ਸੋਰਠਿ ਮਹਲਾ ੯ ॥
ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥
ਹੇ ਮਿੱਤਰ (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ। ਹੇ ਮਿੱਤਰ (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।
admin
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ ਥਿਰ ਹਰਿ ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।
ਅੰਗ: 684| 09-09-2022
ਸੋਰਠਿ ਮਹਲਾ ੫ ਘਰੁ ੧ ਤਿਤੁਕੇ
ੴ ਸਤਿਗੁਰ ਪ੍ਰਸਾਦਿ ॥
ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥
ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ।
ਅੰਗ: 608| 02-09-2022
ਧਨਾਸਰੀ ਮਹਲਾ ੪ ॥
ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥
ਅੰਗ: 670 | 08-08-2022
ਤਿਲੰਗ ਬਾਣੀ ਭਗਤਾ ਕੀ ਕਬੀਰ ਜੀ
ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! ਦਿਲ ਨੂੰ ਹਰ ਵੇਲੇ ਖੋਜ, ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥
ਅੰਗ: 727 | 28-06-2022
ਵਕਤ ਐਸਾ ਵੀ ਨਾ ਦਿਆ ਕਰ ਜੋ ਭੀਖ਼ ਲੱਗੇ
ਬਾਕੀ ਤੇਰੀ ਮਰਜ਼ੀ ਆ ਜੋ ਤੈਨੂੰ ਠੀਕ ਲੱਗੇ
ਪਿਆਰ ਪਾਉਣਾਂ ਤਾ ਰੱਬ ਨਾਲ ਪਾਉ
ਮੈਂ ਸੁਣਿਆ ਕਦੇ(ਬਲੌਕ)BLOCK ਵੀ ਨਹੀ ਕਰਦਾ
ਨਵੇਂ ਸਾਲ ਚ ਨਵੀਂ ਮਹੁੱਬਤ ਕਰਾਂਗੇ
ਕਿਸੇ ਦੇ ਇੰਤਜ਼ਾਰ ਦਾ ਇਹ ਆਖਰੀ ਮਹੀਨਾ ਐ
ਸੂਹੀ ਮਹਲਾ ੧ ॥
ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥ ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥ ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ , ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ ਸੱਦ ਸਕਾਂ। ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ॥੧॥ ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ)। ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ,ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ॥੧॥ ਰਹਾਉ ॥
ਅੰਗ: 730 | 11-06-2022
ਸੁਣਿਆ ਸੁਣ ਲੈਂਦਾ ਓਹ ਸੱਭ ਦੀ ਇਕ ਤਰਲਾ ਮੈਂ ਵੀ ਕੀਤਾ ਹੋਇਆ ਤੇਰੇ ਲਈ
ਹਾਲ ਨਾ ਪੁੱਛ ਹਾਲ ਨੂੰ ਕੀ
ਤੇਰੇ ਬਿਨਾਂ ਮਾੜੇ ਹੀ ਨੇ
ਤੂੰ ਕੋਲ ਨਹੀਂ ਤੇ ਮੈਂ ਕੱਲਾ ਜਿਹਾ ਜਾਪਦਾ
ਉਂਝ ਕੋਲ ਤਾਂ ਸਾਰੇ ਹੀ ਨੇ
ਵਕਤ ਉਡੀਕਾਂ ਚ ਹੀ ਗੁਜ਼ਰ ਗਿਆ
ਮੇਰਾ ਉਹਦੀ ਤੇ ਉਹਦਾ ਕਿਸੇ ਹੋਰ ਦੀਆਂ