ਇੱਕ ਤੂੰ ਤੇ ਦੂਜੀ ਮੈਂ,ਤੀਜਾ ਨਾ ਕੋਈ ਹੋਵੇ ਵਿਚ ਆਪਣੇ
ਪਿਆਰ ਹੀ ਪਿਆਰ ਹੋਵੇ,ਕੋਈ ਭੇਦ ਨਾ ਹੋਵੇ ਵਿਚ ਆਪਣੇ
admin
ਧਨਾਸਰੀ ਮਹਲਾ ੩ ॥
ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥ ਗੁਰ ਤੇ ਸਾਤਿ ਸਹਜ ਸੁਖੁ ਬਾਣੀ ॥ ਸੇਵਾ ਸਾਚੀ ਨਾਮਿ ਸਮਾਣੀ ॥ ਸਬਦਿ ਮਿਲੈ ਪ੍ਰੀਤਮੁ ਸਦਾ ਧਿਆਏ ॥ ਸਾਚ ਨਾਮਿ ਵਡਿਆਈ ਪਾਏ ॥੩॥ ਆਪੇ ਕਰਤਾ ਜੁਗਿ ਜੁਗਿ ਸੋਇ ॥ ਨਦਰਿ ਕਰੇ ਮੇਲਾਵਾ ਹੋਇ ॥ ਗੁਰਬਾਣੀ ਤੇ ਹਰਿ ਮੰਨਿ ਵਸਾਏ ॥ ਨਾਨਕ ਸਾਚਿ ਰਤੇ ਪ੍ਰਭਿ ਆਪਿ ਮਿਲਾਏ ॥੪॥੩॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੩ ॥
ਹੇ ਭਾਈ! ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ, ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਇਸ ਨੂੰ ਆਪਣੇ ਅੰਦਰ ਸਾਂਭ ਕੇ ਰੱਖ, ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤਿ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ।੧। ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ । ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ।ਰਹਾਉ। ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ । ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ । ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ।੨। ਹੇ ਭਾਈ! ਗੁਰੂ ਪਾਸੋਂ (ਮਿਲੀ) ਬਾਣੀ ਦੀ ਬਰਕਤਿ ਨਾਲ ਆਤਮਕ ਸ਼ਾਂਤੀ ਪ੍ਰਾਪਤ ਹੁੰਦੀ ਹੈ, ਆਤਮਕ ਅਡੋਲਤਾ ਦਾ ਆਨੰਦ ਮਿਲਦਾ ਹੈ । (ਗੁਰੂ ਦੀ ਦੱਸੀ) ਸੇਵਾ ਸਦਾ ਨਾਲ ਨਿਭਣ ਵਾਲੀ ਚੀਜ਼ ਹੈ (ਇਸ ਦੀ ਬਰਕਤਿ ਨਾਲ ਪਰਮਾਤਮਾ ਦੇ) ਨਾਮ ਵਿਚ ਲੀਨਤਾ ਹੋ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਿਆ ਰਹਿੰਦਾ ਹੈ, ਉਹ ਪ੍ਰੀਤਮ-ਪ੍ਰਭੂ ਨੂੰ ਸਦਾ ਸਿਮਰਦਾ ਰਹਿੰਦਾ ਹੈ, ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਕੇ (ਪਰਲੋਕ ਵਿਚ) ਇੱਜ਼ਤ ਖੱਟਦਾ ਹੈ ।੩। ਜੇਹੜਾ ਕਰਤਾਰ ਹਰੇਕ ਜੁਗ ਵਿਚ ਆਪ ਹੀ (ਮੌਜੂਦ ਚਲਿਆ ਆ ਰਿਹਾ) ਹੈ, ਉਹ (ਜਿਸ ਮਨੁੱਖ ਉੱਤੇ ਮੇਹਰ ਦੀ) ਨਿਗਾਹ ਕਰਦਾ ਹੈ (ਉਸ ਮਨੁੱਖ ਦਾ ਉਸ ਨਾਲ) ਮਿਲਾਪ ਹੋ ਜਾਂਦਾ ਹੈ । ਉਹ ਮਨੁੱਖ ਗੁਰੂ ਦੀ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾ ਲੈਂਦਾ ਹੈ । ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਨੇ ਆਪ (ਆਪਣੇ ਚਰਨਾਂ ਵਿਚ) ਮਿਲਾਇਆ ਹੈ, ਉਹ ਉਸ ਸਦਾ-ਥਿਰ (ਦੇ ਪੇ੍ਰਮ-ਰੰਗ) ਵਿਚ ਰੰਗੇ ਰਹਿੰਦੇ ਹਨ ।੪।੩।
English Translation:
DHANAASAREE, THIRD MEHL:
Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. || 1 || Serving the Guru, one obtains the wealth of the Lord’s Name. He is illumined and enlightened within, and he meditates on the Lord’s Name. || Pause || This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. || 2 || Tranquility, celestial peace, pleasure and the Word of His Bani come from the Guru. True is that service, which leads one to merge in the Naam. Blessed with the Word of the Shabad, he meditates forever on the Lord, the Beloved. Through the True Name, glorious greatness is obtained. || 3 || The Creator Himself abides throughout the ages. If He casts His Glance of Grace, then we meet Him. Through the Word of Gurbani, the Lord comes to dwell in the mind. O Nanak, God unites with Himself those who are imbued with Truth. || 4 || 3 ||
ਅੰਗ: 664 | 24-02-2024
ਕਿੰਨਾਂ ਚੰਗਾ ਲੱਗਦਾ ਏ
ਤੇਰਾ ਮੈਨੂੰ ਪਿਆਰ ਨਾਲ ਸਮਝਾ ਕੇ ਕੁਝ ਕਹਿਣਾ
ਤੇ ਮੇਰਾ ਅਦਬ ਨਾਲ ਤੇਰੀ ਹਰ ਗੱਲ ਮੰਨ ਲੈਣਾ
ਸਲੋਕੁ ਮਃ ੩ ॥
ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥ ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨਹਠਿ ਜਿਸ ਤੇ ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੋ ਭਲਾ ਜਿਥਹੁ ਕੋ ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ ਦੂਜੈ ਭਰਮਿ ਭੁਲਾਇ ॥ ਪਇਐ ਕਿਰਤਿ ਕਮਾਵਣਾ ਕਹਣਾ ਕਛੂ ਨ ਜਾਇ ॥ ਨਾਨਕ ਜੋ ਤਿਸੁ ਭਾਵਹਿ ਸੇ ਭਲੇ ਜਿਨ ਕੀ ਪਤਿ ਪਾਵਹਿ ਥਾਇ ॥੧॥
ਪੰਜਾਬੀ ਵਿਆਖਿਆ :
ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦਾ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ। ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਠ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ। ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ। ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ। ਪਿਛਲੇ ਕੀਤੇ ਕਰਮਾਂ (ਦੇ ਸੰਸਕਾਰਾਂ ਅਨੁਸਾਰ) ਦੀ ਕਾਰ ਕਮਾਉਣੀ ਪੈਂਦੀ ਹੈ। ਇਸ ਬਾਰੇ ਕੁਝ ਹੋਰ ਕੀ ਆਖਿਆ ਜਾ ਸਕਦਾ? ਹੇ ਨਾਨਕ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ! ਤੂੰ ਉਹਨਾਂ ਦੀ ਇੱਜ਼ਤ ਥਾਂਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈਂ) ॥੧॥
English Translation:
Shalok, Third Mehl: Meeting with the True Guru, hunger departs; by wearing the robes of a beggar, hunger does not depart. Afflicted with pain, he wanders from house to house, and in the world hereafter, he receives double punishment. Peace does not come to his heart – he is not content to eat what comes his way. With his stubborn mind, he begs, and grabs, and annoys those who give. Instead of wearing these beggar’s robes, it is better to be a householder, and give to others. Those who are attuned to the Word of the Shabad, acquire understanding; the others wander, deluded by doubt. They act according to their past actions; it is useless to talk to them. O Nanak, those who are pleasing unto the Lord are good; He upholds their honor. ||1||
ਅੰਗ: 587 | 22-02-2024
ਤੇਰੇ ਦਿੱਲ ਨੂੰ ਜਾਂਦਾ ਜੋ ਰਾਹ
ਸੱਜਣਾ ਅਸੀਂ ਰਾਹੀਂ ਉਹਨਾਂ ਰਾਹਾਂ ਦੇ
ਸਲੋਕੁ ਮ: ੩ ॥
ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥
ਪੰਜਾਬੀ ਵਿਆਖਿਆ:
ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥
English Translation:
Shalok, Third Mehl:
O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| Third Mehl: The True Guru has commanded us to do this: through the Guru’s Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar – take this healing medicine! Enshrine the Will of the True Guru in your consciousness, and make the True Lord’s Love your self-discipline. O Nanak, you shall be kept in peace here, and hereafter, you shall celebrate with the Lord. ||2||
ਅੰਗ: 554 | 21-02-2024
ਜਦੋਂ ਵੀ ਮਿਲਿਆ ਕਰ ਨਜ਼ਰ ਉਠਾ ਕੇ ਮਿਲਿਆ ਕਰ
ਚੰਗਾ ਲੱਗਦਾ ਖੁਦ ਨੂੰ ਤੇਰੀਆਂ ਅੱਖਾਂ ਚ ਵੇਖਣਾ
ਦੇਵਗੰਧਾਰੀ ਮਹਲਾ ੫ ॥
ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥
ਪੰਜਾਬੀ ਵਿਆਖਿਆ:
ਹੇ ਮੇਰੇ ਮਨ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ ਹਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ! ਸਾਕਤ ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਦੀ, ਇਹ ਜ਼ਰੂਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖ਼ਲਾਸੀ ਨਹੀਂ ਹੋ ਸਕਦੀ।੧।ਰਹਾਉ। ਹੇ ਮਨ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ)। ਗੁਰੂ ਨੂੰ ਮਿਲ ਕੇ ਜਿਸ ਮਨੁੱਖ ਦੀ ਮੱਥੇ ਦੀ ਤ੍ਰਿਊੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ (ਅਧਰਮੀ) ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ ॥੧॥ ਹੇ ਕਿਰਪਾ ਦੇ ਘਰ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਮੈਂ ਤੇਰੇ ਪਾਸੋਂ ਇਕ ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਹ ਪਏ। ਹੇ ਦਾਸ ਨਾਨਕ! ਆਖ-ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ।੨।੪।੩੭।
English Translation:
Dayv-Gandhaaree, Fifth Mehl: Turn away, O my mind, turn away. Turn away from the faithless cynic. False is the love of the false one; break the ties, O my mind, and your ties shall be broken. Break your ties with the faithless cynic.||1||Pause|| One who enters a house filled with soot is blackened. Run far away from such people! One who meets the Guru escapes from the bondage of the three dispositions. ||1|| I beg this blessing of You, O Merciful Lord, ocean of mercy – please, don’t bring me face to face with the faithless cyincs. Make servant Nanak the slave of Your slave; let his head roll in the dust under the feet of the Holy. || 2 || 4 || 37 ||
ਅੰਗ: 535 | 20-02-2024
ਗੱਲ ਤਾ ਸੱਜਣਾ ਦਿਲ ਮਿਲੇ ਦੀ ਏ
ਨਜ਼ਰਾਂ ਤਾਂ ਰੋਜ਼ ਹਜ਼ਾਰਾ ਨਾਲ ਮਿਲਦੀਆਂ ਨੇ
ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।
English Translation:
SORAT’H, THIRD MEHL:
Dear Beloved Lord, I praise You continually, as long as there is the breath within my body. If I were to forget You, for a moment, even for an instant, O Lord Master, it would be like fifty years for me. I was always such a fool and an idiot, O Siblings of Destiny, but now, through the Word of the Guru’s Shabad, my mind is enlightened. || 1 || Dear Lord, You Yourself bestow understanding. Dear Lord, I am forever a sacrifice to You; I am dedicated and devoted to Your Name. || Pause || I have died in the Word of the Shabad, and through the Shabad, I am dead while yet alive, O Siblings of Destiny; through the Shabad, I have been liberated. Through the Shabad, my mind and body have been purified, and the Lord has come to dwell within my mind. The Guru is the Giver of the Shabad; my mind is imbued with it, and I remain absorbed in the Lord. || 2 || Those who do not know the Shabad are blind and deaf; why did they even bother to come into the world? They do not obtain the subtle essence of the Lord’s elixir; they waste away their lives, and are reincarnated over and over again. The blind, idiotic, self-willed manmukhs are like maggots in manure, and in manure they rot away. || 3 || The Lord Himself creates us, watches over us, and places us on the Path, O Siblings of Destiny; there is no one other than Him. No one can erase that which is pre-ordained, O Siblings of Destiny; whatever the Creator wills, comes to pass. O Nanak, the Naam, the Name of the Lord, abides deep within the mind; O Siblings of Destiny, there is no other at all. || 4 || 4 ||
ਅੰਗ: 601 | 19-02-2024
ਤੈਨੂੰ ਪਿਆਰ ਤਾਂ ਕੀ ਤੇਰੇ ਨਾਲ ਕਿਸੇ ਨੇ
ਮੇਰੇ ਵਾਂਗੂੰ ਗੱਲ ਵੀ ਨਹੀਂ ਕਰਨੀ
ਗੂਜਰੀ ਅਸਟਪਦੀਆ ਮਹਲਾ ੧ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥
ਪੰਜਾਬੀ ਵਿਆਖਿਆ :
ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ। ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।
English Translation:
Goojaree, Ashtapadees, First Mehl, First House: One Universal Creator God. By The Grace Of The True Guru: In the one village of the body, live the five thieves; they have been warned, but they still go out stealing. One who keeps his assets safe from the three modes and the ten passions, O Nanak, attains liberation and emancipation. ||1|| Center your mind on the all-pervading Lord, the Wearer of garlands of the jungles. Let your rosary be the chanting of the Lord’s Name in your heart. ||1||Pause|| Its roots extend upwards, and its branches reach down; the four Vedas are attached to it. He alone reaches this tree with ease, O Nanak, who remains wakeful in the Love of the Supreme Lord God. ||2|| The Elysian Tree is the courtyard of my house; in it are the flowers, leaves and stems of reality. Meditate on the self-existent, immaculate Lord, whose Light is pervading everywhere; renounce all your worldly entanglements. ||3|| Listen, O seekers of Truth – Nanak begs you to renounce the traps of Maya. Reflect within your mind, that by enshrining love for the One Lord, you shall not be subject to birth and death again. ||4||
ਅੰਗ: 503| 18-02-2024