• Daily Hukamnama
  • Shop
  • Quiz
Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari
  • 0




Author

admin

admin

I am writer

Daily Hukamnama Sri Darbar Sahib Amritsar 6 August 2024

by admin August 6, 2024

ਰਾਗ ਧਨਾਸਰੀ  ਬਾਣੀ ਭਗਤ ਕਬੀਰ ਜੀ ਕੀ

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਪੰਜਾਬੀ ਵਿਆਖਿਆ:

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।1। ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ)। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?।1। ਰਹਾਉ। (ਪਰ) ਕਬੀਰ ਆਖਦਾ ਹੈ—ਹੇ ਲੋਕੋ! ਸੁਣੋ,ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ), ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ)।2।3।

English Translation: 

That humble being, who knows even a little about loving devotional worship – what surprises are there for him? Like water, dripping into water, which cannot be separated out again, so is the weaver Kabeer, with softened heart, merged into the Lord. ||1|| O people of the Lord, I am just a simple-minded fool. If Kabeer were to leave his body at Benares, and so liberate himself, what obligation would he have to the Lord? ||1||Pause|| Says Kabeer, listen, O people – do not be deluded by doubt. What is the difference between Benares and the barren land of Maghar, if the Lord is within one’s heart? ||2||3||

ਅੰਗ: 692 | 06-08-2024

Share on WhatsappDownload ImageCopy

Daily Hukamnama Sri Darbar Sahib Amritsar 5 August 2024

by admin August 5, 2024

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਪੰਜਾਬੀ ਵਿਆਖਿਆ:

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।

ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।

English Translation:

RAAG DHANAASAREE, THE WORD OF DEVOTEE KABEER JEE:

ONE UNIVERSAL CREATOR GOD. BY THE GRACE OF THE TRUE GURU:

Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||

ਅੰਗ: 692 | 05-08-2024

Share on WhatsappDownload ImageCopy

Daily Hukamnama Sri Darbar Sahib Amritsar 4 August 2024

by admin August 4, 2024

ਸਲੋਕ ॥

ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ ਲਹੰਦੜੋ ਮੁਲੁ ਨਾਨਕ ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ ਨ ਚਲੈ ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ ਜਿਸ ਤੇ ਵੰਜੀਐ ॥ ਹਰਿ ਬਿਸਰਿਐ ਕਿਉ ਤ੍ਰਿਪਤਾਵੈ ਨਾ ਮਨੁ ਰੰਜੀਐ ॥ ਪ੍ਰਭੂ ਛੋਡਿ ਅਨ ਲਾਗੈ ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ ਨਾਨਕ ਭਉ ਭੰਜੀਐ ॥੧੦॥

ਪੰਜਾਬੀ ਵਿਆਖਿਆ:

ਹੇ ਨਾਨਕ ਜੀ! ਇਹ ਰਾਜ ਰੂਪ ਧਨ ਤੇ (ਉੱਚੀ) ਕੁਲ ਦਾ ਮਾਣ-ਸਭ ਛਲ-ਰੂਪ ਹੈ। ਜੀਵ ਛਲ ਕਰ ਕੇ ਦੂਜਿਆਂ ਤੇ ਦੂਸ਼ਣ ਲਾ ਲਾ ਕੇ (ਕਈ ਢੰਗਾਂ ਨਾਲ) ਮਾਇਆ ਜੋੜਦੇ ਹਨ, ਪਰ ਪ੍ਰਭੂ ਦੇ ਨਾਮ ਤੋਂ ਬਿਨਾ ਕੋਈ ਭੀ ਚੀਜ਼ ਏਥੋਂ ਨਾਲ ਨਹੀਂ ਜਾਂਦੀ ॥੧॥ ਤੁੰਮਾ ਵੇਖਣ ਨੂੰ ਮੈਨੂੰ ਸੋਹਣਾ ਦਿੱਸਿਆ। ਕੀ ਇਹ ਉਕਾਈ ਲੱਗ ਗਈ ? ਇਸ ਦਾ ਤਾਂ ਅੱਧੀ ਕੌਡੀ ਭੀ ਮੁੱਲ ਨਹੀਂ ਮਿਲਦਾ। ਹੇ ਨਾਨਕ ਜੀ! (ਇਹੀ ਹਾਲ ਮਾਇਆ ਦਾ ਹੈ, ਜੀਵ ਦੇ ਭਾ ਦੀ ਤਾਂ ਇਹ ਭੀ ਕੌਡੀ ਮੁੱਲ ਦੀ ਨਹੀਂ ਹੁੰਦੀ ਕਿਉਂਕਿ ਏਥੋਂ ਤੁਰਨ ਵੇਲੇ) ਇਹ ਮਾਇਆ ਜੀਵ ਦੇ ਨਾਲ ਨਹੀਂ ਜਾਂਦੀ ॥੨॥ ਉਸ ਮਾਇਆ ਨੂੰ ਇਕੱਠੀ ਕਰਨ ਦਾ ਕੀ ਲਾਭ, ਜੋ (ਜਗਤ ਤੋਂ ਤੁਰਨ ਵੇਲੇ) ਨਾਲ ਨਹੀਂ ਜਾਂਦੀ, ਜਿਸ ਤੋਂ ਆਖ਼ਰ ਵਿਛੁੜ ਹੀ ਜਾਣਾ ਹੈ, ਉਸ ਦੀ ਖ਼ਾਤਰ ਦੱਸੋ ਕੀਹ ਜਤਨ ਕਰਨਾ ਹੋਇਆ ? ਪ੍ਰਭੂ ਨੂੰ ਵਿਸਾਰਿਆਂ (ਨਿਰੀ ਮਾਇਆ ਨਾਲ) ਰੱਜੀਦਾ ਭੀ ਨਹੀਂ ਤੇ ਨਾਹ ਹੀ ਮਨ ਪ੍ਰਸੰਨ ਹੁੰਦਾ ਹੈ। ਪਰਮਾਤਮਾ ਨੂੰ ਛੱਡ ਕੇ ਜੇ ਮਨ ਹੋਰ ਪਾਸੇ ਲਗਾਇਆਂ ਨਰਕ ਵਿੱਚ ਸਮਾਈਦਾ ਹੈ। ਹੇ ਪ੍ਰਭੂ! ਕਿਰਪਾ ਕਰ, ਦਇਆ ਕਰ, ਨਾਨਕ ਦਾ ਸਹਿਮ ਦੂਰ ਕਰ ਦੇਹ ॥੧੦॥

English Translation:

Power is fraudulent, beauty is fraudulent, and wealth is fraudulent, as is pride of ancestry. One may gather poison through deception and fraud, O Nanak Ji, but without the Lord, nothing shall go along with him in the end. ||1|| Beholding the bitter melon, he is deceived, since it appears so pretty But it is not worth even a shell, O Nanak Ji; the riches of Maya will not go along with anyone. ||2|| Pauree: It shall not go along with you when you depart – why do you bother to collect it ? Tell me, why do you try so hard to acquire that which you must leave behind in the end ? Forgetting the Lord, how can you be satisfied ? Your mind cannot be pleased. One who forsakes God, and attaches himself to another, shall be immersed in hell. Be kind and compassionate to Nanak, O Lord, and dispel his fear. ||10||

ਅੰਗ: 708 | 04-08-2024

Share on WhatsappDownload ImageCopy

Daily Hukamnama Sri Darbar Sahib Amritsar 3 August 2024

by admin August 3, 2024

ਜੈਤਸਰੀ ਮਹਲਾ ੯ ॥

ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ ਮੁਕਤਿ ਕੇ ਕਾਰਨਿ ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ ਤਾ ਕੋ ਮਰਮੁ ਨ ਪਾਇਆ ॥੨॥ ਨਾਹਿਨ ਗੁਨੁ ਨਾਹਿਨ ਕਛੁ ਜਪੁ ਤਪੁ ਕਉਨੁ ਕਰਮੁ ਅਬ ਕੀਜੈ ॥ ਨਾਨਕ ਹਾਰਿ ਪਰਿਓ ਸਰਨਾਗਤਿ ਅਭੈ ਦਾਨੁ ਪ੍ਰਭ ਦੀਜੈ ॥੩॥੨॥

ਪੰਜਾਬੀ ਵਿਆਖਿਆ:

ਵਿਆਖਿਆ: ਹੇ ਪ੍ਰਭੂ ਜੀ! ਮੇਰੀ ਇੱਜ਼ਤ ਰੱਖ ਲਵੋ। ਮੇਰੇ ਹਿਰਦੇ ਵਿਚ ਮੌਤ ਦਾ ਡਰ ਵੱਸ ਰਿਹਾ ਹੈ, (ਇਸ ਤੋਂ ਬਚਣ ਲਈ) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰਾ ਆਸਰਾ ਲਿਆ ਹੈ ॥੧॥ ਰਹਾਉ ॥ ਹੇ ਪ੍ਰਭੂ! ਮੈਂ ਵੱਡਾ ਵਿਕਾਰੀ ਹਾਂ, ਮੂਰਖ ਹਾਂ, ਲਾਲਚੀ ਭੀ ਹਾਂ, ਪਾਪ ਕਰਦਾ ਕਰਦਾ ਹੁਣ ਮੈਂ ਥੱਕ ਗਿਆ ਹਾਂ। ਮੈਨੂੰ ਮਰਨ ਦਾ ਡਰ (ਕਿਸੇ ਵੇਲੇ) ਭੁੱਲਦਾ ਨਹੀਂ, ਇਸ (ਮਰਨ) ਦੀ ਚਿੰਤਾ ਨੇ ਮੇਰਾ ਸਰੀਰ ਸਾੜ ਦਿੱਤਾ ਹੈ ॥੧॥ (ਮੌਤ ਦੇ ਇਸ ਸਹਿਮ ਤੋਂ) ਖ਼ਲਾਸੀ ਹਾਸਲ ਕਰਨ ਲਈ ਮੈਂ ਅਨੇਕਾਂ ਹੀਲੇ ਕੀਤੇ ਹਨ, ਦਸੀਂ ਪਾਸੀਂ ਉਠ ਉਠ ਕੇ ਦੌੜਿਆ ਹਾਂ। (ਮਾਇਆ ਦੇ ਮੋਹ ਤੋਂ) ਨਿਰਲੇਪ ਪਰਮਾਤਮਾ ਹਿਰਦੇ ਵਿਚ ਹੀ ਵੱਸਦਾ ਹੈ, ਉਸ ਦਾ ਭੇਤ ਮੈਂ ਨਹੀਂ ਸਮਝਿਆ ॥੨॥ (ਪਰਮਾਤਮਾ ਦੀ ਸਰਨ ਤੋਂ ਬਿਨਾ ਹੋਰ) ਕੋਈ ਗੁਣ ਨਹੀਂ ਕੋਈ ਜਪ ਤਪ ਨਹੀਂ (ਜੋ ਮੌਤ ਦੇ ਸਹਿਮ ਤੋਂ ਬਚਾ ਲਏ, ਫਿਰ) ਹੁਣ ਕੇਹੜਾ ਕੰਮ ਕੀਤਾ ਜਾਏ? ਨਾਨਕ ਜੀ! (ਆਖੋ-) ਹੇ ਪ੍ਰਭੂ! (ਹੋਰ ਸਾਧਨਾਂ ਵਲੋਂ) ਹਾਰ ਕੇ ਮੈਂ ਤੇਰੀ ਸਰਨ ਆ ਪਿਆ ਹਾਂ, ਤੂੰ ਮੈਨੂੰ ਮੌਤ ਦੇ ਡਰ ਤੋਂ ਖ਼ਲਾਸੀ ਦਾ ਦਾਨ ਦੇਹ ॥੩॥੨॥

English Translation:

O Dear Lord, please, save my honor! The fear of death has entered my heart; I cling to the Protection of Your Sanctuary, O Lord, ocean of mercy. ||1||Pause|| I am a great sinner, foolish and greedy; but now, at last, I have grown weary of committing sins. I cannot forget the fear of dying; this anxiety is consuming my body. ||1|| I have been trying to liberate myself, running around in the ten directions. The pure, immaculate Lord abides deep within my heart, but I do not understand the secret of His mystery. ||2|| I have no merit, and I know nothing about meditation or austerities; what should I do now? Nanak Ji, I am exhausted; I seek the shelter of Your Sanctuary; O God, please bless me with the gift of fearlessness. ||3||2||

ਅੰਗ: 703 | 03-08-2024

Share on WhatsappDownload ImageCopy

Daily Hukamnama Sri Darbar Sahib Amritsar 1 August 2024

by admin August 1, 2024

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥ 

ਪੰਜਾਬੀ ਵਿਆਖਿਆ:

ਸੂਹੀ ਮਹਲਾ ੧ ਘਰੁ ੬

ੴ ਸਤਿਗੁਰ ਪ੍ਰਸਾਦਿ ॥

ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ। ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥

English Translation:

SOOHEE, FIRST MEHL, SIXTH HOUSE:

ONE UNIVERSAL CREATOR GOD. BY THE GRACE OF THE TRUE GURU:

Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides but they are empty within, and they crumble like useless ruins || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to seve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

ਅੰਗ: 729 | 10-06-2024

Share on WhatsappDownload ImageCopy

Daily Hukamnama Sri Darbar Sahib Amritsar 31 July 2024

by admin July 31, 2024

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਪੰਜਾਬੀ ਵਿਆਖਿਆ:

ਸਲੋਕ ॥

ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।

English Translation:

SHALOK:

The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the

Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||

ਅੰਗ: 709 | 15-06-2024

Share on WhatsappDownload ImageCopy

Daily Hukamnama Sri Darbar Sahib Amritsar 30 July 2024

by admin July 30, 2024

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੇ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ 

ਪੰਜਾਬੀ ਵਿਆਖਿਆ:

ਸਲੋਕ ॥

ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।

English Translation:

SHALOK:

He grants our hearts’ desires, and fulfills all our hopes. He destroys pain and suffering; remember God in meditation, O Nanak – He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy, He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||

ਅੰਗ: 706 | 30-07-2024

Share on WhatsappDownload ImageCopy

Daily Hukamnama Sri Darbar Sahib Amritsar 29 July 2024

by admin July 29, 2024

ਰਾਮਕਲੀ ਮਹਲਾ ੫ ॥

ਜੋ ਤਿਸੁ ਭਾਵੈ ਸੋ ਥੀਆ ॥ ਸਦਾ ਸਦਾ ਹਰਿ ਕੀ ਸਰਣਾਈ ਪ੍ਰਭ ਬਿਨੁ ਨਾਹੀ ਆਨ ਬੀਆ ॥੧॥ ਰਹਾਉ ॥ ਪੁਤੁ ਕਲਤ੍ਰੁ ਲਖਿਮੀ ਦੀਸੈ ਇਨ ਮਹਿ ਕਿਛੂ ਨ ਸੰਗਿ ਲੀਆ ॥ ਬਿਖੈ ਠਗਉਰੀ ਖਾਇ ਭੁਲਾਨਾ ਮਾਇਆ ਮੰਦਰੁ ਤਿਆਗਿ ਗਇਆ ॥੧॥ ਨਿੰਦਾ ਕਰਿ ਕਰਿ ਬਹੁਤੁ ਵਿਗੂਤਾ ਗਰਭ ਜੋਨਿ ਮਹਿ ਕਿਰਤਿ ਪਇਆ ॥ ਪੁਰਬ ਕਮਾਣੇ ਛੋਡਹਿ ਨਾਹੀ ਜਮਦੂਤਿ ਗ੍ਰਾਸਿਓ ਮਹਾ ਭਇਆ ॥੨॥ ਬੋਲੈ ਝੂਠੁ ਕਮਾਵੈ ਅਵਰਾ ਤ੍ਰਿਸਨ ਨ ਬੂਝੈ ਬਹੁਤੁ ਹਇਆ ॥ ਅਸਾਧ ਰੋਗੁ ਉਪਜਿਆ ਸੰਤ ਦੂਖਨਿ ਦੇਹ ਬਿਨਾਸੀ ਮਹਾ ਖਇਆ ॥੩॥ ਜਿਨਹਿ ਨਿਵਾਜੇ ਤਿਨ ਹੀ ਸਾਜੇ ਆਪੇ ਕੀਨੇ ਸੰਤ ਜਇਆ ॥ ਨਾਨਕ ਦਾਸ ਕੰਠਿ ਲਾਇ ਰਾਖੇ ਕਰਿ ਕਿਰਪਾ ਪਾਰਬ੍ਰਹਮ ਮਇਆ ॥੪॥੪੪॥੫੫॥

ਪੰਜਾਬੀ ਵਿਆਖਿਆ:

ਰਾਮਕਲੀ ਮਹਲਾ ੫ ॥

ਹੇ ਭਾਈ! ਜੋ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੋ ਰਿਹਾ ਹੈ । (ਇਸ ਵਾਸਤੇ) ਸਦਾ ਹੀ ਉਸ ਪ੍ਰਭੂ ਦੀ ਸਰਨ ਪਿਆ ਰਹੁ । ਪ੍ਰਭੂ ਤੋਂ ਬਿਨਾ ਕੋਈ ਹੋਰ ਦੂਜਾ (ਕੁਝ ਕਰਨ-ਜੋਗਾ) ਨਹੀਂ ਹੈ ।੧।ਰਹਾਉ। ਹੇ ਭਾਈ! ਪੁੱਤਰ, ਇਸਤ੍ਰੀ, ਮਾਇਆ—ਇਹ ਜੋ ਕੁਝ ਦਿੱਸ ਰਿਹਾ ਹੈ, ਇਹਨਾਂ ਵਿਚੋਂ ਕੁਝ ਭੀ (ਅੰਤ ਵੇਲੇ ਜੀਵ) ਆਪਣੇ ਨਾਲ ਨਹੀਂ ਲੈ ਜਾਂਦਾ । ਵਿਸ਼ੇ-ਵਿਕਾਰਾਂ ਦੀ ਠਗਬੂਟੀ ਖਾ ਕੇ ਜੀਵ ਕੁਰਾਹੇ ਪਿਆ ਰਹਿੰਦਾ ਹੈ, ਆਖ਼ਰ ਇਹ ਮਾਇਆ, ਇਹ ਸੋਹਣਾ ਘਰ (ਸਭ ਕੁਝ) ਛੱਡ ਕੇ ਤੁਰ ਜਾਂਦਾ ਹੈ ।੧। ਹੇ ਭਾਈ! ਜੀਵ ਦੂਜਿਆਂ ਦੀ ਨਿੰਦਾ ਕਰ ਕਰ ਕੇ ਬਹੁਤ ਖ਼ੁਆਰ ਹੁੰਦਾ ਰਹਿੰਦਾ ਹੈ, ਤੇ ਆਪਣੇ ਇਸ ਕੀਤੇ ਅਨੁਸਾਰ ਜਨਮ ਮਰਨ ਦੇ ਗੇੜ ਵਿਚ ਜਾ ਪੈਂਦਾ ਹੈ । (ਇਹ ਆਮ ਅਸੂਲ ਦੀ ਗੱਲ ਹੈ ਕਿ) ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰ ਜੀਵ ਨੂੰ ਛੱਡਦੇ ਨਹੀਂ ਹਨ, ਤੇ ਵੱਡਾ ਭਿਆਨਕ ਜਮਦੂਤ ਇਸ ਨੂੰ ਕਾਬੂ ਕਰੀ ਰੱਖਦਾ ਹੈ ।੨। (ਮਾਇਆ ਦੇ ਮੋਹ ਦੀ ਠਗਬੂਟੀ ਖਾ ਕੇ ਮਾਇਆ ਦੀ ਖ਼ਾਤਰ ਜੀਵ) ਝੂਠ ਬੋਲਦਾ ਹੈ (ਮੂੰਹੋਂ ਆਖਦਾ ਹੋਰ ਹੈ, ਤੇ) ਕਮਾਂਦਾ ਕੁਝ ਹੋਰ ਹੈ, ਇਸ ਦੀ ਮਾਇਆ ਦੀ ਤਿ੍ਰਸ਼ਨਾ ਬੁੱਝਦੀ ਨਹੀਂ, ਮਾਇਆ ਦੀ ‘ਹਾਇ ਹਾਇ’ ਸਦਾ ਇਸ ਨੂੰ ਲੱਗੀ ਰਹਿੰਦੀ ਹੈ । ਸੰਤ ਜਨਾਂ ਦੀ ਨਿੰਦਾ ਕਰਨ ਦੇ ਕਾਰਨ (ਮਾਇਆ ਦੀ ਤਿ੍ਰਸ਼ਨਾ ਦਾ) ਲਾ-ਇਲਾਜ ਰੋਗ (ਜੀਵ ਦੇ ਅੰਦਰ) ਪੈਦਾ ਹੋ ਜਾਂਦਾ ਹੈ, ਇਸ ਵੱਡੇ ਖਈ ਰੋਗ ਦੇ ਵਿਚ ਹੀ ਇਸ ਦਾ ਸਰੀਰ ਨਾਸ ਹੋ ਜਾਂਦਾ ਹੈ ।੩। (ਪਰ, ਹੇ ਭਾਈ! ਸੰਤ ਜਨਾਂ ਦੀ ਨਿੰਦਾ ਤੋਂ ਜੀਵ ਨੂੰ ਹਾਸਲ ਕੁਝ ਨਹੀਂ ਹੁੰਦਾ) ਪ੍ਰਭੂ ਨੇ ਆਪ ਹੀ ਸੰਤ ਜਨਾਂ ਨੂੰ ਜਿੱਤ ਦਾ ਮਾਲਕ ਬਣਾਇਆ ਹੁੰਦਾ ਹੈ, ਉਹਨਾਂ ਨੂੰ ਉਸੇ ਪ੍ਰਭੂ ਨੇ ਪੈਦਾ ਕੀਤਾ ਹੋਇਆ ਹੈ ਜਿਸ ਨੇ ਉਹਨਾਂ ਨੂੰ ਆਦਰ-ਸਤਕਾਰ ਦਿੱਤਾ ਹੋਇਆ ਹੈ । ਹੇ ਨਾਨਕ! ਪਰਮਾਤਮਾ ਮਿਹਰ ਕਰ ਕੇ ਦਇਆ ਕਰ ਕੇ ਆਪਣੇ ਦਾਸਾਂ ਨੂੰ ਆਪ ਹੀ ਆਪਣੇ ਗਲ ਨਾਲ ਲਾਈ ਰੱਖਦਾ ਹੈ ।੪।੪੪।੫੫।

English Translation:

RAAMKALEE,  FIFTH MEHL:

Whatever pleases Him happens. Forever and ever, I seek the Sanctuary of the Lord. There is none other than God.  || 1 ||  Pause  ||   You look upon your children, spouse and wealth; none of these will go along with you. Eating the poisonous potion, you have gone astray. You will have to go, and leave Maya and your mansions.  || 1 ||   Slandering others, you are totally ruined; because of your past actions, you shall be consigned to the womb of reincarnation. Your past actions will not just go away; the most horrible Messenger of Death shall seize you.  || 2 ||   You tell lies, and do not practice what you preach. Your desires are not satisfied — what a shame. You have contracted an incurable disease; slandering the Saints, your body is wasting away; you are utterly ruined.  || 3 ||   He embellishes those whom He has fashioned. He Himself gave life to the Saints. O Nanak, He hugs His slaves close in His Embrace. Please grant Your Grace, O Supreme Lord God, and be kind to me as well.  || 4 || 44 || 55 ||

ਅੰਗ: 900 | 29-07-2024

Share on WhatsappDownload ImageCopy

Daily Hukamnama Sri Darbar Sahib Amritsar 28 July 2024

by admin July 28, 2024

ਬਿਲਾਵਲੁ ਮਹਲਾ ੫ ॥

ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ ॥ ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥ ਤਉ ਸਰਣਾਗਤਿ ਮਾਧਵੇ ਪੂਰਨ ਦਇਆਲ ॥ ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ ॥ ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ ॥ ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਨ ਜਾਨਾ ॥੨॥ ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮ੍ਹ੍ਹਾਰੇ ॥ ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥ ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ ॥ ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥

ਪੰਜਾਬੀ ਵਿਆਖਿਆ:

ਹੇ ਭਾਈ! ਜਿਸ ਪ੍ਰਭੂ ਦੇ ਹੱਥਾਂ ਵਿਚ (ਹਰੇਕ) ਤਾਕਤ ਹੈ, ਉਹ ਪ੍ਰਭੂ (ਸਰਨ ਪਏ ਮਨੁੱਖ ਦੇ ਮਾਇਆ ਦੇ ਸਾਰੇ) ਬੰਧਨ ਕੱਟ ਦੇਂਦਾ ਹੈ। (ਹੇ ਭਾਈ! ਪ੍ਰਭੂ ਦੀ ਸਰਨ ਪੈਣ ਤੋਂ ਬਿਨਾ) ਹੋਰ ਕੰਮਾਂ ਦੇ ਕਰਨ ਨਾਲ (ਇਹਨਾਂ ਬੰਧਨਾਂ ਤੋਂ ਖ਼ਲਾਸੀ ਨਹੀਂ ਮਿਲ ਸਕਦੀ (ਬੱਸ! ਹਰ ਵੇਲੇ ਇਹ ਅਰਦਾਸ ਕਰੋ-) ਹੇ ਹਰੀ! ਹੇ ਨਾਥ! ਸਾਡੀ ਰੱਖਿਆ ਕਰ ॥੧॥ ਹੇ ਮਾਇਆ ਦੇ ਪਤੀ ਪ੍ਰਭੂ! ਹੇ (ਸਾਰੇ ਗੁਣਾਂ ਨਾਲ) ਭਰਪੂਰ ਪ੍ਰਭੂ! ਹੇ ਦਇਆ ਦੇ ਸੋਮੇ ਪ੍ਰਭੂ! (ਮੈਂ) ਤੇਰੀ ਸਰਨ ਆਇਆ (ਹਾਂ ਮੇਰੀ ਸੰਸਾਰ ਦੇ ਮੋਹ ਤੋਂ ਰੱਖਿਆ ਕਰ)। (ਹੇ ਭਾਈ!) ਸ੍ਰਿਸ਼ਟੀ ਦਾ ਪਾਲਕ ਪ੍ਰਭੂ (ਜਿਸ ਮਨੁੱਖ ਦੀ) ਰੱਖਿਆ ਕਰਦਾ ਹੈ, ਉਹ ਮਨੁੱਖ ਸੰਸਾਰ ਦੇ ਮੋਹ ਤੋਂ ਬਚ ਜਾਂਦਾ ਹੈ ॥੧॥ ਰਹਾਉ॥ (ਹੇ ਭਾਈ! ਮੰਦ-ਭਾਗੀ ਜੀਵ) ਦੁਨੀਆ ਦੀਆਂ ਆਸਾਂ, ਵਹਿਮ, ਵਿਕਾਰ, ਮਾਇਆ ਦਾ ਮੋਹ-ਇਹਨਾਂ ਵਿਚ ਹੀ ਫਸਿਆ ਰਹਿੰਦਾ ਹੈ। ਜੇਹੜੀ ਮਾਇਆ, ਨਾਲ ਤੋੜ ਸਾਥ ਨਹੀਂ ਨਿਭਣਾ, ਉਹੀ ਇਸ ਦੇ ਮਨ ਵਿਚ ਟਿਕੀ ਰਹਿੰਦੀ ਹੈ, (ਕਦੇ ਭੀ ਇਹ) ਪਰਮਾਤਮਾ ਨਾਲ ਸਾਂਝ ਨਹੀਂ ਪਾਂਦਾ ॥੨॥ ਹੇ ਸਭ ਤੋਂ ਉਚੇ ਚਾਨਣ ਦੇ ਸੋਮੇ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਰਬ-ਵਿਆਪਕ ਪ੍ਰਭੂ! ਅਸੀ) ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਾਂ। ਹੇ ਅਪਹੁੰਚ ਤੇ ਬੇਅੰਤ ਪ੍ਰਭੂ! ਜਿਵੇਂ ਤੂੰ ਹੀ ਮੈਨੂੰ ਰੱਖਦਾ ਹੈਂ, ਮੈਂ ਉਸੇ ਤਰ੍ਹਾਂ ਹੀ ਰਹਿ ਸਕਦਾ ਹਾਂ (ਮਾਇਆ ਦੇ ਬੰਧਨਾਂ ਤੋਂ ਤੂੰ ਹੀ ਮੈਨੂੰ ਬਚਾ ਸਕਦਾ ਹੈਂ) ।੩। ਹੇ ਨਾਨਕ! ਆਖ-) ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਮੈਨੂੰ) ਆਪਣਾ ਨਾਮ ਬਖ਼ਸ਼। (ਹੇ ਭਾਈ!) ਸਾਧ ਸੰਗਤਿ ਵਿਚ ਟਿਕ ਕੇ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਇਆ ਕਰ, (ਇਸੇ ਤਰ੍ਹਾਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕਦਾ ਹੈਂ।੪।੨੭।੫੭।

English Translation:

Bilaaval, Fifth Mehl: God breaks the bonds which hold us; He holds all power in His hands. No other actions will bring release; save me, O my Lord and Master. ||1|| I have entered Your Sanctuary, O Perfect Lord of Mercy. Those whom You preserve and protect, O Lord of the Universe, are saved from the trap of the world. ||1||Pause|| Hope, doubt, corruption and emotional attachment – in these, he is engrossed. The false material world abides in his mind, and he does not understand the Supreme Lord God. ||2|| O Perfect Lord of Supreme Light, all beings belong to You. As You keep us, we live, O infinite, inaccessible God. || 3 || Cause of causes, All-powerful Lord God, please bless me with Your Name. Nanak is carried across in the Saadh Sangat, the Company of the Holy, singing the Glorious Praises of the Lord, Har, Har. || 4 || 27 || 57 ||

ਅੰਗ: 815 | 28-07-2024

Share on WhatsappDownload ImageCopy

Daily Hukamnama Sri Darbar Sahib Amritsar 27 July 2024

by admin July 27, 2024

ਬਿਲਾਵਲੁ ਮਹਲਾ ੫ ॥

ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

ਪੰਜਾਬੀ ਵਿਆਖਿਆ:

ਹੇ ਭਾਈ! ਗੋਬਿੰਦ ਦਾ ਨਾਮ ਸਿਮਰ ਕੇ (ਉਸ ਮਨੁੱਖ ਦੇ ਮਨ ਅੰਦਰ) ਸੁਖ ਹੀ ਸੁਖ ਬਣ ਗਿਆ, ਜਿਸ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ। ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ॥੧॥ ਰਹਾਉ॥ ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ)। ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ। ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ। ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ॥੧॥ (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ। ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ। ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ॥੨॥੨੬॥੧੧੨॥

English Translation:

Bilaaval, Fifth Mehl: Meditating in remembrance on the Lord of the Universe, I am emancipated. Suffering is eradicated, and true peace has come, meditating on the Inner-knower, the Searcher of hearts. ||1||Pause|| All beings belong to Him – He makes them happy. He is the true power of His humble devotees. He Himself saves and protects His slaves, who believe in their Creator, the Destroyer of fear. ||1|| I have found friendship, and hatred has been eradicated; the Lord has rooted out the enemies and villains. Nanak has been blessed with celestial peace and poise and total bliss; chanting the Glorious Praises of the Lord, he lives. ||2||26||112||

 

ਅੰਗ: 826 | 27-07-2024

Share on WhatsappDownload ImageCopy

Daily Hukamnama Sri Darbar Sahib Amritsar 26 July 2024

by admin July 26, 2024

ਸਲੋਕੁ ਮਃ ੩ ॥

ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੇ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜ੍ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧। ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ, ਜੋ ਮਨੁੱਖ ‘ਵਾਹੁ ਵਾਹੁ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ । ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।

English Translation:

SHALOK, THIRD MEHL:

Waaho! Waaho! The Lord Himself causes us to praise Him, through the True Word of the Guru’s Shabad. Waaho! Waaho! is His Eulogy and Praise how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained by His Grace, He is obtained. || 1 || THIRD MEHL: Chanting Waaho! Waaho! the tongue is adorned with the Word of the Shabad. Through the Perfect Shabad, one comes to meet God. How very fortunate are those, who with their mouths, chant Waaho! Waaho! How beautiful are those persons who chant Waaho! Waaho! and worship the Lord in adoration. Waaho! Waaho! is obtained by His Grace O Nanak, honor is obtained at the Gate of the True Lord. || 2 || PAUREE: Within the fortress of body, are the hard and rigid doors of falsehood, deception and pride. Deluded by doubt, the blind and ignorant self-willed manmukhs cannot see them. They cannot be found by any efforts; wearing their religious robes, the wearers have grown weary of trying. The doors are opened only by the Word of the Guru’s Shabad, and then, one chants the Name of the Lord. The Dear Lord is the Tree of Ambrosial Nectar those who drink in this Nectar are satisfied. || 14 ||

ਅੰਗ: 514| 26-07-2024

Share on WhatsappDownload ImageCopy

Daily Hukamnama Sri Darbar Sahib Amritsar 24 July 2024

by admin July 24, 2024

ਗੂਜਰੀ ਮਹਲਾ ੧ ॥

ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੋ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿ ਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਰਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥

ਪੰਜਾਬੀ ਵਿਆਖਿਆ:

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂੰ ਦੀ ਧੁੰਨੀ ਵਿਚੋਂ ਉੱਗੇ ਹੋਏ ਕੌਲ ਦੀ ਨਾਲ ਤੋਂ ਜੰਮਿਆ, (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਹ ਲੱਭ ਸਕਿਆ ॥੧॥ ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ! ਮੈਨੂੰ ਨਾਹ ਭੁੱਲ। ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਝ ਦੇ ਆਸਰੇ ਸਦਾ ਸਿਮਰਦੇ ਹਨ ॥੧॥ ਰਹਾਉ॥ ਉਹ ਪ੍ਰਭੂ ਇਤਨਾ ਵੱਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ। ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ ॥੨॥

English Translation:

Goojaree, First Mehl: From the lotus of Vishnu’s navel, Brahma was born; He chanted the Vedas with a melodious voice. He could not find the Lord’s limits, and he remained in the darkness of coming and going. ||1|| Why should I forget my Beloved? He is the support of my very breath of life. The perfect beings perform devotional worship to Him. The silent sages serve Him through the Guru’s Teachings. ||1||Pause|| His lamps are the sun and the moon; the One Light of the Destroyer of ego fills the three worlds. One who becomes Gurmukh remains immaculately pure, day and night, while the self-willed manmukh is enveloped by the darkness of night. ||2||

ਅੰਗ: 489| 24-07-2024

 

Share on WhatsappDownload ImageCopy
  • 1
  • …
  • 8
  • 9
  • 10
  • 11
  • 12
  • …
  • 186

Punjabi Status

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

Punjabi Boliyan

  • Punjabi Boliyan
  • Bari Barsi Boliyan
  • Bhangra Boliyan
  • Dadka Mail
  • Deor Bharjayii
  • Desi Boliyan
  • Funny Punjabi Boliyan
  • Giddha Boliyan
  • Jeeja Saali
  • Jeth Bhabhi
  • Kudi Vallo Boliyan
  • Maa Dhee
  • Munde Vallo Boliyan
  • Nanaan Bharjayi
  • Nanka Mail
  • Nooh Sass
  • Punjabi Tappe

Punjabi Stories

  • Funny Punjabi Stories
  • Sad Stories
  • General
  • Kids Stories
  • Long Stories
  • Mix
  • Moments
  • Motivational
  • Punjabi Virsa
  • Religious
  • Short Stories
  • Social Evils
  • Spirtual

Wallpapers

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

About Us

Punjabi stories is providing hand picked and unique punjabi stories for the users all around the world. We also publish stories send by our users related to different categories such as motivational, religious, spirtual, emotional, love and of general.

Download Application

download punjabi stories app

download punjabi stories app
  • Facebook
  • Instagram
  • Pinterest
  • Youtube
  • Quiz
  • Sachian Gallan
  • Punjabi Status
  • Punjabi Kids Stories
  • Punjabi Motivational Kahanian
  • Punjabi Short Stories
  • Shop
  • Punjabi Wallpapers
  • Refund and Cancellation Policy
  • Terms and conditions
  • Refund policy
  • About
  • Contact Us
  • Privacy Policy

@2021 - All Right Reserved. Designed and Developed by PunjabiStories

Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari

Shopping Cart

Close

No products in the cart.

Close