ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥
ਪੰਜਾਬੀ ਵਿਆਖਿਆ:
ਅਰਥ:- ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ। ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ ਕਰਦੇ ਹਨ।1। ਰਹਾਉ। ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ, ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ। (ਪ੍ਰਭੂ ਮੇਹਰ ਕਰੇ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ, ਮੈਂ ਅਨੇਕਾਂ ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ।1। ਹੇ ਭਾਈ! (ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ, ਸੰਤ ਜਨਾਂ ਦਾ ਦਰਸਨ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹਿੰਦਾ ਹੈ। ਮੇਰੇ ਮਨ ਵਿਚ ਸੰਤ ਜਨਾਂ ਦੀ ਸਹਾਇਤਾ ਦਾ ਧਰਵਾਸ ਬਣਿਆ ਰਹਿੰਦਾ ਹੈ, ਸੰਤ ਜਨਾਂ ਦੀ ਸੰਗਤਿ ਹੀ ਮੇਰੇ ਵਾਸਤੇ ਪਵਿੱਤ੍ਰ ਸਰਮਾਇਆ ਹੈ।2। ਹੇ ਭਾਈ! ਸੰਤ ਜਨਾਂ ਨੇ (ਵਿਕਾਰ ਆਦਿਕਾਂ ਤੋਂ) ਮੇਰੀ ਇੱਜ਼ਤ ਬਚਾ ਲਈ ਹੈ, ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ ਕਦੇ ਭੀ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ। ਕਿਰਪਾ ਦੇ ਸੋਮੇ ਪਰਮਾਤਮਾ ਨੇ ਆਪ ਹੀ ਮੈਨੂੰ ਸੰਤ ਜਨਾਂ ਦਾ ਸਾਥ ਬਖ਼ਸ਼ਿਆ ਹੈ। ਜਦੋਂ ਸੰਤ ਜਨ ਮਦਦਗਾਰ ਬਣਦੇ ਹਨ, ਤਾਂ ਪ੍ਰਭੂ ਦਇਆਵਾਨ ਹੋ ਜਾਂਦਾ ਹੈ।3। (ਹੇ ਭਾਈ! ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ ਮੇਰੀ) ਸੁਰਤਿ ਵਿਚ ਮਤਿ ਵਿਚ ਬੁੱਧਿ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਅਥਾਹ, ਬੇਅੰਤ, ਗੁਣਾਂ ਦਾ ਖ਼ਜ਼ਾਨਾ, ਅਤੇ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਪਰਮਾਤਮਾ (ਆਪਣੇ) ਸੰਤ ਜਨਾਂ ਨੂੰ ਵੇਖ ਕੇ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ।4।10। 21।
English Translation:
Raamkalee, Fifth Mehl: Meeting with the Sangat, the Congregation, the Supreme Lord God has come into my consciousness. In the Sangat, my mind has found contentment. I touch my forehead to the feet of the Saints. Countless times, I humbly bow to the Saints. ||1|| This mind is a sacrifice to the Saints; holding tight to their support, I have found peace, and in their mercy, they have protected me. ||1||Pause|| I wash the feet of the Saints, and drink in that water. Gazing upon the Blessed Vision of the Saints’ Darshan, I live. My mind rests its hopes in the Saints. The Saints are my immaculate wealth. ||2|| The Saints have covered my faults. By the Grace of the Saints, I am no longer tormented. The Merciful Lord has blessed me with the Saints’ Congregation. The Compassionate Saints have become my help and support. ||3|| My consciousness, intellect and wisdom have been enlightened. The Lord is profound, unfathomable, infinite, the treasure of virtue. He cherishes all beings and creatures. Nanak is enraptured, seeing the Saints. ||4||10||21||
admin
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੰਤੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲੁ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨੁ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੇ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥
ਪੰਜਾਬੀ ਵਿਆਖਿਆ:
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥
ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥
ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ । ਸੋ, ਹੇ ਮੇਰੇ ਮਨ! ਉਸ ਮਾਲਕ- ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ।੧।ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ । ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ।੧।ਰਹਾਉ।ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈ । ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ । ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ । ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ । ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ । ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ, ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ।੪।੧।
English Translation:
ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE
RAAG GOND, CHAU-PADAS, FOURTH MEHL, FIRST HOUSE:
If, in his conscious mind, he places his hopes in the Lord, then he shall obtain the fruits of all the many desires of his mind. The Lord knows everything which happens to the soul. Not even an iota of one’s effort goes to waste. Place your hopes in the Lord, O my mind; the Lord and Master is pervading and permeating all. || 1 || O my mind, place your hopes in the Lord of the World, the Master of the Universe. That hope which is placed in any other than the Lord – that hope is fruitless, and totally useless. || 1 || Pause || That which you can see, Maya, and all attachment to family – don’t place your hopes in them, or your life will be wasted and lost. Nothing is in their hands, what can these poor creatures do? By their actions, nothing can be done. O my mind, place your hopes in the Lord, your Beloved, who shall carry you across, and save your whole family as well. || 2 || If you place your hopes in any other, in any friend other than the Lord, then you shall come to know that it is of no use at all. This hope placed in other friends comes from the love of duality. In an instant, it is gone; it is totally false. O my mind, place your hopes in the Lord, your True Beloved, who shall approve and reward you for all your efforts. || 3 || Hope and desire are all Yours, O my Lord and Master. As You inspire hope, so are the hopes held. Nothing is in the hands of anyone, O my Lord and Master; such is the understanding the True Guru has given me to understand. You alone know the hope of servant Nanak, O Lord, gazing upon the Blessed Vision of the Lord’s Darshan, he is satisfied. || 4 || 1 ||
ਅੰਗ: 859 | 30-08-2023
ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।
English Translation:
DHANAASAREE, FIFTH MEHL:
I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of
peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
ਅੰਗ: 673 | 29-08-2023
ਜੈਤਸਰੀ ਮਹਲਾ ੫ ॥
ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥
ਪੰਜਾਬੀ ਵਿਆਖਿਆ:
ਜੈਤਸਰੀ ਮਹਲਾ ੫ ॥
ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤੁਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।
English Translation:
JAITSREE, FIFTH MEHL:
After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. || 1 || Pause || do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya – do not implant these within your mind. Slave Nanak is satisfied and satiated by the Blessed Vision of the Lord’s Darshan his only omamentation is the love of the Lord’s Name. || 2 || 8 || 12 ||
ਅੰਗ: 702 | 28-08-2023
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਹੀਰੋ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੋਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦ ਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸੁ ਦੇਖਿਓ ਜਗ ਮਹਿ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬ ਗੁਰ ਗਮ ਦੀਆ ਦਿਖਾਈ ॥੨॥੧॥ ੩੧॥
ਪੰਜਾਬੀ ਵਿਆਖਿਆ:
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲ ਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ—ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀ ਬਰਕਤ ਨਾਲ ਸਮਝੀ ਹੈ ।੧। ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰ ਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ—ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚ ਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖ ਹੋ ਗਿਆ ।੨॥੧॥੩੧॥
English Translation:
AASAA OF KABEER JEE, DU-PADAS:
ONE UNIVERSAL CREATOR GOD. BY THE GRACE OF THE TRUE GURU:
When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Guru’s Teachings, I have found Him. || 1 || The sermon of the Lord is the unstruck, endless song. Becoming a swan, one recognizes the Diamond of the Lord. || 1 || Pause || Says Kabeer, I have seen such a Diamond, permeating and pervading the world. The hidden diamond became visible, when the Guru revealed it to me. || 2 || 1 || 31 ||
ਅੰਗ: 660 | 27-08-2023
ਆਸਾ ॥
ਕਾਹੂ ਦੀਨੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮਾਰੈ ਏਕ ਜੁ ਮਾਟੀ ਗ੍ਰੰਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੁਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤਰੀ ਤਾਗਰੀ ਛੂਟੀ ॥੫॥੩॥ ੧੬॥
ਪੰਜਾਬੀ ਵਿਆਖਿਆ:
ਆਸਾ ॥
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) । ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।2। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ਾਮ) ਆਖਦਾ ਹੈ—ਇਹ ਧਨ ਮੇਰਾ ਹੈ । (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ), ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ); (ਜਿਵੇਂ ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੰਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।
English Translation:
AASAA:
To some, the Lord has given silks and satins, and to some, beds decorated with cotton ribbons. Some do not even have a poor patched coat, and some live in thatched huts. || 1 || Do not indulge in envy and bickering, O my mind. By continually doing good deeds, these are obtained, O my mind. || 1 || Pause || The potter works the same clay, and colors the pots in different ways. Into some, he sets pearls, while to others, he attaches filth. || 2 || God gave wealth to the
miser for him to preserve, but the fool calls it his own. When the Messenger of Death strikes him with his club, in an instant, everything is settled. || 3 || The Lord’s humble servant is called the most exalted Saint; he obeys the Command of the
Lord’s Order, and obtains peace. Whatever is pleasing to the Lord, he accepts as True he enshrines the Lord’s Will within his mind. || 4 || Says Kabeer, listen, O Saints — it is false to call out, “Mine, mine” Breaking the bird cage, death takes the
bird away, and only the torn threads remain. || 5 || 3 || 16 |||
ਅੰਗ: 479 | 26-08-2023
ਗੂਜਰੀ ਮਹਲਾ ੫ ॥
ਜਿਸੁ ਮਾਨੁਖ ਪਹਿ ਕਰਉ ਬੇਨਤੀ ਸੋ ਅਪਨੈ ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉ ਸਾਗਰੁ ਤਰਿਆ ॥੧॥ ਗੁਰ ਹਰਿ ਬਿਨੁ ਕੋ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭੁ ਤਜਿ ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥੧॥ ਰਹਾਉ ॥ ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ ॥ ਹਰਿ ਕਾ ਦਾਸੁ ਨੀਚ ਕੁਲੁ ਊਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥੨॥ ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨ ਬੂਝੀ ॥ ਸਿਮਰਤ ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥੩॥ ਫਿਰਤ ਫਿਰਤ ਤੁਮ ਦੁਆਰਿ ਆਇਆ ਭੈ ਭੰਜਨ ਹਰਿ ਰਾਇਆ ॥ ਸਾਧ ਕੇ ਚਰਨ ਧੂਰਿ ਜਨੁ ਬਾਛੈ ਸੁਖੁ ਨਾਨਕ ਇਹੁ ਪਾਇਆ ॥੪॥੬॥੭॥
ਪੰਜਾਬੀ ਵਿਆਖਿਆ:
ਗੂਜਰੀ ਮਹਲਾ ੫ ॥
ਹੇ ਭਾਈ! ਮੈਂ ਜਿਸ ਭੀ ਮਨੁੱਖ ਕੋਲ ਆਪਣੇ ਦੁੱਖ ਦੀ ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ, ਉਹ ਮੇਰਾ ਦੁਖ ਕੀਹ ਨਿਵਿਰਤ ਕਰੇ? ਹੇ ਭਾਈ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (ਭਰਿਆ ਸੰਸਾਰ) ਸਮੁੰਦਰ ਪਾਰ ਕੀਤਾ ਹੈ।੧।ਹੇ ਭਾਈ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ ਕਿਸੇ ਦਾ ਦੁੱਖ ਪੀੜ ਕੱਟ ਨਹੀਂ ਸਕਦਾ। ਪਰਮਾਤਮਾ ਦਾ ਆਸਰਾ ਛੱਡ ਕੇ ਜੇ ਕਿਸੇ ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ ਹੈ।੧।ਰਹਾਉ।ਹੇ ਭਾਈ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ ਦੁੱਖਾਂ ਦੀ ਨਿਵਿਰਤੀ ਵਾਸਤੇ ਕਿਸੇ ਭੀ ਕੰਮ ਨਹੀਂ ਆ ਸਕਦੇ। ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸ੍ਰੇਸ਼ਟ ਜਾਣੋ, ਉਸ ਦੀ ਸੰਗਤਿ ਵਿਚ ਰਿਹਾਂ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ।੨। ਹੇ ਭਾਈ! ਜੇ ਮਾਇਆ ਦੇ ਲੱਖਾਂ ਕ੍ਰੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱਗਿਆਂ ਖਾਣ ਦੀ ਤ੍ਰਿਸ਼ਨਾ ਨਹੀਂ ਮੁੱਕਦੀ। ਪਰਮਾਤਮਾ ਦਾ ਨਾਮ ਸਿਮਰਦਿਆਂ ਅੰਦਰ, ਮਾਨੋਂ ਕ੍ਰੋੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ।੩। ਹੇ ਨਾਨਕ! ਆਖ- ਹੇ ਪ੍ਰਭੂ ਪਾਤਿਸ਼ਾਹ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ! ਜੇਹੜਾ ਮਨੁੱਖ ਭਟਕਦਾ ਭਟਕਦਾ ਆਖ਼ਰ ਤੇਰੇ ਦਰ ਤੇ ਆ ਪਹੁੰਚਦਾ ਹੈ ਉਹ ਤੇਰੇ ਦਰ ਤੋਂ ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਤੇ ਤੇਰੇ ਦਰ ਤੋਂ ਇਹ ਸੁਖ ਪ੍ਰਾਪਤ ਕਰਦਾ ਹੈ।੪।੬।੭।
English Translation:
GUJRI, FIFTH MEHL:
Whoever I approach to ask for help. I find him full of his own troubles. One who worships in his heart the Supreme Lord God, crosses over the terrifying world-ocean. || 1 || No one, except the Guru-Lord, can dispel our pain and sorrow. Forsaking God, and sewing another, one’s honor, dignity and reputation are decreased. || 1 || Pause || Relatives, relations and family bound through Maya are of no avail. The Lord’s servant, although of lowly birth, is exalted. Associating with him, one obtains the fruits of his mind’s desires. || 2 || Through corruption, one may obtain thousands and millions of enjoyments, but even so, his desires are not satisfied through them. Remembering the Naam, the Name of the Lord, millions of lights appear, and the incomprehensible is understood. || 3 || Wandering and roaming around, I have come to Your Door, Destroyer of fear, O Lord King. Servant Nanak yearns for the dust of the feet of the Holy in it, he finds peace. || 4 || 6 ||
ਅੰਗ: 497 | 25-08-2023
ਧਨਾਸਰੀ ਮਹਲਾ ੫ ॥
ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥ ੫॥੩੬॥
ਪੰਜਾਬੀ ਵਿਆਖਿਆ :
ਧਨਾਸਰੀ ਮਹਲਾ ੫ ॥
ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ । ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ, ।ਰਹਾਉ। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ । ਹੇ ਨਾਨਕ! ਆਖ—(ਪਹਿਰਾਵਿਆਂ ਨਾਲ ਭਗਤ ਨਹੀਂ ਬਣ ਜਾਈਦਾ) ਜਿਸ ਮਨੁੱਖ ਉਤੇ ਮਾਲਕ-ਪ੍ਰਭੂ ਦਇਆਵਾਨ ਹੁੰਦਾ ਹੈ (ਤੇ, ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ) ਉਹੀ ਮਨੁੱਖ ਸੰਤ ਹੈ ਭਗਤ ਹੈ ।੨॥੫॥੩੬॥
English Translation:
DHANAASAREE, FIFTH MEHL:
People try to deceive others, but the Inner-knower, the Searcher of hearts, knows everything. They commit sins, and then ceny them, while they pretend to be in Nirvaanaa. || 1 || They believe that You are far away, but You, O God, are near at hand. Looking around, this way and that, the greedy people come and go. || Pause || As long as the doubts of the mind are not removed, liberation is not found. Says Nanak, he alone is a Saint, a devotee, and a humble servant of the Lord, to whom the Lord and Master is merciful. || 2 || 5 || 36 ||
ਅੰਗ: 680 | 24-08-2023
ਸਲੋਕੁ ਮਃ ੩ ॥
ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥੧॥ ਮਃ ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੇ ਸਬਦਿ ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹਹੁ ਕਢਾਈ ॥ ਵਾਹੁ ਵਾਹੁ ਕਰਹਿ ਸੇਈ ਜਨ ਸੋਹਣੇ ਤਿਨ ਕਉ ਪਰਜਾ ਪੂਜਣ ਆਈ ॥ ਵਾਹੁ ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥੨॥ ਪਉੜੀ ॥ ਬਜਰ ਕਪਾਟ ਕਾਇਆ ਗੜ੍ ਭੀਤਰਿ ਕੂੜੁ ਕੁਸਤੁ ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥ ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰ ਸਬਦੀ ਖੋਲਾਈਅਨਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ ਪੀਆ ਤੇ ਤ੍ਰਿਪਤਾਨੀ ॥੧੪॥
ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥
ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ ‘ਵਾਹ ਵਾਹ’ ਆਖਣਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) ‘ਵਾਹੁ ਵਾਹੁ’ ਅਖਵਾਂਦਾ ਹੈ (ਭਾਵ, ਸਿਫ਼ਤਿ-ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ । ਹੇ ਨਾਨਕ! (ਪ੍ਰਭੂ ਦੀ) ਸਿਫ਼ਤਿ-ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫ਼ਤਿ-ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ ।੧। ਗੁਰੂ ਦੇ ਸ਼ਬਦ ਦੁਆਰਾ ‘ਵਾਹੁ ਵਾਹੁ’ ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ । ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ ‘ਵਾਹੁ ਵਾਹੁ’ ਅਖਵਾਉਂਦਾ ਹੈ, ਜੋ ਮਨੁੱਖ ‘ਵਾਹੁ ਵਾਹੁ ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ । ਹੇ ਨਾਨਕ! ਪ੍ਰਭੂ ਦੀ ਮੇਹਰ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਤੇ ਸੱਚੇ ਦਰ ਤੇ ਸੋਭਾ ਮਿਲਦੀ ਹੈ ।੨। ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲੇ੍ਹ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ । ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ । ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ ।੧੪।
English Translation:
SHALOK, THIRD MEHL:
Waaho! Waaho! The Lord Himself causes us to praise Him, through the True Word of the Guru’s Shabad. Waaho! Waaho! is His Eulogy and Praise how rare are the Gurmukhs who understand this. Waaho! Waaho! is the True Word of His Bani, by which we meet our True Lord. O Nanak, chanting Waaho! Waaho! God is attained by His Grace, He is obtained. || 1 || THIRD MEHL: Chanting Waaho! Waaho! the tongue is adorned with the Word of the Shabad. Through the Perfect Shabad, one comes to meet God. How very fortunate are those, who with their mouths, chant Waaho! Waaho! How beautiful are those persons who chant Waaho! Waaho! and worship the Lord in adoration. Waaho! Waaho! is obtained by His Grace O Nanak, honor is obtained at the Gate of the True Lord. || 2 || PAUREE: Within the fortress of body, are the hard and rigid doors of falsehood, deception and pride. Deluded by doubt, the blind and ignorant self-willed manmukhs cannot see them. They cannot be found by any efforts; wearing their religious robes, the wearers have grown weary of trying. The doors are opened only by the Word of the Guru’s Shabad, and then, one chants the Name of the Lord. The Dear Lord is the Tree of Ambrosial Nectar those who drink in this Nectar are satisfied. || 14 ||
ਅੰਗ: 514| 23-08-2023
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ । ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ । ਕੋਈ ਹੋਰ ਕੀ ਜਾਣ ਸਕਦਾ ਹੈ? ।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ । ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਉਣਤਾ ਨਹੀਂ) । ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ । ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ।੨। ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ । ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ।੩। ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ । ਹੇ ਨਾਨਕ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ । ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ।੪।੭।੧੩।
English Translation:
DHANAASAREE, FOURTH MEHL:
O my King, beholding the Blessed Vision of the Lord’s Darshan, I am at peace. You alone know my inner pain, O King; what can anyone else know? || Pause || O True Lord and Master, You are truly my King; whatever You do, all that is True. Who should I call a liar? There is no other than You, O King. || 1 || You are pervading and permeating in all O King, everyone meditates on You, day and night. Everyone begs of You, O my King; You alone give gifts to all. || 2 || All are under Your Power, O my King; none at all are beyond You. All beings are Yours—You belong to all, O my King. All shall merge and be absorbed in You. || 3 || You are the hope of all, O my Beloved all meditate on You, O my King. As it pleases You, protect and preserve me, O my Beloved You are the True King of Nanak. || 4 || 7 || 13 ||
ਅੰਗ: 670 | 22-08-2023
ਸਲੋਕ ॥
ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੇ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥
ਪੰਜਾਬੀ ਵਿਆਖਿਆ:
ਸਲੋਕ ॥
ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ । ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ । ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ । ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ । ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ । (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ।੩।
English Translation:
SHALOK:
He grants our hearts’ desires, and fulfills all our hopes. He destroys pain and suffering; remember God in meditation, O Nanak – He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy, He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 ||
ਅੰਗ: 706 | 21-08-2023
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ॥ ਮੁਕਤਿ ਪਦਾਰਥੁ ਹਰਿ ਰਸੁ ਚਾਖੇ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰ ॥੩॥ ਸੁੰਨ ਮੰਡਲ ਇਕ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਾਉ ਏਕ ॥ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਗੁਰੂ ਮਾਨੋ ਇਕ ਸਮੁੰਦਰ ਹੈ ਜੋ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ ਉਸ ਸਾਗਰ ਵਿਚੋਂ ਆਤਮਕ ਜੀਵਨ ਦੇਣ ਵਾਲੀ ਖੁਰਾਕ ਪ੍ਰਾਪਤ ਕਰਦੇ ਹਨ, ਜਿਵੇਂ ਹੰਸ ਮੋਤੀ ਚੁਗਦੇ ਹਨ ਤੇ ਗੁਰੂ ਤੋਂ ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ ਦੀ ਚੋਗ ਚੁਗਦੇ ਹਨ। (ਗੁਰਸਿੱਖ) ਹੰਸ ਗੁਰੂ-ਸਰੋਵਰ ਵਿਚ ਟਿਕਿਆ ਰਹਿੰਦਾ ਹੈ, ਤੇ ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ ।1। ਵਿਚਾਰਾ ਬਗਲਾ ਛਪੜੀ ਵਿਚ ਕਾਹਦੇ ਲਈ ਨ੍ਹਾਉਂਦਾ ਹੈ? ਕੁੱਝ ਨਹੀਂ ਖੱਟਦਾ, ਸਗੋਂ ਛਪੜੀ ਵਿਚ ਨਾ ਕੇ ਚਿੱਕੜ ਵਿਚ ਡੁੱਬਦਾ ਹੈ, ਉਸ ਦੀ ਇਹ ਮੈਲ ਦੂਰ ਨਹੀਂ ਹੁੰਦੀ। (ਜੇਹੜਾ ਮਨੁੱਖ ਗੁਰੂ-ਸਮੁੰਦਰ ਨੂੰ ਛੱਡ ਕੇ ਦੇਵੀ ਦੇਵਤਿਆਂ ਆਦਿਕ ਹੋਰ ਹੋਰ ਦੇ ਆਸਰੇ ਭਾਲਦਾ ਹੈ ਉਹ, ਮਾਨੋ, ਛਪੜੀ ਵਿਚ ਹੀ ਨਾ ਰਿਹਾ ਹੈ। ਉਥੋਂ ਉਹ ਹੋਰ ਮਾਇਆ-ਮੋਹ ਦੀ ਮੈਲ ਸਹੇੜ ਲੈਂਦਾ ਹੈ)।1।ਰਹਾਉ। ਗੁਰਸਿੱਖ ਬੜਾ ਸੁਚੇਤ ਹੋ ਕੇ ਪੂਰੀ ਵੀਚਾਰ ਨਾਲ ਜੀਵਨ-ਸਫ਼ਰ ਵਿਚ ਪੈਰ ਰੱਖਦਾ ਹੈ। ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਛੱਡ ਕੇ ਪਰਮਾਤਮਾ ਦਾ ਹੀ ਬਣ ਜਾਂਦਾ ਹੈ। ਪਰਮਾਤਮਾ ਦੇ ਨਾਮ ਦਾ ਰਸ ਚੱਖ ਕੇ ਗੁਰਸਿੱਖ ਉਹ ਪਦਾਰਥ ਹਾਸਲ ਕਰ ਲੈਂਦਾ ਹੈ ਜੋ ਮਾਇਆ ਦੇ ਮੋਹ ਤੋਂ ਖ਼ਲਾਸੀ ਦਿਵਾ ਦੇਂਦਾ ਹੈ। ਜਿਸ ਦੀ ਗੁਰੂ ਨੇ ਸਹਾਇਤਾ ਕਰ ਦਿੱਤੀ ਉਸ ਦੇ ਜਨਮ ਮਰਨ ਦੇ ਗੇੜ ਮੁੱਕ ਗਏ ।੨। ਜਿਵੇਂ ਹੰਸ ਮਾਨਸਰੋਵਰ ਨੂੰ ਛੱਡ ਕੇ ਨਹੀਂ ਜਾਂਦਾ, ਤਿਵੇਂ ਜੇਹੜਾ ਸਿੱਖ ਗੁਰੂ ਦਾ ਦਰ ਛੱਡ ਕੇ ਨਹੀਂ ਜਾਂਦਾ ਉਹ ਪ੍ਰੇਮ ਭਗਤੀ ਦੀ ਬਰਕਤਿ ਨਾਲ ਅਡੋਲ ਆਤਮਕ ਅਵਸਥਾ ਵਿਚ ਲੀਨ ਹੋ ਜਾਂਦਾ ਹੈ। ਜੇਹੜਾ ਗੁਰਸਿੱਖ-ਹੰਸ, ਗੁਰੂ-ਸਰੋਵਰ ਵਿਚ ਟਿਕਦਾ ਹੈ, ਉਸ ਦੇ ਅੰਦਰ ਗੁਰੂ-ਸਰੋਵਰ ਆਪਣਾ ਆਪ ਪਰਗਟ ਕਰਦਾ ਹੈ, ਉਸ ਸਿੱਖ ਦੇ ਅੰਦਰ ਗੁਰੂ ਦੱਸ ਪੈਂਦਾ ਹੈ, ਇਹ ਕਥਾ ਅਕੱਥ ਹੈ ਭਾਵ, ਇਸ ਆਤਮਕ ਅਵਸਥਾ ਦਾ ਬਿਆਨ ਨਹੀਂ ਹੋ ਸਕਦਾ। ਸਿਰਫ਼ ਇਹ ਕਹਿ ਸਕਦੇ ਹਾਂ ਕਿ ਗੁਰੂ ਦੇ ਬਚਨਾਂ ਉਤੇ ਤੁਰ ਕੇ ਉਹ ਲੋਕ ਪਰਲੋਕ ਵਿਚ ਆਦਰ ਪਾਂਦਾ ਹੈ ।੩। ਜੇਹੜਾ ਕੋਈ ਵਿਰਲਾ ਪ੍ਰਭੂ-ਚਰਨਾਂ ਵਿਚ ਜੁੜਿਆ ਬੰਦਾ ਅਛਰ ਅਵਸਥਾ ਵਿਚ ਟਿਕਦਾ ਹੈ, ਉਸ ਦੇ ਅੰਦਰ ਇਸਤ੍ਰੀ ਮਰਦ ਵਾਲੀ ਤਮੀਜ਼ ਨਹੀਂ ਰਹਿੰਦੀ। ਭਾਵ, ਉਸ ਦੇ ਅੰਦਰ ਕਾਮ ਚੇਸ਼ਟਾ ਜੋਰ ਨਹੀਂ ਪਾਂਦੀ। ਦੱਸੋ, ਕੋਈ ਇਹ ਸੰਕਲਪ ਕਰ ਭੀ ਕਿਵੇਂ ਸਕਦਾ ਹੈ? ਕਿਉਂਕਿ ਉਹ ਤਾਂ ਸਦਾ ਉਸ ਪਰਮਾਤਮਾ ਵਿਚ ਸੁਰਤ ਜੋੜੀ ਰੱਖਦਾ ਹੈ ਜਿਸ ਦੀ ਜੋਤਿ ਤਿੰਨਾਂ ਭਵਨਾਂ ਵਿਚ ਵਿਆਪਕ ਹੈ ਅਤੇ ਦੇਵਤੇ, ਮਨੁੱਖ, ਨਾਥ ਆਦਿਕ ਸਭ ਜਿਸ ਸਦਾ-ਥਿਰ ਦੀ ਸੜਨ ਲਈ ਰੱਖਦੇ ਹਨ ।੪। ਗੁਰਮੁਖ-ਹੰਸ ਗੁਰੂ-ਸਾਗਰ ਵਿਚ ਟਿਕ ਕੇ ਉਸ ਪ੍ਰਾਨਪਤਿ-ਪ੍ਰਭੂ ਨੂੰ ਮਿਲਦਾ ਹੈ ਜੋ ਆਤਮਕ ਆਨੰਦ ਦਾ ਸੋਮਾ ਹੈ ਜੋ ਨਿਆਸਰਿਆਂ ਦਾ ਆਸਰਾ ਹੈ। ਗੁਰਮੁਖ ਉਸ ਦੀ ਭਗਤੀ ਦੀ ਰਾਹੀਂ ਅਤੇ ਉਸ ਦੇ ਗੁਣਾਂ ਦੀ ਵਿਚਾਰ ਦੀ ਰਾਹੀਂ ਅਡੋਲ ਆਤਮਕ ਅਵਸਥਾ ਵਿਚ ਟਿਕੇ ਰਹਿੰਦੇ ਹਨ। ਉਹ ਪ੍ਰਭੂ ਆਪਣੇ ਸੇਵਕਾਂ ਦੀ ਭਗਤੀ ਨਾਲ ਪ੍ਰੇਮ ਕਰਦਾ ਹੈ, ਉਹਨਾਂ ਦੇ ਸਾਰੇ ਡਰ ਦੂਰ ਕਰਨ ਦੇ ਸਮਰੱਥ ਹੈ। ਗੁਰਮੁਖਿ ਹਉਮੈ ਮਾਰ ਕੇ ਅਤੇ ਸਾਧ ਸੰਗਤਿ ਵਿਚ ਟਿਕ ਕੇ ਉਸ ਆਨੰਦ-ਮੂਲ ਪ੍ਰਭੂ ਦੇ ਚਰਨਾਂ ਵਿਚ ਜੁੜਦੇ ਹਨ ॥੫। ਜੇਹੜਾ ਮਨੁੱਖ ਵਿਚਾਰੇ ਬਗਲੇ ਵਾਂਗ ਹਉਮੈ ਦੀ ਛਪੜੀ ਵਿਚ ਹੀ ਨ੍ਹਾਉਂਦਾ ਰਹਿੰਦਾ ਹੈ ਤੇ ਆਪਣੇ ਆਤਮਕ ਜੀਵਨ ਨੂੰ ਨਹੀਂ ਪਛਾਣਦਾ, ਉਹ ਹਉਮੈ ਵਿਚ ਭਟਕ ਭਟਕ ਕੇ ਦੁਖੀ ਹੁੰਦਾ ਹੈ; ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਕਰਕੇ ਸਹੇੜੀ ਹੋਈ ਆਤਮਕ ਮੌਤ ਉਸ ਨੂੰ ਸਦਾ ਦੁਖੀ ਕਰਦੀ ਹੈ, ਉਹ ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੇ ਆਤਮਕ ਮੌਤ ਦਾ ਲੇਖ ਹੀ ਆਪਣੇ ਮੱਥੇ ਉਤੇ ਲਿਖਾ ਕੇ ਇਸ ਜਗਤ ਵਿਚ ਆਇਆ ਤੇ ਇਥੇ ਭੀ ਆਤਮਕ ਮੌਤ ਹੀ ਦਿਹਾਝਦਾ ਰਿਹਾ ।੬। ਪਰ ਜੇਹੜਾ ਮਨੁੱਖ ਇਕ ਪਰਮਾਤਮਾ ਦੀ ਸਿਫ਼ਤਿ ਸਾਲਾਹ ਹੀ ਨਿੱਤ ਉਚਾਰਦਾ ਹੈ, ਪੜ੍ਹਦਾ ਹੈ ਤੇ ਸੁਣਦਾ ਹੈ ਤੇ ਧਰਤੀ ਦੇ ਆਸਰੇ ਪ੍ਰਭੂ ਦੀ ਟੇਕ ਫੜਦਾ ਹੈ, ਉਹ ਗੰਭੀਰ ਸੁਭਾਉ ਗ੍ਰਹਣ ਕਰਦਾ ਹੈ ਉਹ ਮਨੁੱਖਾ ਜੀਵਨ ਦੇ ਫ਼ਰਜ਼ ਨੂੰ ਪਛਾਣਦਾ ਹੈ। ਜੋ ਮਨੁੱਖ ਗੁਰੂ ਦੀ ਸਰਨ ਵਿਚ ਰਹਿ ਕੇ ਆਪਣੇ ਮਨ ਨੂੰ ਉਸ ਆਤਮਕ ਅਵਸਥਾ ਵਿਚ ਗਿਝਾ ਲਏ ਜਿਥੇ ਮਾਇਆ ਦੇ ਤਿੰਨੇ ਹੀ ਗੁਣ ਜੋਰ ਨਹੀਂ ਪਾ ਸਕਦੇ, ਤਾਂ ਸੁਤੇ ਹੀ ਜੜ,ਸੜ ਤੇ ਸੰਜਮ ਉਸ ਦੇ ਹਿਰਦੇ ਵਿਚ ਲੀਨ ਰਹਿੰਦੇ ਹਨ ।੭। ਸਦਾ-ਥਿਰ ਪ੍ਰਭੂ ਵਿਚ ਟਿਕ ਕੇ ਪਵਿਤ੍ਰ ਹੋਏ ਮਨੁੱਖ ਦੇ ਮਨ ਨੂੰ ਵਿਕਾਰਾਂ ਦੀ ਮੈਲ ਨਹੀਂ ਚੰਬੜਦੀ। ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ਉਸ ਦਾ ਦੁਨੀਆਂ ਵਾਲਾ ਡਰ-ਸਹਮ ਮੁੱਕ ਜਾਂਦਾ ਹੈ। ਨਾਨਕ ਭੀ ਉਸ ਸਦਾ-ਥਿਰ ਹਸਤੀ ਵਾਲੇ ਪ੍ਰਭੂ ਦੇ ਦਰ ਤੋਂ ਨਾਮ ਦੀ ਦਾਤ ਮੰਗਦਾ ਹੈ ਜਿਸ ਵਰਗਾ ਹੋਰ ਕੋਈ ਨਹੀਂ ਹੈ ਜਿਸ ਦੀ ਸੋਹਣੀ ਸੂਰਤ ਤੇ ਜਿਸ ਦਾ ਵਜੂਦ ਆਦਿ ਤੋਂ ਹੀ ਚਲਿਆ ਆ ਰਿਹਾ ਹੇ ॥੮॥੧॥
English Translation:
DHANAASAREE, FIRST MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:
The Guru is the ocean, filled with pearls. The Saints gather in the Ambrosial Nectar, they do not go far away from there. They taste the subtle essence of the Lord; they are loved by God. Within this pool, the swans find their Lord, the Lord of their souls. || 1 || What can the poor crane accomplish by bathing in the mud puddle? It sinks into the mire, and its filth is not washed away. || 1 || Pause || After careful deliberation, the thoughtful person takes a step. Forsaking duality, he becomes a devotee of the Formless Lord. He obtains the treasure of liberation, and enjoys the sublime essence of the Lord. His comings and goings end, and the Guru protects him. || 2 || The swan do not leave this pool. In loving devotional worship, they merge in the Celestial Lord. The swans are in the pool, and the pool is in the swans. They speak the Unspoken Speech, and they honor and revere the Guru’s Word. || 3 || The Yogi, the Primal Lord, sits within the celestial sphere of deepest Samaadhi. He is not male, and He is not female; how can anyone describe Him? The three worlds continue to center their attention on His Light. The silent sages and the Yogic masters seek the Sanctuary of the True Lord. || 4 || The Lord is the source of bliss, the support of the helpless. The Gurmukhs worship and contemplate the Celestial Lord. God is the Lover of His devotees, the Destroyer of fear. Subduing ego, one meets the Lord, and places his feet on the Path. || 5 || He makes many efforts, but still, the Messenger of Death tortures him. Destined only to die, he comes into the world. He wastes this precious human life through duality. He does not know his own self, and trapped by doubts, he cries out in pain. || 6 || Speak, read and hear of the One Lord. The Support of the earth shall bless you with courage, righteousness and protection. Chastity, purity and self-restraint are infused into the heart, when one centers his mind in the fourth state. || 7 || They are immaculate and true, and filth does not stick to them. Through the Word of the Guru’s Shabad, their doubt and fear depart. The form and personality of the Primal Lord are incomparably beautiful Nanak begs for the Lord, the Embodiment of Truth || 8 || 1 |
ਅੰਗ: 673 | 20-08-2023