ਵਡਹੰਸੁ ਮਹਲਾ ੩ ॥
ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥
ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ।
admin
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ।
ਅੰਗ: 666 । 5-08-2021
ਤੈ ਤਾਂ ਕੁੜੀਏ ਬੋਲੀ ਪਾਈਮੇਰੇ ਕਾਲਜੇ ਛੁਰੀ ਚਲਾਈਭੈਣ ਤੇਰੀ ਨੂੰ ਲੈ ਜਾਣ ਡਾਕੂਤੈਨੂੰ ਫਿਰਨ ਭਜਾਈਬਹਿ ਜਾ ਚੁੱਪ ਕਰਕੇਫੇਰ ਨਾ ਬੋਲੀ ਪਾਈਬਹਿ ਜਾ ਚੁੱਪ ਕਰਕੇ…………………
ਰਾਗੁ ਸੂਹੀ ਮਹਲਾ ੪ ਛੰਤ ਘਰੁ ੧
ੴ ਸਤਿਗੁਰ ਪ੍ਰਸਾਦਿ ਸਤਿਗੁਰੁ ਪੁਰਖੁ ਮਿਲਾਇ ਅਵਗਣ ਵਿਕਣਾ ਗੁਣ ਰਵਾ ਬਲਿ ਰਾਮ ਜੀਉ ॥ ਹਰਿ ਹਰਿ ਨਾਮੁ ਧਿਆਇ ਗੁਰਬਾਣੀ ਨਿਤ ਨਿਤ ਚਵਾ ਬਲਿ ਰਾਮ ਜੀਉ ॥
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ। ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ)। ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ।
ਅੰਗ: 773 । 4-08-2021
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ-ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।
ਅੰਗ: 641 । 3-08-2021
ਸਫਲਤਾ ਖਰੀਦ ਨਹੀ ਹੁੰਦੀ, ਇਹ ਕਿਰਾਏ ਤੇ ਮਿਲਦੀ ਹੈ, ਤੇ ਇਸ ਦਾ ਕਿਰਾਇਆ ਹਰ ਰੋਜ਼ ਮਿਹਨਤ ਨਾਲ ਦੇਣਾ ਪੈਂਦਾ ਹੈ।
ਚਿੰਤਾ ਨਾ ਕਰਿਆ ਕਰੋ ,ਕਿਉਂਕਿ ਜਿਸ ਨੇ ਤੁਹਾਨੂੰ ਧਰਤੀ ਤੇ ਭੇਜਿਆ ਹੈ ਉਸ ਵਾਹਿਗੁਰੂ ਨੂੰ ਤੁਹਾਡੀ ਬਹੁਤ ਫਿਕਰ ਹੈ।