ਪਿਆਰ ਕਦੇ ਵੀ ਅਮੀਰ-ਗਰੀਬ
ਜਾਤ-ਪਾਤ, ਰੰਗ-ਰੂਪ ਨੂੰ ਨਹੀਂ ਦੇਖਦਾ
admin
ਵਡਹੰਸੁ ਮਹਲਾ ੧ ਘਰੁ ੨ ॥
ਮੋਰੀ ਰੁਣ ਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੁੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੋ ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੋ॥ ਚੂੜਾ ਭੰਨੁ ਪਲੰਘ ਸਿਉ ਮੁੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੁੰਧੇ ਸਹੁ ਰਾਤੋ ਅਵਰਾਹਾ ॥ ਨਾ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੋ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੂਰਿ ਵਿਸੂਰੇ ॥ ਮੈ ਰੋਵੰਦੀ ਸਭੁ ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥ ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ ਵਿਡਾਣਾ ॥੧॥੩॥
ਪੰਜਾਬੀ ਵਿਆਖਿਆ:
ਹੇ ਭੈਣ! ਸਾਵਨ (ਦਾ ਮਹੀਨਾ) ਆ ਗਿਆ ਹੈ (ਸਾਵਨ ਦੀਆਂ ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ)। (ਹੇ ਪ੍ਰਭੂ!) ਤੇਰੀ ਇਹ ਸੋਹਣੀ ਕੁਦਰਤਿ ਮੈਂ ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ) ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ ਵਿਚ ਖਿੱਚੀ ਜਾ ਰਹੀ ਹੈ)। (ਹੇ ਪ੍ਰਭੂ!) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ। (ਹੇ ਪ੍ਰਭੂ!) ਚੂੰਕਿ ਤੂੰ (ਇਸ ਕੁਦਰਤਿ ਵਿਚ ਮੈਨੂੰ ਦਿੱਸ ਰਿਹਾ ਹੈਂ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ ਸੁਹਾਵਣੀ ਹੈ)। ਜੇ ਕੁਦਰਤਿ ਵਿਚ ਤੂੰ ਨ ਦਿੱਸੇਂ ਤਾਂ ਇਹ ਆਖਣ ਵਿਚ ਕੀਹ ਸਵਾਦ ਰਹਿ ਜਾਏ ਕਿ ਕੁਦਰਤਿ ਸੋਹਣੀ ਹੈ? ਹੇ ਭੋਲੀ ਇਸਤ੍ਰੀਏ! ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ! ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ?, ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ। ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ। (ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ਼ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ਼ ਆਤਮਕ ਮਿਲਾਪ ਹੀ ਹੋ ਸਕਦਾ ਹੈ) । (ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ) ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ? ਹੇ ਸਖੀ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੇਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ ਬਣੀ ਬੈਠੀ ਹਾਂ। ਪਰ, ਪ੍ਰਭੂ ਪਤੀ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ। ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੇਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ। (ਪ੍ਰਭੂ-ਪਤੀ ਤੋਂ ਵਿਛੁੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ ਤੇ) ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ) , ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ। (ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗ਼ਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ-) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ। ਹੇ ਨਾਨਕ! ਪ੍ਰਭੂ-ਦਰ ਤੇ) ਆਖ-ਹੇ ਮੇਰੇ ਮਾਲਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ! ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ। ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀ ਆਪਾ-ਭਾਵ ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ।੧।੩।
English Translation:
Wadahans, First Mehl, Second House: The peacocks are singing so sweetly, O sister; the rainy season of Saawan has come. Your beauteous eyes are like a string of charms, fascinating and enticing the soul-bride. I would cut myself into pieces for the Blessed Vision of Your Darshan; I am a sacrifice to Your Name. I take pride in You; without You, what could I be proud of? So smash your bracelets along with your bed, O soul-bride, and break your arms, along with the arms of your couch. In spite of all the decorations which you have made, O soul-bride, your Husband Lord is attuned to someone else. You don’t have the bracelets of gold, nor the good crystal jewelry; you have not dealt with the true jeweller. Those arms, which do not embrace the neck of the Husband Lord, burn in anguish. All my companions have gone to enjoy their Husband Lord; which door should I, the wretched one, go to? O friend, I am very well-behaved, but I am not pleasing to my Husband Lord at all. I have woven my hair into lovely braids, and saturated their partings with vermillion; but when I go before Him, I am not accepted, and I die, suffering in sorrow. I weep — the whole world weeps; even the birds of the forest weep with me. The only thing which does not weep is my body’s sense of separation, which has separated me from my Husband Lord. In a dream, He came, and went away again; I cried so many tears. I cannot come to You, O my Beloved, and I cannot send anyone to You. Come to me, O blessed sleep — perhaps I will see my Husband Lord again. One who brings me a message from my Lord and Master — says Nanak, what shall I give to Him? Cutting off my head, I give it to Him to sit upon; without my head, I shall still serve Him. Why haven’t I died? Why hasn’t my life just ended? My Husband Lord has become a stranger to me. || 1 || 3 ||
ਅੰਗ: 557 | 27-01-2024
ਇੱਜਤਾਂ ਦੀ ਛੱਤ ਦੇ ਹੇਠਾਂ
ਵਿੱਚ ਗੁਰੂ ਘਰ ਵਿਆਹ ਕਰਵਾਉਣਾ ਏ
ਮੈਂ ਜ਼ਿੰਦਗੀ ਦਾ ਹਰ ਪਲ
ਸੱਜਣਾਂ ਤੇਰੇ ਨਾਲ ਬਿਤਾਉਂਣਾ
ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
ਪੰਜਾਬੀ ਵਿਆਖਿਆ:
ਤਿਲੰਗ ਮਹਲਾ ੪ ॥ ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।੧੧। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।੧੨। ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।੧੪। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।੧੫। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੁੱ੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।੧੬। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।੧੭। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।੧੮। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।੧੯। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।੨੦। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।੨੧। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।੨੨।੨।
English Translation:
TILANG, FOURTH MEHL:
The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||
ਅੰਗ: 725 | 26-01-2024
ਨਾਮ ਤੇਰਾ ਸੋਹਣਿਆ ਵੇ ਮੈ ਚੂੜੇ ਉੱਤੇ ਲਿੱਖਣਾ
ਸਹੁਰੇ ਘਰ ਜਾਣ ਤੋਂ ਪਹਿਲਾਂ ਰੋਟੀ ਟੁਕ ਬਣਾਉਣੀ ਸਿੱਖਣਾ
ਤਿਲੰਗ ਮਹਲਾ ੧ ਘਰੁ ੩
ੴਸਤਿਗੁਰ ਪ੍ਰਸਾਦਿ ॥
ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਿਣ ਜੇ ਥੀਅੈ ਪਿਆਰੇ ਪਾਈਅੈ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਅੈਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਿਣ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
ਪੰਜਾਬੀ ਵਿਆਖਿਆ:
ਰਾਗ ਤਿਲੰਗ, ਘਰ ੩ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਜਿਸ ਜੀਵ-ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥ ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ, ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ। ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ (ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ, ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥ ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ। ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥ ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ। ਹੇ ਨਾਨਕ ਜੀ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥ਜਿਸ ਜੀਵ ਇਸਤ੍ਰੀ ਦੇ ਇਸ ਸਰੀਰ ਨੂੰ ਮਾਇਆ (ਦੇ ਮੋਹ) ਦੀ ਪਾਹ ਲੱਗੀ ਹੋਵੇ, ਤੇ ਫਿਰ ਉਸ ਨੇ ਇਸ ਨੂੰ ਲੱਬ ਨਾਲ ਰੰਗਾ ਲਿਆ ਹੋਵੇ, ਉਹ ਜੀਵ ਇਸਤ੍ਰੀ ਖਸਮ ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥
English Translation:
Tilang Mahalaa 1 Ghar 3 One Universal Creator God. By The Grace Of The True Guru: This body fabric is conditioned by Maya, O beloved; this cloth is dyed in greed. My Husband Lord is not pleased by these clothes, O Beloved; how can the soul-bride go to His bed? ||1|| I am a sacrifice, O Dear Merciful Lord; I am a sacrifice to You. I am a sacrifice to those who take to Your Name. Unto those who take to Your Name, I am forever a sacrifice. ||1|| Pause || If the body becomes the dyer’s vat, O Beloved, and the Name is placed within it as the dye, and if the Dyer who dyes this cloth is the Lord Master – O, such a color has never been seen before! ||2|| Those whose shawls are so dyed, O Beloved, their Husband Lord is always with them. Bless me with the dust of those humble beings, O Dear Lord. Says Nanak, this is my prayer. ||3|| He Himself creates, and He Himself imbues us. He Himself bestows His Glance of Grace. Nanak Ji, if the soul-bride becomes pleasing to her Husband Lord, He Himself enjoys her. ||4||1||3||
ਅੰਗ: 721 | 25-01-2024
ਨਾਂ ਸੋਚਿਆ ਕਰ ਕੇ ਭੁੱਲ ਜਾਵਾਂਗੇ ਤੈਨੂੰ
ਨਾਂ ਤੂੰ ਐਨਾ ਆਮ ਏ ਤੇ ਨਾਂ ਸਾਡੇ ਵੱਸ ਦੀ ਗੱਲ ਏ
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਰਾਗੁ ਟੋਡੀ ਮਹਲਾ ੪ ਘਰੁ ੧ ॥
ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥ ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥ ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭੁ ਹੇਰਾ ॥ ਸਤਿਗੁਰਿ ਦਇਆਲ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥ ਹਰਿ ਰੰਗੀ ਹਰਿ ਨਾਮੁ ਪ੍ਰਭੁ ਪਾਇਆ ਹਰਿ ਗੋਵਿੰਦ ਹਰਿ ਪ੍ਰਭੁ ਕੇਰਾ ॥ ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥ ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥ ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥ ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥ ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
ਪੰਜਾਬੀ ਵਿਆਖਿਆ:
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਟੋਡੀ ਮਹਲਾ ੪ ਘਰੁ ੧ ॥
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ । ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ।੧।ਰਹਾਉ।ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ । ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ—ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ।੧।ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ, ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ।੨।ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ- ਸਮਝ ਆਖੇ ਜਾਂਦੇ ਹਨ । ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ।੩।ਹੇ ਦਾਸ ਨਾਨਕ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ, ਉਹਨਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ ।੪।੧।
English Translation:
ONE UNIVERSAL CREATOR GOD.TRUTH IS THE NAME.CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT.
BY GURU’S GRACE:
RAAG TODEE, CHAU-PADAS, FOURTH MEHL, FIRST HOUSE:
Without the Lord, my mind cannot survive. If the Guru unites me with my Beloved Lord God, my breath of life, then I shall not have to face the wheel of reincarnation again in the terrifying world-ocean. || 1 || Pause || My heart is gripped by a yearning for my Lord God, and with my eyes, I behold my Lord God. The merciful True Guru has implanted the Name of the Lord within me; this is the Path leading to my Lord God. || 1 || Through the Lord’s Love, I have found the Naam, the Name of my Lord God, the Lord of the Universe, the Lord my God. The Lord seems so very sweet to my heart, mind and body; upon my face, upon my forehead, my good destiny is inscribed. || 2 || Those whose minds are attached to greed and corruption forget the Lord, the good Lord God. Those self-willed manmukhs are called foolish and ignorant; misfortune and bad destiny are written on their foreheads. || 3 || From the True Guru, I have obtained a discriminating intellect; the uru has revealed the spiritual wisdom of God. Servant Nanak has obtained the Naam from the Guru; such is the destiny inscribed upon his forehead. || 4 || 1 |||
ਅੰਗ: 711 | 24-01-2024
ਮੈਥੋਂ ਤਾਂ ਨੀਂ ਰਿਹਾ ਜਾਣਾ ਤੇਰੇ ਤੋਂ ਬਗੈਰ
ਤੂੰ ਅਪਣੀ ਦੱਸ ਸੱਜਣਾ
ਤੇਰੇ ਮੇਰੇ ਇਸ਼ਕ ਦਾ ਮੁੱਦਾ
ਹਾਏ
ਕਦੋਂ ਉੱਠੂ ਆਪਣੇ ਘਰਦਿਆਂ ਵਿਚਕਾਰ
ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗ ਲਾਗੀ ॥ ਜਬ ਹੀ ਹੰਸ ਤਜੀ ਇਹ ਕਾਂਇਆ ਪ੍ਰੇਤ ਪ੍ਰੇਤ ਕਰਿ ਭਾਗੀ ॥੨॥ ਇਹ ਬਿਧਿ ਕੋ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥੩॥੧੨॥੧੩੯॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੯ ॥
ਹੇ ਮਿੱਤਰ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ! (ਜਦੋਂ ਮਨੁੱਖ)! ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ ।੧। ਹੇ ਮਿੱਤਰ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ ਇਹ ਮਰ ਚੁਕਾ ਹੈ ਮਰ ਚੁਕਾ ਹੈ ।੨। ਹੇ ਨਾਨਕ! (ਆਖ—ਹੇ ਮਿੱਤਰ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ, ਹੇ ਮਿੱਤਰ! ਅਖ਼ੀਰਲੇ ਸਮੇ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ ਨਹੀਂ ਕਰ ਸਕਦਾ ।੩।੧੨।੧੩੯।
English Translation:
SORAT’H, NINTH MEHL:
O dear friend, know this in your mind. The world is entangled in its own pleasures; no one is for anyone else. || 1 || Pause || In good times, many come and sit together, surrounding you on all four sides. But when hard times come, they all leave, and no one comes near you. || 1 || Your wife, whom you love so much, and who has remained ever attached to you, runs away crying, “Ghost! Ghost!”, as soon as the swan-soul leaves this body. || 2 || This is the way they act — those whom we love so much. At the very last moment, O Nanak, no one is any use at all, except the Dear Lord. || 3 || 12 || 139 ||
ਅੰਗ: 634 | 24-01-2024
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ। ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides but they are empty within, and they crumble like useless ruins || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to seve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
ਅੰਗ: 729 | 22-01-2024