ਮੈਨੂੰ ਹਰ ਕਿਸੇ ਤੇ ਮਰਨ ਦੀ ਆਦਤ ਨਹੀਂ
ਪਰ ਤੈਨੂੰ ਵੇਖਦਿਆਂ ਹੀ
ਮੇਰੇ ਦਿਲ ਨੇਂ ਮੈਨੂੰ ਸੋਚਣ ਵੀ ਨਹੀਂ ਦਿੱਤਾ
admin
ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਪੰਜਾਬੀ ਵਿਆਖਿਆ:
ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ ।੧।ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ।ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! (ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! (ਆਪਣੀ ਸਿਫ਼ਤਿ-ਸਾਲਾਹ ਬਖ਼ਸ਼), ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।੩।ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨ ਰ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ।੪।ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ।੫।ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ।੬।ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ।੭।ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ । ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ।੮। ੧॥੨॥
English Translation:
RAAG SOOHEE, FIFTH MEHL, THIRD HOUSE:
ONE UNIVERSAL CREATOR GOD. BY THE GRACE OF THE TRUE GURU:
Attachment to sex is an ocean of fire and pain. By Your Grace, O Sublime Lord, please save me from it. || 1 || I seek the Sanctuary of the Lotus Feet of the Lord. He is the Master of the meek, the Support of His devotees. || 1 || | Pause || Master of the masterless, Patron of the forlorn, Eradicator of fear of His devotees. In the Saadh Sangat, the Company of the Holy, the Messenger of Death cannot even touch them. || 2 || The Merciful, Incomparably Beautiful, Embodiment of Life. Vibrating the Glorious Virtues of the Lord, the noose of the Messenger of Death is cut away. || 3 || One who constantly chants the Ambrosial Nectar of the Naam with his tongue, is not touched or affected by Maya, the embodiment of disease. || 4 || Chant and meditate on God, the Lord of the Universe, and all of your companions shall be carried across; the five thieves will not even approach. || 5 || One who meditates on the One God in thought, word, and deed — that humble being receives the fruits of all rewards. || 6 || Showering His Mercy, God has made me His own; He has blessed me with the unique and singular Naam, and the sublime essence of devotion. || 7 || In the beginning, in the middle, and in the end, He is God. O Nanak, without Him, there is no other at all. || 8 || 1 || 2 ||
ਅੰਗ: 760 | 14-11-2023
ਰਾਮਕਲੀ ਮਹਲਾ ੪ ॥
ਰਾਮ ਜਨਾ ਮਿਲਿ ਭਇਆ ਅਨੰਦਾ ਹਰਿ ਨੀਕੀ ਕਥਾ ਸੁਨਾਇ ॥ ਦੁਰਮਤਿ ਮੈਲੁ ਗਈ ਸਭ ਨੀਕਲਿ ਸਤਸੰਗਤਿ ਮਿਲਿ ਬੁਧਿ ਪਾਇ ॥੧॥ ਰਾਮ ਜਨ ਗੁਰਮਤਿ ਰਾਮੁ ਬੋਲਾਇ ॥ ਜੋ ਜੋ ਸੁਣੈ ਕਹੈ ਸੋ ਮੁਕਤਾ ਰਾਮ ਜਪਤ ਸੋਹਾਇ ॥੧॥ ਰਹਾਉ ॥ ਜੇ ਵਡ ਭਾਗ ਹੋਵਹਿ ਮੁਖਿ ਮਸਤਕਿ ਹਰਿ ਰਾਮ ਜਨਾ ਭੇਟਾਇ ॥ ਦਰਸਨੁ ਸੰਤ ਦੇਹੁ ਕਰਿ ਕਿਰਪਾ ਸਭੁ ਦਾਲਦੁ ਦੁਖੁ ਲਹਿ ਜਾਇ ॥੨॥ ਹਰਿ ਕੇ ਲੋਗ ਰਾਮ ਜਨ ਨੀਕੇ ਭਾਗਹੀਣ ਨ ਸੁਖਾਇ ॥ ਜਿਉ ਜਿਉ ਰਾਮ ਕਹਹਿ ਜਨ ਊਚੇ ਨਰ ਨਿੰਦਕ ਡੰਸੁ ਲਗਾਇ ॥੩॥ ਧ੍ਰਿਗੁ ਧ੍ਰਿਗੁ ਨਰ ਨਿੰਦਕ ਜਿਨ ਜਨ ਨਹੀ ਭਾਏ ਹਰਿ ਕੇ ਸਖਾ ਸਖਾਇ ॥ ਸੇ ਹਰਿ ਕੇ ਚੋਰ ਵੇਮੁਖ ਮੁਖ ਕਾਲੇ ਜਿਨ ਗੁਰ ਕੀ ਪੈਜ ਨ ਭਾਇ ॥੪॥ ਦਇਆ ਦਇਆ ਕਰਿ ਰਾਖਹੁ ਹਰਿ ਜੀਉ ਹਮ ਦੀਨ ਤੇਰੀ ਸਰਣਾਇ ॥ ਹਮ ਬਾਰਿਕ ਤੁਮ ਪਿਤਾ ਪ੍ਰਭ ਮੇਰੇ ਜਨ ਨਾਨਕ ਬਖਸਿ ਮਿਲਾਇ ॥੫॥੨॥
ਪੰਜਾਬੀ ਵਿਆਖਿਆ :
ਰਾਮਕਲੀ ਮਹਲਾ ੪ ॥
ਹੇ ਭਾਈ! ਪ੍ਰਭੂ ਦੇ ਸੇਵਕਾਂ ਨੂੰ ਮਿਲ ਕੇ (ਮਨ ਵਿਚ) ਆਨੰਦ ਪੈਦਾ ਹੁੰਦਾ ਹੈ । (ਪ੍ਰਭੂ ਦਾ ਸੇਵਕ) ਪ੍ਰਭੂ ਦੀ ਸੋਹਣੀ ਸਿਫ਼ਤਿ-ਸਾਲਾਹ ਸੁਣਾ ਕੇ (ਸੁਣਨ ਵਾਲੇ ਦੇ ਹਿਰਦੇ ਵਿਚ ਆਨੰਦ ਪੈਦਾ ਕਰ ਦੇਂਦਾ ਹੈ) । ਸਾਧ ਸੰਗਤਿ ਵਿਚ ਮਿਲ ਕੇ ਮਨੁੱਖ (ਸ੍ਰੇਸ਼ਟ) ਅਕਲ ਸਿੱਖ ਲੈਂਦਾ ਹੈ, (ਉਸ ਦੇ ਅੰਦਰੋਂ) ਭੈੜੀ ਮਤਿ ਵਾਲੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।੧।ਹੇ ਪ੍ਰਭੂ ਦੇ ਭਗਤ- ਤ-ਜਨੋ! (ਮੈਨੂੰ) ਗੁਰੂ ਦੀ ਸਿਖਿਆ ਦੇ ਕੇ ਪ੍ਰਭੂ ਦਾ ਨਾਮ ਸਿਮਰਨ ਲਈ ਮਦਦ ਕਰੋ । ਜੇਹੜਾ ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸੁਣਦਾ ਹੈ (ਜਾਂ) ਉਚਾਰਦਾ ਹੈ, ਉਹ (ਦੁਰਮਤਿ ਤੋਂ) ਸੁਤੰਤਰ ਹੋ ਜਾਂਦਾ ਹੈ । ਪ੍ਰਭੂ ਦਾ ਨਾਮ ਜਪ ਜਪ ਕੇ ਉਹ ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ ।੧। ਰਹਾਉ।ਹੇ ਭਾਈ! ਜੇ ਕਿਸੇ ਮਨੁੱਖ ਦੇ ਮੱਥੇ ਉਤੇ ਚੰਗੇ ਭਾਗ ਜਾਗ ਪੈਣ, ਤਾਂ ਪਰਮਾਤਮਾ ਉਸ ਨੂੰ ਸੰਤ ਜਨਾਂ ਨਾਲ ਮਿਲਾਂਦਾ ਹੈ । ਹੇ ਪ੍ਰਭੂ! ਕਿਰਪਾ ਕਰ ਕੇ (ਮੈਨੂੰ) ਸੰਤ ਜਨਾਂ ਦਾ ਦਰਸ਼ਨ ਬਖ਼ਸ਼, (ਸੰਤ ਜਨਾਂ ਦਾ ਦਰਸ਼ਨ ਕਰ ਕੇ) ਸਾਰਾ ਦਰਿੱਦਰ ਦੁੱਖ ਦੂਰ ਹੋ ਜਾਂਦਾ ਹੈ ।੨।ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦੇ ਸੋਹਣੇ (ਜੀਵਨ ਵਾਲੇ) ਹੁੰਦੇ ਹਨ, ਪਰ ਮੰਦ-ਭਾਗੀ ਮਨੁੱਖਾਂ ਨੂੰ (ਉਹਨਾਂ ਦਾ ਦਰਸ਼ਨ) ਚੰਗਾ ਨਹੀਂ ਲੱਗਦਾ । ਹੇ ਭਾਈ! ਸੰਤ ਜਨ ਜਿਉਂ ਜਿਉਂ ਹਰਿ-ਨਾਮ ਸਿਮਰਦੇ ਹਨ, ਤਿਉਂ ਤਿਉਂ ਉੱਚੇ ਜੀਵਨ ਵਾਲੇ ਬਣਦੇ ਜਾਂਦੇ ਹਨ, ਪਰ ਉਹਨਾਂ ਦੀ ਨਿੰਦਾ ਕਰਨ ਵਾਲਿਆਂ ਨੂੰ ਉਹਨਾਂ ਦਾ ਜੀਵਨ ਇਉਂ ਲੱਗਦਾ ਹੈ ਜਿਵੇਂ ਡੰਗ ਵੱਜ ਜਾਂਦਾ ਹੈ ।੩।ਹੇ ਭਾਈ! ਨਿੰਦਕ ਮਨੁੱਖ ਫਿਟਕਾਰ-ਜੋਗ (ਜੀਵਨ ਵਾਲੇ) ਹੋ ਜਾਂਦੇ ਹਨ, ਕਿਉਂਕਿ ਉਹਨਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੁੜੇ ਰਹਿਣ ਵਾਲੇ ਸੰਤ ਜਨ ਚੰਗੇ ਨਹੀਂ ਲੱਗਦੇ । ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੀ ਇੱਜ਼ਤ (ਹੁੰਦੀ) ਪਸੰਦ ਨਹੀਂ ਆਉਂਦੀ, ਉਹ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ, ਉਹ ਰੱਬ ਦੇ ਭੀ ਚੋਰ ਬਣ ਜਾਂਦੇ ਹਨ (ਪ੍ਰਭੂ ਨੂੰ ਭੀ ਮੂੰਹ ਦੇਣ-ਜੋਗੇ ਨਹੀਂ ਰਹਿੰਦੇ, ਵਿਕਾਰਾਂ ਦੇ ਕਾਰਨ) ਉਹ ਭ੍ਰਿਸ਼ਟੇ ਹੋਏ ਮੂੰਹ ਵਾਲੇ ਹੋ ਜਾਂਦੇ ਹਨ ।੪।ਹੇ ਪ੍ਰਭੂ! ਅਸੀ ਗਰੀਬ (ਜੀਵ) ਤੇਰੀ ਸਰਨ ਆਏ ਹਾਂ, ਕਿਰਪਾ ਕਰ ਕੇ (ਸਾਨੂੰ ਆਪਣੀ) ਸਰਨ ਵਿਚ ਰੱਖੀ ਰੱਖੋ । ਹੇ ਮੇਰੇ ਪ੍ਰਭੂ! ਤੂੰ ਸਾਡਾ ਪਿਤਾ ਹੈਂ, ਅਸੀ ਤੇਰੇ ਬੱਚੇ ਹਾਂ । ਦਾਸ ਨਾਨਕ ਉਤੇ ਬਖ਼ਸ਼ਸ਼ ਕਰ ਕੇ ਆਪਣੇ ਚਰਨਾਂ ਵਿਚ ਟਿਕਾਈ ਰੱਖ ॥੫॥੨॥
English Translation:
RAAMKALEE, FOURTH MEHL:
Meeting with the humble servants of the Lord, I am in ecstasy; they preach the sublime sermon of the Lord. The filth of evil-mindedness is totally washed away; joining the Sat Sangat, the True Congregation, one is blessed with understanding. || 1 || O humble servant of the Lord, follow the Guru’s Teachings, and chant the Name of the Lord. Whoever hears and speaks it is liberated; chanting the Lord’s Name, one is embellished with beauty. ||1|| Pause || If someone has supremely high destiny written on his forehead, the Lord leads him to meet the humble servants of the Lord. Be merciful, and grant me the Blessed Vision of the Saints’ Darshan, which shall rid me of all poverty and pain. || 2 || The Lord’s people are good and sublime the unfortunate ones do not like them at all. The more the Lord’s exalted servants speak of Him, the more the slanderers attack and sting them. || 3 || Cursed, cursed are the slanderers who do not like the humble, the friends and companions of the Lord. Those who do not like the honor and glory of the Guru are faithless, black-faced thieves, who have turned their backs on the Lord. || 4 || Have mercy, have mercy, please save me, Dear Lord. I am meek and humble – I seek Your protection. I am Your child, and You are my father, God. Please forgive servant Nanak and merge him with Yourself. || 5 || 2 ||
ਅੰਗ: 880|| 13-11-2023
ਜਦੋਂ ਤੁਸੀਂ ਮੇਰੀ ਫ਼ਿਕਰ ਕਰਦੇ ਹੋ ਨਾਂ
ਉਦੋਂ ਮੈਨੂੰ ਜ਼ਿੰਦਗੀ ਜੰਨਤ ਜਿਹੀ ਲੱਗਣ ਲੱਗ ਜਾਂਦੀ ਆ
ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਕਰਿ ਨਮਸਕਾਰ ਪੂਰੇ ਗੁਰਦੇਵ ॥ ਸਫਲ ਮੂਰਤਿ ਸਫਲ ਜਾ ਕੀ ਸੇਵ ॥ ਅੰਤਰਜਾਮੀ ਪੁਰਖੁ ਬਿਧਾਤਾ ॥ ਆਠ ਪਹਰ ਨਾਮ ਰੰਗਿ ਰਾਤਾ ॥੧॥ ਗੁਰੁ ਗੋਬਿੰਦ ਗੁਰੂ ਗੋਪਾਲ ॥ ਅਪਨੇ ਦਾਸ ਕਉ ਰਾਖਨਹਾਰ ॥੧॥ ਰਹਾਉ ॥ ਪਾਤਿਸਾਹ ਸਾਹ ਉਮਰਾਉ ਪਤੀਆਏ ॥ ਦੁਸਟ ਅਹੰਕਾਰੀ ਮਾਰਿ ਪਚਾਏ ॥ ਨਿੰਦਕ ਕੈ ਮੁਖਿ ਕੀਨੋ ਰੋਗੁ ॥ ਜੈ ਜੈ ਕਾਰੁ ਕਰੈ ਸਭੁ ਲੋਗੁ ॥੨॥ ਸੰਤਨ ਕੈ ਮਨਿ ਮਹਾ ਅਨੰਦੁ ॥ ਸੰਤ ਜਪਹਿ ਗੁਰਦੇਉ ਭਗਵੰਤੁ ॥ ਸੰਗਤਿ ਕੇ ਮੁਖ ਊਜਲ ਭਏ ॥ ਸਗਲ ਥਾਨ ਨਿੰਦਕ ਕੇ ਗਏ ॥੩॥ ਸਾਸਿ ਸਾਸਿ ਜਨੁ ਸਦਾ ਸਲਾਹੇ ॥ ਪਾਰਬ੍ਰਹਮ ਗੁਰ ਬੇਪਰਵਾਹੇ ॥ ਸਗਲ ਭੈ ਮਿਟੇ ਜਾ ਕੀ ਸਰਨਿ ॥ ਨਿੰਦਕੁ ਮਾਰਿ ਪਾਏ ਸਭਿ ਧਰਨਿ ॥੪॥ ਜਨ ਕੀ ਨਿੰਦਾ ਕਰੈ ਨ ਕੋਇ ॥ ਜੋ ਕਰੈ ਸੋ ਦੁਖੀਆ ਹੋਇ ॥ ਆਠ ਪਹਰ ਜਨੁ ਏਕੁ ਧਿਆਏ ॥ ਜਮੂਆ ਤਾ ਕੈ ਨਿਕਟਿ ਨ ਜਾਏ ॥੫॥ ਜਨੁ ਨਿਰਵੈਰ ਨਿੰਦਕ ਅਹੰਕਾਰੀ ॥ ਜਨ ਭਲ ਮਾਨਹਿ ਨਿੰਦਕ ਵੇਕਾਰੀ ॥ ਗੁਰ ਕੈ ਸਿਖਿ ਸਤਿਗੁਰੂ ਧਿਆਇਆ ॥ ਜਨ ਉਬਰੇ ਨਿੰਦਕ ਨਰਕਿ ਪਾਇਆ ॥੬॥ ਸੁਣਿ ਸਾਜਨ ਮੇਰੇ ਮੀਤ ਪਿਆਰੇ ॥ ਸਤਿ ਬਚਨ ਵਰਤਹਿ ਹਰਿ ਦੁਆਰੇ ॥ ਜੈਸਾ ਕਰੇ ਸੁ ਤੈਸਾ ਪਾਏ ॥ ਅਭਿਮਾਨੀ ਕੀ ਜੁੜ ਸਰਪਰ ਜਾਏ ॥੭॥ ਨੀਧਰਿਆ ਸਤਿਗੁਰ ਧਰ ਤੇਰੀ ॥ ਕਰਿ ਕਿਰਪਾ ਰਾਖਹੁ ਜਨ ਕੇਰੀ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ॥ ਜਾ ਕੈ ਸਿਮਰਨਿ ਪੈਜ ਸਵਾਰੀ ॥੮॥੧॥੨੯॥
ਪੰਜਾਬੀ ਵਿਆਖਿਆ :
ਰਾਗੁ ਗੋਂਡ ਅਸਟਪਦੀਆ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਪੂਰੇ ਸਤਿਗੁਰੂ ਅੱਗੇ ਸਦਾ ਸਿਰ ਨਿਵਾਇਆ ਕਰ, ਉਸ ਦਾ ਦਰਸ਼ਨ ਜੀਵਨ-ਮਨੋਰਥ ਪੂਰਾ ਕਰਦਾ ਹੈ, ਉਸ ਦੀ ਸਰਨ ਪਿਆਂ ਜੀਵਨ ਸਫਲ ਹੋ ਜਾਂਦਾ ਹੈ । ਹੇ ਭਾਈ! ਗੁਰੂ ਉਸ ਪ੍ਰਭੂ ਦੇ ਨਾਮ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ਜੇਹੜਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੇਹੜਾ ਸਭ ਵਿਚ ਵਿਆਪਕ ਹੈ ਅਤੇ ਜੇਹੜਾ ਸਭ ਦਾ ਪੈਦਾ ਕਰਨ ਵਾਲਾ ਹੈ ।੧। ਹੇ ਭਾਈ! ਗੁਰੂ ਗੋਬਿੰਦ (ਦਾ ਰੂਪ) ਹੈ, ਗੁਰੂ ਗੋਪਾਲ (ਦਾ ਰੂਪ) ਹੈ, ਜੋ ਆਪਣੇ ਸੇਵਕ ਨੂੰ (ਨਿੰਦਾ ਆਦਿਕ ਤੋਂ) ਬਚਾਣ-ਜੋਗਾ ਹੈ ।੧।ਰਹਾਉ। ਹੇ ਭਾਈ! ਗੁਰੂ ਜਿਨ੍ਹਾਂ ਮਨੁੱਖਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੱਕਾ ਕਰ ਦੇਂਦਾ ਹੈ ਉਹ ਆਤਮਕ ਮੰਡਲ ਵਿਚ ਸ਼ਾਹ ਪਾਤਿਸ਼ਾਹ ਤੇ ਅਮੀਰ ਬਣ ਜਾਂਦੇ ਹਨ । ਦੁਸ਼ਟਾਂ ਅਹੰਕਾਰੀਆਂ ਨੂੰ (ਆਪਣੇ ਦਰ ਤੋਂ) ਦੁਰਕਾਰ ਕੇ ਦਰ ਦਰ ਭਟਕਣ ਦੇ ਰਾਹੇ ਪਾ ਦੇਂਦਾ ਹੈ । (ਸੇਵਕ ਦੀ) ਨਿੰਦਾ ਕਰਨ ਵਾਲੇ ਮਨੁੱਖ ਦੇ ਮੂੰਹ ਵਿਚ (ਨਿੰਦਾ ਕਰਨ ਦੀ) ਬੀਮਾਰੀ ਹੀ ਬਣ ਜਾਂਦੀ ਹੈ, ਸਾਰਾ ਜਗਤ (ਉਸ ਮਨੁੱਖ ਦੀ) ਸਦਾ ਸੋਭਾ ਕਰਦਾ ਹੈ (ਜੋ ਗੁਰੂ ਦੀ ਸਰਨ ਪਿਆ ਰਹਿੰਦਾ ਹੈ) ।੨। ਹੇ ਭਾਈ! (ਜੇਹੜੇ ਮਨੁੱਖ ਗੁਰੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ) ਸੰਤ ਜਨਾਂ ਦੇ ਮਨ ਵਿਚ ਬੜਾ ਆਤਮਕ ਆਨੰਦ ਬਣਿਆ ਰਹਿੰਦਾ ਹੈ, ਸੰਤ ਜਨ ਗੁਰੂ ਨੂੰ ਭਗਵਾਨ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ । ਗੁਰੂ ਦੇ ਪਾਸ ਰਹਿਣ ਵਾਲੇ ਸੇਵਕਾਂ ਦੇ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਜਾਂਦੇ ਹਨ ਪਰ ਨਿੰਦਾ ਕਰਨ ਵਾਲੇ ਮਨੁੱਖ ਦੇ (ਲੋਕ ਪਰਲੋਕ) ਸਾਰੇ ਹੀ ਥਾਂ ਹੱਥੋਂ ਚਲੇ ਜਾਂਦੇ ਹਨ ।੩। (ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ) ਸੇਵਕ ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਅਤੇ ਬੇ-ਮੁਥਾਜ ਗੁਰੂ ਦੀ ਸਿਫ਼ਤਿ-ਸਾਲਾਹ ਕਰਦਾ ਰਹਿੰਦਾ ਹੈ । ਹੇ ਭਾਈ! ਜਿਸ ਗੁਰੂ ਦੀ ਸਰਨ ਪਿਆਂ ਸਾਰੇ ਡਰ- ਸਹਿਮ ਦੂਰ ਹੋ ਜਾਂਦੇ ਹਨ, ਉਹ ਗੁਰੂ ਸੇਵਕਾਂ ਦੀ ਨਿੰਦਾ ਕਰਨ ਵਾਲੇ ਬੰਦਿਆਂ ਨੂੰ (ਆਪਣੇ ਦਰ ਤੋਂ ਦੁਰਕਾਰ ਕੇ ਨੀਵੇਂ ਆਚਰਨ ਦੇ ਟੋਏ ਵਿਚ ਸੁੱਟ ਦੇਂਦਾ ਹੈ (ਭਾਵ, ਨਿੰਦਕਾਂ ਨੂੰ ਗੁਰੂ ਦਾ ਦਰ ਪਸੰਦ ਨਹੀਂ ਆਉਂਦਾ । ਸਿੱਟਾ ਇਹ ਨਿਕਲਦਾ ਹੈ ਕਿ ਗੁਰੂ-ਦਰ ਤੋਂ ਖੁੰਝ ਕੇ ਨਿੰਦਾ ਵਿਚ ਪੈ ਕੇ ਉਹ ਆਚਰਨ ਵਿਚ ਹੋਰ ਨੀਵੇਂ ਹੋਰ ਨੀਵੇਂ ਹੁੰਦੇ ਜਾਂਦੇ ਹਨ ।੪। (ਇਸ ਵਾਸਤੇ, ਹੇ ਭਾਈ!) ਗੁਰੂ ਦੇ ਸੇਵਕ ਦੀ ਨਿੰਦਾ ਕਿਸੇ ਭੀ ਮਨੁੱਖ ਨੂੰ ਕਰਨੀ ਨਹੀਂ ਚਾਹੀਦੀ । ਜੇਹੜਾ ਭੀ ਮਨੁੱਖ (ਭਲਿਆਂ ਦੀ ਨਿੰਦਾ) ਕਰਦਾ ਹੈ ਉਹ ਆਪ ਦੁੱਖੀ ਰਹਿੰਦਾ ਹੈ । ਗੁਰੂ ਦਾ ਸੇਵਕ ਤਾਂ ਹਰ ਵੇਲੇ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਜਮ-ਰਾਜ ਭੀ ਉਸ ਦੇ ਨੇੜੇ ਨਹੀਂ ਢੁਕਦਾ ।੫। ਹੇ ਭਾਈ! ਗੁਰੂ ਦੇ ਸੇਵਕ ਕਿਸੇ ਨਾਲ ਵੈਰ ਨਹੀਂ ਰੱਖਦੇ, ਪਰ ਉਹਨਾਂ ਦੀ ਨਿੰਦਾ ਕਰਨ ਵਾਲੇ ਮਨੁੱਖ ਅਹੰਕਾਰ ਵਿਚ ਡੁੱਬੇ ਰਹਿੰਦੇ ਹਨ । ਸੇਵਕ ਤਾਂ ਸਭ ਦਾ ਭਲਾ ਮੰਗਦੇ ਹਨ, ਨਿੰਦਾ ਕਰਨ ਵਾਲੇ ਮਨੁੱਖ ਉਹਨਾਂ ਦਾ ਮੰਦਾ ਚਿਤਵਨ ਦੇ ਕੁਕਰਮਾਂ ਵਿਚ ਫਸੇ ਰਹਿੰਦੇ ਹਨ । ਹੇ ਭਾਈ! ਗੁਰੂ ਦੇ ਸਿੱਖ ਨੇ ਤਾਂ ਸਦਾ ਆਪਣੇ ਗੁਰੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਹੁੰਦੀ ਹੈ । (ਇਸ ਵਾਸਤੇ) ਸੇਵਕ ਤਾਂ (ਨਿੰਦਾ ਆਦਿਕ ਦੇ ਨਰਕ ਵਿਚੋਂ) ਬਚ ਨਿਕਲਦੇ ਹਨ, ਪਰ ਨਿੰਦਕ (ਆਪਣੇ ਆਪ ਨੂੰ ਇਸ) ਨਰਕ ਵਿਚ ਪਾਈ ਰੱਖਦੇ ਹਨ ।੬। ਹੇ ਮੇਰੇ ਸੱਜਣ! ਹੇ ਪਿਆਰੇ ਮਿੱਤਰ! ਸੁਣ (ਮੈਂ ਤੈਨੂੰ ਉਹ) ਅਟੱਲ ਨਿਯਮ (ਦੱਸਦਾ ਹਾਂ ਜੋ, ਪਰਮਾਤਮਾ ਦੇ ਦਰ ਤੇ (ਸਦਾ) ਵਾਪਰਦੇ ਹਨ । (ਉਹ ਅਟੱਲ ਨਿਯਮ ਇਹ ਹਨ ਕਿ) ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ ਉਹੋ ਜਿਹਾ ਫਲ ਪਾ ਲੈਂਦਾ ਹੈ । ਅਹੰਕਾਰੀ ਮਨੁੱਖ ਦੀ ਜੜ੍ਹ ਜ਼ਰੂਰ (ਵੱਢੀ) ਜਾਂਦੀ ਹੈ ।੭। ਹੇ ਸਤਿਗੁਰੂ! ਨਿਆਸਰੇ ਬੰਦਿਆਂ ਨੂੰ ਤੇਰਾ ਹੀ ਆਸਰਾ ਹੈ । ਤੂੰ ਮੇਹਰ ਕਰ ਕੇ ਆਪਣੇ ਸੇਵਕਾਂ ਦੀ ਲਾਜ ਆਪ ਰੱਖਦਾ ਹੈਂ । ਹੇ ਨਾਨਕ! ਆਖ—ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਦੀ ਓਟ ਚਿਤਾਰਨ ਨੇ ਮੇਰੀ ਇੱਜ਼ਤ ਰੱਖ ਲਈ (ਤੇ, ਮੈਨੂੰ ਨਿੰਦਾ ਆਦਿਕ ਤੋਂ ਬਚਾ ਰੱਖਿਆ) ॥੮॥੧॥੨੯॥
English Translation:
RAAG GOND, ASHTAPADEES, FIFTH MEHL, SECOND HOUSE:
ONE UNIVERSAL CREATOR GOD. BY THE GRACE OF THE TRUE GURU:
Humbly bow to the Perfect Divine Guru. Fruitful is His image, and fruitful is service to Him. He is the Inner-knower, the Searcher of hearts, the Architect of Destiny. Twenty-four hours a day, he remains imbued with the love of the Naam, the Name of the Lord. || 1 || The Guru is the Lord of the Universe, the Guru is the Lord of the World. He is the Saving Grace of His slaves. || 1 || Pause || He satisfies the kings, emperors and nobles. He destroys the egotistical villains. He puts illness into the mouths of the slanderers. All the people celebrate His victory. || 2 || Supreme bliss fills the minds of the Saints. The Saints meditate on the Divine Guru, the Lord God. The faces of His companions become radiant and bright. The slanderers lose all places of rest. || 3 || With each and every breath, the Lord’s humble slaves praise Him. The Supreme Lord God and the Guru are care-free. All fears are eradicated, in His Sanctuary, Smashing all the slanderers, the Lord knocks them to the ground. || 4 || Let no one slander the Lord’s humble servants. Whoever does so, will be miserable. Twenty-four hours a day, the Lord’s humble servant meditates on Him alone. The Messenger of Death does not even approach him. || 5 || The Lord’s humble servant has no vengeance. The slanderer is egotistical. The Lord’s humble servant wishes well, while the slanderer dwells on evil. The Sikh of the Guru meditates on the True Guru. The Lord’s humble servants are saved, while the slanderer is cast into hell. || 6 || Listen, O my beloved friends and companions: these words shall be true in the Court of the Lord. As you plant, so shall you harvest. The proud, egotistical person will surely be uprooted. || 7 || O True Guru, You are the Support of the unsupported. Be merciful, and save Your humble servant. Says Nanak, I am a sacrifice to the Guru; remembering Him in meditation, my honor has been saved. || 8 || 1 || 29 |||
ਅੰਗ: 896 | 12-11-2023
ਧੜਕਣਾਂ ਨੂੰ ਵੀ ਰਸਤਾ ਦੇ ਸੱਜਣਾ
ਤੂੰ ਤਾਂ ਸਾਰੇ ਹੀ ਦਿਲ ਤੇ ਕਬਜ਼ਾ ਕਰੀਂ ਬੈਠਾ
ਤੇਰੇ ਨਾਲ ਚਲਦਿਆਂ ਮੰਜਿਲ ਭਾਵੇਂ ਨਾ ਮਿਲੇ
ਪਰ ਵਾਅਦਾ ਰਿਹਾ ਸਫ਼ਰ ਯਾਦਗਾਰ ਰਹੂਗਾ
ਗੂਜਰੀ ਮਹਲਾ ੫ ॥
ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ॥ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥੧॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੂਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥੧॥ ਰਹਾਉ ॥ ਸਾਧਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥੨॥ ਅਟਲ ਅਛੇਦ ਅਭੇਦ ਸੁਆਮੀ ਸਰਣਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥੩॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੇ ਆਪਿ ॥ ਸਰਬ ਸੁਖ ਹਰਿ ਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥੪॥੨॥੨੮॥
ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ॥
ਹੇ ਭਾਈ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦ ਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ ।੧। ਹੇ ਮੇਰੇ ਮਨ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਡੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ ।੧।ਰਹਾਉ।ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ ।੨। ਹੇ ਭਾਈ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ। ਹੇ ਭਾਈ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੋਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ ।੩। ਹੇ ਭਾਈ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉੱਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖ਼ਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ। ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਆਪਣਾ ਹਰਿ-ਨਾਮ ਦੇ ਦਿੱਤਾ । ਹੇ ਨਾਨਕ! (ਆਖ—ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ ।੪।੨।੨੮।
English Translation:
GUJRI, FIFTH MEHL:
Serve your Guru forever, and chant the Glorious Praises of the Lord of the Universe. With each and every breath, worship the Lord, Har, Har, in adoration, and the anxiety of your mind will be dispelled. || 1 || O my mind, chant the Name of God. You shall be blessed with peace, poise and pleasure, and you shall find the immaculate place. || 1 || Pause || In the Saadh Sangat, the Company of the Holy, redeem your mind, and and adore the Lord, twenty- four hours a day. Sexual desire, anger and egotism will be dispelled, and all troubles shall end. || 2 || The Lord Master is immovable, immortal and inscrutable; seek His Sanctuary. Worship in adoration the lotus feet of the Lord in your heart, and center your consciousness lovingly on Him alone. || 3 || The Supreme Lord God has shown mercy to me, and He Himself has forgiven me. The Lord has given me His Name, the treasure of peace; O Nanak, meditate on that God. || 4 || 2 || 28 ||
ਅੰਗ: 501| 11-11-2023
ਬੇਚੈਨੀ ਭਰੀ ਜ਼ਿੰਦਗੀ ‘ਚ
ਮੇਰਾ ਸਕੂਨ ਏ ਤੂੰ
ਗੂਜਰੀ ਮਹਲਾ ੫ ॥
ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥ ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ ਕਾਹੂ ਕਾਮਿ ਨ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥ ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥ ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥
ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ॥
ਹੇ ਭਾਈ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ । ਹੇ ਭਾਈ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ । ਹਰੇਕ ਫ਼ੈਸਲਾ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੁੰਦਾ ਹੈ ।੧। (ਹੇ ਭਾਈ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ ਆਉਂਦੀ । ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ ।੧।ਰਹਾਉ। (ਵੇਖ, ਹੇ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫ਼ੌਜਾਂ ਅਹਿਲਕਾਰ ਚੋਬਦਾਰ ਆਦਿਕ ਸਭ ਨੂੰ ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ । (ਉਸ ਦੀ ਆਪਣੀ ਸਿਆਣਪ ਧਰੀ ਦੀ ਧਰੀ ਰਹਿ ਜਾਂਦੀ ਹੈ) ।੨। (ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ) ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹਸਤ ਤਿਆਗ ਕੇ, ਇਸ ਨੂੰ ਬੜਾ ਸ੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵੱਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ ।੩। (ਸੋ, ਨਾਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਚਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ । ਹੇ ਨਾਨਕ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ।੪।੪।੫।
English Translation:
GUJRI, FIFTH MEHL:
He decides to go to the west, but the Lord leads him away to the east. In an instant, He establishes and disestablishes; He holds all matters in His hands. || 1 || Cleverness is of no use at all. Whatever my Lord and Master deems
to be right — that alone comes to pass. || 1 || Pause || In his desire to acquire land and accumulate wealth, one’s breath escapes him. He must leave all his armies, assistants and servants rising up, he departs to the City of Death. || 2 || Believing himself to be unique, he clings to his stubborn mind, and shows himself off. That food, which the blameless people have condemned and discarded, he eats again and again. || 3 || One, unto whom the Lord shows His natural mercy, has the noose of Death cut away from him. Says Nanak, one who meets the Perfect Guru, is celebrated as a householder as well as a renunciate. || 4 || 4 || 5 |||
ਅੰਗ: 496 | 10-11-2023
ਰੋਣ ਦੀ ਕੀ ਲੋੜ ਜੇ ਕੋਈ ਹਸਾਉਣ ਵਾਲਾ ਮਿਲ ਜਾਵੇ
ਟਾਈਮ ਪਾਸ ਦੀ ਕੀ ਲੋੜ ਜੇ ਕੋਈ ਦਿਲੋਂ ਚਾਹੁਣ ਵਾਲਾ ਮਿਲ ਜਾਵੇ
ਰਾਮਕਲੀ ਮਹਲਾ ੧ ॥
ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥
ਪੰਜਾਬੀ ਵਿਆਖਿਆ :
ਰਾਮਕਲੀ ਮਹਲਾ ੧ ॥
(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ । (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ ।੧। ਹੇ ਜੋਗੀ! (ਮੇੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ । (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ ।੧।ਰਹਾਉ। (ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ ।੨। ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ ।੩। ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ ।੪।੪।
English Translation:
RAAMKALEE, FIRST MEHL:
Awareness of the Shabad and the Teachings is my horn; the people hear the sound of its vibrations. Honor is my begging-bowl, and the Naam, the Name of the Lord, is the charity I receive. || 1 || O Baba, Gorakh is the Lord of the Universe; He is always awake and aware. He alone is Gorakh, who sustains the earth; He created it in an instant. || 1 || Pause || Binding together water and air, He infused the breath of life into the body, and made the lamps of the sun and the moon. To die and to live, He gave us the earth, but we have forgotten these blessings. || 2 || There are so many Siddhas, seekers, Yogis, wandering pilgrims, spiritual teachers and good people. If I meet them, I chant the Lord’s Praises, and then, my mind serves Him. || 3 || Paper and salt, protected by ghee, remain untouched by water, as the lotus remains unaffected in water. Those who meet with such devotees, O servant Nanak — what can death do to them? || 4 || 4 ||
ਅੰਗ: 877 | 09-11-2023