ਮੇਰੀ ਅੱਖਾਂ ਚ ਤੂੰ ਵੱਸਦਾ ਏਂ
ਮੈਂ ਕਿਵੇਂ ਦੇਖਾਂ ਕਿਸੇ ਹੋਰ ਨੂੰ
admin
ਪਿਆਰ ਇੱਕੋ ਵਾਰੀ ਹੁੰਦਾ ਏ
ਮੈਨੂ ਤੇਰੇ ਨਾਲ ਹੋ ਗਿਆ ਬੱਸ
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥
ਪੰਜਾਬੀ ਵਿਆਖਿਆ
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, (ਜਦੋਂ ਉਹ ਸਾਡੀ ਅਰਦਾਸ-ਅਰਜ਼ੋਈ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ ॥ ਰਹਾਉ ॥ ਹੇ ਭਾਈ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਨਾਮ ਇਕ ਐਸਾ ਹੀਰਾ ਹੈ ਜੇਹੜਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ। ਗੁਰੂ ਨੇ ਇਹ ਨਾਮ-ਮੰਤਰ (ਜਿਸ ਮਨੁੱਖ ਨੂੰ) ਦੇ ਦਿੱਤਾ, ਉਹ ਮਨੁੱਖ (ਵਿਕਾਰਾਂ ਵਿਚ) ਡਿੱਗਦਾ ਨਹੀਂ, ਡੋਲਦਾ ਨਹੀਂ, ਉਹ ਮਨੁੱਖ ਪੱਕੇ ਇਰਾਦੇ ਵਾਲਾ ਬਣ ਜਾਂਦਾ ਹੈ, ਉਹ ਮੁਕੰਮਲ ਤੌਰ ਤੇ (ਮਾਇਆ ਵਲੋਂ) ਸੰਤੋਖੀ ਰਹਿੰਦਾ ਹੈ ॥੨॥ (ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਪਾਸੋਂ ਨਾਮ-ਹੀਰਾ ਮਿਲ ਜਾਂਦਾ ਹੈ, ਉਸ ਦੇ ਅੰਦਰੋਂ) ਉਹਨਾਂ ਮੇਰ-ਤੇਰ ਵਾਲੇ ਸਾਰੇ ਵਿਤਕਰਿਆਂ ਦੀ ਗੱਲ ਮੁੱਕ ਜਾਂਦੀ ਹੈ ਜੋ ਜਗਤ ਵਿਚ ਬੜੇ ਪ੍ਰਬਲ ਹਨ। (ਉਸ ਮਨੁੱਖ ਨੂੰ ਹਰ ਪਾਸੇ ਪਰਮਾਤਮਾ ਹੀ ਇਉਂ ਦਿੱਸਦਾ ਹੈ, ਜਿਵੇਂ) ਅਨੇਕਾਂ ਗਹਣੇ ਮਿਲ ਕੇ (ਗਾਲੇ ਜਾ ਕੇ) ਰੈਣੀ ਬਣ ਜਾਂਦੀ ਹੈ, ਤੇ, ਉਸ ਢੇਲੀ ਤੋਂ ਉਹ ਸੋਨਾ ਹੀ ਅਖਵਾਂਦੀ ਹੈ ॥੩॥ (ਹੇ ਭਾਈ! ਜਿਸ ਮਨੁੱਖ ਦੇ ਅੰਦਰ ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਦੀ ਜੋਤਿ ਦਾ ਪਰਕਾਸ਼ ਹੋ ਜਾਂਦਾ ਹੈ, ਉਸ ਦੇ ਅੰਦਰ ਆਤਮਕ ਅਡੋਲਤਾ ਦੇ ਆਨੰਦ ਪੈਦਾ ਹੋ ਜਾਂਦੇ ਹਨ, ਉਸ ਨੂੰ ਹਰ ਥਾਂ ਸੋਭਾ ਮਿਲਦੀ ਹੈ, ਉਸ ਦੇ ਹਿਰਦੇ ਵਿਚ ਸਿਫ਼ਤ-ਸਾਲਾਹ ਦੀ ਬਾਣੀ ਦੇ (ਮਾਨੋ) ਇਕ-ਰਸ ਵਾਜੇ ਵੱਜਦੇ ਰਹਿੰਦੇ ਹਨ। ਨਾਨਕ ਜੀ ਆਖਦੇ ਹਨ – ਗੁਰੂ ਨੇ ਜਿਸ ਮਨੁੱਖ ਵਾਸਤੇ ਇਹ ਪ੍ਰਬੰਧ ਕਰ ਦਿੱਤਾ, ਉਹ ਮਨੁੱਖ ਸਦਾ ਲਈ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ ॥੪॥੫॥
English Translate
Body, mind, wealth and everything belong to Him; He alone is all-wise and all-knowing. He listens to my pains and pleasures, and then my condition improves. ||1|| My soul is satisfied with the One Lord alone. People make all sorts of other efforts, but they have no value at all. || Pause || The Ambrosial Naam, the Name of the Lord, is a priceless jewel. The Guru has given me this advice. It cannot be lost, and it cannot be shaken off; it remains steady, and I am perfectly satisfied with it. ||2|| Those things which tore me away from You, Lord, are now gone. When golden ornaments are melted down into a lump, they are still said to be gold. ||3|| The Divine Light has illuminated me, and I am filled with celestial peace and glory; the unstruck melody of the Lord’s Bani resounds within me. Says Nanak Ji, I have built my eternal home; the Guru has constructed it for me. ||4||5||
ਅੰਗ: 671 | 03-01-2024
ਤੂੰ ਮੇਰੇ ਰੂਹ ਦਾ ਸਰਤਾਜ਼ ਏਂ
ਬੇਝਿਜਕ ਆਇਆ ਕਰ ਮੇਰੀ ਦਿਲ ਦੀ ਸੰਤਲਤ ਵਿੱਚ
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਨ ਪੜਉ ਹਰਿ ਬਿਨੁ ਹੰਹੁ ਨ ਪੂਜਉ ਮੜੈ ਮਸਾਣਿ ਨ ਜਾਈ ॥ ਨਾ ਹਿ ਨ ਘਰ ਅਤਿ ਦਾ ਜਿਸਨਾ ਨਾਮਿ ਬੁਝਾਈ ॥ ਘਰ ਭੀਤਰਿ ਅਹੁ ਗੁਰੂ ਦਿਖਾਇਆ ਸਹਜਿ ਹੜੇ ਮਨ ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥੧॥ ਮਨੁ ਵੀਲੱਗ ਸਕਉ ਭੰਡਾਰੀ ਲਾਹਿ ਮਨੁ ਰਹਿਆ ਮੇਰੀ ਮਾਈ ॥ ਕਰਿ ਹਰਿ ਨਿਰੰਕਹਿ ਪਾਣੀ ਲਾਵੇ ਲਾਲ ਕਿਉ ਲਿਵ ਲਾਈ ॥ ਰਹਾਉ ॥ ਅਸੰਖ ਵੰਡਾਗੀ ਕਹਿ ਬੈਰਾਗ ਹੀ ਰਾਗੀ ਜਿ ਖਸਮੈ ਭਾਵੈ ॥ ਜਿਹੜੇ ਸਾਧਵ ਲਾਵਾ ਵੀ ਬੱਚਿਆ ਗੁਰੂ ਕੀ ਵਾਹ ਚਲਾਏ ॥ ਓਥੈ ਛੇਕ ਮਨੂਆ ਨ ਖੋਜੀ ਧਾਵਤੁ ਵਰਜਿ ਰਹਾਈ ॥ ਲੜਕੀ ਮਾੜਾ ਗਾੜਾ ਰੰਗਿ ਸਾਡਾ ਹਾਜੀ ਕੇ ਗੁਣ ਗਾਈ ॥੩॥ ਮਨੂਆ ਪਾਉਣ ਹਿੰਦੂ ਸੁਖਵਾਸੀ ਨਾਮਿ ਵਸੀ ਸੁਖ ਛਾਤੀ ॥ ਸਿਧਾ ਠੀਕ ਹਰ ਹਹਿ ਠਾਕੇ ਮਲਿ ਧੂੜੀ ਕੁਝਹਿ ਬੁਝਾਈ ॥ ਆਸ ਨਿਰਜ ਰਹੀ ਵੰਡਾਲੀ ਨਿਜ ਕਹਿ ੜੀ ਸਾਈ ॥ ਬਿਖਿਆ ਨਾ ਹਰ ਸੰਤੋਖੀ ਅੰਮ੍ਰਿਤੁ ਸਹਜਿ ਪੀਆਈ ॥੩॥ ਊਹਾ ਕਿ ਵੰਡ ਨ ਕੋਈ ਜਬ ਲਗੁ ਦੂਜੀ ਰਾਣੀ ॥ ਸਭੁ ਜਗੁ ਡੰਡਾ ਤੂ ਏਕੋ ਧਾਰਾ ਅਵਰੁ ਨ ਦੂਜਾ ਭਾਈ ॥ ਮਨਮੁਖਿ ਜੋਕ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ ਅਪਰ ਅਪਾਰ ਅਗੰਮ ਅਗੰਜਰ ਕਰਣੇ ਕੰਮ ਨ ਪਾਈ ॥ ਸੁੰਨ ਸਹਿ ਮਾਤਾ ਪਰਮਾਦਰੁ ਕੰਨਿ ਜਾਣ ਪੜਿ ਨਾਮ ॥ ਮਲਕਕਿ ਸੰਧੂ ਜੀਆ ਜੱਗ ਸੋਨੀ ਸਿਰਿ ਸਿਰਿ ਲੇ ਲਡਾਮੀ ॥ ਧਰਮ ਕੂਲਡ ਲਡਾਏ ਆਪੇ ਆਪੇ ਝਗੜਿ ਸ੍ਰਾਮੰ ॥ ਮਨਿ ਮੁਖਿ ਜੂਠਿ ਲਹੈ ਕੈ ਮਨਿ ਆਪੇ ਗਿਆਨੁ ਅਗਾਮੀ ॥੧॥ ਜਿਨ ਖਿਆ ਲਈ ਜਾਦੂ ਜਾਣਨਿ ਕਿਉ ਗੁੱਡੀ ਮਿਠਿਆਈ ॥ ਅਰਬੀ ਦਾ ਰਿਆ ਕਰੀਐ ਵਈ ਚਾਲਉ ਸਦਾ ਕਦੀ ॥ ਗੁਰੂ ਧਾੜਾ ਮੇਲੇ ਕਾ ਮਨਿ ਹੋਇ ਨਿਹੀ ਮਡਿ ਨ ਜਾਈ ॥ ਕਿਉ ਜਲਾਈ ਕਿਉਂ ਜਾਲਸ ਭਾਰੀ ਫੰਡ ਲਿਆ ਕੇ ਹੀ ਜਰੂਰਾਈ ॥੬॥ ਇਕਿ ਭਰਮਿ ਭੁਲਾਏ ਇੱਕ ਲੜਕੀ ਸਾਰੇ ਡੰਗਾ ਖੇਲੁ ਅਪਾਰਾ ॥ ਜਿਸੁ ਤੁਧੁ ਭਾਵੇ ਰੰਗਾ ਫਲੁ ਪਾਇਆ ਰੁ ਹੁਕਮਿ ਲਾਵਣਹਾਰਾ ॥ ਸੇਵਾ ਨਹੀਂ ਕੀ ਇਸੁ ਹੋਏ ਆਪਣਾ ਸੰਧੂ ਪਿੰਦੂ ਕੁਮਾਰਾ ॥ ਸਤਿਗੁਰਿ ਮਿਲਿਆ ਜਿਆ ਹੀਨੀ ਅੰਮ੍ਰਿਤ ਨਾਮੁ ਅਧਾਰਾ ॥੩॥ ਗੁ ਕਰਿ ਵਾਲਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੈ ॥ ਨਾਮੁ ਮਨਿ ਭਾਈ ਕਹੀ ਜਗਾਈ ਸਮੇਂ ਕਛੁ ਵਖਾਨੰ : ਲਹੁ ਗੁਰ ਪੀਰਾ ਗਹਿਰ ਗੰਭੀਰਾ ਬਿਨੁ ਸਬਦੈ ਜਗੁ ਬਉਲੀ ॥ ਪੂਰਾ ਪੰਰਾਗੀ ਸਹਜਿ ਸੁਝਾ ਲਹੂ ਨਾਨਕ ਮਨੁ ਮਾਨੈ ॥੮॥੧॥
ਪੰਜਾਬੀ ਵਿਆਖਿਆ
ਸੋਰਠਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
ੴ ਸਤਿਗੁਰ ਭਾਇ ॥
ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ। ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ। ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ। ਹੇ ਮੇਰੇ ਸਾਈਂ! (ਇਹ ਸਭ ਤੇਰੀ ਹੀ ਮੇਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ, ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ) ॥੧॥ ਹੇ ਮੇਰੀ ਮਾਂ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੋਤਾ ਗਿਆ ਹੈ। ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ)। ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ। ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫ਼ਤ-ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਸਤੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ ਰਹਾਉ॥ ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਦੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ਼ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਰੰਗ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ॥੨॥ ਹੇ ਭਾਈ! ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ) । ਹੇ ਪ੍ਰਭੂ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਥਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣੱਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੱਛਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ।੩। ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਭਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ! ਇਹ ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖ਼ਸ਼ਦਾ ਹੈ। ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) ।੪। ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜ਼ੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸ੍ਰੇਸ਼ਟ ਧਨ ਹੈ। ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ। ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ। ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਡੂੰਘੀ ਸਾਂਝ ਬਖਸ਼ਦਾ ਹੈ। (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੇ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ।੫। ਜਿਨ੍ਹਾਂ ਮਨੁੱਖ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ) , ਜਿਵੇਂ ਗੁੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੁੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੇ ਭਾਈ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ। (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ। (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ। ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ। ਹੇ ਭਾਈ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀ ਤੁਰਦੇ ਹਾਂ।੬। ਹੇ ਅਪਾਰ ਪ੍ਰਭੂ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ-ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ।੭। ਹੇ ਨਾਨਕ! ਜੋ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਡੂੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ) । ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫ਼ਤਿ-ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਡੂੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਥਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ।੮।੧।
English Translate
SORATH, FIRST MEHL, FIRST HOUSE, ASHTAPADEES, CHALL-TUKAS
ONE UNIVERSAL CREATOR GOD. BY THE GRACE OF THE TRUE GURU
I am not tom by duality, because I do not worship any other than the Lord, I do not vidit tomb or
do not enter the house of rangent, engrossed in dede. The Nars, the Name of the Lord has cified my decine Deep within my heart, the Guru has chown me the home of my being, and my mind it imbued with pace and poise, Siblings of Doctity. You You are all-knowing, and You Yourself are all-ing You alone bow intelligence, O Lord. |1|| My mind is detached, imbued with detachment the Word of the Shabad har pieced my mind, my mother Gods Light the continually within the scout of my deepest soltam lovingly attached to the and the Word of the Lord Mater. Countless detached to talk of detache andation, but he alone is a true nunciare, who it pleading to the Land Matter. The Word of the Shabad it over in his heart; he is absorbed in the Fear of God, and he works to serve the Guru Home the One Lord, his mind does not waver, and he retain it wanderings. He it intoxicated with colectial brand ever inbued with the Lord’s Love, heding the Glass Pics of the True Land 2 The mind like the wind, but it cost in pace, even for an instant, then he shall abide in the peace of the Name, Siblings of Destiny. His tongue eyes and are imbued with Truth Lord, You quench the fofdies in hope, the unciamanth of hope in the home of his own inner self, he is absorbed in the trance of deep meditation. Henced with the charity of the Naam he drinks in the social Art with a ||2||| There is no renunciation in cality, as long as there in a particle of duality. The whole world Your Lord, You alone are the Giver. There is not any other siblings of tiny. The f-willed many for while the Lord be great up the Gurmukh God is infinit, diceble and unhorable worth cannot be described. The coin dopad the Superseeing the Land of the three worlds- these are Your Name Lord. The cominothic world have their day inscribed upon their foreheads they prince according to their destinies. The Lord Hilfe them to do good and bad deed; H Hilfe that devotional whip. The fit of their mind and mouth it washed off when they live in the Fear of God; the able Lord Himble them with spiritual wisdom. 5 Only those who rate it know we ate ko the mute, who at the candy and only How can describe the indescribable, Siblings of Destiny? I shall follow Hic will forever if one meet with the Guru, the Generous Giver then he understand those who have no Guru cannot understand this. As the Lord cause us to act, to do we act, Siblings of Destiny. What other clocks can anyone try? ||| Some are deluded by doubt, while others are imbued with devotional worship: Your play it infinite and online. As you angage thors, they cave the fruits of their reward; You alone are the One who Your Command I would carve You, if anything were my own my road and body are Your One who met with the True Guru, by Hic Grace, take the Support of the Ambrosial Nr. 7|| He dwell in the heavenly realist, and hic Virani diary thin forth; meditation and spiritual wisdom are found in virus. The Nars it pleading to his mind; he speaks it, and cause other to speak it as well. He speaks the accentual of winds. The Word of the Shabad it hit Guru and spiritual teacher, profound and unfathomable, without the Shabad, the world is incase. He is a perfect renunciate, naturally at ease, Nanak, whose mind is pleased with the True Lord,
ਅੰਗ: 634 | 02-01-2024
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥
ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ ਅਸੰਖ ਗੁਣ ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ ਧਾਰਿ ਕਿਰਪਾ ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ ਤਾ ਕਉ ਧਿਆਈਐ ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ ਅੰਤੁ ਨਾਹੀ ਬੇਅੰਤ ਗੁਣ ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ ਤਿਸੁ ਬਿਨਾ ਅਨ ਨਾਹਿ ਕੋਇ ॥ ਬਿਨਵੰਤਿ ਨਾਨਕ ਦਇਆ ਧਾਰਹੁ ਤਿਸੁ ਪਰਾਪਤਿ ਨਾਮੁ ਹੋਇ ॥੩॥ ਸਲੋਕੁ ॥ ਚਿਤਿ ਜਿ ਚਿਤਵਿਆ ਸੋ ਮੈ ਪਾਇਆ ॥ ਨਾਨਕ ਨਾਮੁ ਧਿਆਇ ਸੁਖ ਸਬਾਇਆ ॥੪॥ ਛੰਤੁ ॥ ਅਬ ਮਨੁ ਛੂਟਿ ਗਇਆ ਸਾਧੂ ਸੰਗਿ ਮਿਲੇ ॥ ਗੁਰਮੁਖਿ ਨਾਮੁ ਲਇਆ ਜੋਤੀ ਜੋਤਿ ਰਲੇ ॥ ਹਰਿ ਨਾਮੁ ਸਿਮਰਤ ਮਿਟੇ ਕਿਲਬਿਖ ਬੁਝੀ ਤਪਤਿ ਅਘਾਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਆਪਨੇ ਕਰਿ ਮਾਨਿਆ ॥ ਲੈ ਅੰਕਿ ਲਾਏ ਹਰਿ ਮਿਲਾਏ ਜਨਮ ਮਰਣਾ ਦੁਖ ਜਲੇ ॥ ਬਿਨਵੰਤਿ ਨਾਨਕ ਦਇਆ ਧਾਰੀ ਮੇਲਿ ਲੀਨੇ ਇਕ ਪਲੇ ॥੪॥੨॥
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ਘਰੁ ੨ ਛੰਤ
ੴ ਸਤਿਗੁਰ ਪ੍ਰਸਾਦਿ॥ ਸਲੋਕੁ॥
ਹੇ ਨਾਨਕ! (ਆਖ) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਸਰਨ ਆਏ ਦੀ ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ ।੧। ਛੰਤੁ । ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋਂ ਤਿਵੇਂ ਮਾਇਆ ਦੇ ਮੋਹ ਤੋਂ ਮੇਰੀ ਰੱਖਿਆ ਕਰ। ਮੈਂ ਆਪਣੇ ਕਿਤਨੇ ਕੁ ਔਗਣ ਗਿਣਾਂ ? ਮੇਰੇ ਅੰਦਰ ਅਣਗਿਣਤ ਔਗਣ ਹਨ। ਹੇ ਪ੍ਰਭੂ ! ਮੇਰੇ ਅਣਿਗਣਤ ਹੀ ਔਗਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ ਆਪਣੇ ਵਲੋਂ ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ ਸਾਡੇ ਨਾਲ ਹੀ ਵੱਸਦਾ ਹੈਂ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਗੇੜ ਵਿਚੋਂ ਕੱਢ ਲੈ ।੧। ਹੇ ਭਾਈ! ਪਰਮਾਤਮਾ ਦੇ ਅਣਗਿਣਤ ਗੁਣਾਂ ਦਾ ਨਿਰਨਾ ਨਹੀਂ ਹੋ ਸਕਦਾ, ਉਸ ਦਾ ਨਾਮਣਾ (ਵਡੱਪਨ) ਸਭ ਤੋਂ ਉੱਚਾ ਹੈ। ਨਾਨਕ ਦੀ ਉਸੇ ਦੇ ਦਰ ਤੇ ਹੀ ਅਰਦਾਸ ਹੈ ਕਿ ਮੈਨੂੰ ਨਿਆਸਰੇ ਨੰੂੰ ਉਸ ਦੇ ਚਰਨਾਂ ਵਿਚ ਥਾਂ ਮਿਲ ਜਾਏ ।੨। ਛੰਤੁ । ਹੇ ਭਾਈ! ਅਸਾਂ ਜੀਵਾਂ ਵਾਸਤੇ ਪਰਮਾਤਮਾ ਤੋਂ ਬਿਨਾ ਕੋਈ ਹੋਰ ਥਾਂ ਨਹੀਂ ਹੈ, ਪਰਮਾਤਮਾ ਦਾ ਦਰ ਛੱਡ ਕੇ ਅਸੀਂ ਕਿਸ ਦੇ ਪਾਸ ਜਾ ਸਕਦੇ ਹਾਂ ? ਦੋਵੇਂ ਹੱਥ ਜੋੜ ਕੇ ਅੱਠੇ ਪਹਰ (ਹਰ ਵੇਲੇ) ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਭਾਈ! ਆਪਣੇ ਉਸ ਪ੍ਰਭੁ ਦਾ ਧਿਆਨ ਧਰ ਕੇ ਉਸ ਦੇ ਦਰ ਤੋਂ ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ। ਆਪਣੇ ਅੰਦਰੋਂ ਅਹੰਕਾਰ, ਮੋਹ, ਅਤੇ ਕੋਈ ਹੋਰ ਆਸਰਾ ਭਾਲਣ ਦਾ ਭੈੜ ਤਿਆਗ ਕੇ ਇਕ ਪਰਮਾਤਮਾ ਦੇ ਚਰਨਾਂ ਨਾਲ ਹੀ ਸੁਰਤਿ ਜੋੜਨੀ ਚਾਹੀਦੀ ਹੈ। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਆਪਣੇ ਅੰਦਰੋਂ ਸਾਰਾ ਆਪਾ-ਭਾਵ ਮਿਟਾ ਦੇਣਾ ਚਾਈਦਾ ਹੈ। ਨਾਨਕ ਤਾਂ ਪ੍ਰਭੂ ਦੇ ਦਰ ਤੇ ਹੀ ਬੇਨਤੀ ਕਰਦਾ ਹੈ ਤੇ ਆਖਦਾ ਹੈ – ਹੇ ਪ੍ਰਭੂ! ਮੇਹਰ ਕਰ ਤੇਰੀ ਮੇਹਰ ਨਾਲ ਹੀ ਤੇਰੇ ਸਦਾ ਥਿਰ ਰਹਿਣ ਵਾਲੇ ਨਾਮ ਵਿਚ ਲੀਨ ਹੋ ਸਕੀਦਾ ਹੈ ।੨। ਹੇ ਮੇਰੇ ਮਨ! ਜਿਸ ਪਰਮਾਤਮਾ ਦੇ ਹੱਥ ਵਿਚ ਸਾਡੀ ਹਰੇਕ ਜੀਵਨ ਜੁਗਤਿ ਹੈ, ਉਸ ਦਾ ਨਾਮ ਸਿਮਰਨਾ ਚਾਹੀਦਾ ਹੈ। ਹੇ ਨਾਨਕ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰਨਾ ਚਾਹੀਦਾ ਹੈ, ਇਹੀ ਧਨ ਸਾਡੇ ਨਾਲ ਸਾਥ ਕਰਦਾ ਹੈ ।੩। ਛੰਤੁ । ਹੇ ਭਾਈ! ਸਿਰਫ਼ ਪਰਮਾਤਮਾ ਹੀ ਸਦਾ ਨਾਲ ਨਿਭਣ ਵਾਲਾ ਸਾਥੀ ਹੈ, ਉਸ ਤੋਂ ਬਿਨਾਂ ਹੋਰ ਕੋਈ ਸਾਥੀ ਨਹੀਂ। ਉਹੀ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਹਰੇਕ ਥਾਂ ਵਿਚ ਵੱਸ ਰਿਹਾ ਹੈ। ਹੇ ਭਾਈ! ਉਹ ਮਾਲਕ-ਪ੍ਰਭੂ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਵਿਆਪ ਰਿਹਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ। ਉਸ ਗੋਪਾਲ ਗੋਬਿੰਦ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਉਸ ਦੇ ਗੁਣ ਬੇਅੰਤ ਹਨ, ਮੈਂ ਉਸ ਦੇ ਗੁਣ ਕੀ ਗਿਣ ਸਕਦਾਂ ਹਾਂ ? ਹੇ ਭਾਈ! ਉਸ ਮਾਲਕ ਦੀ ਸਰਨ ਪਿਆ ਰਹੁ, ਉਹ ਹੀ ਸਾਰੇ ਸੁਖ ਅਪੜਾਣ ਵਾਲਾ ਹੈ। ਉਸ ਤੋਂ ਬਿਨਾ ਅਸਾਂ ਜੀਵਾਂ ਦਾ ਹੋਰ ਕੋਈ ਸਹਾਰਾ ਨਹੀਂ ਹੈ । ਨਾਨਕ ਬੇਨਤੀ ਕਰਦਾ ਹੈ – ਹੇ ਪ੍ਰਭੂ! ਜਿਸ ਉਤੇ ਤੂੰ ਮੇਹਰ ਕਰਦਾ ਹੈਂ ਉਸ ਨੂੰ ਤੇਰਾ ਨਾਮ ਹਾਸਲ ਹੋ ਜਾਂਦਾ ਹੈ ।੩। ਹੇ ਨਾਨਕ! ਆਖ- ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, ਉਸ ਦੇ ਦਰ ਤੋਂ ਸਾਰੇ ਸੁਖ ਮਿਲ ਜਾਂਦੇ ਹਨ, ਮੈਂ ਤਾਂ ਜੇਹੜੀ ਭੀ ਮੰਗ ਆਪਣੇ ਚਿੱਤ ਵਿਚ ਉਸ ਪਾਸੋਂ ਮੰਗੀ ਹੈ, ਉਹ ਮੈਨੂੰ ਸਦਾ ਮਿਲ ਗਈ ਹੈ ।੪। ਛੰਤ। ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਹੁਣ ਮੇਰਾ ਮਨ ਮਾਇਆ ਦੇ ਮੋਹ ਤੋਂ ਸੁਤੰਤਰ ਹੋ ਗਿਆ ਹੈ। ਜਿੰਨਾਂ ਨੇ ਭੀ ਗੁਰੁੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ ਜਿੰਦ ਪਰਮਾਤਮਾ ਦੀ ਜੋਤੀ ਵਿਚ ਲੀਨ ਰਹਿੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆਂ ਸਾਰੇ ਪਾਪ ਮਿਟ ਜਾਂਦੇ ਹਨ, ਵਿਕਾਰਾਂ ਦੀ ਸੜਨ ਮੁੱਕ ਜਾਂਦੀ ਹੈ,ਮਨ ਮਾਇਆ ਵੱਲੋਂ ਰੱਜ ਜਾਂਦਾ ਹੈ । ਜਿਨ੍ਹਾਂ ਉੱਤੇ ਪ੍ਰਭੂ ਦਯਾ ਕਰਦਾ ਹੈ, ਜਿੰਨਾ ਦੀ ਬਾਂਹ ਫੜ ਕੇ ਆਪਣੇ ਬਣਾ ਲੈਂਦਾ ਹੈ, ਤੇ, ਆਦਰ ਦੇਂਦਾ ਹੈ, ਜਿੰਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਆਪਣੇ ਨਾਲ ਮਿਲਾ ਲੈਂਦਾ ਹੈ, ਉਹਨਾਂ ਦੇ ਜਨਮ ਮਰਨ ਦੇ ਸਾਰੇ ਦੁੱਖ ਸੜ ਕੇ ਸੁਆਹ ਹੋ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ ਹੇ ਭਾਈ! ਜਿੰਨਾਂ ਉਤੇ ਪ੍ਰਭੂ ਮੇਹਰ ਕਰਦਾ ਹੈ, ਉਹਨਾਂ ਨੂੰ ਇਕ ਪਲ ਵਿਚ ਆਪਣੇ ਨਾਲ ਮਿਲਾ ਲੈਂਦਾ ਹੈ ।੪।੨।
English Translation:
JAITSREE, FIFTH MEHL, SECOND HOUSE, CHHANT:
ONE UNIVERSAL CREATOR GOD. BY THE GRACE OF THE TRUE GURU: SHALOK:
God is lofty, unapproachable and infinite. He is indescribable- He cannot be described. Nanak seeks the Sanctuary of God, who is all-powerful to save us. || 1 || CHHANT: Save me, any way You can; O Lord God, I am Yours. My demerits are uncountable; how many of them should I count? The sins and crimes I committed are countless; day by day, I continually make mistakes. I am intoxicated by emotional attachment to Maya, the treacherous one; by Your Grace alone can I be saved. Secretly, I commit hideous sins of corruption, even though God is the nearest of the near. Prays Nanak, shower me with Your Mercy, Lord, and lift me up, out of the whirlpool of the terrifying world-ocean. || 1 || SHALOK: Countless are His virtues; they cannot be enumerated. God’s Name is lofty and exalted. This is Nanak’s humble prayer, to bless the homeless with a home. || 2 || CHHANT: There is no other place at all – where else should I go? Twenty-four hours a day, with my palms pressed together, I meditate on God. Meditating forever on my God, I receive the fruits of my mind’s desires. Renouncing pride, attachment, corruption and duality, I lovingly center my attention on the One Lord. Dedicate your mind and body to God; eradicate all your self-conceit. Prays Nanak, shower me with Your mercy, Lord, that I may be absorbed in Your True Name. || 2 || SHALOK: O mind, meditate on the One, who holds everything in His hands. Gather the wealth of the Lord’s Name; O Nanak, it shall always be with You. || 3 || CHHANT: God is our only True Friend; there is not any other. In the places and interspaces, in the water and on the land, He Himself is pervading everywhere. He is totally permeating the water, the land and the sky; God is the Great Giver, the Lord and Master of all. The Lord of the world, the Lord of the universe has no limit; His Glorious Virtues are unlimited- how can I count them? I have hurried to the Sanctuary of the Lord Master, the Bringer of peace; without Him, there is no other at all. Prays Nanak, that being, unto whom the Lord shows mercy – he alone obtains the Naam. || 3 || SHALOK: Whatever I wish for, that I receive. Meditating on the Naam, the Name of the Lord, Nanak has found total peace. || 4 || CHHANT: My mind is now emancipated; I have joined the Saadh Sangat, the Company of the Holy. As Gurmukh, I chant the Naam, and my light has merged into the Light. Remembering the Lord’s Name in meditation, my sins have been erased; the fire has been extinguished, and I am satisfied. He has taken me by the arm, and blessed me with His kind mercy; He has accepted me His own. The Lord has hugged me in His embrace, and merged me with Himself; the pains of birth and death have been burnt away. Prays Nanak, He has blessed me with His kind mercy; in an instant, He unites me with Himself. || 4 || 2 ||
ਅੰਗ: 704 | 01-01-2024
ਮੇਰਾ ਇਸ਼ਕ ਇਬਾਦਤ ਤੇ ਤੂੰ ਮੇਰਾ ਖ਼ੁਦਾ
ਹੁਣ ਹੋ ਨਹੀਂ ਸਕਦੇ ਕਦੇ ਆਪਾਂ ਜੁਦਾ
ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ
ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥ ਮਿਲਿਓ ਮਨੋਹਰੁ ਸਰਬ ਸੁਖੈਨਾ ਤਿਆਗਿ ਨ ਕਤਹੂ ਜਾਏ ॥ ਅਨਿਕ ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥੧॥ ਮੰਦਰਿ ਭਾਗੁ ਸੋਭ ਦੁਆਰੈ ਅਨਹਤ ਰੁਣੁ ਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥੨॥੧॥੨੭॥
ਪੰਜਾਬੀ ਵਿਆਖਿਆ:
ਰਾਗ ਦੇਵਗੰਧਾਰੀ, ਘਰ ੩ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ ਗੁਣ ਗਾਂਦਾ ਰਹਿੰਦਾ ਹਾਂ।੧।ਰਹਾਉ। ਹੇ ਭਾਈ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਰਾਰ ਕਰਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਨਾਨਕ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖ਼ੁਸ਼ੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ।੨।੧।੨੭।
English Translation:
Raag Dayv-Gandhaaree, Fifth Mehl, Third House: One Universal Creator God. By The Grace Of The True Guru: O friend, such is the Dear Lord whom I have obtained. He does not leave me, and He always keeps me company. Meeting the Guru, night and day, I sing His Praises. ||1||Pause|| I met the Fascinating Lord, who has blessed me with all comforts; He does not leave me to go anywhere else. I have seen the mortals of many and various types, but they are not equal to even a hair of my Beloved. ||1|| His palace is so beautiful! His gate is so wonderful! The celestial melody of the sound current resounds there. Says Nanak, I enjoy eternal bliss; I have obtained a permanent place in the home of my Beloved. ||2||1||27||
ਅੰਗ: 533 | 31-12-2023
ਦੋ ਜਿਸਮ ਤੇ ਇੱਕ ਰੂਹ ਬਣ ਜਾਈਏ
ਚੱਲ ਇਹਦਾਂ ਆਪਾਂ ਮੁਹੱਬਤਾਂ ਨਿਭਾਈਏ
ਗੂਜਰੀ ਮਹਲਾ ੫ ॥
ਕਬਹੁ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭੁ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥ ਸੋਮਵਾਰ, ੭ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੨੩ ਅਕਤੂਬਰ, ੨੦੨੩ (ਅੰਗ: ੫੦੦)
੨॥੧੬॥੨੫॥
ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ॥
(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।੧।ਰਹਾਉ।ਠੱਗੀ ਨਾਲ ਇਕ ਇਕ ਕੌੜੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ । ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧।ਹੇ ਨਾਨਕ! (ਆਖ—) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ॥੨॥੧੬॥੨੫॥
English Translation:
GUJRI, FIFTH MEHL:
You never focused your consciousness on the Lord. You have spent your life engaged in worldly pursuits; you have not sung the Glorious Praises of the treasure of the Naam. || 1 || Pause || Shell by shell, you accumulate money; in various ways, you work for this. Forgetting God, you suffer awful pain beyond measure, and you are consumed by the Great Enticer, Maya. || 1 || Show Mercy to me, O my Lord and Master, and do not hold me to account for my actions. O merciful and compassionate Lord God, ocean of peace, Nanak has taken to Your Sanctuary, Lord. || 2 || 16 || 25 ||
ਅੰਗ: 500| 30-12-2023
ਸਾਡੀ ਮਹਿਫ਼ਲ ‘ਚ ਖ਼ੁਆਬ ਤੁਹਾਡੇ ਨਾਮ ਦਾ ਹੋਵੇਗਾ
ਪੀਆਂਗੇ ਅਸੀਂ ਪਰ ਜਾਮ ਤੁਹਾਡੇ ਨਾਮ ਦਾ ਹੋਵੇਗਾ
ਸਲੋਕੁ ਮਹਲਾ ੨ ॥
ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥
ਪੰਜਾਬੀ ਵਿਆਖਿਆ:
ਜੋ ਕੋਈ ਨੌਕਰ ਆਪਣੇ ਮਾਲਕ ਦੀ ਨੌਕਰੀ ਭੀ ਕਰੇ, ਤੇ ਨਾਲ ਨਾਲ ਆਪਣੇ ਮਾਲਕ ਅੱਗੇ ਆਕੜ ਦੀਆਂ ਗੱਲਾਂ ਭੀ ਕਰੀ ਜਾਏ ਅਤੇ ਇਹੋ ਜਿਹੀਆਂ ਬਾਹਰਲੀਆਂ ਗੱਲਾਂ ਮਾਲਕ ਦੇ ਸਾਮ੍ਹਣੇ ਕਰੇ, ਤਾਂ ਉਹ ਨੌਕਰ ਮਾਲਕ ਦੀ ਖ਼ੁਸ਼ੀ ਹਾਸਲ ਨਹੀਂ ਕਰ ਸਕਦਾ। ਮਨੁੱਖ ਆਪਣਾ ਆਪ ਮਿਟਾ ਕੇ (ਮਾਲਕ ਦੀ) ਸੇਵਾ ਕਰੇ ਤਾਂ ਹੀ ਉਸ ਨੂੰ (ਮਾਲਕ ਦੇ ਦਰ ਤੋਂ) ਕੁਝ ਆਦਰ ਮਿਲਦਾ ਹੈ, ਤਾਂ ਹੀ, ਹੇ ਨਾਨਕ! ਉਹ ਮਨੁੱਖ ਆਪਣੇ ਉਸ ਮਾਲਕ ਨੂੰ ਮਿਲ ਪੈਂਦਾ ਹੈ ਜਿਸ ਦੀ ਸੇਵਾ ਵਿਚ ਲੱਗਾ ਹੋਇਆ ਹੈ। (ਆਪਣਾ ਆਪ ਗੁਆ ਕੇ ਸੇਵਾ ਵਿਚ) ਲੱਗਾ ਹੋਇਆ ਮਨੁੱਖ ਹੀ (ਮਾਲਕ ਦੇ ਦਰ ਤੇ) ਕਬੂਲ ਹੁੰਦਾ ਹੈ।1। ਜੋ ਕੁਝ ਮਨੁੱਖ ਦੇ ਦਿਲ ਵਿਚ ਹੁੰਦਾ ਹੈ, ਉਹੀ ਪਰਗਟ ਹਂੁੰਦਾ ਹੈ, (ਭਾਵ, ਜਿਹੋ ਜਿਹੀ ਮਨੁੱਖ ਦੀ ਨੀਯਤ ਹੁੰਦੀ ਹੈ, ਤਿਹੋ ਜਿਹਾ ਉਸ ਨੂੰ ਫਲ ਲੱਗਦਾ ਹੈ), (ਜੇ ਅੰਦਰ ਨੀਯਤ ਕੁਝ ਹੋਰ ਹੋਵੇ, ਤਾਂ ਉਸ ਦੇ ਉਲਟ) ਮੂੰਹੋਂ ਆਖ ਦੇਣਾ ਵਿਅਰਥ ਹੈ। ਇਹ ਕੇਡੀ ਅਚਰਜ ਗੱਲ ਹੈ ਕਿ ਮਨੁੱਖ ਬੀਜਦਾ ਤਾਂ ਜ਼ਹਿਰ ਹੈ (ਭਾਵ, ਨੀਯਤ ਤਾਂ ਵਿਕਾਰਾਂ ਵਲ ਹੈ) (ਪਰ ਉਸ ਦੇ ਫਲ ਵਜੋਂ) ਮੰਗਦਾ ਅੰਮ੍ਰਿਤ ਹੈ।2।
English Translation:
Shalok, Second Mehl:
If a servant performs service, while being vain and argumentative, he may talk as much as he wants, but he shall not be pleasing to his Master. But if he eliminates his self-conceit and then performs service, he shall be honored. O Nanak, if he merges with the one with whom he is attached, his attachment becomes acceptable. ||1|| Second Mehl: Whatever is in the mind, comes forth; spoken words by themselves are just wind. He sows seeds of poison, and demands Ambrosial Nectar. Behold – what justice is this? ||2||
ਅੰਗ: 474 | 29-12-2023