ਤੇਰੇ ਬਗੈਰ ਜਿਉਣਾ ਸਜ਼ਾ ਜਿਹਾ ਲੱਗਦਾ ਏ
ਮੈਨੂੰ ਛੱਡ ਕੇ ਨਾਂ ਜਾਵੀਂ ਤੈਨੂੰ ਵਾਸਤਾ ਐ ਰੱਬ ਦਾ
admin
ਮੇਰੇ ਪਿਆਰ ਦਾ ਸੁਪਨਾ
ਕਦੋਂ ਵਿਆਹ ਦੀ ਹਕੀਕਤ ਵਿੱਚ ਬਦਲੂਗਾ
ਸਲੋਕੁ ਮਃ ੩ ॥
ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ ॥੧॥ ਮਃ ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ ॥ ਹੰਉਮੈ ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥ ਜਿਨ ਕਉ ਪੂਰਬਿ ਲਿਖਿਆ ਤਿਨਾ ਸਤਗੁਰੁ ਮਿਲਿਆ ਪ੍ਰਭੁ ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹ ਹਰਿ ਨਾਮੁ ਹਮ ਪੂਜਹ ਹਰਿ ਨਾਮੇ ਹੀ ਮਨੁ ਰਾਤਾ ॥ ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੋ ਅੰਤਿ ਛਡਾਤਾ ॥ ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੂ ਕਾ ਪਿਤਾ ਮਾਤਾ ॥ ਹੰਉ ਸਤਿਗੁਰ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ ਨਾਮੁ ਮੈ ਜਾਤਾ ॥੧੬॥
ਪੰਜਾਬੀ ਵਿਆਖਿਆ :
ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫ਼ਤਿ-ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲੇ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ।ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ। ਜੋ ਮਨੁੱਖ ਸਤਿਗੁਰੂ ਦੀ ਚਰਨੀਂ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ। ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ।੧। ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ) ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) । ਜਿਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਕਰਮਾਂ ਦਾ ਸੰਸਕਾਰ-ਰੂਪ ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ! ਉਹ ਮਨੁੱਖ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ (‘ਹਉਮੈ ਰੋਗ’ ਤੋਂ) ਬਚ ਜਾਂਦੇ ਹਨ।੨। ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ ਤੋਂ ਰਹਿਤ ਹੈ,ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ) ਹੈ; ਅਸੀ ਉਸ ਹਰੀ-ਨਾਮ ਨੂੰ ਸੇਂਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ ਮਨ ਰੱਤਾ ਹੋਇਆ ਹੈ।ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖ਼ੀਰ ਵੇਲੇ ਛਡਾਉਂਦਾ ਹੈ। ਧੰਨ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ ਨੇ ਸਾਨੂੰ ਨਾਮ ਬਖ਼ਸ਼ਿਆ ਹੈ।ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ।੧੬।
English Translation:
Shalok, Third Mehl: Those who meet the True Guru, ever sing the Kirtan of the Lord’s Praises. The Lord’s Name naturally fills their minds, and they are absorbed in the Shabad, the Word of the True Lord. They redeem their generations, and they themselves obtain the state of liberation. The Supreme Lord God is pleased with those who fall at the Guru’s Feet. Servant Nanak is the Lord’s slave; by His Grace, the Lord preserves his honor. ||1|| Third Mehl: In egotism, one is assailed by fear; he passes his life totally troubled by fear. Egotism is such a terrible disease; he dies, to be reincarnated – he continues coming and going. Those who have such pre-ordained destiny meet with the True Guru, God Incarnate.O Nanak, by Guru’s Grace, they are redeemed; their egos are burnt away through the Word of the Shabad. ||2|| Pauree: The Lord’s Name is my immortal, unfathomable, imperishable Creator Lord, the Architect of Destiny. I serve the Lord’s Name, I worship the Lord’s Name, and my soul is imbued with the Lord’s Name. I know of no other as great as the Lord’s Name; the Lord’s Name shall deliver me in the end. The Generous Guru has given me the Lord’s Name; blessed, blessed are the Guru’s mother and father. I ever bow in humble reverence to my True Guru; meeting Him, I have come to know the Lord’s Name. ||16||
ਅੰਗ: 592 | 09-01-2024
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ
ੴ ਸਤਿਗੁਰ ਪ੍ਰਸਾਦਿ ॥
ਸਲੋਕੁ ਮਃ ੩ ॥
ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੇ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥
ਪੰਜਾਬੀ ਵਿਆਖਿਆ :
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥
ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ ‘ਮੇਰੀ’ ਬਣ ਜਾਏ, ਇਹ ਚੀਜ਼ ‘ਮੇਰੀ’ ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖੁਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ । ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ) ।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ । ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ । ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।੧।
English Translation:
GUJRI KI VAAR, THIRD MEHL, SUNG IN THE TUNE OF THE VAAR OF SIKANDAR & BIRAAHIM:
ONE UNIVERSAL CREATOR GOD. BY THE GRACE OF THE TRUE GURU:
SHALOK, THIRD MEHL:
This world perishing in attachment and possessiveness; no one knows the way of life. One who walks in harmony with the Guru’s Will, obtains the supreme status of life. Those humble beings who focus their consciousness on the Lord’s Feet, live forever and ever. O Nanak, by His Grace, the Lord abides in the minds of the Gurmukhs, who merge in celestial bliss. || 1 || THIRD MEHL: Within the self is the pain of doubt; engrossed in worldly affairs, they are killing themselves. Asleep in the love of duality, they never wake up; they are in love with, and attached to Maya. They do not think of the Naam, the Name of the Lord, and they do not contemplate the Word of the Shabad. This is the conduct of the self-willed manmukhs. They I do not obtain the Lord’s Name, and they waste away their lives in vain; O Nanak, the Messenger of Death punishes and dishonors them. || 2 || PAUREE: He created Himself – at that time, there was no other. He consulted Himself for advice, and what He did came to pass. At that time, there were no Akaashic Ethers, no nether regions, nor the three worlds. At that time, only the Formless Lord Himself existed – there was no creation. As it pleased Him, so did He act without Him, here was no other. ||1||
ਅੰਗ: 508| 08-01-2024
ਤੇਰਾ ਹਰ ਨਖ਼ਰਾ ਸਿਰ ਮੱਥੇ ਤੇ
ਬੱਸ ਕਦੇ ਮਜ਼ਾਕ ਵਿੱਚ ਵੀ ਮੈਥੋਂ ਦੂਰ ਜਾਣ ਦੀ ਗੱਲ ਨਾਂ ਕਰੀਂ
ਮੇਰਾ ਇਸ਼ਕ ਕੋਈ ਇਹੋ ਓਹੋ ਜਿਹਾ ਨਹੀਂ
ਤੂੰ ਮੇਰੀ ਆਂ ਤਾਂ ਬੱਸ ਮੇਰੀ ਆਂ
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥
ਪੰਜਾਬੀ ਵਿਆਖਿਆ:
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧।
English Translation:
TILANG, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
The Vedas and the Scriptures are only make-believe, O Siblings of Destiny; they do not relieve the anxiety of the heart. If you will only center yourself on the Lord, even for just a breath, then you shall see the Lord face-to-face, present before you. || 1 || O human being, search your own heart every day, and do not wander around in confusion. This world is just a magic-show; no one will be holding your hand. || 1 || Pause || Reading and studying falsehood, people are happy; in their ignorance, they speak nonsense. The True Creator Lord is diffused into His creation; He is not just the dark-skinned Krishna of legends. || 2 || Through the Tenth Gate, the stream of nectar flows; take your bath in this. Serve the Lord forever; use your eyes, and see Him ever-present everywhere. || 3 || The Lord is the purest of the pure; only through doubt could there be another. O Kabeer, mercy flows from the Merciful Lord; He alone knows who acts. || 4 || 1 ||
ਅੰਗ: 727 | 07-01-2024
ਮੇਰੇ ਖ਼ਿਆਲਾਂ ਵਿੱਚ ਐਵੇਂ ਨਾਂ ਆਇਆ ਕਰ
ਸੱਚੀ ਮੈਨੂੰ ਸਾਰੇ ਕੰਮ ਭੁੱਲ ਜਾਂਦੇ ਆ
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥ ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥ ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥ ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥ ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥
ਪੰਜਾਬੀ ਵਿਆਖਿਆ:
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ । ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧। ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨। (ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) । ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩। (ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ । ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।
ਸ਼ਬਦ ਦਾ ਭਾਵ :—ਪਰਮਾਤਮਾ ਦਾ ਨਾਮ ਸਿਮਰੋ—ਇਹੀ ਹੈ ਸਦਾ ਦਾ ਸਾਥੀ, ਤੇ ਇਸ ਦੀ ਬਰਕਤਿ ਨਾਲ ਬੜੇ ਬੜੇ ਵਿਕਾਰੀ ਭੀ ਤਰ ਜਾਂਦੇ ਹਨ । ਕਰਮ-ਕਾਂਡ ਦੇ ਭੁਲੇਖਿਆਂ ਵਿਚ ਨਾਹ ਪਵੋ ।
English Translation:
RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. || 1 || Pause || Your spouse, children, body, house and possessions — you think these will give you peace. But none of these shall be yours, when the time of death comes. || 1 || Ajaamal, the elephant, and the prostitute committed many sins, but still, they crossed over the world-ocean, by chanting the Lord’s Name. || 2 || You have wandered in reincarnation, as pigs and dogs — did you feel no shame? Forsaking the Ambrosial Name of the Lord, why do you eat poison? || 3 || Abandon your doubts about do’s and dont’s, and take to the Lord’s Name. By Guru’s Grace, O servant Kabeer, love the Lord. || 4 || 5 ||
ਅੰਗ: 692 | 06-01-2024
ਮੇਰਾ ਇੱਕੋ ਇੱਕ ਸੁਪਨਾ ਤੂੰ
ਤੂੰ ਮਿਲ ਜਾਵੇਂ ਤਾਂ ਉਹ ਵੀ ਪੂਰਾ ਹੋ ਜਾਵੇ
ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥
ਪੰਜਾਬੀ ਵਿਆਖਿਆ
ਹੇ ਗੁਰੂ! ਜੇਹੜਾ ਜੇਹੜਾ ਜੀਵ (ਜਿਸ ਕਿਸੇ) ਜੂਨ ਵਿਚ ਆਇਆ ਹੈ, ਉਹ ਉਸ (ਜੂਨ) ਵਿਚ ਹੀ (ਮਾਇਆ ਦੇ ਮੋਹ ਵਿਚ) ਫਸ ਰਿਹਾ ਹੈ । ਮਨੁੱਖਾ ਜਨਮ (ਕਿਸੇ ਨੇ) ਕਿਸਮਤ ਨਾਲ ਪ੍ਰਾਪਤ ਕੀਤਾ ਹੈ । ਹੇ ਗੁਰੂ! ਮੈਂ ਤਾਂ ਤੇਰਾ ਆਸਰਾ ਤੱਕਿਆ ਹੈ । ਆਪਣੇ ਹੱਥ ਦੇ ਕੇ (ਮੈਨੂੰ ਮਾਇਆ ਦੇ ਮੋਹ ਤੋਂ) ਬਚਾ ਲੈ । ਮੇਹਰ ਕਰ ਕੇ ਮੈਨੂੰ ਪ੍ਰਭੂ-ਪਾਤਿਸ਼ਾਹ ਨਾਲ ਮਿਲਾ ਦੇ ।੧। ਹੇ ਸਤਿਗੁਰੂ! ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਜੂਨਾਂ ਤੋਂ ਬਚਣ ਦਾ ਹੋਰ ਕੋਈ) ਟਿਕਾਉ ਨਹੀਂ ਲੱਭਾ । ਹੁਣ ਮੈਂ ਤੇਰੀ ਚਰਨੀਂ ਆ ਪਿਆ ਹਾਂ, ਮੈਂ ਤੇਰੀ ਹੀ ਸੇਵਾ ਕਰਦਾ ਹਾਂ, ਮੈਨੂੰ ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸ ਦੇ ।੧।ਰਹਾਉ। ਹੇ ਭਾਈ! ਮੈਂ (ਨਿੱਤ) ਮਾਇਆ ਦੀ ਖ਼ਾਤਰ (ਹੀ) ਅਨੇਕਾਂ ਹੀਲੇ ਕਰਦਾ ਰਹਿੰਦਾ ਹਾਂ, ਮੈਂ (ਮਾਇਆ ਨੂੰ ਹੀ) ਉਚੇਚੇ ਤੌਰ ਤੇ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ, ਸਦਾ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਹੀ (ਮੇਰੀ ਉਮਰ ਬੀਤਦੀ) ਜਾ ਰਹੀ ਹੈ । (ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ।੨। ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ । ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ।੩। ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ । (ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ।੪। ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ । ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ । ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ।੫। ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ । ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ।੬। ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ । ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ।੭। ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ । ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ । ਨਾਨਕ ਜੀ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ।੮। (ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ । ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੧। ਰਹਾਉ । ਦੂਜਾ ।੧।੩।
English Translate
Whoever is born into the world, is entangled in it; human birth is obtained only by good destiny. I look to Your support, O Holy Saint; give me Your hand, and protect me. By Your Grace, let me meet the Lord, my King. ||1|| I wandered through countless incarnations, but I did not find stability anywhere. I serve the Guru, and I fall at His feet, praying, “O Dear Lord of the Universe, please, show me the way.”||1||Pause|| I have tried so many things to acquire the wealth of Maya, and to cherish it in my mind; I have passed my life constantly crying out, “Mine, mine!” Is there any such Saint, who would meet with me, take away my anxiety, and lead me to enshrine love for my Lord and Master. ||2|| I have read all the Vedas, and yet the sense of separation in my mind still has not been removed; the five thieves of my house are not quieted, even for an instant. Is there any devotee, who is unattached to Maya, who may irrigate my mind with the Ambrosial Naam, the Name of the One Lord? ||3|| In spite of the many places of pilgrimage for people to bathe in, their minds are still stained by their stubborn ego; the Lord Master is not pleased by this at all. When will I find the Saadh Sangat, the Company of the Holy? There, I shall be always in the ecstasy of the Lord, Har, Har, and my mind shall take its cleansing bath in the healing ointment of spiritual wisdom. ||4|| I have followed the four stages of life, but my mind is not satisfied; I wash my body, but it is totally lacking in understanding. If only I could meet some devotee of the Supreme Lord God, imbued with the Lord’s Love, who could eradicate the filthy evil-mindedness from my mind. ||5|| One who is attached to religious rituals, does not love the Lord, even for an instant; he is filled with pride, and he is of no account. One who meets with the rewarding personality of the Guru, continually sings the Kirtan of the Lord’s Praises. By Guru’s Grace, such a rare one beholds the Lord with his eyes. ||6|| One who acts through stubbornness is of no account at all; like a crane, he pretends to meditate, but he is still stuck in Maya. Is there any such Giver of peace, who can recite to me the sermon of God? Meeting him, I would be emancipated. ||7|| When the Lord, my King, is totally pleased with me, He will break the bonds of Maya for me; my mind is imbued with the Word of the Guru’s Shabad. I am in ecstasy, forever and ever, meeting the Fearless Lord, the Lord of the Universe. Falling at the Lord’s Feet, Nanak Ji has found peace. ||8|| My Yatra, my life pilgrimage, has become fruitful, fruitful, fruitful. My comings and goings have ended, since I met the Holy Saint. ||1|| Pause || Second ||1||3||
ਅੰਗ: 686 | 05-01-2024
ਰਾਮਕਲੀ ਮਹਲਾ ੫ ॥
ਦੀਨੋ ਨਾਮੁ ਕੀਓ ਪਵਿਤੁ ॥ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥ਕਾਟੀ ਬੰਧਿ ਹਰਿ ਸੇਵਾ ਲਾਏ ॥ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥ਬਾਜੇ ਅਨਹਦ ਬਾਜਾ ॥ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥ਆਇ ਬਨਿਓ ਪੂਰਬਲਾ ਭਾਗੁ ॥ਜਨਮ ਜਨਮ ਕਾ ਸੋਇਆ ਜਾਗੁ ॥ਗਈ ਗਿਲਾਨਿ ਸਾਧ ਕੈ ਸੰਗਿ ॥ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥ਰਾਖੇ ਰਾਖਨਹਾਰ ਦਇਆਲ ॥ਨਾ ਕਿਛੁ ਸੇਵਾ ਨਾ ਕਿਛੁ ਘਾਲ ॥ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥ਬੂਡਤ ਦੁਖ ਮਹਿ ਕਾਢਿ ਲਇਆ ॥੩॥ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥ਆਠ ਪਹਰ ਹਰਿ ਕੇ ਗੁਣ ਗਾਉ ॥ਗਾਵਤ ਗਾਵਤ ਪਰਮ ਗਤਿ ਪਾਈ ॥ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥
ਪੰਜਾਬੀ ਵਿਆਖਿਆ
(ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਦਾ) ਨਾਮ ਦੇ ਦਿੱਤਾ, (ਉਸ ਦਾ ਜੀਵਨ) ਪਵਿੱਤਰ ਬਣਾ ਦਿੱਤਾ। (ਜਿਸ ਨੂੰ ਗੁਰੂ ਨੇ) ਹਰਿ-ਨਾਮ ਧਨ ਸਰਮਾਇਆ (ਬਖ਼ਸ਼ਿਆ, ਦੁਨੀਆ ਵਾਲਾ) ਇਹ ਧਨ (ਵੇਖ ਕੇ), ਉਹ (ਇਸ ਵਲੋਂ) ਉਪਰਾਮ-ਚਿੱਤ ਹੀ ਰਹਿੰਦਾ ਹੈ। (ਗੁਰੂ ਨੇ ਜਿਸ ਮਨੁੱਖ ਦੇ ਜੀਵਨ-ਰਾਹ ਵਿਚੋਂ ਮਾਇਆ ਦੇ ਮੋਹ ਦੀ) ਰੁਕਾਵਟ ਕੱਟ ਦਿੱਤੀ, ਉਸ ਨੂੰ ਪਰਮਾਤਮਾ ਦੀ ਭਗਤੀ ਵਿਚ ਜੋੜ ਦਿੱਤਾ, ਉਹ ਮਨੁੱਖ (ਸਦਾ) ਪਰਮਾਤਮਾ ਦੀ ਭਗਤੀ ਕਰਦਾ ਹੈ, (ਸਦਾ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ॥੧॥ (ਹੇ ਭਾਈ! ਉਹਨਾਂ ਦੇ ਅੰਦਰ (ਇਉਂ ਖਿੜਾਉ ਬਣਿਆ ਰਹਿੰਦਾ ਹੈ, ਮਾਨੋ, ਉਹਨਾਂ ਦੇ ਅੰਦਰ) ਇੱਕ-ਰਸ ਵਾਜੇ ਵੱਜ ਰਹੇ ਹਨ। (ਜਿਨ੍ਹਾਂ ਮਨੁੱਖਾਂ ਉਤੇ) ਆਪਣੇ (ਪਿਆਰੇ) ਗੁਰਦੇਵ ਨੇ ਮਿਹਰ ਕੀਤੀ, ਹਰੀ ਦੇ ਉਹ ਸੇਵਕ ਬੜੇ ਆਨੰਦ ਨਾਲ ਹਰੀ ਦੇ ਗੁਣ ਗਾਂਦੇ ਰਹਿੰਦੇ ਹਨ ॥੧॥ ਰਹਾਉ ॥ (ਹੇ ਭਾਈ! ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਉਸ ਦਾ ਪਹਿਲੇ ਜਨਮਾਂ ਦਾ ਚੰਗਾ ਭਾਗ ਮਿਲਣ ਦਾ ਸਬੱਬ ਆ ਬਣਦਾ ਹੈ। (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਕਈ ਜਨਮਾਂ ਦਾ ਸੁੱਤਾ ਹੋਇਆ ਜਾਗ ਪੈਂਦਾ ਹੈ।ਗੁਰੂ ਦੀ ਸੰਗਤਿ ਵਿਚ (ਰਿਹਾਂ ਮਨੁੱਖ ਦੇ ਅੰਦਰੋਂ ਦੂਜਿਆਂ ਵਾਸਤੇ) ਨਫ਼ਰਤ ਦੂਰ ਹੋ ਜਾਂਦੀ ਹੈ, ਮਨੁੱਖ ਦਾ ਮਨ ਤੇ ਤਨ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ ॥੨॥ (ਹੇ ਭਾਈ! ਦੁੱਖਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਨੇ ਦਇਆ ਦੇ ਸੋਮੇ ਨੇ ਪਰਮਾਤਮਾ ਨੇ ਉਸ ਦੀ ਰੱਖਿਆ ਕੀਤੀ, ਉਸ ਦੀ ਕੀਤੀ ਕੋਈ ਸੇਵਾ ਨਹੀਂ ਵੇਖੀ ਕੋਈ ਮਿਹਨਤ ਨਹੀਂ ਵੇਖੀ। (ਗੁਰੂ ਦੀ ਸੰਗਤਿ ਵਿਚ ਰਿਹਾਂ ਜਿਸ ਮਨੁੱਖ ਉੱਤੇ) ਪ੍ਰਭੂ ਨੇ ਕਿਰਪਾ ਕੀਤੀ, ਦਇਆ ਕੀਤੀ, (ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ) ਮੁੜ ਮੁੜ ਸੁਣ ਕੇ (ਜਿਸ ਮਨੁੱਖ ਦੇ) ਮਨ ਵਿਚ (ਸਿਫ਼ਤਿ-ਸਾਲਾਹ ਕਰਨ ਦਾ) ਚਾਉ ਪੈਦਾ ਹੋ ਗਿਆ, ਉਹ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਣ ਲੱਗ ਪਿਆ। (ਗੁਣ) ਗਾਂਦਿਆਂ ਗਾਂਦਿਆਂ ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ। ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਨੇ (ਪ੍ਰਭੂ-ਚਰਨਾਂ ਵਿਚ) ਸੁਰਤ ਜੋੜ ਲਈ ॥੪॥੨੦॥੩੧॥
English Translate
Raamkalee, Fifth Mehl: Blessing me with His Name, He has purified and sanctified me. The Lord’s wealth is my capital. False hope has left me; this is my wealth. Breaking my bonds, the Lord has linked me to His service. I am a devotee of the Lord, Har, Har; I sing the Glorious Praises of the Lord. ||1|| The unstruck sound current vibrates and resounds.The Lord’s humble servants sing His Glorious Praises with love and delight; they are honored by the Divine Guru. ||1||Pause|| My pre-ordained destiny has been activated; I have awakened from the sleep of countless incarnations. In the Saadh Sangat, the Company of the Holy, my aversion is gone. My mind and body are imbued with love for the Lord. ||2|| The Merciful Savior Lord has saved me. I have no service or work to my credit. In His Mercy, God has taken pity on me; He lifted me up and pulled me out, when I was suffering in pain. ||3||। Listening, listening to His Praises, joy has welled up within my mind. Twenty-four hours a day, I sing the Glorious Praises of the Lord. Singing, singing His Praises, I have obtained the supreme status. By Guru’s Grace, Nanak is lovingly focused on the Lord. ||4||20||31||
ਅੰਗ: 892 | 04-01-2024