ਨੀਂਦ ਚੈਨ ਸਭ ਖੋਹ ਗਿਆ
ਕਾਹਦਾ ਇਸ਼ਕ ਤੇਰੇ ਨਾਲ ਹੋ ਗਿਆ
admin
ਬਿਲਾਵਲੁ ਮਹਲਾ ੫ ॥
ਸਾਧਸੰਗਤਿ ਕੈ ਬਾਸਬੈ ਕਲਮਲ ਸਭਿ ਨਸਨਾ ॥ ਪ੍ਰਭ ਸੇਤੀ ਰੰਗਿ ਰਾਤਿਆ ਤਾ ਤੇ ਗਰਭਿ ਨ ਗ੍ਰਸਨਾ ॥੧॥ ਨਾਮੁ ਕਹਤ ਗੋਵਿੰਦ ਕਾ ਸੂਚੀ ਭਈ ਰਸਨਾ ॥ ਮਨ ਤਨ ਨਿਰਮਲ ਹੋਈ ਹੈ ਗੁਰ ਕਾ ਜਪੁ ਜਪਨਾ ॥੧॥ ਰਹਾਉ ॥ ਹਰਿ ਰਸੁ ਚਾਖਤ ਧ੍ਰਾਪਿਆ ਮਨਿ ਰਸੁ ਲੈ ਹਸਨਾ ॥ ਬੁਧਿ ਪ੍ਰਗਾਸ ਪ੍ਰਗਟ ਭਈ ਉਲਟਿ ਕਮਲੁ ਬਿਗਸਨਾ ॥੨॥ ਸੀਤਲ ਸਾਂਤਿ ਸੰਤੋਖੁ ਹੋਇ ਸਭ ਬੂਝੀ ਤ੍ਰਿਸਨਾ ॥ ਦਹ ਦਿਸ ਧਾਵਤ ਮਿਟਿ ਗਏ ਨਿਰਮਲ ਥਾਨਿ ਬਸਨਾ ॥੩॥ ਰਾਖਨਹਾਰੈ ਰਾਖਿਆ ਭਏ ਭ੍ਰਮ ਭਸਨਾ ॥ ਨਾਮੁ ਨਿਧਾਨ ਨਾਨਕ ਸੁਖੀ ਪੇਖਿ ਸਾਧ ਦਰਸਨਾ ॥੪॥੧੩॥੪੩॥
ਪੰਜਾਬੀ ਵਿਆਖਿਆ:
ਬਿਲਾਵਲੁ ਮਹਲਾ ੫ ॥
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ । (ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ।੧। ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ । ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ।੧।ਰਹਾਉ। (ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ । ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ । ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ।੨। (ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ- ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ । (ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ।੩। ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ । ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ।੪।੧੩॥੪੩॥
English Translation:
BILAAVAL, FIFTH MEHL:
Dwelling in the Saadh Sangat, the Company of the Holy, all sinful residues are erased. One who is attuned to the Love of God, is not cast into the womb of reincarnation. || 1 || Chanting the Name of the Lord of the Universe, the tongue becomes holy. The mind and body become immaculate and pure, chanting the Chant of the Guru. || 1 || Pause || Tasting the subtle essence of the Lord, one is satisfied; receiving this essence, the mind becomes happy. The intellect is brightened and illuminated, turning away from the world, the heart-lotus blossoms forth. || 2 || He is cooled and soothed, peaceful and content; all his thirst is quenched. The mind’s wandering in the ten directions is stopped, and one dwells in the immaculate place. || 3 || The Savior Lord saves him, and his doubts are burnt to ashes. Nanak is blessed with the treasure of the Naam, the Name of the Lord. He finds peace, gazing upon the Blessed Vision of the Saints’ Darshan. || 4 || 13 || 43 ||
ਅੰਗ: 811| 18-12-2023
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥
ਪੰਜਾਬੀ ਵਿਆਖਿਆ:
ਰਾਗੁ ਧਨਾਸਿਰੀ ਮਹਲਾ ੩ ਘਰੁ ੪
ੴ ਸਤਿਗੁਰ ਪ੍ਰਸਾਦਿ ॥
ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩॥੧॥੯॥
English Translation:
RAAG DHANAASAREE, THIRD MEHL, FOURTH HOUSE:
ONE UNIVERSAL CREATOR GOD. BY THE GRACE OF THE TRUE GURU:
I am just a poor beggar of Yours You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide by Guru’s Grace, I have come to know the Lord. I am filled to overflowing with true love, my mind is pleased and appeased by the True Guru. || 3 || 1 || 9 ||
ਅੰਗ: 666 | 17-12-2023
ਇਸ਼ਕ ਦਾ ਕੀ ਨਜ਼ਾਰਾ ਏ
ਏ ਗੁਨਾਹ ਤੇ ਜਾਨੋ ਪਿਆਰਾ ਏ
ਮੇਰੇ ਕਦਮੀ ਜੰਨੱਤ ਆਣ ਡਿੱਗੀ
ਤੂੰ ਸੁਪਨੇ ‘ਚ ਫੜਿਆ ਜਦ ਹੱਥ ਮੇਰਾ
ਧਨਾਸਰੀ ਮਹਲਾ ੧॥
ਕਾਇਆ ਕਾਗਦੁ ਮਨੁ ਪਰਵਾਣਾ ॥ ਸਿਰ ਕੇ ਲੇਖ ਨ ਪੜੈ ਇਆਣਾ ॥ ਦਰਗਹ ਘੜੀਅਹਿ ਤੀਨੇ ਲੇਖ ॥ ਖੋਟਾ ਕਾਮਿ ਨ ਆਵੈ ਵੇਖੁ ॥੧॥ ਨਾਨਕ ਜੇ ਵਿਚਿ ਰੁਪਾ ਹੋਇ ॥ ਖਰਾ ਖਰਾ ਆਖੈ ਸਭੁ ਕੋਇ ॥੧॥ ਰਹਾਉ ॥ ਕਾਦੀ ਕੂੜੁ ਬੋਲਿ ਮਲੁ ਖਾਇ ॥ ਬ੍ਰਾਹਮਣੁ ਨਾਵੈ ਜੀਆ ਘਾਇ ॥ ਜੋਗੀ ਜੁਗਤਿ ਨ ਜਾਣੈ ਅੰਧੁ ॥ ਤੀਨੇ ਓਜਾੜੇ ਕਾ ਬੰਧੁ ॥੨॥ ਸੋ ਜੋਗੀ ਜੋ ਜੁਗਤਿ ਪਛਾਣੈ ॥ ਗੁਰ ਪਰਸਾਦੀ ਏਕੋ ਜਾਣੈ ॥ ਕਾਜੀ ਸੋ ਜੋ ਉਲਟੀ ਕਰੈ ॥ ਗੁਰ ਪਰਸਾਦੀ ਜੀਵਤੁ ਮਰੈ ॥ ਸੋ ਬ੍ਰਾਹਮਣੁ ਜੋ ਬ੍ਰਹਮੁ ਬੀਚਾਰੈ ॥ ਆਪਿ ਤਰੈ ਸਗਲੇ ਕੁਲ ਤਾਰੈ ॥੩॥ ਦਾਨਸਬੰਦੁ ਸੋਈ ਦਿਲਿ ਧੋਵੈ ॥ ਮੁਸਲਮਾਣੁ ਸੋਈ ਮਲੁ ਖੋਵੈ ॥ ਪੜਿਆ ਬੂਝੈ ਸੋ ਪਰਵਾਣੁ ॥ ਜਿਸੁ ਸਿਰਿ ਦਰਗਹ ਕਾ ਨੀਸਾਣੁ ॥੪॥੫॥੭॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧॥
ਇਹ ਮਨੁੱਖਾ ਸਰੀਰ (ਮਾਨੋ) ਇਕ ਕਾਗ਼ਜ਼ ਹੈ, ਅਤੇ ਮਨੁੱਖ ਦਾ ਮਨ (ਸਰੀਰ-ਕਾਗ਼ਜ਼ ਉਤੇ ਲਿਖਿਆ ਹੋਇਆ) ਦਰਗਾਹੀ ਪਰਵਾਨਾ ਹੈ । ਪਰ ਮੂਰਖ ਮਨੁੱਖ ਆਪਣੇ ਮੱਥੇ ਦੇ ਇਹ ਲੇਖ ਨਹੀਂ ਪੜ੍ਹਦਾ (ਭਾਵ, ਇਹ ਸਮਝਣ ਦਾ ਜਤਨ ਨਹੀਂ ਕਰਦਾ ਕਿ ਉਸ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ ਕਿਹੋ ਜਿਹੇ ਸੰਸਕਾਰ-ਲੇਖ ਉਸ ਦੇ ਮਨ ਵਿਚ ਮੌਜੂਦ ਹਨ ਜੋ ਉਸ ਨੂੰ ਹੁਣ ਹੋਰ ਪ੍ਰੇਰਨਾ ਕਰ ਰਹੇ ਹਨ) । ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿ ਕੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੱਬੀ ਨਿਯਮ ਅਨੁਸਾਰ ਹਰੇਕ ਮਨੁੱਖ ਦੇ ਮਨ ਵਿਚ ਉੱਕਰੇ ਜਾਂਦੇ ਹਨ । ਪਰ ਹੇ ਭਾਈ! ਵੇਖ (ਜਿਵੇਂ ਕੋਈ ਖੋਟਾ ਸਿੱਕਾ ਕੰਮ ਨਹੀਂ ਆਉਂਦਾ, ਤਿਵੇਂ ਖੋਟੇ ਕੀਤੇ ਕੰਮਾਂ ਦਾ) ਖੋਟਾ ਸੰਸਕਾਰ-ਲੇਖ ਭੀ ਕੰਮ ਨਹੀਂ ਆਉਂਦਾ ।੧। ਹੇ ਨਾਨਕ! ਜੇ ਰੁਪਏ ਆਦਿਕ ਸਿੱਕੇ ਵਿਚ ਚਾਂਦੀ ਹੋਵੇ ਤਾਂ ਹਰ ਕੋਈ ਉਸ ਨੂੰ ਖਰਾ ਸਿੱਕਾ ਆਖਦਾ ਹੈ (ਇਸੇ ਤਰ੍ਹਾਂ ਜਿਸ ਮਨ ਵਿਚ ਪਵਿਤ੍ਰਤਾ ਹੋਵੇ, ਉਸ ਨੂੰ ਖਰਾ ਆਖਿਆ ਜਾਂਦਾ ਹੈ) ।੧।ਰਹਾਉ। ਕਾਜ਼ੀ (ਜੇ ਇਕ ਪਾਸੇ ਤਾਂ ਇਸਲਾਮੀ ਧਰਮ ਦਾ ਨੇਤਾ ਹੈ ਤੇ ਦੂਜੇ ਪਾਸੇ ਹਾਕਮ ਭੀ ਹੈ, ਰਿਸ਼ਵਤ ਦੀ ਖ਼ਾਤਰ ਸ਼ਰਈ ਕਾਨੂੰਨ ਬਾਰੇ। ਝੂਠ ਬੋਲ ਕੇ ਹਰਾਮ ਦਾ ਮਾਲ (ਰਿਸ਼ਵਤ) ਖਾਂਦਾ ਹੈ । ਬ੍ਰਾਹਮਣਾਂ (ਕ੍ਰੋੜਾਂ ਸ਼ੂਦਰ-ਅਖਵਾਂਦੇ) ਬੰਦਿਆਂ ਨੂੰ ਦੁਖੀ ਕਰ ਕਰ ਕੇ ਤੀਰਥ-ਇਸ਼ਨਾਨ (ਭੀ) ਕਰਦਾ ਹੈ । ਜੋਗੀ ਭੀ ਅੰਨ੍ਹਾ ਹੈ ਤੇ ਜੀਵਨ ਦੀ ਜਾਚ ਨਹੀਂ ਜਾਣਦਾ । (ਇਹ ਤਿੰਨੇ ਆਪਣੇ ਵਲੋਂ ਧਰਮ-ਨੇਤਾ ਹਨ, ਪਰ) ਇਹਨਾਂ ਤਿੰਨਾਂ ਦੇ ਹੀ ਅੰਦਰ ਆਤਮਕ ਜੀਵਨ ਵਲੋਂ ਸੁੰਞ ਹੀ ਸੁੰਞ ਹੈ ।੨। ਅਸਲ ਜੋਗੀ ਉਹ ਹੈ ਜੋ ਜੀਵਨ ਦੀ ਸਹੀ ਜਾਚ ਸਮਝਦਾ ਹੈ ਤੇ ਗੁਰੂ ਦੀ ਕਿਰਪਾ ਨਾਲ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ । ਕਾਜ਼ੀ ਉਹ ਹੈ ਜੋ ਸੁਰਤਿ ਨੂੰ ਹਰਾਮ ਦੇ ਮਾਲ ਵਲੋਂ ਮੋੜਦਾ ਹੈ ਜੋ ਗੁਰੂ ਦੀ ਕਿਰਪਾ ਨਾਲ ਦੁਨੀਆ ਵਿਚ ਰਹਿੰਦਾ ਹੋਇਆ ਦੁਨਿਆਵੀ ਖ਼ਾਹਸ਼ਾਂ ਵਲੋਂ ਪਰਤਦਾ ਹੈ । ਬ੍ਰਾਹਮਣ ਉਹ ਹੈ ਜੋ ਸਰਬ-ਵਿਆਪਕ ਪ੍ਰਭੂ ਵਿਚ ਸੁਰਤਿ ਜੋੜਦਾ ਹੈ, ਇਸ ਤਰ੍ਹਾਂ ਆਪ ਭੀ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਾ ਹੈ ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਲੰਘਾ ਲੈਂਦਾ ਹੈ ।੩। ਉਹੀ ਮਨੁੱਖ ਅਕਲਮੰਦ ਹੈ ਜੋ ਆਪਣੇ ਦਿਲ ਵਿਚ ਟਿਕੀ ਹੋਈ ਬੁਰਾਈ ਨੂੰ ਦੂਰ ਕਰਦਾ ਹੈ । ਉਹੀ ਮੁਸਲਮਾਨ ਹੈ ਜੋ ਮਨ ਵਿਚੋਂ ਵਿਕਾਰਾਂ ਦੀ ਮੈਲ ਦੀ ਨਾਸ ਕਰਦਾ ਹੈ । ਉਹੀ ਵਿਦਵਾਨ ਹੈ ਜੋ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਉਸ ਦੇ ਮੱਥੇ ਉਤੇ ਦਰਗਾਹ ਦਾ ਟਿੱਕਾ ਲੱਗਦਾ ਹੈ ਉਹੀ ਪ੍ਰਭੂ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।੪॥੫॥੭॥
English Translation:
DHANAASAREE, FIRST MEHL:
The body is the paper, and the mind is the inscription written upon it. The ignorant fool does not read what is written on his forehead. In the Court of the Lord, three inscriptions are recorded. Behold, the counterfeit coin is worthless there. || 1 || O Nanak, if there is silver in it, then everyone proclaims, “It is genuine, it is genuine.” || 1 || Pause || The Qazi tells lies and eats filth; the Brahmin kills and then takes cleansing baths. The Yogi is blind, and does not know the Way. The three of them devise their own destruction. || 2 || He alone is a Yogi, who understands the Way. By Guru’s Grace, he knows the One Lord. He alone is a Qazi, who turns away from the world, and who, by Guru’s Grace, remains dead while yet alive. He alone is a Brahmin, who contemplates God. He saves himself, and saves all his generations as well. || 3 || One who cleanses his own mind is wise. One who cleanses himself of impurity is a Muslim. One who reads and understands is acceptable. Upon his forehead is the Insignia of the Court of the Lord. || 4 || 5 || 7 ||
ਅੰਗ: 662 | 16-12-2023
ਪਤਾ ਨਹੀਂ ਕਿਹੋ ਜਿਹਾ ਰਿਸ਼ਤਾ ਏ ਨਾਲ ਤੇਰੇ
ਤੈਨੂੰ ਪਾਉਣ ਦੀ ਖਵਾਹਿਸ਼ ਵੀ ਕੁਝ ਜ਼ਿਆਦਾ ਨਹੀਂ
ਤੈਨੂੰ ਖੋਹਣ ਤੋਂ ਵੀ ਬੇਹੱਦ ਡਰਦੇ ਹਾਂ
ਆਸਾ
ਬਾਣੀ ਭਗਤ ਧੰਨੇ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਭ੍ਰਮਤ ਫਿਰਤ ਬਹੁ ਜਨਮ ਬਿਲਾਨੇ ਤਨੁ ਮਨੁ ਧਨੁ ਨਹੀ ਧੀਰੇ ॥ ਲਾਲਚ ਬਿਖੁ ਕਾਮ ਲੁਬਧ ਰਾਤਾ ਮਨਿ ਬਿਸਰੇ ਪ੍ਰਭ ਹੀਰੇ ॥੧॥ ਰਹਾਉ ॥ ਬਿਖੁ ਫਲ ਮੀਠ ਲਗੇ ਮਨ ਬਉਰੇ ਚਾਰ ਬਿਚਾਰ ਨ ਜਾਨਿਆ ॥ ਗੁਨ ਤੇ ਪ੍ਰੀਤਿ ਬਢੀ ਅਨ ਭਾਂਤੀ ਜਨਮ ਮਰਨ ਫਿਰਿ ਤਾਨਿਆ ॥੧॥ ਜੁਗਤਿ ਜਾਨਿ ਨਹੀ ਰਿਦੈ ਨਿਵਾਸੀ ਜਲਤ ਜਾਲ ਜਮ ਫੰਧ ਪਰੇ ॥ ਬਿਖੁ ਫਲ ਸੰਚਿ ਭਰੇ ਮਨ ਐਸੇ ਪਰਮ ਪੁਰਖ ਪ੍ਰਭ ਮਨ ਬਿਸਰੇ ॥੨॥ ਗਿਆਨ ਪ੍ਰਵੇਸੁ ਗੁਰਹਿ ਧਨੁ ਦੀਆ ਧਿਆਨੁ ਮਾਨੁ ਮਨ ਏਕ ਮਏ ॥ ਪ੍ਰੇਮ ਭਗਤਿ ਮਾਨੀ ਸੁਖੁ ਜਾਨਿਆ ਤ੍ਰਿਪਤਿ ਅਘਾਨੇ ਮੁਕਤਿ ਭਏ ॥੩॥ ਜੋਤਿ ਸਮਾਇ ਸਮਾਨੀ ਜਾ ਕੈ ਅਛਲੀ ਪ੍ਰਭੁ ਪਹਿਚਾਨਿਆ ॥ ਧੰਨੈ ਧਨੁ ਪਾਇਆ ਧਰਣੀਧਰੁ ਮਿਲਿ ਜਨ ਸੰਤ ਸਮਾਨਿਆ ॥੪॥੧॥
ਪੰਜਾਬੀ ਵਿਆਖਿਆ:
ਆਸਾ ਬਾਣੀ ਭਗਤ ਧੰਨੇ ਜੀ ਕੀ
ੴ ਸਤਿਗੁਰ ਪ੍ਰਸਾਦਿ ॥
(ਮਾਇਆ ਦੇ ਮੋਹ ਵਿਚ) ਭਟਕਦਿਆਂ ਕਈ ਜਨਮ ਗੁਜ਼ਰ ਜਾਂਦੇ ਹਨ, ਇਹ ਸਰੀਰ ਨਾਸ ਹੋ ਜਾਂਦਾ ਹੈ, ਮਨ ਭਟਕਦਾ ਰਹਿੰਦਾ ਹੈ ਤੇ ਧਨ ਭੀ ਟਿਕਿਆ ਨਹੀਂ ਰਹਿੰਦਾ । ਲੋਭੀ ਜੀਵ ਜ਼ਹਿਰ-ਰੂਪ ਪਦਾਰਥਾਂ ਦੇ ਲਾਲਚ ਵਿਚ, ਕਾਮ-ਵਾਸ਼ਨਾਂ ਵਿਚ, ਰੰਗਿਆ ਰਹਿੰਦਾ ਹੈ, ਇਸ ਦੇ ਮਨ ਵਿਚੋਂ ਅਮੋਲਕ ਪ੍ਰਭੂ ਵਿਸਰ ਜਾਂਦਾ ਹੈ ।੧।ਰਹਾਉ।ਹੇ ਕਮਲੇ ਮਨ! ਇਹ ਜ਼ਹਿਰ-ਰੂਪ ਫਲ ਤੈਨੂੰ ਮਿੱਠੇ ਲੱਗਦੇ ਹਨ, ਤੈਨੂੰ ਸੋਹਣੀ ਵਿਚਾਰ ਨਹੀਂ ਫੁਰਦੀ; ਗੁਣਾਂ ਵਲੋਂ ਹੱਟ ਕੇ ਹੋਰ ਹੋਰ ਕਿਸਮ ਦੀ ਪ੍ਰੀਤ ਤੇਰੇ ਅੰਦਰ ਵਧ ਰਹੀ ਹੈ, ਤੇ ਤੇਰਾ ਜਨਮ ਮਰਨ ਦਾ ਤਾਣਾ ਤਣਿਆ ਜਾ ਰਿਹਾ ਹੈ ।੧।ਹੇ ਮਨ! ਤੂੰ ਜੀਵਨ ਦੀ ਜੁਗਤ ਸਮਝ ਕੇ ਇਹ ਜੁਗਤਿ ਆਪਣੇ ਅੰਦਰ ਪੱਕੀ ਨਾਹ ਕੀਤੀ ਤ੍ਰਿਸ਼ਨਾ ਵਿਚ ਸੜਦੇ ਤੈਨੂੰ ਜਮਾਂ ਦਾ ਜਾਲ, ਜਮਾਂ ਦੇ ਫਾਹੇ ਪੈ ਗਏ ਹਨ । ਹੇ ਮਨ! ਤੂੰ ਵਿਸ਼ੇ-ਰੂਪ ਜ਼ਹਿਰ ਦੇ ਫਲ ਹੀ ਇਕੱਠੇ ਕਰ ਕੇ ਸਾਂਭਦਾ ਰਿਹਾ, ਤੇ ਅਜਿਹਾ ਸਾਂਭਦਾ ਰਿਹਾ ਕਿ ਤੈਨੂੰ ਪਰਮ ਪੁਰਖ ਪ੍ਰਭੂ ਭੁੱਲ ਗਿਆ ।੨।ਜਿਸ ਮਨੁੱਖ ਨੂੰ ਗੁਰੂ ਨੇ ਗਿਆਨ ਦਾ ਪ੍ਰਵੇਸ਼-ਰੂਪ ਧਨ ਦਿੱਤਾ, ਉਸ ਦੀ ਸੁਰਤਿ ਪ੍ਰਭੂ ਵਿਚ ਜੁੜ ਗਈ, ਉਸ ਦੇ ਅੰਦਰ ਸ਼ਰਧਾ ਬਣ ਗਈ, ਉਸ ਦਾ ਮਨ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ; ਉਸ ਨੂੰ ਪ੍ਰਭੂ ਦਾ ਪਿਆਰ, ਪ੍ਰਭੂ ਦੀ ਭਗਤੀ ਚੰਗੀ ਲੱਗੀ, ਉਸ ਦੀ ਸੁਖ ਨਾਲ ਸਾਂਝ ਬਣ ਗਈ, ਉਹ ਮਾਇਆ ਵਲੋਂ ਚੰਗੀ ਤਰ੍ਹਾਂ ਰੱਜ ਗਿਆ, ਤੇ ਬੰਧਨਾਂ ਤੋਂ ਮੁਕਤ ਹੋ ਗਿਆ ।੩।ਜਿਸ ਮਨੁੱਖ ਦੇ ਅੰਦਰ ਪ੍ਰਭੂ ਦੀ ਸਰਬ-ਵਿਆਪਕ ਜੋਤਿ ਟਿਕ ਗਈ, ਉਸ ਨੇ ਮਾਇਆ ਵਿਚ ਨਾਹ ਛਲੇ ਜਾਣ ਵਾਲੇ ਪ੍ਰਭੂ ਨੂੰ ਪਛਾਣ ਲਿਆ ।ਮੈਂ ਧੰਨੇ ਨੇ ਭੀ ਉਸ ਪ੍ਰਭੂ ਦਾ ਨਾਮ-ਰੂਪ ਧਨ ਲੱਭ ਲਿਆ ਹੈ ਜੋ ਸਾਰੀ ਧਰਤੀ ਦਾ ਆਸਰਾ ਹੈ; ਮੈਂ ਧੰਨਾ ਭੀ ਸੰਤ ਜਨਾਂ ਨੂੰ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਿਆ ਹਾਂ ।੪।੧।
English Translation:
AASAA, THE WORD OF DEVOTEE DHANNA JEE:
ONE UNIVERSAL CREATOR GOD. BY THE GRACE OF THE TRUE GURU:
I wandered through countless incarnations, but mind, body and wealth never remain stable. Attached to, and stained by the poisons of sexual desire and greed, the mind has forgotten the jewel of the Lord. || 1 || Pause || The poisonous fruit seems sweet to the demented mind, which does not know the difference between good and evil. Turning away from virtue, his love for other things increases, and he weaves again the web of birth and death. || 1 ||He does not know the way to the Lord, who dwells within his heart; burning in the trap, he is caught by the noose of death. Gathering the poisonous fruits, he fills his mind with them, and he forgets God, the Supreme Being, from his mind. || 2 || The Guru has given the wealth of spiritual wisdom; practicing meditation, the mind becomes one with Him. Embracing loving devotional worship for the Lord, I have come to know peace; satisfied and satiated, I have been liberated. || 3 || One who is filled with the Divine Light, recognizes the undeceivable Lord God. Dhanna has obtained the Lord, the Sustainer of the World, as his wealth; meeting the humble Saints, he merges in the Lord. || 4 || 1 ||
ਅੰਗ: 487| 15-12-2023
ਤੂੰ ਰਹੇ ਨਜ਼ਰਾਂ ਦੇ ਸਾਹਮਣੇ ਇਬਾਦਤ ਕਰਦਾ ਰਹੇ ਤੇਰੀ
ਦਿਲ ਹੱਟਦਾ ਨਹੀਂ ਪਿੱਛੇ ਰੋਕਾਂ ਟੋਕਾਂ ਦੇ ਨਾਲ
ਅਲੱਗ ਜਿਹਾ ਰਿਸ਼ਤਾ ਏ ਦੁਨੀਆਂ ਤੋਂ ਸਾਡਾ
ਐਵੇਂ ਤੁਲਨਾ ਨਾ ਕਰਿਆ ਕਰ ਲੋਕਾਂ ਦੇ ਨਾਲ
ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੧ ॥
(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।
English Translation:
SORAT’H, FIRST MEHL:
The treasure of the Name, for which you have come into the world — that Ambrosial Nectar is with the Guru. Renounce costumes, disguises and clever tricks; this fruit is not obtained by duplicity. || 1 || O my mind, remain steady, and do not wander away. By searching around on the outside, you shall only suffer great pain; the Ambrosial Nectar is found within the home of your own being. || Pause || Renounce corruption, and seek virtue; committing sins, you shall only come to regret and repent. You do not know the difference between good and evil; again and again, you sink into the mud. || 2 || Within you is the great filth of greed and falsehood; why do you bother to wash your body on the outside? Chant the Immaculate Naam, the Name of the Lord always, under Guru’s Instruction; only then will your innermost being be emancipated. || 3 || Let greed and slander be far away from you, and renounce falsehood; through the True Word of the Guru’s Shabad, you shall obtain the true fruit. As it pleases You, You preserve me, Dear Lord; servant Nanak sings the Praises of Your Shabad. || 4 || 9 ||
ਅੰਗ: 598 | 14-12-2023
ਗੱਲ ਕਰਨੀ ਵੀ ਏ ਨਾਲੇ ਬੋਲਦਾ ਵੀ ਨਹੀਂ
ਕਿਉਂ ਜਿੰਦ ਮੇਰੀ ਨੂੰ ਤੜਫਾਉਦਾ ਏ
ਤੂੰ ਛੱਡਣਾ ਵੀ ਨਹੀਂ ਮੈਨੂੰ ਰੱਖਣਾ ਵੀ ਨਹੀਂ
ਫਿਰ ਦੱਸ ਸੱਜਣਾ ਕੀ ਚਾਹੁੰਦਾ ਏ
ਤਿਲੰਗ ਮਹਲਾ ੪ ॥
ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥ ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥ ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥ ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥ ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥ ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥ ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥ ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥ ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
ਪੰਜਾਬੀ ਵਿਆਖਿਆ:
ਤਿਲੰਗ ਮਹਲਾ ੪ ॥ ਹੇ ਗੁਰਸਿੱਖ! ਮਿੱਤਰ ਗੁਰੂ ਨੇ (ਮੈਨੂੰ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਈਆਂ ਹਨ । ਮੈਂ ਆਪਣੇ ਗੁਰੂ ਤੋਂ ਮੁੜ ਮੁੜ ਸਦਕੇ ਕੁਰਬਾਨ ਜਾਂਦਾ ਹਾਂ ।੧। ਹੇ ਮੇਰੇ ਗੁਰੂ ਦੇ ਪਿਆਰੇ ਸਿੱਖ! ਮੈਨੂੰ ਆ ਕੇ ਮਿਲ, ਮੈਨੂੰ ਆ ਕੇ ਮਿਲ ।ਰਹਾਉ। ਹੇ ਗੁਰਸਿੱਖ! ਪਰਮਾਤਮਾ ਦੇ ਗੁਣ (ਗਾਉਣੇ) ਪਰਮਾਤਮਾ ਨੂੰ ਪਸੰਦ ਆਉਂਦੇ ਹਨ । ਮੈਂ ਉਹ ਗੁਣ (ਗਾਉਣੇ) ਗੁਰੂ ਪਾਸੋਂ ਸਿੱਖੇ ਹਨ । ਮੈਂ ਉਹਨਾਂ (ਵਡ-ਭਾਗੀਆਂ ਤੋਂ) ਮੁੜ ਮੁੜ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੇ ਹੁਕਮ ਨੂੰ (ਮਿੱਠਾ ਕਰ ਕੇ) ਮੰਨਿਆ ਹੈ ।੨। ਹੇ ਗੁਰਸਿੱਖ! ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਪਿਆਰੇ ਗੁਰੂ ਦਾ ਦਰਸਨ ਕੀਤਾ ਹੈ, ਜਿਨ੍ਹਾਂ ਗੁਰੂ ਦੀ (ਦੱਸੀ) ਸੇਵਾ ਕੀਤੀ ਹੈ ।੩। ਹੇ ਹਰੀ! ਤੇਰਾ ਨਾਮ ਸਾਰੇ ਦੁੱਖ ਦੂਰ ਕਰਨ ਦੇ ਸਮਰੱਥ ਹੈ, (ਪਰ ਇਹ ਨਾਮ) ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ । ਗੁਰੂ ਦੇ ਸਨਮੁਖ ਰਿਹਾਂ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ ।੪। ਹੇ ਗੁਰਸਿੱਖ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਮਨੁੱਖ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਂਦੇ ਹਨ । ਨਾਨਕ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹੈ, ਸਦਾ ਸਦਕੇ ਜਾਂਦਾ ਹੈ ।੫। ਹੇ ਹਰੀ! ਹੇ ਪ੍ਰਭੂ! ਉਹੀ ਸਿਫ਼ਤਿ-ਸਾਲਾਹ ਤੇਰੀ ਸਿਫ਼ਤਿ-ਸਾਲਾਹ ਕਹੀ ਜਾ ਸਕਦੀ ਹੈ ਜੇਹੜੀ ਤੈਨੂੰ ਪਸੰਦ ਆ ਜਾਂਦੀ ਹੈ । (ਹੇ ਭਾਈ!) ਜੇਹੜੇ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕਰਦੇ ਹਨ, ਉਹਨਾਂ ਨੂੰ ਪ੍ਰਭੂ (ਸੁਖ-) ਫਲ ਦੇਂਦਾ ਹੈ ।੬। ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਪਰਮਾਤਮਾ ਨਾਲ ਪਿਆਰ ਪੈ ਜਾਂਦਾ ਹੈ, ਉਹਨਾਂ ਦੇ ਦਿਲ (ਸਦਾ) ਪ੍ਰਭੂ (ਦੇ ਚਰਨਾਂ) ਨਾਲ ਹੀ (ਜੁੜੇ ਰਹਿੰਦੇ) ਹਨ । ਉਹ ਮਨੁੱਖ ਪਿਆਰੇ ਪ੍ਰਭੂ ਨੂੰ ਸਦਾ ਸਿਮਰ ਸਿਮਰ ਕੇ, ਪ੍ਰਭੂ ਦਾ ਨਾਮ ਹਿਰਦੇ ਵਿਚ ਸੰਭਾਲ ਕੇ ਆਤਮਕ ਜੀਵਨ ਹਾਸਲ ਕਰਦੇ ਹਨ ।੭। ਹੇ ਭਾਈ! ਮੈਂ ਉਹਨਾਂ ਮਨੁੱਖਾਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਪਿਆਰੇ ਪ੍ਰਭੂ ਦੀ ਸੇਵਾ-ਭਗਤੀ ਕੀਤੀ ਹੈ । ਉਹ ਮਨੁੱਖ ਆਪ (ਆਪਣੇ) ਪਰਵਾਰ ਸਮੇਤ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਗਏ, ਉਹਨਾਂ ਸਾਰਾ ਸੰਸਾਰ ਭੀ ਬਚਾ ਲਿਆ ਹੈ ।੮। ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਸਲਾਹੁਣ-ਜੋਗ ਹੈ, ਪਿਆਰੇ ਗੁਰੂ ਦੀ ਰਾਹੀਂ (ਹੀ) ਮੈਂ ਪਰਮਾਤਮਾ ਦੀ ਸੇਵਾ-ਭਗਤੀ ਸ਼ੁਰੂ ਕੀਤੀ ਹੈ । ਮੈਨੂੰ ਗੁਰੂ ਨੇ (ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਦੱਸਿਆ ਹੈ । ਗੁਰੂ ਦਾ (ਮੇਰੇ ਉਤੇ ਇਹ) ਉਪਕਾਰ ਹੈ, ਵੱਡਾ ਉਪਕਾਰ ਹੈ ।੯। ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ । ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ।੧੦। ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ । ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ।੧੧। ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼ । ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ।੧੨। ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ), ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ।੧੩। ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ।੧੪। ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ । ਹੇ ਨਾਨਕ! (ਆਖ—) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ।੧੫। ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ । ਗੁਰੂ ਤੁੱ੍ਰਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ । ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ।੧੬। ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ । ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ।੧੭। ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ । ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ।੧੮। ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ । ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ? ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ।੧੯। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ । ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ।੨੦। ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ । ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ । ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।੨੧। ਹੇ ਨਾਨਕ! (ਆਖ—ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ । ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ।੨੨।੨।
English Translation:
TILANG, FOURTH MEHL:
The Guru, my friend, has told me the stories and the sermon of the Lord. I am a sacrifice to my Guru; to the Guru, I am a sacrifice. || 1 || Come, join with me, O Sikh of the Guru, come and join with me. You are my Guru’s Beloved. || Pause || The Glorious Praises of the Lord are pleasing to the Lord; I have obtained them from the Guru. I am a sacrifice, a sacrifice to those who surrender to, and obey the Guru’s Will. || 2 || I am dedicated and devoted to those who gaze upon the Beloved True Guru. I am forever a sacrifice to those who perform service for the Guru. || 3 || Your Name, O Lord, Har, Har, is the Destroyer of sorrow. Serving the Guru, it is obtained, and as Gurmukh, one is emancipated. || 4 || Those humble beings who meditate on the Lord’s Name, are celebrated and acclaimed. Nanak is a sacrifice to them, forever and ever a devoted sacrifice. || 5 || O Lord, that alone is Praise to You, which is pleasing to Your Will, O Lord God. Those Gurmukhs, who serve their Beloved Lord, obtain Him as their reward. || 6 || Those who cherish love for the Lord, their souls are always with God. Chanting and meditating on their Beloved, they live in, and gather in, the Lord’s Name. || 7 || I am a sacrifice to those Gurmukhs who serve their Beloved Lord. They themselves are saved, along with their families, and through them, all the world is saved. || 8 || My Beloved Guru serves the Lord. Blessed is the Guru, Blessed is the Guru. The Guru has shown me the Lord’s Path; the Guru has done the greatest good deed. || 9 || Those Sikhs of the Guru, who serve the Guru, are the most blessed beings. Servant Nanak is a sacrifice to them; He is forever and ever a sacrifice. || 10 || The Lord Himself is pleased with the Gurmukhs, the fellowship of the companions. In the Lord’s Court, they are given robes of honor, and the Lord Himself hugs them close in His embrace. || 11 || Please bless me with the Blessed Vision of the Darshan of those Gurmukhs, who meditate on the Naam, the Name of the Lord. I wash their feet, and drink in the dust of their feet, dissolved in the wash water. || 12 || Those who eat betel nuts and betel leaf and apply lipstick, but do not contemplate the Lord, Har, Har — the Messenger of Death will seize them and take them away. || 13 || The Messenger of Death does not even approach those who contemplate the Name of the Lord, Har, Har, and keep Him enshrined in their hearts. The Guru’s Sikhs are the Guru’s Beloveds. || 14 || The Name of the Lord is a treasure, known only to the few Gurmukhs. O Nanak, those who meet with the True Guru, enjoy peace and pleasure. || 15 || The True Guru is called the Giver; in His Mercy, He grants His Grace. I am forever a sacrifice to the Guru, who has blessed me with the Lord’s Name. || 16 || Blessed, very blessed is the Guru, who brings the Lord’s message. I gaze upon the Guru, the Guru, the True Guru embodied, and I blossom forth in bliss. || 17 || The Guru’s tongue recites Words of Ambrosial Nectar; He is adorned with the Lord’s Name. Those Sikhs who hear and obey the Guru — all their desires depart. || 18 || Some speak of the Lord’s Path; tell me, how can I walk on it? O Lord, Har, Har, Your Name is my supplies; I will take it with me and set out. || 19 || Those Gurmukhs who worship and adore the Lord, are wealthy and very wise. I am forever a sacrifice to the True Guru; I am absorbed in the Words of the Guru’s Teachings. || 20 || You are the Master, my Lord and Master; You are my Ruler and King. If it is pleasing to Your Will, then I worship and serve You; You are the treasure of virtue. || 21 || The Lord Himself is absolute; He is The One and Only; but He Himself is also manifested in many forms. Whatever pleases Him, O Nanak, that alone is good. || 22 || 2 ||
ਅੰਗ: 725 | 13-12-2023