ਵਕਤ ਹਰ ਇੱਕ ਚੀਜ਼ ਦੀ ਅਹਮੀਅਤ ਬਦਲ ਦਿੰਦਾ ਹੈ
admin
ਜਨੂਨ ਜੰਗ ਜਿੱਤਣ ਦਾ ਹੋਣਾ ਚਾਹੀਦਾ
ਅੱਗੇ ਕੌਣ ਏ ਤੇ ਕਿੰਨੇ ਨੇ ਫਿਰ ਪਰਵਾਹ ਨਹੀਂ ਕਰੀਦੀ
ਕਈ ਫੁੱਲ ਵੀ ਕਰਨ ਤਾਰੀਫ਼ ਤੇਰੀ,
ਕਈ ਈਰਖਾ ਕਰ ਮੁਰਝਾ ਜਾਂਦੇ,
ਕਈ ਖੁਸ਼ਬੂ ਲੈਣ ਉਧਾਰ ਤੈਥੋਂ
ਤੇ ਕਈ ਸ਼ੀਸ਼ੇ ਵੀ ਤਰੇੜਾਂ ਖਾ ਜਾਂਦੇ
ਬਦਨਾਮ ਹੋਣਾ ਵੀ ਕੋਈ ਆਮ ਗੱਲ ਨੀ
ਕਾਲਜੇ ਫੁਕਣੇ ਪੈਂਦੇ ਨੇ ਲੋਕਾਂ ਦੇ
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥ ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।
ਅੰਗ: 686 । 22-08-2021
ਧਨਾਸਰੀ ਮਹਲਾ ੫ ॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ॥੧॥ ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।
ਅੰਗ: 673 । 21-08-2021
ਇੱਥੇ ਸਾਰੇ ਛੱਡ ਜਾਂਦੇ ਨੇ ਗਲਤੀਆਂ ਗਿਣਾਕੇ,
ਬਸ ਤੂੰ ਹੀ ਆਂ ਬੇਬੇ ਜਿਸਨੂੰ ਮੈਂ ਮਾੜਾ ਨਹੀਂ ਲਗਦਾ।
ਕੁੱਝ ਲੋਕ ਵੇਲ ਦੀ ਤਰਾਂ ਹੁੰਦੇ ਨੇ
ਸਹਾਰਾ ਦੇਣ ਵਾਲੇ ਨੂੰ ਹੀ ਦੱਬ ਲੈਂਦੇ ਨੇ
ਚੱਲ ਵੇ ਰਾਹੀਆ ਮੁੱਖ ਮੋੜੀਏ ਮਾੜੀਆ ਰਾਹਵਾਂ ਤੋਂ
ਆਜਾ ਬਹਿ ਕੇ ਤੌਬਾ ਕਰੀਏ ਆਪਣੇ ਐਬਾਂ ਗੁਨਾਹਾਂ ਤੋ
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ)।
ਅੰਗ: 729 । 20-08-2021
ਸੂਹੀ ਮਹਲਾ ੪ ॥
ਸਾਹਿਬ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ਤੇ ਮੁਕਤ ਭਏ ਜਿਨ |ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ . ॥ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰਿ-ਪ੍ਰਭੂ ਆ ਵੱਸਦਾ ਹੈ, ਉਹਨਾਂ ਦੇ ਉਹ ਹਰੀ ਸਾਰੇ ਰੋਗ ਦੂਰ ਕਰ ਦੇਂਦਾ ਹੈ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ, ਉਹ (ਹਉਮੈ ਆਦਿਕ ਰੋਗਾਂ ਤੋਂ) ਸੁਤੰਤਰ ਹੋ ਗਏ, ਉਹਨਾਂ ਨੇ ਸਭ ਤੋਂ ਉੱਚਾ ਤੇ ਪਵਿਤ੍ਰ ਆਤਮਕ ਦਰਜਾ ਪ੍ਰਾਪਤ ਕਰ ਲਿਆ॥੧॥ ਹੇ ਭਾਈ! ਮੇਰੇ ਰਾਮ ਦੇ, ਮੇਰੇ ਹਰੀ ਦੇ, ਦਾਸ (ਹਉਮੈ ਆਦਿਕ ਤੋਂ) ਨਰੋਏ ਹੋ ਗਏ ਹਨ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਉੱਤੇ ਤੁਰ ਕੇ ਮੇਰੇ ਹਰਿ ਪ੍ਰਭੂ ਦਾ ਨਾਮ ਜਪਿਆ ਉਹਨਾਂ ਦੇ ਹਉਮੈ (ਆਦਿਕ) ਰੋਗ ਦੂਰ ਹੋ ਗਏ।
ਅੰਗ: 735 । 19-08-2021
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।
ਅੰਗ: 696 । 18-08-2021