ਤੇਰੀ ਜੂਠੀ ਚਾਹ ਪੀ ਕੇ ਮਿੱਠੀਏ
ਮੈਂ ਆਪਣੇ ਘਰ ਦੀ ਖੰਡ ਬਚਾਇਆ ਕਰਦਾ ਹਾਂ
admin
ਸਲੋਕੁ ਮਃ ੩ ॥ ਰੈਣਾਇਰ ਮਾਹਿ ਅਨੰਤੁ ਹੈ ਕੂੜੀ ਆਵੈ ਜਾਇ ॥ ਭਾਣੈ ਚਲੈ ਆਪਣੈ ਬਹੁਤੀ ਲਹੈ ਸਜਾਇ ॥ ਰੈਣਾਇਰ ਮਹਿ ਸਭੁ ਕਿਛੁ ਹੈ ਕਰਮੀ ਪਲੈ ਪਾਇ ॥ ਨਾਨਕ ਨਉ ਨਿਧਿ ਪਾਈਐ ਜੇ ਚਲੈ ਤਿਸੈ ਰਜਾਇ ॥੧॥ ਮਃ ੩ ॥ ਸਹਜੇ ਸਤਿਗੁਰੁ ਨ ਸੇਵਿਓ ਵਿਚਿ ਹਉਮੈ ਜਨਮਿ ਬਿਨਾਸੁ ॥ ਰਸਨਾ ਹਰਿ ਰਸੁ ਨ ਚਖਿਓ ਕਮਲੁ ਨ ਹੋਇਓ ਪਰਗਾਸੁ ॥ ਬਿਖੁ ਖਾਧੀ ਮਨਮੁਖੁ ਮੁਆ ਮਾਇਆ ਮੋਹਿ ਵਿਣਾਸੁ ॥ ਇਕਸੁ ਹਰਿ ਕੇ ਨਾਮ ਵਿਣੁ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਜਾ ਆਪੇ ਨਦਰਿ ਕਰੇ ਪ੍ਰਭੁ ਸਚਾ ਤਾ ਹੋਵੈ ਦਾਸਨਿ ਦਾਸੁ ॥ ਤਾ ਅਨਦਿਨੁ ਸੇਵਾ ਕਰੇ ਸਤਿਗੁਰੂ ਕੀ ਕਬਹਿ ਨ ਛੋਡੈ ਪਾਸੁ ॥ ਜਿਉ ਜਲ ਮਹਿ ਕਮਲੁ ਅਲਿਪਤੋ ਵਰਤੈ ਤਿਉ ਵਿਚੇ ਗਿਰਹ ਉਦਾਸੁ ॥ ਜਨ ਨਾਨਕ ਕਰੇ ਕਰਾਇਆ ਸਭੁ ਕੋ ਜਿਉ ਭਾਵੈ ਤਿਵ ਹਰਿ ਗੁਣਤਾਸੁ ॥੨॥ ਪਉੜੀ ॥ ਛਤੀਹ ਜੁਗ ਗੁਬਾਰੁ ਸਾ ਆਪੇ ਗਣਤ ਕੀਨੀ ॥ ਆਪੇ ਸ੍ਰਿਸਟਿ ਸਭ ਸਾਜੀਅਨੁ ਆਪਿ ਮਤਿ ਦੀਨੀ ॥ ਸਿਮ੍ਰਿਤਿ ਸਾਸਤ ਸਾਜਿਅਨੁ ਪਾਪ ਪੁੰਨ ਗਣਤ ਗਣੀਨੀ ॥ ਜਿਸੁ ਬੁਝਾਏ ਸੋ ਬੁਝਸੀ ਸਚੈ ਸਬਦਿ ਪਤੀਨੀ ॥ ਸਭੁ ਆਪੇ ਆਪਿ ਵਰਤਦਾ ਆਪੇ ਬਖਸਿ ਮਿਲਾਈ ॥੭॥
ਪੰਜਾਬੀ ਵਿਆਖਿਆ:
ਅਰਥ: (ਇਸ ਸੰਸਾਰ-) ਸਮੁੰਦਰ ਵਿਚ ਬੇਅੰਤ ਪ੍ਰਭੂ ਆਪ ਵੱਸ ਰਿਹਾ ਹੈ, ਪਰ (ਉਸ ‘ਅਨੰਤ’ ਨੂੰ ਛੱਡ ਕੇ) ਨਾਸਵੰਤ ਪਦਾਰਥਾਂ ਵਿਚ ਲੱਗੀ ਹੋਈ ਜਿੰਦ ਜੰਮਦੀ ਮਰਦੀ ਰਹਿੰਦੀ ਹੈ। ਜੋ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ ਉਸ ਨੂੰ ਬਹੁਤ ਦੁੱਖ ਪ੍ਰਾਪਤ ਹੁੰਦਾ ਹੈ (ਕਿਉਂਕਿ ਉਹ “ਅਨੰਤ” ਨੂੰ ਛੱਡ ਕੇ ਨਾਸਵੰਤ ਪਦਾਰਥਾਂ ਪਿੱਛੇ ਦੌੜਦਾ ਹੈ) ; ਸਭ ਕੁਝ ਇਸ ਸਾਗਰ ਵਿਚ ਮੌਜੂਦ ਹੈ, ਪਰ ਪ੍ਰਭੂ ਦੀ ਮਿਹਰ ਨਾਲ ਮਿਲਦਾ ਹੈ। ਹੇ ਨਾਨਕ! ਮਨੁੱਖ ਨੂੰ ਸਾਰੇ ਹੀ ਨੌ ਖ਼ਜ਼ਾਨੇ ਮਿਲ ਜਾਂਦੇ ਹਨ ਜੇ ਮਨੁੱਖ (ਇਸ ਸਾਗਰ ਵਿਚ ਵਿਆਪਕ ਪ੍ਰਭੂ ਦੀ) ਰਜ਼ਾ ਵਿਚ ਤੁਰੇ।1। ਜੋ ਮਨੁੱਖ ਸਿਦਕ ਸਰਧਾ ਨਾਲ ਸਤਿਗੁਰੁ ਦੇ ਹੁਕਮ ਵਿਚ ਨਹੀਂ ਤੁਰਿਆ, ਉਹ ਹਉਮੈ ਵਿਚ (ਰਹਿ ਕੇ) (ਜਗਤ ਵਿਚ) ਜਨਮ ਲੈ ਕੇ (ਜੀਵਨ) ਅਜਾਂਈ ਗਵਾ ਗਿਆ; ਜਿਸ ਨੇ ਜੀਭ ਨਾਲ ਪ੍ਰਭੂ ਦੇ ਨਾਮ ਦਾ ਆਨੰਦ ਨਹੀਂ ਲਿਆ ਉਸ ਦਾ ਹਿਰਦਾ-ਰੂਪ ਕਉਲ ਫੁੱਲ ਨਹੀਂ ਖਿੜਿਆ। ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਵਿਕਾਰਾਂ ਦੀ) ਵਿਹੁ ਖਾਂਦਾ ਰਿਹਾ, (ਅਸਲ ਜੀਵਨ ਵੱਲੋਂ) ਮੋਇਆ ਹੀ ਰਿਹਾ ਤੇ ਮਾਇਆ ਦੇ ਮੋਹ ਵਿਚ ਉਸ ਦੀ ਜ਼ਿੰਦਗੀ ਤਬਾਹ ਹੋ ਗਈ। ਇਕ ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਜਗਤ ਵਿਚ) ਜੀਊਣਾ ਵੱਸਣਾ ਫਿਟਕਾਰ-ਜੋਗ ਹੈ। ਜਦੋਂ ਸੱਚਾ ਪ੍ਰਭੂ ਆਪ ਹੀ ਮੇਹਰ ਦੀ ਨਜ਼ਰ ਕਰਦਾ ਹੈ ਤਾਂ ਮਨੁੱਖ (ਪ੍ਰਭੂ ਦੇ) ਸੇਵਕਾਂ ਦਾ ਸੇਵਕ ਬਣ ਜਾਂਦਾ ਹੈ, ਨਿੱਤ ਸਤਿਗੁਰੂ ਦੇ ਹੁਕਮ ਵਿਚ ਤੁਰਦਾ ਹੈ, ਕਦੇ ਗੁਰੂ ਦਾ ਪੱਲਾ ਨਹੀਂ ਛੱਡਦਾ, (ਫਿਰ) ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਭੀ ਇਉਂ ਉਪਰਾਮ ਜਿਹਾ ਰਹਿੰਦਾ ਹੈ ਜਿਵੇਂ ਪਾਣੀ ਵਿਚ (ਉੱਗਾ ਹੋਇਆ) ਕਉਲ-ਫੁੱਲ (ਪਾਣੀ ਦੇ ਅਸਰ ਤੋਂ) ਬਚਿਆ ਰਹਿੰਦਾ ਹੈ। ਹੇ ਦਾਸ ਨਾਨਕ! ਜਿਵੇਂ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਭਾਉਂਦਾ ਹੈ ਤਿਵੇਂ ਹਰੇਕ ਜੀਵ ਉਸ ਦਾ ਕਰਾਇਆ ਕਰਦਾ ਹੈ।2। (ਪਹਿਲਾਂ ਜਦੋਂ ਪ੍ਰਭੂ ਨਿਰਗੁਣ ਰੂਪ ਵਿਚ ਸੀ ਤਦੋਂ) ਬੇਅੰਤ ਸਮਾ ਹਨੇਰਾ ਸੀ (ਭਾਵ, ਤਦੋਂ ਕੀਹ ਸਰੂਪ ਸੀ = ਇਹ ਗੱਲ ਦੱਸੀ ਨਹੀਂ ਜਾ ਸਕਦੀ) , (ਫਿਰ ਸਰਗੁਣ ਰੂਪ ਰਚ ਕੇ) ਉਸ ਨੇ ਆਪ ਹੀ (ਜਗਤ-ਰਚਨਾ ਦੀ) ਵਿਚਾਰ ਕੀਤੀ; ਉਸ (ਪ੍ਰਭੂ) ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਤੇ ਆਪ ਹੀ (ਜੀਵਾਂ ਨੂੰ) ਅਕਲ ਦਿੱਤੀ; (ਇਸ ਤਰ੍ਹਾਂ ਮਨੁੱਖ ਬੁੱਧਵਾਨਾਂ ਦੀ ਰਾਹੀਂ ਉਸ ਨੇ ਆਪ ਹੀ ਸਿਮ੍ਰਿਤੀਆਂ ਤੇ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਬਣਾਏ, (ਉਹਨਾਂ ਵਿਚ) ਪਾਪ ਤੇ ਪੁੰਨ ਦਾ ਨਿਖੇੜਾ ਕੀਤਾ (ਭਾਵ, ਦੱਸਿਆ ਕਿ ‘ਪਾਪ’ ਕੀਹ ਹੈ ਤੇ ‘ਪੁੰਨ’ ਕੀਹ ਹੈ) । ਜਿਸ ਮਨੁੱਖ ਨੂੰ (ਇਹ ਸਾਰਾ ਰਾਜ਼) ਸਮਝਾਂਦਾ ਹੈ ਉਹੀ ਸਮਝਦਾ ਹੈ, ਉਸ ਮਨੁੱਖ ਦਾ ਮਨ ਗੁਰੂ ਦੇ ਸੱਚੇ ਸ਼ਬਦ ਵਿਚ ਸਰਧਾ ਧਾਰ ਲੈਂਦਾ ਹੈ। ਹਰੇਕ ਕਾਰਜ ਵਿਚ ਪ੍ਰਭੂ ਆਪ ਹੀ ਆਪ ਮੌਜੂਦ ਹੈ, ਆਪ ਹੀ ਮੇਹਰ ਕਰ ਕੇ (ਜੀਵ ਨੂੰ ਆਪਣੇ ਵਿਚ) ਮਿਲਾਂਦਾ ਹੈ।7।
English Translation:
Shalok, Third Mehl: In the world-ocean, the Infinite Lord abides. The false come and go in reincarnation. One who walks according to his own will, suffers terrible punishment. All things are in the world-ocean, but they are obtained only by the karma of good actions. O Nanak, he alone obtains the nine treasures, who walks in the Will of the Lord. ||1|| Third Mehl: One who does not intuitively serve the True Guru, wastes his life in egotism. His tongue does not taste the sublime essence of the Lord, and his heart-lotus does not blossom forth. The self-willed manmukh eats poison and dies; he is ruined by love and attachment to Maya. Without the Name of the One Lord, his life is cursed, and his home is cursed as well. When God Himself bestows His Glance of Grace, then one becomes the slave of His slaves. And then, night and day, he serves the True Guru, and never leaves His side. As the lotus flower floats unaffected in the water, so does he remain detached in his own household. O servant Nanak, the Lord acts, and inspires everyone to act, according to the Pleasure of His Will. He is the treasure of virtue. ||2|| Pauree: For thirty-six ages, there was utter darkness. Then, the Lord revealed Himself.He Himself created the entire universe. He Himself blessed it with understanding. He created the Simritees and the Shaastras; He calculates the accounts of virtue and vice. He alone understands, whom the Lord inspires to understand and to be pleased with the True Word of the Shabad. He Himself is all-pervading; He Himself forgives, and unites with Himself. ||7||
ਅੰਗ: 949 | 02-02-2024
ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ
ਸਾਰੀ ਉਮਰ ਆਪਣੀ ਤੇਰੇ ਨਾਂ ਲਵਾ ਦਵਾਂ
ਸੋਰਠਿ ਮ:੧ ਚਉਤੁਕੇ ॥
ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
ਪੰਜਾਬੀ ਵਿਆਖਿਆ:
ਜੋ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ ਤੇ ਇੰਜ ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ। ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਹ ਸੇਵਾ ਕੀਤੀ ਅਤੇ ਨਾਹ ਪਵਿਤ੍ਰ ਆਚਰਨ ਬਣਾਇਆ ਤੇ ਇਸ ਸਰੀਰ ਦੀ ਰਾਹੀਂ ਖੇਹ-ਖ਼ੁਆਰੀ ਹੀ ਕਰਦਾ ਰਿਹਾ ॥੧॥ ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ। ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮੱਤ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) ॥ ਰਹਾਉ॥ ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪ੍ਰੋਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ। ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੇ ਮਰ ਜਾਂਦਾ ਹੈ। ਉਹ ਗੰਦੇ ਗੀਤਾਂ (ਗਾਵਣ ਸੁਣਨ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫ਼ਤ-ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤ ਨਹੀਂ ਲੱਗਦੀ। ਨਾਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ। ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ ॥੨॥ ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਡੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ। ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਖ਼ਬਰ-ਸੂਝ ਨਹੀਂ ਪੈਂਦੀ। ਮਨਮੁਖ ਅੰਨ੍ਹਾ (ਜੀਵਨ ਸਫ਼ਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ। ਆਖ਼ਰ ਆਪਣੇ ਕੀਤੇ ਦਾ ਇਹ ਨਫ਼ਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਜ਼ਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ।੩। (ਪਰ ਅਸਾਂ ਜੀਵਾਂ ਦੇ ਕੀਹ ਵੱਸ?) ਜੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ। ਹੇ ਨਾਨਕ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ) ।੪।੩।
English Translation:
Sorat’h, First Mehl, Chau-Tukas: The son is dear to his mother and father; he is the wise son-in-law to his father-in-law. The father is dear to his son and daughter, and the brother is very dear to his brother. By the Order of the Lord’s Command, he leaves his house and goes outside, and in an instant, everything becomes alien to him. The self-willed manmukh does not remember the Name of the Lord, does not give in charity, and does not cleanse his consciousness; his body rolls in the dust. ||1|| The mind is comforted by the Comforter of the Naam. I fall at the Guru’s feet – I am a sacrifice to Him; He has given me to understand the true understanding. ||Pause|| The mind is impressed with the false love of the world; he quarrels with the Lord’s humble servant. Infatuated with Maya, night and day, he sees only the worldly path; he does not chant the Naam, and drinking poison, he dies. He is imbued and infatuated with vicious talk; the Word of the Shabad does not come into his consciousness. He is not imbued with the Lord’s Love, and he is not impressed by the taste of the Name; the self-willed manmukh loses his honor. ||2|| He does not enjoy celestial peace in the Company of the Holy, and there is not even a bit of sweetness on his tongue. He calls his mind, body and wealth his own; he has no knowledge of the Court of the Lord. Closing his eyes, he walks in darkness; he cannot see the home of his own being, O Siblings of Destiny. Tied up at Death’s door, he finds no place of rest; he receives the rewards of his own actions. ||3|| When the Lord casts His Glance of Grace, then I see Him with my own eyes; He is indescribable, and cannot be described. With my ears, I continually listen to the Word of the Shabad, and I praise Him; His Ambrosial Name abides within my heart. He is Fearless, Formless and absolutely without vengeance; I am absorbed in His Perfect Light. O Nanak, without the Guru, doubt is not dispelled; through the True Name, glorious greatness is obtained. ||4||3||
ਅੰਗ: 596 | 01-02-2024
ਲੜਾਈ ਕਰਕੇ ਤਾਂ ਜੰਗ ਜਿੱਤੀ ਜਾਂਦੀ ਆ
ਪਰ ਦਿਲ ਤਾਂ ਪਿਆਰ ਤੇ ਇੱਜਤ ਨਾਲ ਜਿੱਤੇ ਜਾਂਦੇ ਨੇ
ਰਾਮਕਲੀ ਮਹਲਾ ੫ ॥
ਤਨ ਤੇ ਛੁਟਕੀ ਅਪਨੀ ਧਾਰੀ ॥ ਪ੍ਰਭ ਕੀ ਆਗਿਆ ਲਗੀ ਪਿਆਰੀ ॥ ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥ ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥ ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥ ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥ ਗੁਰਿ ਪਕਰਾਏ ਹਰਿ ਕੇ ਚਰਨਾ ॥ ਬੀਸ ਬਿਸੁਏ ਜਾ ਮਨ ਠਹਰਾਨੇ ॥ ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥
ਪੰਜਾਬੀ ਵਿਆਖਿਆ:
(ਹੇ ਭਾਈ! ਗੁਰੂ ਦੀ ਕਿਰਪਾ ਨਾਲ) ਮੇਰੇ ਸਰੀਰ ਵਿਚੋਂ ਇਹ ਮਿੱਥ ਮੁੱਕ ਗਈ ਹੈ ਕਿ ਇਹ ਸਰੀਰ ਮੇਰਾ ਹੈ, ਇਹ ਸਰੀਰ ਮੇਰਾ ਹੈ। ਹੁਣ ਮੈਨੂੰ ਪਰਮਾਤਮਾ ਦੀ ਰਜ਼ਾ ਮਿੱਠੀ ਲੱਗਣ ਲੱਗ ਪਈ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਹ (ਹੁਣ) ਮੇਰੇ ਮਨ ਵਿਚ ਮਿੱਠਾ ਲੱਗ ਰਿਹਾ ਹੈ। ਇਸ ਆਤਮਕ ਤਬਦੀਲੀ ਦਾ) ਇਹ ਅਚਰਜ ਤਮਾਸ਼ਾ ਮੈਂ ਪਰਤੱਖ ਵੇਖ ਲਿਆ ਹੈ ॥੧॥ ਹੇ ਭਾਈ! ਹੁਣ ਮੈਂ (ਆਤਮਕ ਜੀਵਨ ਦੀ ਮਰਯਾਦਾ) ਸਮਝ ਲਈ ਹੈ, ਮੇਰੇ ਅੰਦਰੋਂ (ਚਿਰਾਂ ਦੀ ਚੰਬੜੀ ਹੋਈ ਮਮਤਾ ਦੀ) ਡੈਣ ਨਿਕਲ ਗਈ ਹੈ। ਪੂਰੇ ਗੁਰੂ ਨੇ ਮੈਨੂੰ (ਜੀਵਨ ਦੀ) ਸੂਝ ਬਖ਼ਸ਼ ਦਿੱਤੀ ਹੈ। (ਮੇਰੇ ਅੰਦਰੋਂ) ਮਾਇਆ ਦੇ ਲਾਲਚ ਦੀ ਅੱਗ ਬੁੱਝ ਗਈ ਹੈ, ਗੁਰੂ ਨੇ ਮੇਰਾ ਮਾਇਆ ਦਾ ਮੋਹ ਦੂਰ ਕਰ ਦਿੱਤਾ ਹੈ ॥੧॥ ਰਹਾਉ॥ (ਹੇ ਭਾਈ! ਗੁਰੂ ਨੇ ਮੇਹਰ ਕਰ ਕੇ ਮੈਨੂੰ ਆਪਣੀ ਸਰਨ ਵਿਚ ਰੱਖਿਆ ਹੋਇਆ ਹੈ। ਗੁਰੂ ਨੇ ਪ੍ਰਭੂ ਦੇ ਚਰਨ ਫੜਾ ਦਿੱਤੇ ਹਨ। ਹੁਣ ਜਦੋਂ ਮੇਰਾ ਮਨ ਪੂਰੇ ਤੌਰ ਤੇ ਠਹਿਰ ਗਿਆ ਹੈ, (ਟਿਕ ਗਿਆ ਹੈ), ਮੈਨੂੰ ਗੁਰੂ ਅਤੇ ਪਰਮਾਤਮਾ ਇੱਕ-ਰੂਪ ਦਿੱਸ ਰਹੇ ਹਨ ॥੨॥
English Translation:
Raamkalee, Fifth Mehl: My self-conceit has been eliminated from my body. The Will of God is dear to me. Whatever He does, seems sweet to my mind. And then, these eyes behold the wondrous Lord. ||1|| Now, I have become wise and my demons are gone. My thirst is quenched, and my attachment is dispelled. The Perfect Guru has instructed me. ||1||Pause|| In His Mercy, the Guru has kept me under His protection. The Guru has attached me to the Lord’s Feet. When the mind is totally held in check, one sees the Guru and the Supreme Lord God as one and the same. ||2||
ਅੰਗ: 887 | 31-01-2024
ਦਿਲ ਵਿਚ ਉਛੱਲ ਰਹੇ ਤੁਫਾਨ ਨੂੰ ਦੇਖ ਲੈ
ਖਾਮੋਸ਼ ਅੱਖਾਂ ਵਿਚਲਾ ਪਿਆਰ ਦੇਖ ਲੈ
ਤੈਨੂੰ ਅਸੀਂ ਹਰ ਦੁਆ ਵਿਚ ਮੰਗਿਆ ਏ
ਤੇਰੇ ਲਈ ਕੀਤਾ ਸਾਡਾ ਇੰਤਜਾਰ ਦੇਖ ਲੈ
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ। ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides but they are empty within, and they crumble like useless ruins || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to seve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
ਅੰਗ: 729 | 30-01-2024
ਜਿੱਤ ਲੈਂਦੀ ਏ ਦਿਲ ਗੱਲਾਂ ਚਾਰ ਕਰਕੇ
ਕਮਲਾ ਜਿਹਾ ਹੋ ਗਿਆ ਮੈਂ ਉਸਨੂੰ ਪਿਆਰ ਕਰਕੇ
ਧਨਾਸਰੀ ਮਹਲਾ ੫॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫॥
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ ਜੀਵਨ-ਅਗਵਾਈ ਦੇਣ ਵਾਲਾ ਹੈਂ, ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ ਤੇਰੇ ਬੱਚੇ ਤੇਰੇ ਆਸਰੇ ਜੀਊਂਦੇ ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ! ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। ਮਨੁੱਖ ਦੀ ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ। ਹੇ ਪ੍ਰਭੂ! ਤੂੰ ਸਾਡੇ ਕ੍ਰੋੜਾਂ ਅਪਰਾਧ ਨਾਸ ਕਰਦਾ ਹੈਂ, ਤੂੰ ਸਾਨੂੰ ਅਨੇਕਾਂ ਤਰੀਕਿਆਂ ਨਾਲ ਜੀਵਨ-ਜੁਗਤਿ ਸਮਝਾਂਦਾ ਹੈਂ। ਅਸੀਂ ਜੀਵ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਡੀ ਅਕਲ ਥੋੜੀ ਹੈ ਹੋਛੀ ਹੈ।ਫਿਰ ਭੀ ਤੂੰ ਆਪਣਾ ਮੁੱਢ-ਕਦੀਮਾਂ ਦਾ ਪਿਆਰ ਵਾਲਾ ਸੁਭਾਉ ਕਾਇਮ ਰੱਖਦਾ ਹੈ।੨। ਹੇ ਨਾਨਕ! ਆਖ- ਹੇ ਪ੍ਰਭੂ! ਅਸੀਂ ਤੇਰੇ ਹੀ ਆਸਰੇ-ਪਰਨੇ ਹਾਂ, ਸਾਨੂੰ ਤੇਰੀ ਹੀ ਸਹਾਇਤਾ ਦੀ ਆਸ ਹੈ, ਤੂੰ ਹੀ ਸਾਡਾ ਸੱਜਣ ਹੈਂ, ਤੂੰ ਹੀ ਸਾਨੂੰ ਸੁਖ ਦੇਣ ਵਾਲਾ ਹੈਂ। ਹੇ ਦਇਆਵਾਨ! ਹੇ ਸਭ ਦੀ ਰੱਖਿਆ ਕਰਨ-ਜੋਗੇ! ਸਾਡੀ ਰੱਖਿਆ ਕਰ, ਅਸੀਂ ਤੇਰੇ ਘਰ ਦੇ ਗੁਲਾਮ ਹਾਂ।੩।੧੨।
English Translation:
DHANAASAREE, FIFTH MEHL:
You are the Giver, O Lord, O Cherisher, my Master, my Husband Lord. Each and every moment, You cherish and nurture me; I am Your child, and I rely upon You alone. || 1 || I have only one tongue — which of Your Glorious Virtues can I describe? Unlimited, infinite Lord and Master — no one knows Your limits. || 1 || Pause || You destroy millions of my sins, and teach me in so many ways. I am so ignorant — I understand nothing at all. Please honor Your innate nature, and save me! || 2 || I seek Your Sanctuary — You are my only hope. You are my companion, and my best friend. Save me, O Merciful Saviour Lord; Nanak is the slave of Your home. || 3 || 12 ||
ਅੰਗ: 673 | 29-01-2024
ਕੁੱਝ ਖੇਸ ਰੇਸ਼ਮ ਜਿਹੀਆਂ ਤੰਦਾਂ ਦੇ
ਕੁੱਝ ਝੁੰਡ ਮਿੱਟੀ ਦੀਆਂ ਪੈੜਾਂ ਦੇ
ਮੇਰੀ ਜ਼ੁਬਾਨੋ ਸਦਾ ਬੋਲ ਨਿਕਲਣ
ਚੰਨਾਂ ਵੇ ਤੇਰੀਆਂ ਖੈਰਾਂ ਦੇ
ਧਨਾਸਰੀ ਮਹਲਾ ੧॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ। ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪॥੫॥੭॥
English Translation:
DHANAASAREE, FIRST MEHL:
The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||
ਅੰਗ: 662 | 28-01-2024