ਗਏ ਸਬਦ ਅਤੇ

ਮੌਸਮ ਤੋਂ ਪਹਿਲਾਂ ਤੋੜੇ ਗਏ ਫ਼ਲ ਬੇਅਰਥ ਜਾਂਦੇ ਹਨ।

ਸਾਫ-ਸਾਫ ਬੋਲਣ ਦੇ ਚੱਕਰ ਵਿੱਚ

ਹਰ ਹਫਤੇ ਇੱਕ-ਦੋ ਰਿਸ਼ਤੇ ਸਾਫ ਹੋ ਜਾਂਦੇ ਨੇਂ

ਮਿੱਠਾ ਝੂਟ ਬੋਲਣ ਦੀ ਆਦਤ ਹੀ ਨਹੀਂ ਬਣ ਰਹੀ।

ਜ਼ਿੰਦਗੀ ਕੀ ਕਸੌਟੀ ਸੇ ਹਰ ਰਿਸ਼ਤਾ ਗੁਜ਼ਰ ਗਯਾ

ਕੁਛ ਨਿਕਲੇ ਖਰੇ ਸੋਨੇ ਸੇ ਤੋ ਕੁਛ ਕਾ ਪਾਨੀ ਉਤਰ ਗਯਾ।

ਮੇਰੀ ਬਢਤੀ ਤਕਲੀਫੇਂ ਕਿਸੀ ਕੋ ਨਾਂ ਦਿਖੀ

ਮੇਰਾ ਬਦਲਤਾ ਰਵਈਆ ਸਬਕੋ ਨਜ਼ਰ ਆ ਗਯਾ।

ਸੁਭਾਅ ਹੀ ਬਦਲੇ ਆ ਮੱਖਣਾਂ,

ਕਿਸੇ ਭੁਲੇਖੇ ‘ਚ ਨਾਂ ਰਹੀ, ਦਿਮਾਗ਼ ਹਾਲੇ ਵੀ ਉਹੀ ਆ।

ਅੱਖਾ ਵਿੱਚ ਸੁਪਨੇ ਤੇ ਦਿਲ ਵਿੱਚ ਅੱਗ ਐ

ਵਿਰੋਧ ਵਿੱਚ ਬਹੁਤ ਨੇ ਸਪੋਟ ਵਿੱਚ ਰੱਬ ਐ।

ਨਜ਼ਰਅੰਦਾਜ਼ ਨਾ ਕਰ ਸੱਜਣਾਂ

ਜੇ ਅਸੀਂ ਛੱਡ ਦਿੱਤਾ ਤੈਥੋਂ ਰੋਇਆ ਵੀ ਨਹੀਂ ਜਾਣਾ।

ਉੜਨੇ ਦੋ ਮਿੱਟੀ ਕੋ ਕਹਾ ਤਕ ਉੜੇਗੀ

ਹਵਾ ਰੁਕੇਗੀ ਤੋ ਜਮੀਨ ਪਰ ਹੀ ਰਹੇਗੀ।

ਅਸੂਲਾਂ ਦੇ ਅਧਾਰ ਤੇ ਜਿੰਦਗੀ ਜਿਉਂਦੇ ਆ

ਕਿਸੇ ਦੇ ਮੰਨੇ ਨੀ ਤੇ ਆਪਣੇ ਕਦੇ ਤੋੜੇ ਨੀ।

ਸਾਨੂੰ ਚੁੱਪ ਰਹਿਣ ਦੇ ਸੱਜਣਾਂ

ਸਮੁੰਦਰਾ ਦਾ ਰੌਲਾ ਸੁਨਾਮੀਆਂ ਨੂੰ ਜਨਮ ਦਿੰਦਾ ਏ।

ਚੁੱਪ-ਚਾਪ ਦੀ ਲੰਘ ਮਿੱਤਰਾਂ

ਇਥੇ Maggi ਨਾਲੋਂ ਪਹਿਲਾਂ 302 ਬਣਦੀ ਆ।

 

 

Share on WhatsappDownload ImageCopy

Daily Hukamnama Sri Darbar Sahib Amritsar 9 January 2025

by admin January 9, 2025

ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੫ ॥

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤੁਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

English Translation:

JAITSREE, FIFTH MEHL:

After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. || 1 || Pause || do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya – do not implant these within your mind. Slave Nanak is satisfied and satiated by the Blessed Vision of the Lord’s Darshan his only omamentation is the love of the Lord’s Name. || 2 || 8 || 12 ||

ਅੰਗ: 702 | 09-01-2024

Share on WhatsappDownload ImageCopy

Daily Hukamnama Sri Darbar Sahib Amritsar 30 December 2024

by admin December 30, 2024

ਬਿਲਾਵਲੁ ਮਹਲਾ ੪ ॥

ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

ਪੰਜਾਬੀ ਵਿਆਖਿਆ:

ਹੇ ਭਾਈ! ਜਗਤ ਦੇ ਨਾਥ, ਜਗਤ ਦੇ ਈਸ਼੍ਵਰ, ਧਰਤੀ ਦੇ ਖਸਮ ਪ੍ਰਭੂ ਦਾ ਨਾਮ ਜਪਿਆ ਕਰ। ਜਿਹੜੇ ਮਨੁੱਖ ਪ੍ਰਭੂ ਦੀ ਸਰਨ ਆ ਪੈਂਦੇ ਹਨ, ਉਹ ਮਨੁੱਖ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਜਿਵੇਂ ਪ੍ਰਹਿਲਾਦ (ਆਦਿਕ ਭਗਤਾਂ) ਨੂੰ (ਪਰਮਾਤਮਾ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਕੇ (ਆਪਣੇ ਚਰਨਾਂ ਵਿਚ) ਲੀਨ ਕਰ ਲਿਆ।੧।ਰਹਾਉ। ਹੇ ਭਾਈ! ਪ੍ਰਭੂ ਦਾ ਨਾਮ ਸਿਮਰਿਆ ਕਰੋ, ਇਹ ਨਾਮ ਠੰਢ ਪਾਣ ਵਾਲਾ ਜਲ ਹੈ, ਇਹ ਨਾਮ ਚੰਦਨ ਦੀ ਸੁਗੰਧੀ ਹੈ ਜਿਹੜੀ (ਸਾਰੀ ਬਨਸਪਤੀ ਨੂੰ) ਸੁਗੰਧਿਤ ਕਰ ਦੇਂਦੀ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲਈਦਾ ਹੈ। ਜਿਵੇਂ ਅਰਿੰਡ ਤੇ ਪਲਾਹ (ਆਦਿਕ ਨਿਕੰਮੇ ਰੁੱਖ ਚੰਦਨ ਦੀ ਸੰਗਤਿ ਨਾਲ) ਸੁਗੰਧਿਤ ਹੋ ਜਾਂਦੇ ਹਨ, (ਤਿਵੇਂ) ਮੇਰੇ ਵਰਗੇ ਜੀਵ (ਹਰਿ ਨਾਮ ਦੀ ਬਰਕਤਿ ਨਾਲ ਉੱਚੇ ਜੀਵਨ ਵਾਲੇ ਬਣ ਜਾਂਦੇ ਹਨ) ।੧। ਹੇ ਭਾਈ! ਸਾਰੀ ਬਨਸਪਤੀ ਵਿਚ ਚੰਦਨ ਸਭ ਤੋਂ ਸ੍ਰੇਸ਼ਟ (ਰੁੱਖ) ਹੈ, ਚੰਦਨ ਦੇ ਨੇੜੇ (ਉੱਗਾ ਹੋਇਆ) ਹਰੇਕ ਬੂਟਾ ਚੰਦਨ ਬਣ ਜਾਂਦਾ ਹੈ। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਾਇਆ-ਵੇੜ੍ਹੇ ਪ੍ਰਾਣੀ (ਉਹਨਾਂ ਰੁੱਖਾਂ ਵਰਗੇ ਹਨ ਜੋ ਧਰਤੀ ਵਿਚੋਂ ਖ਼ੁਰਾਕ ਮਿਲ ਸਕਣ ਤੇ ਭੀ) ਖਲੋਤੇ ਹੀ ਸੁੱਕ ਜਾਂਦੇ ਹਨ, (ਉਹਨਾਂ ਦੇ) ਮਨ ਵਿਚ ਅਹੰਕਾਰ ਵੱਸਦਾ ਹੈ, (ਇਸ ਵਾਸਤੇ ਪਰਮਾਤਮਾ ਤੋਂ) ਵਿਛੁੱੜ ਕੇ ਉਹ ਕਿਤੇ ਦੂਰ ਪਏ ਰਹਿੰਦੇ ਹਨ।੨। ਹੇ ਭਾਈ! ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵੱਡਾ ਹੈ-ਇਹ ਗੱਲ ਉਹ ਆਪ ਹੀ ਜਾਣਦਾ ਹੈ। (ਜਗਤ ਦੀ) ਸਾਰੀ ਮਰਯਾਦਾ ਉਸ ਨੇ ਆਪ ਹੀ ਬਣਾਈ ਹੋਈ ਹੈ (ਉਸ ਮਰਯਾਦਾ ਅਨੁਸਾਰ) ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸੋਨਾ ਬਣ ਜਾਂਦਾ ਹੈ (ਸੁੱਚੇ ਜੀਵਨ ਵਲ ਬਣ ਜਾਂਦਾ ਹੈ। ਹੇ ਭਾਈ! ਧੁਰ ਦਰਗਾਹ ਤੋਂ (ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਦੇ ਮੱਥੇ ਉਤੇ ਜੋ ਲੇਖ) ਲਿਖਿਆ ਜਾਂਦਾ ਹੈ, ਉਹ ਲੇਖ (ਕਿਸੇ ਦੇ ਆਪਣੇ ਉੱਦਮ ਨਾਲ) ਮਿਟਾਇਆਂ ਮਿਟ ਨਹੀਂ ਸਕਦਾ (ਗੁਰੂ ਦੇ ਮਿਲਣ ਨਾਲ ਹੀ ਲੋਹੇ ਤੋਂ ਕੰਚਨ ਬਣਦਾ) ਹੈ।੩। ਹੇ ਭਾਈ! ਗੁਰੂ ਦੇ ਅੰਦਰ) ਭਗਤੀ ਦੇ ਸਮੁੰਦਰ (ਭਰੇ ਪਏ) ਹਨ, ਭਗਤੀ ਦੇ ਖ਼ਜ਼ਾਨੇ ਖੁਲ੍ਹੇ ਪਏ ਹਨ, ਗੁਰੂ ਦੀ ਮਤਿ ਉਤੇ ਤੁਰ ਕੇ ਹੀ ਮਨੁੱਖ (ਉੱਚੇ ਆਤਮਕ ਗੁਣ-) ਰਤਨ ਪ੍ਰਾਪਤ ਕਰ ਸਕਦਾ ਹੈ। (ਵੇਖੋ) ਗੁਰੂ ਦੀ ਚਰਨੀਂ ਲੱਗ ਕੇ (ਹੀ ਮੇਰੇ ਅੰਦਰ) ਇਕ ਪਰਮਾਤਮਾ ਵਾਸਤੇ ਪਿਆਰ ਪੈਦਾ ਹੋਇਆ ਹੈ (ਹੁਣ) ਪਰਮਾਤਮਾ ਦੇ ਗੁਣ ਗਾਂਦਿਆਂ ਮੇਰਾ ਮਨ ਰੱਜਦਾ ਨਹੀਂ ਹੈ।੪। ਹੇ ਭਾਈ! ਜਿਹੜਾ ਮਨੁੱਖ ਸਦਾ ਹੀ ਪਰਮਾਤਮਾ ਦਾ ਧਿਆਨ ਧਰਦਾ ਰਹਿੰਦਾ ਹੈ ਉਸਦੇ ਅੰਦਰ ਸਭ ਤੋਂ ਉੱਚੀ ਲਗਨ ਬਣ ਜਾਂਦੀ ਹੈ। ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ ਜਿਹੜਾ ਪਿਆਰ ਮੇਰੇ ਅੰਦਰ ਬਣਿਆ ਹੈ, ਮੈਂ (ਤੁਹਾਨੂੰ ਉਸ ਦਾ ਹਾਲ) ਦੱਸਿਆ ਹੈ। ਸੋ, ਹੇ ਭਾਈ! ਮੁੜ ਮੁੜ, ਹਰੇਕ ਖਿਨ, ਹਰੇਕ ਪਲ, ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ (ਪਰ, ਇਹ ਚੇਤੇ ਰੱਖੋ) ਪਰਮਾਤਮਾ ਪਰੇ ਤੋਂ ਪਰੇ ਹੈ, ਕੋਈ ਜੀਵ ਉਸ (ਦੀ ਹਸਤੀ) ਦਾ ਪਾਰਲਾ ਬੰਨ੍ਹਾ ਲੱਭ ਨਹੀਂ ਸਕਦਾ।੫। ਹੇ ਭਾਈ! ਵੇਦ ਸ਼ਾਸਤ੍ਰ ਪੁਰਾਣ (ਆਦਿਕ ਧਰਮ ਪੁਸਤਕ ਇਸੇ ਗੱਲ ਉੱਤੇ) ਜ਼ੋਰ ਦੇਂਦੇ ਹਨ (ਕਿ ਖਟ-ਕਰਮੀ) ਧਰਮ ਕਮਾਇਆ ਕਰੋ, ਉਹ ਇਹਨਾਂ ਛੇ ਧਾਰਮਿਕ ਕਰਮਾਂ ਬਾਰੇ ਹੀ ਪਕਿਆਈ ਕਰਦੇ ਹਨ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਇਸੇ) ਪਾਖੰਡ ਵਿਚ ਭਟਕਣਾ ਵਿਚ (ਪੈ ਕੇ) ਖ਼ੁਆਰ ਹੁੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੀ) ਬੇੜੀ (ਆਪਣੇ ਹੀ ਪਾਖੰਡ ਦੇ) ਭਾਰ ਨਾਲ ਲੋਭ ਦੀ ਲਹਿਰ ਵਿਚ ਡੁੱਬ ਜਾਂਦੀ ਹੈ।੬। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆ ਕਰੋ, ਨਾਮ ਵਿਚ ਜੁੜ ਕੇ ਹੀ ਉੱਚੀ ਆਤਮਕ ਅਵਸਥਾ ਪ੍ਰਾਪਤ ਕਰੋਗੇ। (ਆਪਣੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਪੱਕਾ ਟਿਕਾਈ ਰੱਖੋ, (ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਾਸਤੇ ਇਹ ਹਰਿ-ਨਾਮ ਹੀ) ਸਿਮ੍ਰਿਤੀਆਂ ਸ਼ਾਸਤ੍ਰਾਂ ਦਾ ਉਪਦੇਸ ਹੈ। (ਹਰਿ-ਨਾਮ ਦੀ ਰਾਹੀਂ ਜਦੋਂ ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਮਨੁੱਖ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਜਦੋਂ ਮਨੁੱਖ (ਪਰਮਾਤਮਾ ਦੇ ਨਾਮ ਵਿਚ) ਪਤੀਜਦਾ ਹੈ, ਤਦੋਂ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ।੭। ਹੇ ਨਾਨਕ! ਆਖ-ਹੇ ਪ੍ਰਭੂ!) ਇਹ ਸਾਰਾ ਜਗਤ ਤੇਰਾ ਹੀ ਰੂਪ ਹੈ ਤੇਰਾ ਹੀ ਰੰਗ ਹੈ। ਜਿਸ ਪਾਸੇ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਹੀ ਕਰਮ ਜੀਵ ਕਰਦੇ ਹਨ। ਜੀਵ (ਤੇਰੇ ਵਾਜੇ ਹਨ) ਜਿਵੇਂ ਤੂੰ ਵਜਾਂਦਾ ਹੈਂ, ਤਿਵੇਂ ਵੱਜਦੇ ਹਨ। ਜਿਸ ਰਾਹ ਤੇ ਤੋਰਨਾ ਤੈਨੂੰ ਚੰਗਾ ਲੱਗਦਾ ਹੈ, ਉਸੇ ਰਾਹ ਤੇ ਜੀਵ ਤੁਰਦੇ ਹਨ।੮।੨।

English Translation:

Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. fragrant by their association. ||1|| Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. ||1||Pause|| Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. ||2|| Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. ||3|| The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. ||4|| I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. ||5|| The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. ||6|| So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. ||7|| This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. ||8||2||5||

ਅੰਗ: 833 | 30-12-2024

Share on WhatsappDownload ImageCopy

Daily Hukamnama Sri Darbar Sahib Amritsar 7 December 2024

by admin December 7, 2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

English Translation:

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind – O Guru, please let me grasp the hem of Your robe, so that servant Nanak may walk in harmony with You. || 4 ||1|

ਅੰਗ: 696 | 07-12-2024

Share on WhatsappDownload ImageCopy

Daily Hukamnama Sri Darbar Sahib Amritsar 5 December 2024

by admin December 5, 2024

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ

ੴ ਸਤਿਗੁਰ ਪ੍ਰਸਾਦਿ ॥

ਸਲੋਕੁ ਮਃ ੩ ॥

ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੇ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥

ਪੰਜਾਬੀ ਵਿਆਖਿਆ :

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥

ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖੁਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।

English Translation:

GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM:

ONE UNIVERSAL CREATOR GOD. BY THE GRACE OF THE TRUE GURU:

SHALOK, THIRD MEHL:

This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss. || 1 || THIRD MEHL: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They I do not obtain the Lord’s Name, and they waste away their lives in vain; O Nanak, the Messenger of Death punishes and dishonors them. || 2 || PAUREE: He created Himself – at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed – there was no creation. As it pleased Him, so did He act without Him, here was no other. ||1||

ਅੰਗ: 508| 05-12-2024

Share on WhatsappDownload ImageCopy

Daily Hukamnama Sri Darbar Sahib Amritsar 4 December 2024

by admin December 4, 2024

ਜੈਤਸਰੀ ਮਹਲਾ ੪ ਘਰੁ ੧ ਚਉਪਦੇ

ੴ ਸਤਿਗੁਰ ਪ੍ਰਸਾਦਿ ॥

ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਦੋਂ ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਵਰਗਾ ਕੀਮਤੀ ਨਾਮ ਆ ਵੱਸਿਆ। ਹੇ ਭਾਈ! ਜਿਸ ਭੀ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, ਉਸ ਦੇ ਸਿਰੋਂ ਪਾਪਾਂ ਦਾ ਕਰਜ਼ਾ ਉਤਰ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਪਰਮਾਤਮਾ ਸਾਰੇ ਪਦਾਰਥ ਦੇਣ ਵਾਲਾ ਹੈ। ਹੇ ਮੇਰੇ ਮਨ! ਗੁਰੂ ਦੀ ਸ਼ਰਨ ਪਿਆ ਰਹੁ, ਪੂਰੇ ਗੁਰੂ ਨੇ ਹੀ ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕੀਤਾ ਹੈ ਤੇ ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ ਦੀ ਸ਼ਰਨ ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਆਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀਂ ਜੀਵ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀਂ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨ੍ਹਿਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀਂ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧।

English Translation:

JAITSREE, FOURTH MEHL, FIRST HOUSE, CHAU-PADAS:

ONE UNIVERSAL CREATOR GOD. BY THE GRACE OF THE TRUE GURU:

The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind – O Guru, please let me grasp the hem of Your robe, so that servant Nanak may walk in harmony with You. || 4 ||1|

ਅੰਗ: 696 | 04-12-2024

Share on WhatsappDownload ImageCopy

Daily Hukamnama Sri Darbar Sahib Amritsar 2 December 2024

by admin December 2, 2024

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੪ ॥

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਉਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।

English Translation:

DHANAASAREE, FOURTH MEHL:

O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved all meditate on You, O my King. As it pleases You, protect and preserve me, O my Beloved You are the True King of Nanak. || 4 || 7 || 13 ||

ਅੰਗ: 670 | 02-12-2024

Share on WhatsappDownload ImageCopy

Daily Hukamnama Sri Darbar Sahib Amritsar 29 November 2024

by admin November 29, 2024

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥ ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥ ਕਦੇ ਨ ਵਿਸਾਰੀ ਅਨਦਿਨੁ ਸਮੑਾਰੀ ਜਾ ਨਾਮੁ ਲਈ ਤਾ ਜੀਵਾ ॥ ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥ ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥ ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥ ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥ ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥ ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥ ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥ ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥ ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥ ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥ ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥ ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥ ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥ ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

ਪੰਜਾਬੀ ਵਿਆਖਿਆ:

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ । ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ । (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ । (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ । (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ । ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧। ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ । (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ । ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ । ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ । ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ ।੨। (ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ, ਨਿਰਲੇਪ ਹੋ ਜਾਂਦਾ ਹੈ । ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ । ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ । ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ ।੩। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ । ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ । ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕੋ੍ਰਧਾਤੁਰ ਭੀ ਰਹਿੰਦਾ ਹੈ । ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ । ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ । ਪੁੱਤਰ ਇਸਤ੍ਰੀ (ਆਦਿਕ) ਹਰਿ-ਨਾਮ ਤੋਂ ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ । ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ ।੪। ਹੇ ਹਰੀ! ਜਿਸ ਮਨੁੱਖ ਨੂੰ ਤੂੰ (ਆਪਣੀ) ਕਿਰਪਾ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ । (ਹੇ ਭਾਈ! ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ) ਸਦਾ ਹੱਥ ਜੋੜ ਕੇ ਟਿਕਿਆ ਰਹਿੰਦਾ ਹੈ, ਉਸ ਨੂੰ (ਆਪਣੇ) ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ । ਜਦੋਂ ਮਨੁੱਖ ਨੂੰ ਆਪਣੇ ਮਨ ਵਿਚ ਪ੍ਰਭੂ ਪਿਆਰਾ ਲੱਗਦਾ ਹੈ, ਤਦੋਂ ਉਹ ਪ੍ਰਭੂ ਦੀ ਰਜ਼ਾ ਵਿਚ ਟਿਕ ਜਾਂਦਾ ਹੈ, ਤੇ, ਹੁਕਮ ਮੰਨ ਕੇ ਆਤਮਕ ਆਨੰਦ ਮਾਣਦਾ ਹੈ । ਉਹ ਮਨੁੱਖ ਹਰ ਵੇਲੇ ਦਿਨ ਰਾਤ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਹਰਿ-ਨਾਮ ਸਿਮਰਦਾ ਰਹਿੰਦਾ ਹੈ । ਹੇ ਨਾਨਕ! ਪਰਮਾਤਮਾ ਦਾ (ਹਰ ਵੇਲੇ) ਨਾਮ-ਸਿਮਰਨ (ਹੀ) ਉਸ ਨੂੰ ਵਡਿਆਈ ਮਿਲੀ ਰਹਿੰਦੀ ਹੈ, ਪ੍ਰਭੂ ਦਾ ਨਾਮ (ਉਸ ਨੂੰ ਆਪਣੇ) ਮਨ ਵਿਚ ਪਿਆਰਾ ਲੱਗਦਾ ਹੈ । ਹੇ ਹਰੀ! (ਆਪਣੀ) ਕਿਰਪਾ ਕਰ ਕੇ (ਜਿਸ ਮਨੁੱਖ ਨੂੰ ਤੂੰ ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਸ ਨੂੰ ਤੇਰੀ ਹਜ਼ੂਰੀ ਪ੍ਰਾਪਤ ਹੋ ਜਾਂਦੀ ਹੈ ।੫।੧।

English Translation :

DHANAASAREE, CHHANT, FOURTH MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

When the Dear Lord grants His Grace, one meditates on the Naam, the Name of the Lord. Meeting the True Guru, through loving faith and devotion, one intuitively sings the Glorious Praises of the Lord. Singing His Glorious Praises continually, night and day, one blossoms forth, when it is pleasing to the True Lord. Egotism, self-conceit and Maya are forsaken, and he is intuitively absorbed into the Naam. The Creator Himself acts; when He gives, then we receive. When the Dear Lord grants His Grace, we meditate on the Naam. || 1 || Deep within, I feel true love for the Perfect True Guru. I serve Him day and night; I never forget Him. I never forget Him; I remember Him night and day. When I chant the Naam, then I live. With my ears, I hear about Him, and my mind is satisfied. As Gurmukh, I drink in the Ambrosial Nectar. If He bestows His Glance of Grace, then I shall meet the True Guru; my discriminating intellect would contemplate Him, night and day. Deep within, I feel true love for the Perfect True Guru. || 2 || By great good fortune, one joins the Sat Sangat, the True Congregation; then, one comes to savor the subtle essence of the Lord. Night and day, he remains lovingly focused on the Lord; he merges in celestial peace. Merging in celestial peace, he becomes pleasing to the Lord’s Mind; he remains forever unattached and untouched. He receives honor in this world and the next, lovingly focused on the Lord’s Name. He is liberated from both pleasure and pain; he is pleased by whatever God does. By great good fortune, one joins the Sat Sangat, the True Congregation, and then, one comes to savor the subtle essence of the Lord. || 3 || In the love of duality, there is pain and suffering; the Messenger of Death eyes the self-willed manmukhs. They cry and howl, day and night, caught by the pain of Maya. Caught by the pain of Maya, provoked by his ego, he passes his life crying out, “Mine, mine!”. He does not remember God, the Giver, and in the end, he departs regretting and repenting. Without the Name, nothing shall go along with him; not his children, spouse or the enticements of Maya. In the love of duality, there is pain and suffering; the Messenger of Death eyes the self-willed manmukhs. || 4 || Granting His Grace, the Lord has merged me with Himself; I have found the Mansion of the Lord’s Presence. I remain standing with my palms pressed together; I have become pleasing to God’s Mind. When one is pleasing to God’s Mind, then he merges in the Hukam of the Lord’s Command; surrendering to His Hukam, he finds peace. Night and day, he chants the Lord’s Name, day and night; intuitively, naturally, he meditates on the Naam, the Name of the Lord. Through the Naam, the glorious greatness of the Naam is obtained; the Naam is pleasing to Nanak’s mind. Granting His Grace, the Lord has merged me with Himself; I have found the Mansion of the Lord’s Presence. || 5 || 1 ||

ਅੰਗ: 690 | 29-11-2024

Share on WhatsappDownload ImageCopy
  • 1
  • 2
  • 3
  • …
  • 186

Punjabi Status

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

Punjabi Boliyan

  • Punjabi Boliyan
  • Bari Barsi Boliyan
  • Bhangra Boliyan
  • Dadka Mail
  • Deor Bharjayii
  • Desi Boliyan
  • Funny Punjabi Boliyan
  • Giddha Boliyan
  • Jeeja Saali
  • Jeth Bhabhi
  • Kudi Vallo Boliyan
  • Maa Dhee
  • Munde Vallo Boliyan
  • Nanaan Bharjayi
  • Nanka Mail
  • Nooh Sass
  • Punjabi Tappe

Punjabi Stories

  • Funny Punjabi Stories
  • Sad Stories
  • General
  • Kids Stories
  • Long Stories
  • Mix
  • Moments
  • Motivational
  • Punjabi Virsa
  • Religious
  • Short Stories
  • Social Evils
  • Spirtual

Wallpapers

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

About Us

Punjabi stories is providing hand picked and unique punjabi stories for the users all around the world. We also publish stories send by our users related to different categories such as motivational, religious, spirtual, emotional, love and of general.

Download Application

download punjabi stories app

download punjabi stories app
  • Facebook
  • Instagram
  • Pinterest
  • Youtube
  • Quiz
  • Sachian Gallan
  • Punjabi Status
  • Punjabi Kids Stories
  • Punjabi Motivational Kahanian
  • Punjabi Short Stories
  • Shop
  • Punjabi Wallpapers
  • Refund and Cancellation Policy
  • Terms and conditions
  • Refund policy
  • About
  • Contact Us
  • Privacy Policy

@2021 - All Right Reserved. Designed and Developed by PunjabiStories

Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari

Shopping Cart

Close

No products in the cart.

Close