ਕਰਦੇ ਹਾਂ ਪਿਆਰ ਤੈਨੂੰ ਜਾਨੋ ਵੱਧ ਕੇ
ਗੱਲ ਕਦੇ ਦਿਲ ਚ ਲਕੋਈ ਨਾਂ
ਤੈਨੂੰ ਚਾਹੁਣ ਵਾਲੇ ਤਾਂ ਬਥੇਰੇ ਹੋਣਗੇ
ਪਰ ਸਾਡਾ ਤੇਰੇ ਤੋ ਬਗ਼ੈਰ ਕੋਈ ਨਾਂ
admin
ਵਡਹੰਸੁ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥
ਪੰਜਾਬੀ ਵਿਆਖਿਆ:
ਵਡਹੰਸੁ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ । (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ । ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ । ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ ।੧। ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ । ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ । ਹੇ ਨਾਨਕ! (ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ ।੨। ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ—(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ—ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ । ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ—ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ—ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ । ਹੇ ਨਾਨਕ! (ਆਖ—ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ ।੩। ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ । ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ । ਹੇ ਨਾਨਕ! (ਆਖ—) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ ।੪। ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ । (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ । ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ । ਹੇ ਨਾਨਕ! (ਆਖ—) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ ।੫। ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ । ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ । ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ ।੬।੧।੩।
English Translation:
WADAHANS, FOURTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Within my mind there is such a great yearning; how will I attain the Blessed Vision of the Lord’s Darshan? I go and ask my True Guru; with the Guru’s advice, I shall teach my foolish mind. The deluded mind is instructed in the Word of the Guru’s Shabad, and meditates forever on the Lord, Har, Har. O Nanak, one whom my Beloved blesses with His Glance of Grace, focuses his consciousness on the Lord’s Feet. || 1 || I dress myself in all sorts of robes for the sake of my Husband, so that my True Lord God will be pleased. But my Beloved Husband Lord does not even cast a glance in my direction; how can I be consoled? For His sake, I adorn myself with adornments, but my Husband is imbued with another. O Nanak, blessed, blessed, blessed is that soul-bride, who enjoys her True, Sublime Husband Lord. || 2 || I go and ask the blessed, happy soul-bride, “How did you attain Him — your Husband Lord, my God?” She answers, “My True Husband blessed me with His Glance of Grace; I abandoned the distinction between mine and yours. Dedicate everything — mind, body and soul to the Lord God; this is the way to meet Him, O sister.” If her God gazes upon her with favor, O Nanak, her light merges into the Light. || 3 || I dedicate my mind and body to the one who brings me a message from my Lord God. I wave the fan over him every day, serve him and carry water for him. Constantly and continuously, I serve the Lord’s humble servant, who recites the sermon of the Lord, Har, Har. Hail, hail unto the Guru, the Guru, the Perfect True Guru, who fulfills the desires of Nanak’s mind. || 4 || Let me meet the Guru, my best friend, O Lord; meeting Him, I meditate on the Lord’s Name. I seek the Lord’s sermon from the Guru, the True Guru; joining with Him, I sing the Glorious Praises of the Lord. Each and every day, forever, I sing the Lord’s Praises; my mind lives by hearing Your Name. O Nanak, that moment when I forget my Lord and Master — at that moment, my soul dies. || 5 || Everyone longs to see the Lord, but he alone sees Him, whom the Lord causes to see Him. One upon whom my Beloved bestows His Glance of Grace cherishes the Lord, Har, Har forever. He alone cherishes the Lord, Har, Har, forever and ever, who meets my Perfect True Guru. O Nanak, the Lord’s humble servant and the Lord become One; meditating on the Lord, he blends with the Lord. || 6 || 1 || 3 ||
ਅੰਗ: 561 | 07-03-2024
ਐਨੀਆਂ ਮਨਮਾਨੀਆਂ ਚੰਗੀਆਂ ਨਹੀਂ ਸੱਜਣਾ
ਕਿਉਂਕਿ ਹੁਣ ਤੂੰ ਸਿਰਫ਼ ਆਪਣਾ ਹੀ ਨਹੀਂ ਮੇਰਾ ਵੀ ਹੈ
ਧਨਾਸਰੀ ਮਹਲਾ ੫ ॥
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥
ਪੰਜਾਬੀ ਵਿਆਖਿਆ:
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ ॥ ਰਹਾਉ ॥ ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ ॥੨॥ ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ ॥੩॥ ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ। (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ ਜੀ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ ॥੪॥੬॥
English Translation:
The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. ||1|| No one has ever found satisfaction in sin and corruption. The flame is not satisfied by more fuel; how can one be satisfied without the Lord ? || Pause || Day after day, he eats his meals with many different foods, but his hunger is not eradicated. He runs around like a dog, searching in the four directions. ||2|| The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. ||3|| The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak Ji, through the Guru, this is known. ||4||6||
ਭੁੱਖੀ ਆਂ ਪਿਆਰ ਦੀ ਸੁਣੋ ਸਰਦਾਰ ਜੀ
ਹੋਰ ਕਿਹੜਾ ਜੱਟੀ ਤੁਹਾਡੀ ਜਾਨ ਮੰਗਦੀ ਆ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥
ਪੰਜਾਬੀ ਵਿਆਖਿਆ:
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮਰਨ ਪਿਛੋਂ ਜੇ ਸਰੀਰ ਚਿਖਾ ਵਿਚ ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ ਕਬਰ ਵਿਚ ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। ਜਿਵੇਂ ਕੱਚੇ ਘੜੇ ਵਿਚ ਪਾਣੀ ਪੈਂਦਾ ਹੈ ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ, ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ ਜਿਹੜਾ ਕੱਚੇ ਘੜੇ ਦਾ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾਂ ਕਿਉਂ ਭੁਲ ਗਿਆ ਹੈ ਜਦੋਂ ਤੂੰ ਮਾਂ ਦੇ ਪੇਟ ਵਿਚ ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ। ਜਿਵੇਂ ਮੱਖੀ ਫੁਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ। ਮੌਤ ਆਈ, ਤਾਂ ਸਭ ਇਹੀ ਆਖਦੇ ਹਨ – ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ ਬਾਹਰਲੀ ਦਲੀਜ਼ ਤਕ ਵਹੁਟੀ ਉਸ ਮੁਰਦੇ ਦੇ ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ ਭਾਵ, ਮੌਤ ਅਵੱਸ਼ ਆਉਂਦੀ ਹੈ। ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ-ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ।੪।੨।
ਸ਼ਬਦ ਦਾ ਭਾਵ:-ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ।
English Translation:
RAAG SORAT’H, THE WORD OF DEVOTEE KABEER JEE, FIRST HOUSE:
ONE UNIVERSAL CREATOR GOD. BY THE GRACE OF THE TRUE GURU:
When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 ||
ਅੰਗ: 654 | 05-03-2024
ਜਿੰਨ੍ਹਾ ਚਿਰ ਨਬਜ਼ ਚੱਲੂਗੀ
ਦਿਲ ਚੋਂ ਕੱਡਦਾ ਨੀ ਤੈਨੂੰ
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਪੰਜਾਬੀ ਵਿਆਖਿਆ:
ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
English Translation:
SHALOK:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the
Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
ਅੰਗ: 709 | 04-03-2024
ਮੇਰੀ ਮੁਹੱਬਤ ਸਿਰਫ ਗੱਲਾਂ ਵਾਲੀ ਨਹੀ
ਦੁਆ ਚ ਵੀ ਤੇਰਾ ਜ਼ਿਕਰ ਹੁੰਦਾ ਏ
ਸੋਰਠਿ ਮਹਲਾ ੫ ॥
ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜ ਅਨਿਕ ਪੜਦੇ ਮਹਿ ਪਰ ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ ਤੇਰਾ ਢਾਕੈ ॥੩॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥੪॥੧੫॥੨੬॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ । ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ।੧। ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ । ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ।ਰਹਾਉ। ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ।੨। (ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ । (ਪਰ, ਹੇ ਭਾਈ!) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੇਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੇਰੀਆਂ ਕਰਤੂਤਾਂ ਉਤੇ ਪਰਦਾ ਨਹੀਂ ਪਾ ਸਕੇਗਾ ।੩। ਹੇ ਨਾਨਕ! (ਆਖ—) ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਸਰਬ-ਵਿਆਪਕ! ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ । ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ ਡੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ ॥੪॥੧੫॥੨੬॥
English Translation:
SORAT’H, FIFTH MEHL:
Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his, weighed down by the chains of egotism. || 2 ||
Behind closed doors, hidden by many screensown. || 1 || O foolish mind, God, your Lord and Master is watching over you. Whatever you do, He knows nothing can remain concealed from Him. || Pause || You are intoxicated with the tastes of the tongue, with greed and pride; countless sins spring from these. You wandered in pain through countless incarnations, the man takes his pleasure with another man’s wife. When Chitr and Gupt, the celestial accountants of the conscious and subconscious, call for your account, who will screen you then? || 3 || O Perfect Lord, Merciful to the meek, Destroyer of pain, without You, I have no shelter at all. Please, lift me up out of the world-ocean; O God, I have come to Your Sanctuary. || 4 || 15 || 26 ||
ਅੰਗ: 616 | 03-03-2024
ਰਸਤਾ ਹੋਵੇ ਇੱਕ ਤੇ ਮੰਜ਼ਿਲ ਆਵੇ ਨਾ
ਇਕੱਠੇ ਰਹੀਏ ਦੋਨੋਂ ਕੋਈ ਸਤਾਵੇ ਨਾ
ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।
English Translation:
DHANAASAREE, FIFTH MEHL:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
ਅੰਗ: 673 | 04-03-2024