ਸਾਨੂੰ ਬਾਦਸ਼ਾਹੀ ਨਹੀਂ ਇਨਸਾਨੀਅਤ ਬਖਸ਼ ਮੇਰੇ ਰੱਬਾ
ਅਸੀਂ ਲੋਕਾਂ ਤੇ ਨਹੀਂ ਦਿਲਾ ਤੇ ਰਾਜ ਕਰਨਾ ਏ
admin
ਧਨਾਸਰੀ ਮਹਲਾ ੪ ॥
ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੈ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥
ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੪ ॥
ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥
English Translation:
DHANAASAREE, FOURTH MEHL:
Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft meditating on the Lord, the swimmer swims across. || 1 || 0 Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||
ਅੰਗ: 668 | 29-10-2023
ਹਮਸਫ਼ਰ ਜਵਾਕਾਂ ਵਰਗਾ ਹੋਣਾ ਚਾਹੀਦਾ ਏ
ਜੋ ਉਂਗਲ ਫੜਕੇ ਨਾਲ ਨਾਲ ਚੱਲੇ
ਨਾ ਚੰਨ ਦੀ ਚਾਹਤ ਹੈ ਨਾ ਤਾਰਿਆਂ ਦੀ ਫਰਮਾਇਸ਼ ਹੈ
ਹਰ ਜਨਮ ਵਿੱਚ ਮਿਲੇ ਤੂੰ ਮੈਨੂੰ ਬੱਸ ਇਹੀ ਖਵਾਹਿਸ਼ ਹੈ
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥
ਪੰਜਾਬੀ ਵਿਆਖਿਆ :
ਤਿਲੰਗ ਘਰੁ ੨ ਮਹਲਾ ੫ ॥
ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ । (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ । ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ।੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ । ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।ਰਹਾਉ। ਹੇ ਅਪਹੁੰਚ ਪ੍ਰਭੂ! ਹੇ ਅਥਾਹ ਪ੍ਰਭੂ! ਹੇ ਸਭ ਤੋਂ ਉੱਚੇ ਤੇ ਬੇਅੰਤ ਪ੍ਰਭੂ! ਹਰ ਥਾਂ ਹਰ ਵੇਲੇ ਤੂੰ ਹੀ ਤੂੰ ਹੈਂ, ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ । ਹੇ ਪ੍ਰਭੂ! ਜੇਹੜੇ ਮਨੁੱਖ ਤੈਨੂੰ ਸਿਮਰਦੇ ਹਨ, ਉਹਨਾਂ ਨੂੰ ਕੋਈ ਡਰ ਕੋਈ ਦੁੱਖ ਪੋਹ ਨਹੀਂ ਸਕਦਾ । ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਪਰਮਾਤਮਾ ਦੇ) ਗੁਣ ਗਾ ਸਕਦੇ ਹਨ ।੨। ਹੇ ਗੁਣਾਂ ਦੇ ਖ਼ਜ਼ਾਨੇ! ਹੇ ਸੋਹਣੇ ਗੋਬਿੰਦ! (ਜਗਤ ਵਿਚ) ਜੋ ਕੁਝ ਦਿੱਸਦਾ ਹੈ ਤੇਰਾ ਹੀ ਸਰੂਪ ਹੈ । ਹੇ ਮਨੁੱਖ! ਸਦਾ ਉਸ ਪਰਮਾਤਮਾ ਦਾ ਸਿਮਰਨ ਕਰਦਾ ਰਹੁ । ਹੇ ਨਾਨਕ! (ਪਰਮਾਤਮਾ ਦਾ ਸਿਮਰਨ) ਪਰਮਾਤਮਾ ਦੀ ਕਿਰਪਾ ਨਾਲ ਹੀ ਮਿਲਦਾ ਹੈ ।੩। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਉਸ ਤੋਂ ਕੁਰਬਾਨ ਹੋਣਾ ਚਾਹੀਦਾ ਹੈ । ਉਸ ਮਨੁੱਖ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ਹੇ ਨਾਨਕ! ਆਖ—ਹੇ ਪ੍ਰਭੂ! ਮੇਰੀ ਤਾਂਘ ਪੂਰੀ ਕਰ, ਮੈਂ (ਤੇਰੇ ਦਰ ਤੋਂ) ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।੪।੨।
English Translation:
TILANG, SECOND HOUSE, FIFTH MEHL:
There is no other than You, Lord. You are the Creator; whatever You do, that alone happens. You are the strength, and You are the support of the mind. Forever and ever, meditate, O Nanak, on the One. || 1 || The Great Giver is the Supreme Lord God over all. You are our support, You are our sustainer. || Pause || You are, You are, and You shall ever be, O inaccessible, unfathomable, lofty and infinite Lord. Those who serve You, are not touched by fear or suffering. By Guru’s Grace, O Nanak, sing the Glorious Praises of the Lord. || 2 || Whatever is seen, is Your form, O treasure of virtue, O Lord of the Universe, O Lord of incomparable beauty. Remembering, remembering, remembering the Lord in meditation, His humble servant becomes like Him. O Nanak, by His Grace, we obtain Him. || 3 || I am a sacrifice to those who meditate on the Lord. Associating with them, the whole world is saved. Says Nanak, God fulfills our hopes and aspirations. I long for the dust of the feet of the Saints. || 4 || 2 ||
ਅੰਗ: 723 |28-10-2023
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥
ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
English Translation:
SHALOK, THIRD MEHL:
O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||
ਅੰਗ: 646 | 27-10-2023
ਪਿਆਰ ਇੱਕ ਪਿਆਰਾ ਜਿਹਾ ਅਹਿਸਾਸ ਹੈ
ਜੀਹਦੇ ਨਾਲ ਵੀ ਹੋ ਜਾਵੇ ਬਸ ਓਹੀ ਖ਼ਾਸ ਹੈ
ਗੋਂਡ ਮਹਲਾ ੫ ॥
ਨਾਮੁ ਨਿਰੰਜਨੁ ਨੀਰਿ ਨਰਾਇਣ ॥ ਰਸਨਾ ਸਿਮਰਤ ਪਾਪ ਬਿਲਾਇਣ ॥੧॥ ਰਹਾਉ ॥ ਨਾਰਾਇਣ ਸਭ ਮਾਹਿ ਨਿਵਾਸੁ ॥ ਨਾਰਾਇਣ ਘਟਿ ਘਟਿ ਪਰਗਾਸ ॥ ਨਾਰਾਇਣ ਕਹਤੇ ਨਰਕਿ ਨ ਜਾਹਿ ॥ ਨਾਰਾਇਣ ਸੇਵਿ ਸਗਲ ਫਲ ਪਾਹਿ ॥੧॥ ਨਾਰਾਇਣ ਮਨ ਮਾਹਿ ਅਧਾਰ ॥ ਨਾਰਾਇਣ ਬੋਹਿਥ ਸੰਸਾਰ ॥ ਨਾਰਾਇਣ ਕਹਤ ਜਮੁ ਭਾਗਿ ਪਲਾਇਣ ॥ ਨਾਰਾਇਣ ਦੰਤ ਭਾਨੇ ਡਾਇਣ ॥੨॥ ਨਾਰਾਇਣ ਸਦ ਸਦ ਬਖਸਿੰਦ ॥ ਨਾਰਾਇਣ ਕੀਨੇ ਸੂਖ ਅਨੰਦ ॥ ਨਾਰਾਇਣ ਪ੍ਰਗਟ ਕੀਨੋ ਪਰਤਾਪ ॥ ਨਾਰਾਇਣ ਸੰਤ ਕੋ ਮਾਈ ਬਾਪ ॥੩॥ ਨਾਰਾਇਣ ਸਾਧਸੰਗਿ ਨਰਾਇਣ ॥ ਬਾਰੰ ਬਾਰ ਨਰਾਇਣ ਗਾਇਣ ॥ ਬਸਤੁ ਅਗੋਚਰ ਗੁਰ ਮਿਲਿ ਲਹੀ ॥ ਨਾਰਾਇਣ ਓਟ ਨਾਨਕ ਦਾਸ ਗਹੀ ॥੪॥੧੭॥੧੯॥
ਪੰਜਾਬੀ ਵਿਆਖਿਆ:
ਗੋਂਡ ਮਹਲਾ ੫ ॥
ਹੇ ਭਾਈ! ਨਾਰਾਇਣ ਦਾ ਨਾਮ ਮਾਇਆ ਦੀ ਕਾਲਖ ਤੋਂ ਬਚਾਣ ਵਾਲਾ (ਹੈ, ਇਸ ਨੂੰ ਆਪਣੇ ਹਿਰਦੇ ਵਿਚ) ਸਿੰਜ । (ਇਹ ਨਾਮ) ਜੀਭ ਨਾਲ ਜਪਦਿਆਂ (ਸਾਰੇ) ਪਾਪ ਦੂਰ ਹੋ ਜਾਂਦੇ ਹਨ ।੧।ਰਹਾਉ। ਹੇ ਭਾਈ! ਸਭ ਜੀਵਾਂ ਵਿਚ ਨਾਰਾਇਣ ਦਾ ਨਿਵਾਸ ਹੈ, ਹਰੇਕ ਸਰੀਰ ਵਿਚ ਨਾਰਾਇਣ (ਦੀ ਜੋਤਿ) ਦਾ ਹੀ ਚਾਨਣ ਹੈ। ਨਾਰਾਇਣ (ਦਾ ਨਾਮ) ਜਪਣ ਵਾਲੇ ਜੀਵ ਨਰਕ ਵਿਚ ਨਹੀਂ ਪੈਂਦੇ । ਨਾਰਾਇਣ ਦੀ ਭਗਤੀ ਕਰ ਕੇ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ।੧। ਹੇ ਭਾਈ! ਨਾਰਾਇਣ (ਦੇ ਨਾਮ) ਨੂੰ (ਆਪਣੇ) ਮਨ ਵਿਚ ਆਸਰਾ ਬਣਾ ਲੈ, ਨਾਰਾਇਣ (ਦਾ ਨਾਮ) ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਲਈ ਜਹਾਜ਼ ਹੈ । ਨਾਰਾਇਣ ਦਾ ਨਾਮ ਜਪਦਿਆਂ ਜਮ ਭੱਜ ਕੇ ਪਰੇ ਚਲਾ ਜਾਂਦਾ ਹੈ । ਨਾਰਾਇਣ (ਦਾ ਨਾਮ ਮਾਇਆ। ਡੈਣ ਦੇ ਦੰਦ ਭੰਨ ਦੇਂਦਾ ਹੈ ।੨। ਹੇ ਭਾਈ! ਨਾਰਾਇਣ ਸਦਾ ਹੀ ਬਖ਼ਸ਼ਣਹਾਰ ਹੈ । ਨਾਰਾਇਣ (ਆਪਣੇ ਸੇਵਕਾਂ ਦੇ ਹਿਰਦੇ ਵਿਚ) ਸੁਖ ਆਨੰਦ ਪੈਦਾ ਕਰਦਾ ਹੈ, (ਉਹਨਾਂ ਦੇ ਅੰਦਰ ਆਪਣਾ) ਤੇਜ-ਪਰਤਾਪ ਪਰਗਟ ਕਰਦਾ ਹੈ । ਹੇ ਭਾਈ! ਨਾਰਾਇਣ ਆਪਣੇ ਸੇਵਕਾਂ ਸੰਤਾਂ ਦਾ ਮਾਂ ਪਿਉ (ਵਾਂਗ ਰਾਖਾ) ਹੈ ।੩। ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ ਸਦਾ ਨਾਰਾਇਣ ਦਾ ਨਾਮ ਜਪਦੇ ਹਨ, ਮੁੜ ਮੁੜ ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਹਨ, ਉਹ ਮਨੁੱਖ ਗੁਰੂ ਨੂੰ ਮਿਲ ਕੇ (ਉਹ ਮਿਲਾਪ-ਰੂਪ ਕੀਮਤੀ। ਚੀਜ਼ ਲੱਭ ਲੈਂਦੇ ਹਨ ਜੇਹੜੀ ਇਹਨਾਂ ਇੰਦਰਿਆਂ ਦੀ ਪਹੁੰਚ ਤੋਂ ਪਰੇ ਹੈ । ਹੇ ਨਾਨਕ! ਨਾਰਾਇਣ ਦੇ ਦਾਸ ਸਦਾ ਨਾਰਾਇਣ ਦਾ ਆਸਰਾ ਲਈ ਰੱਖਦੇ ਹਨ ॥੪॥੧੭॥੧੯॥
English Translation:
GOND, FIFTH MEHL:
The Name of the Immaculate Lord is the Ambrosial Water. Chanting it with the tongue, sins are washed away. || 1 || Pause || The Lord abides in everyone. The Lord illumines each and every heart. Chanting the Lord’s Name, one does not fall into hell. Serving the Lord, all fruitful rewards are obtained. || 1 || Within my mind is the Support of the Lord. The Lord is the boat to cross over the world-ocean. Chant the Lord’s Name, and the Messenger of Death will run away. The Lord breaks the teeth of Maya, the witch. || 2 || The Lord is forever and ever the Forgiver. The Lord blesses us with peace and bliss. The Lord has revealed His glory. The Lord is the mother and father of His Saint. || 3 || The Lord, the Lord, is in the Saadh Sangat, the Company of the Holy. Time and time again, I sing the Lord’s Praises. Meeting with the Guru, I have attained the incomprehensible object. Slave Nanak has grasped the Support of the Lord. || 4 || 17 || 19 ||
ਅੰਗ: 868 | 26-10-2023
ਰਾਹ ਮੇਰਾ ਤੂੰ, ਮੇਰੀ ਮੰਜ਼ਿਲ ਤੂੰ ਹੀ ਏ,
ਸਾਹ ਬਿਨਾਂ ਹੁੰਦੀ ਜਿਵੇਂ ਜ਼ਿੰਦਗੀ ਅਧੂਰੀ ਏ
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ
ਪਰ ਅਸੀਂ ਤਾਂ ਤੇਰੇ ਨਾਲ ਜਿਉਣਾ ਚਹੁੰਦੇ ਹਾਂ
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੈ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।
English Translation:
SORAT’H, FIFTH MEHL:
He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment . He Himself preserves the honor of His slaves. Nanak is forever a sacrifice to Him. || 2 || 16 || 44 ||
ਅੰਗ: 619 | 25-10-2023
ਇੱਕ ਸਾਫ਼ ਜਿਹੀ ਗੱਲ ਦੋ ਲਫ਼ਜ਼ਾਂ ਵਿੱਚ ਕਰਦੇ ਆਂ
ਫਿਲਿੰਗ ਨੂੰ ਸਮਝੋ ਜੀ, ਅਸੀਂ ਦਿਲ ਤੋਂ ਤੁਹਾਡੇ ਤੇ ਮਰਦੇ ਆਂ