• Daily Hukamnama
  • Shop
  • Quiz
Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari
  • 0




Author

admin

admin

I am writer

Daily Hukamnama Sri Darbar Sahib Amritsar 9 September 2023

by admin September 9, 2023

ਸੋਰਠਿ ਮਹਲਾ ੯ ॥

ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੯ ॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।

English Translation:

SORAT’H, NINTH MEHL:

O mind, contemplate the Sanctuary of God. Meditating on Him in remembrance, Ganika the prostitute was saved enshrine His Praises within your heart. || 1 || Pause || Meditating on Him in remembrance, Dhroo became immortal, and obtained the state of fearlessness. The Lord and Master removes suffering in this way—why have you forgotten Him? || 1 || As soon as the elephant took to the protective Sanctuary of the Lord, the ocean of mercy, he escaped from the crocodile. How much can I describe the Glorious Praises of the Naam? Whoever chants the Lord’s Name, his bonds are broken. || 2 || Ajaamal, known throughout the world as a sinner, was redeemed in an instant. Says Nanak, remember the Chintaamani, the jewel which fulfills all desires, and you too shall be carried across and saved. || 3 || 4 ||

ਅੰਗ: 632 । 09-09-2023

Share on WhatsappDownload ImageCopy

Daily Hukamnama Sri Darbar Sahib Amritsar 8 September 2023

by admin September 8, 2023

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਦੁਲਭ ਜਨਮੁ ਪੁੰਨ ਫਲ ਪਾਇਓ ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥੧॥ ਨ ਬੀਚਾਰਿਓ ਰਾਜਾ ਰਾਮ ਕੋ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ॥੧॥ ਰਹਾਉ ॥ ਜਾਨਿ ਅਜਾਨ ਭਏ ਹਮ ਬਾਵਰ ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ ਨਿਬਲ ਬਿਬੇਕ ਬੁਧਿ ਪਰਮਾਰਥ ਪਰਵੇਸ ਨਹੀ ॥੨॥ ਕਹੀਅਤ ਆਨ ਅਚਰੀਅਤ ਅਨ ਕਛੁ ਸਮਝ ਨ ਪਰੈ ਅਪਰ ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਪਰਹਰਿ ਕੋਪੁ ਕਰਹੁ ਜੀਅ ਦਇਆ ॥੩॥੩॥

ਪੰਜਾਬੀ ਵਿਆਖਿਆ:

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਞਾਣਪੁਣੇ ਵਿਚ ਇਹ ਵਿਅਰਥ ਹੀ ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਂਜੇ ਰਹੇ ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ ਨਹੀਂ ਹਨ ।੧। (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ (ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ ।੧।ਰਹਾਉ। (ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ ਹਨ, ਅਸਾਡੀ ਕਾਮ- ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ ।੨। ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ ਰਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ । (ਹੇ ਪ੍ਰਭੂ!) ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ (ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ ਹਾਂ, (ਮੇਰੇ ਅੰਞਾਣਪੁਣੇ ਤੇ) ਗੁੱਸਾ ਨਾਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ ।੩।੩।

ਭਾਵ:—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡੇਗ ਦੇਂਦਾ ਹੈ ।

English Translation:

RAAG SORATH, THE WORD OF DEVOTEE RAVI DAAS JEE:

ONE UNIVERSAL CREATOR GOD. BY THE GRACE OF THE TRUE GURU:

I obtained this precious human life as a reward for my past actions, but without discriminating wisdom, it is wasted in vain. Tell me, without devotional worship of the Lord, of what use are mansions and thrones like those of King Indra? || 1 || You have not considered the sublime essence of the Name of the Lord, our King; this sublime essence shall cause you to forget all other essences. || 1 || Pause || We do not know what we need to know, and we have become insane. We do not consider what we should consider; our days are passing away. Our passions are strong, and our discriminating intellect is weak, we have no access to the supreme objective. || 2 || We say one thing, and do something else entangled in endless Maya, we do not understand anything. Says Ravi Daas, Your slave, O Lord, I am disillusioned and detached; please, spare me Your anger, and have mercy on myf soul. || 3 || 3 ||

ਅੰਗ: 658 | 08-09-2023

Share on WhatsappDownload ImageCopy

Daily Hukamnama Sri Darbar Sahib Amritsar 7 September 2023

by admin September 7, 2023

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥ ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥ ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥ ਭਨਤਿ ਨਾਨਕ ਭਰਮ ਪਟ ਖੂਲ੍ਹੇ ਗੁਰ ਪਰਸਾਦੀ ਜਾਨਿਆ ॥ ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਪੰਜਾਬੀ ਵਿਆਖਿਆ:

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹੇ ਪ੍ਰਭੂ! ਅਸੀ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ।੧। ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ । ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ।੧।ਰਹਾਉ।ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ । ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ । ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ।੨। ਹੇ ਭਾਈ! ਨਾਨਕ ਆਖਦਾ ਹੈ—ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ । ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ।੩॥੧॥੯॥

English Translation:

RAAG DHANAASAREE, THIRD MEHL, FOURTH HOUSE:

ONE UNIVERSAL CREATOR GOD. BY THE GRACE OF THE TRUE GURU:

I am just a poor beggar of Yours You are Your Own Lord Master, You are the Great Giver. Be Merciful, and bless me, a humble beggar, with Your Name, so that I may forever remain imbued with Your Love. || 1 || am a sacrifice to Your Name, O True Lord. The One Lord is the Cause of causes; there is no other at all. || 1 || Pause || I was wretched; I wandered through so many cycles of reincarnation. Now, Lord, please bless me with Your Grace. Be merciful, and grant me the Blessed Vision of Your Darshan; please grant me such a gift. || 2 || Prays Nanak, the shutters of doubt have been opened wide by Guru’s Grace, I have come to know the Lord. I am filled to overflowing with true love, my mind is pleased and appeased by the True Guru. || 3 || 1 || 9 ||

ਅੰਗ: 666 । 07-09-2023

Share on WhatsappDownload ImageCopy

Daily Hukamnama Sri Darbar Sahib Amritsar 6 September 2023

by admin September 6, 2023

ਵਡਹੰਸੁ ਮਹਲਾ ੪ ਘੋੜੀਆ

ੴ ਸਤਿਗੁਰ ਪ੍ਰਸਾਦਿ ॥

ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥ ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡ ਪੁੰਨੇ ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਂਕੀ ਜਿਤੁ ਹਰਿ ਜਾਪੀ ਹਰਿ ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਨਕ ਰਾਮਿ ਉਪਾਈਆ ॥੧॥ ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜਿ ਲੰਘਾ ਜੀ ਬਿਖਮੁ ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ ਲੰਘਾਏ ॥ ਹਰਿ ਬੋਹਿਥਿ ਚੜਿ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥ ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥੨॥ ਕੜੀਆਲੁ ਮੁਖੇ ਗੁਰਿ ਗਿਆਨੁ ਦ੍ਰਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੋ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸ੍ਰਵਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥੩॥ ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ ਮਿਲਿ ਸੰਤ ਜਨਾ ਜੰਞ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ ਮਿਲਿ ਸੰਤ ਜਨਾ ਵਾਧਾਈ ॥੪॥੧॥੫॥ 

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੪ ਘੋੜੀਆ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! (ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ । ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ। ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ । ਹੇ ਭਾਈ! ਮਨੁੱਖਾ ਜਨਮ ਵੱਡੀ ਕਿਸਮਤਿ ਨਾਲ ਹੀ ਲੱਭਦਾ ਹੈ । ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੇਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ । ਹੇ ਭਾਈ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ । ਹੇ ਭਾਈ! ਉਸੇ ਵੱਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ । ਹੇ ਦਾਸ ਨਾਨਕ! (ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ ।੧। ਹੇ ਭਾਈ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫ਼ਤਿ-ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ । (ਹੇ ਭਾਈ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ । ਕੋਈ ਵਿਰਲਾ ਵੱਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ । ਹੇ ਨਾਨਕ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੋਹ ਨਹੀਂ ਸਕਦੀ ।੨। ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ) ਲਗਾਮ ਦੇ ਦਿੱਤੀ ਹੈ । ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ ਰਹਿੰਦਾ ਹੈ । ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ ਰੱਖਦਾ ਹੈ । ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ । ਉਹ ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ ਅੱਲ੍ਹੜ ਮਨ ਨੂੰ ਘੜ ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਗਹੁ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉਤੇ ਸਵਾਰ ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ! (ਇਹ ਮਨੁੱਖਾ ਜੀਵਨ ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ ।੩। ਹੇ ਭਾਈ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫ਼ਰ ਨੂੰ ਸਫਲਤਾ ਨਾਲ ਤੇ ਕਰੇ, ਸੋ) ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ ਉੱਘੜ ਪੈਂਦਾ ਹੈ । ਹੇ ਭਾਈ! ਇਸ ਸੋਹਣੀ ਕਾਂਇਆਂ-ਘੋੜੀ ਉੱਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਦੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ । ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਢੋ ਢੁਕਾ ਦਿੱਤਾ), ਸਤ ਸੰਗੀਆਂ ਨਾਲ ਮਿਲ ਕੇ (ਮਾਨੋ, ਉਸ ਦੀ) ਜੰਞ ਗਈ । ਹੇ ਦਾਸ ਨਾਨਕ! ਸੰਤ ਜਨਾਂ ਨੂੰ ਮਿਲ ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ ॥੪॥੧॥੫॥

English Translation:

WADAHANS, FOURTH MEHL, GHOREES ~ THE WEDDING PROCESSION:

ONE UNIVERSAL CREATOR GOD. BY THE GRACE OF THE TRUE GURU:

This body-horse was created by the Lord. Blessed is human life, which is obtained by virtuous actions. Human life is obtained only by the most virtuous actions; this body is radiant and golden. The Gurmukh is imbued with the deep crimson color of the poppy; he is imbued with the new color of the Lord’s Name, Har, Har, Har. This body is so very beautiful; it chants the Name of the Lord, and it is adorned with the Name of the Lord, Har, Har. By great good fortune, the body is obtained; the Naam, the Name of the Lord, is its companion; O servant Nanak, the Lord has created it. || 1 || I place the saddle on the body-horse, the saddle of realization of the Good Lord. Riding this horse, I cross over the treacherous world-ocean. The treacherous world-ocean is rocked by countless waves, but the Gurmukh is carried across. Embarking upon the boat of the Lord, the very fortunate ones cross over, the Guru, the Boatman, carries them across, through the Word of the Shabad. Night and day, imbued with the Lord’s Love, singing the Glorious Praises of the Lord, the Lord’s lover loves the Lord. Servant Nanak has attained the state of Nirvaanaa, the state of ultimate goodness, the state of the Lord. || 2 || The Guru has implanted spiritual wisdom within me, as a bridle in my mouth. He has applied the whip of the Lord’s Love to my body. Applying the whip of the Lord’s Love to the body, the Gurmukh conquers the mind, and wins the battle of life. He trains his untrained mind with the Word of the Shabad, and drinks in the rejuvenating essence of the Lord’s Nectar. Listen with your ears to the Word, spoken by the Guru, and attune your body-horse to the Lord’s Love. Servant Nanak has crossed over on the path, the treacherous path. || 3 || The body-horse was created by the Lord. Blessed, blessed is that body-horse which meditates on the Lord God. Blessed and acclaimed is that body-horse which meditates on the Lord God; it is obtained by the merits of past actions. Riding the body-horse, one crosses over the treacherous world-ocean; the Gurmukh meets the Lord, the embodiment of supreme bliss. The Lord, Har, Har, has perfectly arranged this wedding; the Saints have come together as a wedding party. Servant Nanak has obtained the Lord as his Spouse; joining together, the Saints sing the songs of joy and congratulations. || 4 || 1 || 5 ||

ਅੰਗ: 575 । 06-09-2023

Share on WhatsappDownload ImageCopy

Daily Hukamnama Sri Darbar Sahib Amritsar 5 September 2023

by admin September 5, 2023

ਸਲੋਕੁ ਮਃ ੩ ॥

ਭਗਤ ਜਨਾ ਕੰਉ ਆਪਿ ਤੂਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤਿਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, ਕਿਉਂਕਿ ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਉਂਦੇ।੧। ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਧਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ, ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ ਉਸ ਪਿਆਰ ਦਾ ਸਦਕਾ ਉਹ ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; ਸਤਿਗੁਰੂ ਦੇ ਕੋਲ ਆ ਕੇ ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਇਹੋ ਜਿਹੇ ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ ਮਾਨੋਂ ਬੋਹਲ ਹੈ, ਛੁੜੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹੁਦਿਆਂ ਉਠਦਿਆਂ ਭਾਵ, ਹਰ ਵੇਲੇ ਹਰੀ ਦਾ ਨਾਮ ਸਿਮਰਦੇ ਹਨ।੧੧॥

English Translation:

SHALOK, THIRD MEHL:

He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attached to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord they come and worship the Guru. They trade lovingly in the Lord’s Name, and depart after earning the profit of the Lord’s Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord’s Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord’s Name. || 11 ||

ਅੰਗ: 590| 05-09-2023

Share on WhatsappDownload ImageCopy

Daily Hukamnama Sri Darbar Sahib Amritsar 4 September 2023

by admin September 4, 2023

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇੜ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਪੰਜਾਬੀ ਵਿਆਖਿਆ:

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ, ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੌਂਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ। ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ। ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੰਆਂ ਸੁੱਚੀਆਂ ਨਾਹ ਮਿਲਣ ਕਰ ਕੇ, ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ॥੫॥੧॥

ਭਾਵ :—ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ ।

English Translation:

GUJRI, PADAS OF RAVI DAAS JEE, THIRD HOUSE:

ONE UNIVERSAL CREATOR GOD. BY THE GRACE OF THE TRUE GURU:

The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 ||

ਅੰਗ: 525 । 04-09-2023

Share on WhatsappDownload ImageCopy

Daily Hukamnama Sri Darbar Sahib Amritsar 3 September 2023

by admin September 3, 2023

ਧਨਾਸਰੀ ਮਹਲਾ ੧ ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ॥

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥

English Translation:

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

ਅੰਗ: 688 । 03-09-2023

Share on WhatsappDownload ImageCopy

Daily Hukamnama Sri Darbar Sahib Amritsar 2 September 2023

by admin September 2, 2023

ਰਾਮਕਲੀ ਮਹਲਾ ੫

ਦਰਸਨ ਕਉ ਜਾਈਐ ਕੁਰਬਾਨੁ ॥ ਚਰਨ ਕਮਲ ਹਿਰਦੈ ਧਰਿ ਧਿਆਨੁ ॥ ਧੂਰਿ ਸੰਤਨ ਕੀ ਮਸਤਕਿ ਲਾਇ ॥ ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥ ਜਿਸੁ ਭੇਟਤ ਮਿਟੈ ਅਭਿਮਾਨੁ ॥ ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥ ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥ ਗੁਰ ਕੀ ਭਗਤਿ ਸਦਾ ਗੁਣ ਗਾਉ ॥ ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥ ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥

ਪੰਜਾਬੀ ਵਿਆਖਿਆ:

(ਹੇ ਭਾਈ! ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ)। (ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੀ ਦੱਸੀ ਭਗਤੀ ਕਰਨੀ ਚਾਹੀਦੀ ਹੈ)। (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ, (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤਿ ਦੀ ਮੈਲ ਲਹਿ ਜਾਂਦੀ ਹੈ ॥੧॥ ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ, ਹੇ ਸਭ ਗੁਣਾਂ ਵਾਲੇ ਭਗਵਾਨ! (ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ॥੧॥ ਰਹਾਉ॥ ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ)। ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ- ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ। ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ ॥੨॥

English Translation:

Raamkalee, Fifth Mehl:

Let yourself be a sacrifice to the Blessed Vision of the Lord’s Darshan. Focus your heart’s meditation on the Lord’s lotus feet. Apply the dust of the feet of the Saints to your forehead, and the filthy evil-mindedness of countless incarnations will be washed off. ||1|| Meeting Him, egotistical pride is eradicated, and you will come to see the Supreme Lord God in all. The Perfect Lord God has showered His Mercy. ||1||Pause|| This is the Guru’s Praise, to chant the Name of the Lord. This is devotion to the Guru, to sing forever the Glorious Praises of the Lord. This is contemplation upon the Guru, to know that the Lord is close at hand. Accept the Word of the Guru’s Shabad as Truth. ||2||

 

ਅੰਗ: 897 । 02-09-2023
Share on WhatsappDownload ImageCopy

Daily Hukamnama Sri Darbar Sahib Amritsar 1 September 2023

by admin September 1, 2023

ਰਾਮਕਲੀ ਮਹਲਾ ੫ ॥ ਭੇਟਤ ਸੰਗਿ ਪਾਰਬ੍ਰਹਮੁ ਚਿਤਿ ਆਇਆ ॥ ਸੰਗਤਿ ਕਰਤ ਸੰਤੋਖੁ ਮਨਿ ਪਾਇਆ ॥ ਸੰਤਹ ਚਰਨ ਮਾਥਾ ਮੇਰੋ ਪਉਤ ॥ ਅਨਿਕ ਬਾਰ ਸੰਤਹ ਡੰਡਉਤ ॥੧॥ ਇਹੁ ਮਨੁ ਸੰਤਨ ਕੈ ਬਲਿਹਾਰੀ ॥ ਜਾ ਕੀ ਓਟ ਗਹੀ ਸੁਖੁ ਪਾਇਆ ਰਾਖੇ ਕਿਰਪਾ ਧਾਰੀ ॥੧॥ ਰਹਾਉ ॥ ਸੰਤਹ ਚਰਣ ਧੋਇ ਧੋਇ ਪੀਵਾ ॥ ਸੰਤਹ ਦਰਸੁ ਪੇਖਿ ਪੇਖਿ ਜੀਵਾ ॥ ਸੰਤਹ ਕੀ ਮੇਰੈ ਮਨਿ ਆਸ ॥ ਸੰਤ ਹਮਾਰੀ ਨਿਰਮਲ ਰਾਸਿ ॥੨॥ ਸੰਤ ਹਮਾਰਾ ਰਾਖਿਆ ਪੜਦਾ ॥ ਸੰਤ ਪ੍ਰਸਾਦਿ ਮੋਹਿ ਕਬਹੂ ਨ ਕੜਦਾ ॥ ਸੰਤਹ ਸੰਗੁ ਦੀਆ ਕਿਰਪਾਲ ॥ ਸੰਤ ਸਹਾਈ ਭਏ ਦਇਆਲ ॥੩॥ ਸੁਰਤਿ ਮਤਿ ਬੁਧਿ ਪਰਗਾਸੁ ॥ ਗਹਿਰ ਗੰਭੀਰ ਅਪਾਰ ਗੁਣਤਾਸੁ ॥ ਜੀਅ ਜੰਤ ਸਗਲੇ ਪ੍ਰਤਿਪਾਲ ॥ ਨਾਨਕ ਸੰਤਹ ਦੇਖਿ ਨਿਹਾਲ ॥੪॥੧੦॥੨੧॥

ਪੰਜਾਬੀ ਵਿਆਖਿਆ:

ਅਰਥ:- ਹੇ ਭਾਈ! ਮੇਰਾ ਇਹ ਮਨ ਸੰਤ-ਜਨਾਂ ਤੋਂ ਸਦਕੇ ਜਾਂਦਾ ਹੈ, ਜਿਨ੍ਹਾਂ ਦਾ ਆਸਰਾ ਲੈ ਕੇ ਮੈਂ (ਆਤਮਕ) ਆਨੰਦ ਹਾਸਲ ਕੀਤਾ ਹੈ। ਸੰਤ ਜਨ ਕਿਰਪਾ ਕਰ ਕੇ (ਵਿਕਾਰ ਆਦਿਕਾਂ ਤੋਂ) ਰੱਖਿਆ ਕਰਦੇ ਹਨ।1। ਰਹਾਉ। ਹੇ ਭਾਈ! ਸੰਤ ਜਨਾਂ ਨਾਲ ਮਿਲਦਿਆਂ ਪਰਮਾਤਮਾ (ਮੇਰੇ) ਚਿਤ ਵਿਚ ਆ ਵੱਸਿਆ ਹੈ, ਸੰਤ ਜਨਾਂ ਦੀ ਸੰਗਤਿ ਕਰਦਿਆਂ ਮੈਂ ਮਨ ਵਿਚ ਸੰਤੋਖ ਪ੍ਰਾਪਤ ਕਰ ਲਿਆ ਹੈ। (ਪ੍ਰਭੂ ਮੇਹਰ ਕਰੇ) ਮੇਰਾ ਮੱਥਾ ਸੰਤ ਜਨਾਂ ਦੇ ਚਰਨਾਂ ਤੇ ਪਿਆ ਰਹੇ, ਮੈਂ ਅਨੇਕਾਂ ਵਾਰੀ ਸੰਤ ਜਨਾਂ ਨੂੰ ਨਮਸਕਾਰ ਕਰਦਾ ਹਾਂ।1। ਹੇ ਭਾਈ! (ਜੇ ਪ੍ਰਭੂ ਕਿਰਪਾ ਕਰੇ, ਤਾਂ) ਮੈਂ ਸੰਤ ਜਨਾਂ ਦੇ ਚਰਨ ਧੋ ਧੋ ਕੇ ਪੀਂਦਾ ਰਹਾਂ, ਸੰਤ ਜਨਾਂ ਦਾ ਦਰਸਨ ਕਰ ਕਰ ਕੇ ਮੈਨੂੰ ਆਤਮਕ ਜੀਵਨ ਮਿਲਦਾ ਰਹਿੰਦਾ ਹੈ। ਮੇਰੇ ਮਨ ਵਿਚ ਸੰਤ ਜਨਾਂ ਦੀ ਸਹਾਇਤਾ ਦਾ ਧਰਵਾਸ ਬਣਿਆ ਰਹਿੰਦਾ ਹੈ, ਸੰਤ ਜਨਾਂ ਦੀ ਸੰਗਤਿ ਹੀ ਮੇਰੇ ਵਾਸਤੇ ਪਵਿੱਤ੍ਰ ਸਰਮਾਇਆ ਹੈ।2। ਹੇ ਭਾਈ! ਸੰਤ ਜਨਾਂ ਨੇ (ਵਿਕਾਰ ਆਦਿਕਾਂ ਤੋਂ) ਮੇਰੀ ਇੱਜ਼ਤ ਬਚਾ ਲਈ ਹੈ, ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ ਕਦੇ ਭੀ ਕੋਈ ਚਿੰਤਾ-ਫ਼ਿਕਰ ਨਹੀਂ ਵਿਆਪਦਾ। ਕਿਰਪਾ ਦੇ ਸੋਮੇ ਪਰਮਾਤਮਾ ਨੇ ਆਪ ਹੀ ਮੈਨੂੰ ਸੰਤ ਜਨਾਂ ਦਾ ਸਾਥ ਬਖ਼ਸ਼ਿਆ ਹੈ। ਜਦੋਂ ਸੰਤ ਜਨ ਮਦਦਗਾਰ ਬਣਦੇ ਹਨ, ਤਾਂ ਪ੍ਰਭੂ ਦਇਆਵਾਨ ਹੋ ਜਾਂਦਾ ਹੈ।3। (ਹੇ ਭਾਈ! ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਨਾਲ ਮੇਰੀ) ਸੁਰਤਿ ਵਿਚ ਮਤਿ ਵਿਚ ਬੁੱਧਿ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਅਥਾਹ, ਬੇਅੰਤ, ਗੁਣਾਂ ਦਾ ਖ਼ਜ਼ਾਨਾ, ਅਤੇ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਪਰਮਾਤਮਾ (ਆਪਣੇ) ਸੰਤ ਜਨਾਂ ਨੂੰ ਵੇਖ ਕੇ ਲੂੰ-ਲੂੰ ਖ਼ੁਸ਼ ਹੋ ਜਾਂਦਾ ਹੈ।4।10। 21।

English Translation:

Raamkalee, Fifth Mehl: Meeting with the Sangat, the Congregation, the Supreme Lord God has come into my consciousness. In the Sangat, my mind has found contentment. I touch my forehead to the feet of the Saints. Countless times, I humbly bow to the Saints. ||1|| This mind is a sacrifice to the Saints; holding tight to their support, I have found peace, and in their mercy, they have protected me. ||1||Pause|| I wash the feet of the Saints, and drink in that water. Gazing upon the Blessed Vision of the Saints’ Darshan, I live. My mind rests its hopes in the Saints. The Saints are my immaculate wealth. ||2|| The Saints have covered my faults. By the Grace of the Saints, I am no longer tormented. The Merciful Lord has blessed me with the Saints’ Congregation. The Compassionate Saints have become my help and support. ||3|| My consciousness, intellect and wisdom have been enlightened. The Lord is profound, unfathomable, infinite, the treasure of virtue. He cherishes all beings and creatures. Nanak is enraptured, seeing the Saints. ||4||10||21||

ਅੰਗ: 889 । 01-09-2023
Share on WhatsappDownload ImageCopy

Daily Hukamnama Sri Darbar Sahib Amritsar 30 August 2023

by admin August 30, 2023

ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੰਤੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲੁ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨੁ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੇ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਪੰਜਾਬੀ ਵਿਆਖਿਆ:

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ । ਸੋ, ਹੇ ਮੇਰੇ ਮਨ! ਉਸ ਮਾਲਕ- ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ।੧।ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ । ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ।੧।ਰਹਾਉ।ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈ । ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ । ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ । ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ । ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ । ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ, ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ।੪।੧।

English Translation:

ONE UNIVERSAL CREATOR GOD. TRUTH IS THE NAME. CREATIVE BEING PERSONIFIED. NO FEAR. NO HATRED. IMAGE OF THE UNDYING. BEYOND BIRTH. SELF-EXISTENT. BY GURU’S GRACE

RAAG GOND, CHAU-PADAS, FOURTH MEHL, FIRST HOUSE:

If, in his conscious mind, he places his hopes in the Lord, then he shall obtain the fruits of all the many desires of his mind. The Lord knows everything which happens to the soul. Not even an iota of one’s effort goes to waste. Place your hopes in the Lord, O my mind; the Lord and Master is pervading and permeating all. || 1 || O my mind, place your hopes in the Lord of the World, the Master of the Universe. That hope which is placed in any other than the Lord – that hope is fruitless, and totally useless. || 1 || Pause || That which you can see, Maya, and all attachment to family – don’t place your hopes in them, or your life will be wasted and lost. Nothing is in their hands, what can these poor creatures do? By their actions, nothing can be done. O my mind, place your hopes in the Lord, your Beloved, who shall carry you across, and save your whole family as well. || 2 || If you place your hopes in any other, in any friend other than the Lord, then you shall come to know that it is of no use at all. This hope placed in other friends comes from the love of duality. In an instant, it is gone; it is totally false. O my mind, place your hopes in the Lord, your True Beloved, who shall approve and reward you for all your efforts. || 3 || Hope and desire are all Yours, O my Lord and Master. As You inspire hope, so are the hopes held. Nothing is in the hands of anyone, O my Lord and Master; such is the understanding the True Guru has given me to understand. You alone know the hope of servant Nanak, O Lord, gazing upon the Blessed Vision of the Lord’s Darshan, he is satisfied. || 4 || 1 ||

ਅੰਗ: 859 | 30-08-2023

Share on WhatsappDownload ImageCopy

Daily Hukamnama Sri Darbar Sahib Amritsar 29 August 2023

by admin August 29, 2023

ਧਨਾਸਰੀ ਮਹਲਾ ੫॥

ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ 

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫॥

(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕੋਰੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।

English Translation:

DHANAASAREE, FIFTH MEHL:

I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of

peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||

ਅੰਗ: 673 | 29-08-2023

Share on WhatsappDownload ImageCopy

Daily Hukamnama Sri Darbar Sahib Amritsar 28 August 2023

by admin August 28, 2023

ਜੈਤਸਰੀ ਮਹਲਾ ੫ ॥

ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ ਨਾਨਕ ਦਾਸ ਪਾਵਤ ਹਰਿ ਨਾਮ ਰੰਗ ਆਭਰਣੀ ॥੨॥੮॥੧੨॥

ਪੰਜਾਬੀ ਵਿਆਖਿਆ:

ਜੈਤਸਰੀ ਮਹਲਾ ੫ ॥

ਹੇ ਪ੍ਰਭੂ! ਅਸੀ ਜੀਵ ਕਈ ਜਨਮਾਂ ਵਿਚ ਭੌਂ ਕੇ ਹੁਣ ਤੇਰੀ ਸਰਨ ਆਏ ਹਾਂ । ਸਾਡੇ ਸਰੀਰ ਨੂੰ (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਖੂਹ ਤੋਂ ਬਚਾ ਲੈ, ਆਪਣੇ ਚਰਨਾਂ ਵਿਚ ਜੋੜੀ ਰੱਖ ।੧।ਰਹਾਉ। ਹੇ ਪ੍ਰਭੂ! ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੇਰੀ ਸੁਰਤਿ ਤੇਰੇ ਚਰਨਾਂ ਵਿਚ ਜੁੜੀ ਨਹੀਂ ਰਹਿੰਦੀ, ਮੈਨੂੰ ਕੋਈ ਚੰਗਾ ਕੰਮ ਕਰਨਾ ਨਹੀਂ ਆਉਂਦਾ, ਮੇਰਾ ਕਰਤੱਬ ਭੀ ਸੁੱਚਾ ਨਹੀਂ ਹੈ । ਹੇ ਪ੍ਰਭੂ! ਮੈਨੂੰ ਸਾਧ ਸੰਗਤਿ ਦੇ ਲੜ ਲਾ ਦੇ, ਤਾ ਕਿ ਇਹ ਔਖੀ (ਸੰਸਾਰ-) ਨਦੀ ਤੁਰੀ ਜਾ ਸਕੇ ।੧। ਹੇ ਨਾਨਕ! ਦੁਨੀਆ ਦੇ ਸੁਖ, ਧਨ, ਮਾਇਆ ਦੇ ਮਿੱਠੇ ਸੁਆਦ—ਪਰਮਾਤਮਾ ਦੇ ਦਾਸ ਇਹਨਾਂ ਪਦਾਰਥਾਂ ਨੂੰ (ਆਪਣੇ) ਮਨ ਵਿਚ ਨਹੀਂ ਵਸਾਂਦੇ । ਪਰਮਾਤਮਾ ਦੇ ਦਰਸਨ ਨਾਲ ਉਹ ਸੰਤੋਖ ਹਾਸਲ ਕਰਦੇ ਹਨ, ਪਰਮਾਤਮਾ ਦੇ ਨਾਮ ਦਾ ਪਿਆਰ ਹੀ ਉਹਨਾਂ (ਦੇ ਜੀਵਨ) ਦਾ ਗਹਣਾ ਹੈ ।੨।੮।੧੨।

English Translation:

JAITSREE, FIFTH MEHL:

After wandering through so many incarnations, I have come to Your Sanctuary. Save me – lift my body up out of the deep, dark pit of the world, and attach me to Your feet. || 1 || Pause || do not know anything about spiritual wisdom, meditation or karma, and my way of life is not clean and pure. Please attach me to the hem of the robe of the Saadh Sangat, the Company of the Holy; help me to cross over the terrible river. || 1 || Comforts, riches and the sweet pleasures of Maya – do not implant these within your mind. Slave Nanak is satisfied and satiated by the Blessed Vision of the Lord’s Darshan his only omamentation is the love of the Lord’s Name. || 2 || 8 || 12 ||

ਅੰਗ: 702 | 28-08-2023

Share on WhatsappDownload ImageCopy
  • 1
  • …
  • 51
  • 52
  • 53
  • 54
  • 55
  • …
  • 186

Punjabi Status

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

Punjabi Boliyan

  • Punjabi Boliyan
  • Bari Barsi Boliyan
  • Bhangra Boliyan
  • Dadka Mail
  • Deor Bharjayii
  • Desi Boliyan
  • Funny Punjabi Boliyan
  • Giddha Boliyan
  • Jeeja Saali
  • Jeth Bhabhi
  • Kudi Vallo Boliyan
  • Maa Dhee
  • Munde Vallo Boliyan
  • Nanaan Bharjayi
  • Nanka Mail
  • Nooh Sass
  • Punjabi Tappe

Punjabi Stories

  • Funny Punjabi Stories
  • Sad Stories
  • General
  • Kids Stories
  • Long Stories
  • Mix
  • Moments
  • Motivational
  • Punjabi Virsa
  • Religious
  • Short Stories
  • Social Evils
  • Spirtual

Wallpapers

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

About Us

Punjabi stories is providing hand picked and unique punjabi stories for the users all around the world. We also publish stories send by our users related to different categories such as motivational, religious, spirtual, emotional, love and of general.

Download Application

download punjabi stories app

download punjabi stories app
  • Facebook
  • Instagram
  • Pinterest
  • Youtube
  • Quiz
  • Sachian Gallan
  • Punjabi Status
  • Punjabi Kids Stories
  • Punjabi Motivational Kahanian
  • Punjabi Short Stories
  • Shop
  • Punjabi Wallpapers
  • Refund and Cancellation Policy
  • Terms and conditions
  • Refund policy
  • About
  • Contact Us
  • Privacy Policy

@2021 - All Right Reserved. Designed and Developed by PunjabiStories

Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari

Shopping Cart

Close

No products in the cart.

Close