ਰਾਹ ਮੇਰਾ ਤੂੰ, ਮੇਰੀ ਮੰਜ਼ਿਲ ਤੂੰ ਹੀ ਏ,
ਸਾਹ ਬਿਨਾਂ ਹੁੰਦੀ ਜਿਵੇਂ ਜ਼ਿੰਦਗੀ ਅਧੂਰੀ ਏ
admin
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ
ਪਰ ਅਸੀਂ ਤਾਂ ਤੇਰੇ ਨਾਲ ਜਿਉਣਾ ਚਹੁੰਦੇ ਹਾਂ
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੈ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।
English Translation:
SORAT’H, FIFTH MEHL:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment . He Himself preserves the honor of His slaves. Nanak is forever a sacrifice to Him. || 2 || 16 || 44 ||
ਅੰਗ: 619 | 25-10-2023
ਇੱਕ ਸਾਫ਼ ਜਿਹੀ ਗੱਲ ਦੋ ਲਫ਼ਜ਼ਾਂ ਵਿੱਚ ਕਰਦੇ ਆਂ
ਫਿਲਿੰਗ ਨੂੰ ਸਮਝੋ ਜੀ, ਅਸੀਂ ਦਿਲ ਤੋਂ ਤੁਹਾਡੇ ਤੇ ਮਰਦੇ ਆਂ
ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ਮੇਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਂਤਿ ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥੨॥ ਏਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥ ਅਰਦਾਸਿ ਕਰ ੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ ਲੇਵਹੁ ਸਰਣਾਈ ਹਰਿ ਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੋ ਜਾਤਾ ॥ ਜਤੁ ਸਤੁ ਸੰਜਮੁ ਕਰਮ ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ ਜੋ ਜਾਇ ਪਵੈ ਹਰਿ ਸਰਣਾਈ ॥੩॥ ਜੋ ਹਰਿ ਮਤਿ ਦੇਇ ਸਾ ਊਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ ਸਬਦਿ ਸੁਭਾਖਿਆ ॥ ਘਰ ਮਹਿ ਨਿਜ ਘਰੁ ਪਾਇਆ ਸਤਿਗੁਰੁ ਦੇਇ ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ ਸਚੁ ਸਾਈ ॥੪॥ ੬॥
ਪੰਜਾਬੀ ਵਿਆਖਿਆ:
ਵਡਹੰਸੁ ਮਹਲਾ ੩ ॥
ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ । ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ । ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ । ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ । ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ । ਹੇ ਨਾਨਕ! ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ ।੧। ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ ਖੁੰਝੀ ਜਾ ਰਹੀ ਹੈ । (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ, ਇਹ ਮੇਰਾ ਪੁੱਤਰ ਹੈ—ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ ਪਈ ਹੈ । ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਲੁਕਾਈ ਸੰਬੰਧੀਆਂ ਦੇ ਮੋਹ ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ ਦੇ ਸੰਸਕਾਰਾਂ ਨੂੰ। ਕੋਈ ਮਨੁੱਖ ਮਿਟਾ ਨਹੀਂ ਸਕਦਾ । ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ ਨਹੀਂ ਮਿਲ ਸਕਦੀ । ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ ਹੈ ।੨। ਹੇ ਭਾਈ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) । ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ—ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ, ਮੈਨੂੰ (ਇਹ) ਵਡਿਆਈ ਬਖ਼ਸ਼ । ਮੈਨੂੰ ਆਪਣੀ ਸੜਨ ਵਿਚ ਰੱਖ ਪਰਮਾਤਮਾ ਦਾ ਨਾਮ ਜਪਣ ਦੀ ਵਡਿਆਈ ਬਖ਼ਸ਼ । ਇਹ ਦਾਤਿ ਬਖ਼ਸ਼ਣ ਦੀ ਸਮਰੱਥਾ ਰੱਖਣ ਵਾਲਾ ਤੇਰੇ ਜੇਡਾ ਹੋਰ ਕੋਈ ਨਹੀਂ । ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ ਲੱਗਦੇ ਹਨ, ਉਹ ਵੱਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ । (ਹੇ ਭਾਈ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ (ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ । ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸ਼ਬਦ ਸਮਝਣ ਦੀ ਦਾਤਿ ਬਖ਼ਸ਼ਦਾ ਹੈ ।੩।ਹੇ ਭਾਈ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ । (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ ਕਰ ਸਕਦਾ) ।ਹੇ ਪ੍ਰਭੂ! (ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ਼ ਤੂੰ ਹੀ ਵੱਸਦਾ ਹੈਂ, ਤੂੰ ਆਪ ਹੀ ਜੀਵ ਨੂੰ ਸਮਝ ਬਖ਼ਸ਼ਦਾ ਹੈਂ । (ਹੇ ਪ੍ਰਭੂ!) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ । (ਤਾਂਹੀਏ, ਹੇ ਭਾਈ!) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ । ਹੇ ਨਾਨਕ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਥਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ ॥੪॥੬॥
English Translation:
WADAHANS, THIRD MEHL:
O my mind, the world comes and goes in birth and death; only the True Name shall emancipate you in the end. When the True Lord Himself grants forgiveness, then one does not have to enter the cycle of reincarnation again. He does not have to enter the cycle of reincamation again, and he is emancipated in the end; as Gurmukh, he obtains glorious greatness. Imbued with love for the True Lord, he is intoxicated with celestial bliss, and he remains absorbed in the Celestial Lord. The True Lord is pleasing to his mind; he enshrines the True Lord in his mind. Attuned to the Word of the Shabad, he is emancipated in the end. O Nanak, those who are attuned to the Naam, merge in the True Lord; they are not cast into the terrifying world-ocean again. || 1 || Emotional attachment to Maya is total madness; through the love of duality, one is ruined. Mother and father – all are subject to this love; in this love, they are entangled. They are entangled in this love, on account of their past actions, which no one can erase. The One who created the Universe, beholds it; no other is as great as He. The blind, self-willed manmukh is consumed by his burning rage; without the Word of the Shabad, peace does not come. O Nanak, without the Name, everyone is deluded, ruined by emotional attachment to Maya. || 2 || Seeing this world on fire, I have hurried to the Sanctuary of the Lord. I offer my prayer to the Perfect Guru: please save me, and bless me with Your glorious greatness. Preserve me in Your Sanctuary, and bless me with the glorious greatness of the Lord’s Name; there is no other Giver as great as You. Those who are engaged in serving You are very fortunate; throughout the ages, they know the One Lord. You may practice celibacy, truth, austere self-discipline and rituals, but without the Guru, you shall not be emancipated. O Nanak, he alone understands the Word of the Shabad, who goes and seeks the Lord’s Sanctuary. || 3 || That understanding, imparted by the Lord, wells up; there is no other understanding. Deep within, and beyond as well, You alone exist, O Lord; You Yourself impart this understanding. One whom He Himself blesses with this understanding, does not love any other. As Gurmukh, he tastes the subtle essence of the Lord. In the True Court, he is forever True; with love, he chants the True Word of the Shabad. Within his home, he finds the home of his own inner being; the True Guru blesses him with greatness. O Nanak, those who are attuned to the Naam find the Mansion of the Lord’s Presence; their understanding is true and approved. || 4 || 6 ||
ਅੰਗ: 571| 24-10-2023
ਜੀਣਾ ਮਰਨਾ ਹੋਵੇ ਨਾਲ ਤੇਰੇ
ਕਦੇ ਸਾਹ ਨਾ ਤੇਰੇ ਤੋਂ ਵੱਖ ਹੋਵੇ
ਤੈਨੂੰ ਜ਼ਿੰਦਗੀ ਆਪਣੀ ਆਖ ਸਕਾਂ
ਬਸ ਇੰਨਾ ਕੁ ਮੇਰਾਹੱਕ ਹੋਵੇ
ਗੂਜਰੀ ਮਹਲਾ ੫ ॥
ਕਬਹੁ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣ ਨਿਧਿ ਨਾਮ ਨ ਗਾਇਓ ॥੧॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰਿ ਧਾਇਓ ॥ ਬਿਸਰਤ ਪ੍ਰਭੁ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥੧॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥ ਸੋਮਵਾਰ, ੭ ਕੱਤਕ (ਸੰਮਤ ੫੫੫ ਨਾਨਕਸ਼ਾਹੀ) ੨੩ ਅਕਤੂਬਰ, ੨੦੨੩ (ਅੰਗ: ੫੦੦)
੨॥੧੬॥੨੫॥
ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ॥
(ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ । (ਮਾਇਆ ਦੀ ਖ਼ਾਤਰ) ਦੌੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ ।੧।ਰਹਾਉ।ਠੱਗੀ ਨਾਲ ਇਕ ਇਕ ਕੌੜੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੌੜਿਆ ਫਿਰਦਾ ਹੈ । ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ । ਮਨ ਨੂੰ ਮੋਹ ਲੈਣ ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧।ਹੇ ਨਾਨਕ! (ਆਖ—) ਹੇ ਗੋਬਿੰਦ! ਹੇ ਦਇਆਲ! ਹੇ ਕ੍ਰਿਪਾਲ! ਹੇ ਸੁਖਾਂ ਦੇ ਸਮੁੰਦਰ! ਹੇ ਹਰੀ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ! ਮੇਰੇ ਉਤੇ ਮੇਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਹ ਕਰੀਂ ॥੨॥੧੬॥੨੫॥
English Translation:
GUJRI, FIFTH MEHL:
You never focused your consciousness on the Lord. You have spent your life engaged in worldly pursuits; you have not sung the Glorious Praises of the treasure of the Naam. || 1 || Pause || Shell by shell, you accumulate money; in various ways, you work for this. Forgetting God, you suffer awful pain beyond measure, and you are consumed by the Great Enticer, Maya. || 1 || Show Mercy to me, O my Lord and Master, and do not hold me to account for my actions. O merciful and compassionate Lord God, ocean of peace, Nanak has taken to Your Sanctuary, Lord. || 2 || 16 || 25 ||
ਅੰਗ: 500| 23-10-2023
ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ॥
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤੁਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।
English Translation:
JAITSREE, FIFTH MEHL:
After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. || 1 || Pause || do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya – do not implant these within your mind. Slave Nanak is satisfied and satiated by the Blessed Vision of the Lord’s Darshan his only omamentation is the love of the Lord’s Name. || 2 || 8 || 12 ||
ਅੰਗ: 702 | 22-10-2023
ਜ਼ਿੰਦ ਜਾਨ ਤੇਰੇ ਨਾਮ ਕਰ ਦਿੱਤੀ
ਹੁਣ ਇਸ ਤੋਂ ਵੱਧ ਤੈਨੂੰ ਕੀ ਪਿਆਰ ਕਰਾਂ
ਸਲੋਕੁ ਮਃ ੪ ॥
ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥੨॥ਪਉੜੀ ॥ ਸੰਤ ਭਗਤ ਪਰਵਾਣੁ ਜੋ ਪ੍ਰਭਿ ਭਾਇਆ ॥ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥
ਪੰਜਾਬੀ ਵਿਆਖਿਆ:
ਸਲੋਕੁ ਮਃ ੪ ॥
(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ । (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਗ਼ਰਜ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ ।੧।ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵੱਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਢੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ । ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖ਼ਸ਼ ਲਏ ।੨।ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ ।ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਧੂੜ ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ) ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ ।੨੬।
English Translation:
SHALOK, FOURTH MEHL:
He has spiritual ignorance within, and his intellect is dull and dim; he does not place his faith in the True Guru. He has deceit within himself, and so he sees deception in all others; through his deceptions, he is totally ruined. The True Guru’s Will does not enter into his consciousness, and so he wanders around, pursuing his own interests. If He grants His Grace, then Nanak is absorbed into the Word of the Shabad. || 1 || FOURTH MEHL: The self-willed manmukhs are engrossed in emotional attachment to Maya; in the love of duality, their minds are unsteady. Night and day, they are burning; day and night, they are totally ruined by their egotism. Within them, is the total pitch darkness of greed, and no one even approaches them. They themselves are miserable, and they never find peace; they are born, only to die, and die again. O Nanak, the True Lord God forgives those, who focus their consciousness on the Guru’s feet. || 2 || PAUREE: That Saint, that devotee, is acceptable, who is loved by God. Those beings are wise, who meditate on the Lord. They eat the food, the treasure of the Ambrosial Naam, the Name of the Lord. They apply the dust of the feet of the Saints to their foreheads. O Nanak, they are purified, bathing in the sacred shrine of the Lord. || 26 ||
ਅੰਗ: 652 | 21-10-2023
ਮੈਂ ਰੰਗ ਹੋਵਾਂ ਤੇਰੇ ਚਿਹਰੇ ਦਾ
ਤੂੰ ਖੁਸ਼ ਹੋਵੇ ਮੈਂ ਨਿਖਰ ਜਾਵਾਂ
ਸਾਡਾ ਰੂਹਾਂ ਵਾਲਾ ਸੰਬੰਧ ਹੋਵੇ
ਤੂੰ ਉਦਾਸ ਹੋਵੇ ਮੈਂ ਬਿਖਰ ਜਾਵਾਂ
ਉਸ ਮੁਸਕੁਰਾਹਟ ਤੋਂ ਕੁਝ ਵੀ ਸੁੰਦਰ ਨਹੀਂ ਹੁੰਦਾ
ਜ਼ੋ ਹੰਝੂਆਂ ਦਾ ਮੁਕਾਬਲਾ ਕਰਕੇ ਬੁੱਲ੍ਹਾਂ ਤੇ ਆਉਂਦੀ ਹੈ