• Daily Hukamnama
  • Shop
  • Quiz
Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari
  • 0




Author

admin

admin

I am writer

Daily Hukamnama Sri Darbar Sahib Amritsar 6 January 2023

by admin January 6, 2023

ਗੂਜਰੀ ਅਸਟਪਦੀਆ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥

ਸੋ ਗੁਰੂ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨ ਧੰਧਾ ਨਾਹੀ ਧੰਧੈ ਗਿਰਹੀ ਜੋਗੀ ॥ ੫॥ ਕਾਮੁ ਕ੍ਰੋਧੁੁ ਅਹੰਕਾਰੁ ਤਜੀਅਲੇ ਲੋਭੁ ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪਰਸਾਦੀ ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥ ਮਹਾ ਗੰਭੀਰ ਪਤ੍ਰ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥

ਪੰਜਾਬੀ ਵਿਆਖਿਆ :

ਗੂਜਰੀ ਅਸਟਪਦੀਆ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ । (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ ।੧। ਹੇ ਭਾਈ । ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ । ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ—(ਇਸ ਨੂੰ ਆਪਣੀ) ਮਾਲਾ (ਬਣਾਉ) ।੧।ਰਹਾਉ। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ) । (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ ।੩। ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ । ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ ।੪। (ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ । ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ । (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ), ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ ।੫। ਜਿਸ ਮਨੁੱਖ ਨੇ ਗੁਰੂ ਦੀ ਮੇਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਕੋ੍ਰਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤਿ੍ਰਸ਼ਨਾ ਛੱਡ ਦਿੱਤੀ ਹੈ ।੬। ਪਰਮਾਤਮਾ ਨਾਲ ਡੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ—ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ) ਬ੍ਰਹਮ-ਰੂਪ ਕਮਲ ਦਾ ਸ਼ਹਿਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਿਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗ਼ਾਫ਼ਿਲ ਨਹੀਂ ਹੁੰਦਾ ।੭। ਹੇ ਨਾਨਕ! ਜੋ ਪ੍ਰਭੂ ਵੱਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਪੱਤਰ (ਪਸਾਰਾ) ਹਨ, ਜੋ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ ।੮।੧।

English Translation:

GUJRI, ASHTAPADEES, FIRST MEHL, FIRST HOUSE:

ONE UNIVERSAL CREATOR GOD. BY THE GRACE OF THE TRUE GURU:

In the one village of the body, live the five thieves; they have been warned, but they still go out stealing. One who keeps his assets safe from the three modes and the ten passions, O Nanak, attains liberation and emancipation. || 1 || Center your mind on the all-pervading Lord, the Wearer of garlands of the jungles. Let your rosary be the chanting of the Lord’s Name in your heart. || 1 || Pause || Its roots extend upwards, and its branches reach down; the four Vedas are attached to it. He alone reaches this tree with ease, O Nanak, who remains wakeful in the Love of the Supreme Lord God. || 2 || The Elysian Tree is the courtyard of my house; in it are the flowers, leaves and stems of reality. Meditate on the self-existent, immaculate Lord, whose Light is pervading everywhere; renounce all your worldly entanglements. || 3 || Listen, O seekers of Truth — Nanak begs you to renounce the traps of Maya. Reflect within your mind, that by enshrining love for the One Lord, you shall not be subject to birth and death again. || 4 || He alone is said to be a Guru, he alone is said to be a Sikh, and he alone is said to be a physician, who knows the patient’s illness. He is not affected by actions, responsibilities and entanglements; in the entanglements of his household, he maintains the detachment of Yoga. || 5 || He renounces sexual desire, anger, egotism, greed, attachment and Maya. Within his mind, he meditates on the reality of the Imperishable Lord; by Guru’s Grace he finds Him. || 6 || Spiritual wisdom and meditation are all said to be God’s gifts; all of the demons are turned white before him. He enjoys the taste of the honey of God’s lotus; he remains awake, and does not fall asleep. || 7 || This lotus is very deep; its leaves are the nether regions, and it is connected to the whole universe. Under Guru’s Instruction, I shall not have to enter the womb again; I have renounced the poison of corruption, and I drink in the Ambrosial Nectar. || 8 || 1 ||

ਅੰਗ: 503| 06-01-2022

Share on WhatsappDownload ImageCopy

Daily Hukamnama Sri Darbar Sahib Amritsar 5 January 2023

by admin January 5, 2023

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ ਜਲੁ ਮੀਨਿ ਬਿਗਾਰਿਓ ॥੧॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ ਅਨੂਪੁ ਨ ਪਾਵਉ ॥੧॥ ਰਹਾਉ ॥ ਮੈਲਾਗਰ ਬੇਰ੍ਹੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥੩॥ ਤਨੁ ਮਨੁ ਅਰਪਉ ਪੂਜ ਚਰਾਵਉ ॥ ਗੁਰ ਪਰਸਾਦਿ ਨਿਰੰਜਨੁ ਪਾਵਉ ॥੪॥ ਪੂਜਾ ਅਰਚਾ ਆਹਿ ਨ ਤੋਰੀ ॥ ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥

ਪੰਜਾਬੀ ਵਿਆਖਿਆ :

ਗੂਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ੴ ਸਤਿਗੁਰ ਪ੍ਰਸਾਦਿ ॥

ਦੁੱਧ ਤਾਂ ਥਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੌਰੇ ਨੇ (ਸੁੰਘ ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਹ ਰਹਿ ਗਏ) ।੧। ਹੇ ਮਾਂ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ? ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ? ।੧।ਰਹਾਉ। ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ ।੨। ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ ਪ੍ਰਭੂ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ? ।੩। (ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪। ਰਵਿਦਾਸ ਆਖਦਾ ਹੈ—(ਹੇ ਪ੍ਰਭੂ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਹ ਸਕਦੀ, ਤਾਂ ਫਿਰ (ਹੇ ਪ੍ਰਭੂ!) ਮੇਰਾ ਕੀਹ ਹਾਲ ਹੁੰਦਾ? ।੫।੧।

ਭਾਵ :—ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖ਼ੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ ।

English Translation:

GUJRI, PADAS OF RAVI DAAS JEE, THIRD HOUSE:

ONE UNIVERSAL CREATOR GOD. BY THE GRACE OF THE TRUE GURU:

The calf has contaminated the milk in the breasts. The bumble bee has contaminated the flower, and the fish the water. || 1 || O mother, where shall I find any offering for the Lord’s worship? I cannot find any other flowers worthy of the incomparable Lord. || 1 || Pause || The snakes encircle the sandalwood trees. Poison and nectar dwell there together. || 2 || Even with incense, lamps, offerings of food and fragrant flowers, how are Your slaves to worship You? || 3 || I dedicate and offer my body and mind to You. By Guru’s Grace, I attain the immaculate Lord. || 4 || I cannot worship You, nor offer You flowers. Says Ravi Daas, what shall my condition be hereafter? || 5 || 1 ||

ਅੰਗ: 525 | 05-01-2023

Share on WhatsappDownload ImageCopy

Daily Hukamnama Sri Darbar Sahib Amritsar 4 January 2023

by admin January 4, 2023

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ ॥ ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਨ ਗਵਾਈ ॥ ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥ ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ ॥ ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ ॥ ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ ॥ ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਨ ਵਸਾਈ ॥ ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥ ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ ॥ ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ ॥ ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥ ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ ॥ ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥ ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਪੰਜਾਬੀ ਵਿਆਖਿਆ:

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਗੋਂਡ ਚਉਪਦੇ ਮਹਲਾ ੪ ਘਰੁ ੧ ॥

ਹੇ ਭਾਈ! ਜੇ ਤੂੰ ਆਪਣੇ ਮਨ ਵਿਚ ਆਪਣੇ ਚਿੱਤ ਵਿਚ ਸਿਰਫ਼ ਪਰਮਾਤਮਾ ਉਤੇ ਭਰੋਸਾ ਰੱਖੇਂ, ਤਾਂ ਤੂੰ ਅਨੇਕਾਂ ਹੀ ਮਨ-ਮੰਗੇ ਫਲ ਹਾਸਲ ਕਰ ਲਏਂਗਾ, (ਕਿਉਂਕਿ) ਪਰਮਾਤਮਾ ਉਹ ਸਭ ਕੁਝ ਜਾਣਦਾ ਹੈ ਜੋ (ਅਸਾਂ ਜੀਵਾਂ ਦੇ) ਮਨ ਵਿਚ ਵਰਤਦਾ ਹੈ, ਅਤੇ, ਪਰਮਾਤਮਾ ਕਿਸੇ ਦੀ ਕੀਤੀ ਹੋਈ ਮੇਹਨਤ ਰਤਾ ਭਰ ਭੀ ਅਜਾਈਂ ਨਹੀਂ ਜਾਣ ਦੇਂਦਾ । ਸੋ, ਹੇ ਮੇਰੇ ਮਨ! ਉਸ ਮਾਲਕ-ਪਰਮਾਤਮਾ ਦੀ ਸਦਾ ਆਸ ਰੱਖ, ਜੇਹੜਾ ਸਭ ਜੀਵਾਂ ਵਿਚ ਮੌਜੂਦ ਹੈ ।੧।ਹੇ ਮੇਰੇ ਮਨ! ਜਗਤ ਦੇ ਮਾਲਕ ਧਰਤੀ ਦੇ ਸਾਈਂ ਦੀ (ਸਹਾਇਤਾ ਦੀ) ਆਸ ਰੱਖਿਆ ਕਰ । ਪਰਮਾਤਮਾ ਤੋਂ ਬਿਨਾ ਜੇਹੜੀ ਭੀ ਕਿਸੇ ਹੋਰ ਦੀ ਆਸ ਕਰੀਦੀ ਹੈ, ਉਹ ਆਸ ਸਫਲ ਨਹੀਂ ਹੁੰਦੀ, ਉਹ ਆਸ ਵਿਅਰਥ ਜਾਂਦੀ ਹੈ ।੧।ਰਹਾਉ।ਹੇ ਮੇਰੇ ਮਨ! ਜੋ ਇਹ ਸਾਰਾ ਪਰਵਾਰ ਦਿੱਸ ਰਿਹਾ ਹੈ, ਇਹ ਮਾਇਆ ਦੇ ਮੋਹ (ਦਾ ਮੂਲ) ਹੈ । ਇਸ ਪਰਵਾਰ ਦੀ ਆਸ ਰੱਖ ਕੇ ਕਿਤੇ ਆਪਣਾ ਜੀਵਨ ਵਿਅਰਥ ਨਾਹ ਗਵਾ ਲਈਂ । ਇਹਨਾਂ ਸੰਬੰਧੀਆਂ ਦੇ ਹੱਥ ਵਿਚ ਕੁਝ ਨਹੀਂ । ਇਹ ਵਿਚਾਰੇ ਕੀਹ ਕਰ ਸਕਦੇ ਹਨ? ਇਹਨਾਂ ਦਾ ਲਾਇਆ ਹੋਇਆ ਜ਼ੋਰ ਸਫਲ ਨਹੀਂ ਹੋ ਸਕਦਾ । ਸੋ, ਹੇ ਮੇਰੇ ਮਨ! ਆਪਣੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹੀ ਤੈਨੂੰ ਪਾਰ ਲੰਘਾ ਸਕਦਾ ਹੈ, ਤੇਰੇ ਪਰਵਾਰ ਨੂੰ ਭੀ (ਹਰੇਕ ਬਿਪਤਾ ਤੋਂ) ਛੁਡਾ ਸਕਦਾ ਹੈ ।੨।ਹੇ ਭਾਈ! ਜੇ ਤੂੰ (ਪ੍ਰਭੂ ਨੂੰ ਛੱਡ ਕੇ) ਹੋਰ ਮਾਇਆ ਆਦਿਕ ਦੀ ਆਸ ਬਣਾਏਂਗਾ, ਕਿਤੇ ਇਹ ਨਾਹ ਸਮਝ ਲਈਂ ਕਿ ਮਾਇਆ ਤੇਰੇ ਕਿਸੇ ਕੰਮ ਆਵੇਗੀ । ਮਾਇਆ ਵਾਲੀ ਆਸ (ਪ੍ਰਭੂ ਤੋਂ ਬਿਨਾ) ਦੂਜਾ ਪਿਆਰ ਹੈ, ਇਹ ਸਾਰਾ ਝੂਠਾ ਪਿਆਰ ਹੈ, ਇਹ ਤਾਂ ਇਕ ਖਿਨ ਵਿਚ ਨਾਸ ਹੋ ਜਾਇਗਾ । ਹੇ ਮੇਰੇ ਮਨ! ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਪ੍ਰਭੂ ਦੀ ਹੀ ਆਸ ਰੱਖ, ਉਹ ਪ੍ਰਭੂ ਤੇਰੀ ਕੀਤੀ ਹੋਈ ਸਾਰੀ ਮੇਹਨਤ ਸਫਲ ਕਰੇਗਾ ।੩।ਪਰ, ਹੇ ਮੇਰੇ ਮਾਲਕ-ਪ੍ਰਭੂ! ਤੇਰੀ ਹੀ ਪ੍ਰੇਰਨਾ ਨਾਲ ਜੀਵ ਆਸਾਂ ਧਾਰਦਾ ਹੈ, ਮਨ ਦੇ ਫੁਰਨੇ ਬਣਾਂਦਾ ਹੈ । ਹਰੇਕ ਜੀਵ ਉਹੋ ਜਿਹੀ ਹੀ ਆਸ ਧਾਰਦਾ ਹੈ ਜਿਹੋ ਜਿਹੀ ਤੂੰ ਪ੍ਰੇਰਨਾ ਕਰਦਾ ਹੈਂ । ਹੇ ਮੇਰੇ ਮਾਲਕ! ਕਿਸੇ ਭੀ ਜੀਵ ਦੇ ਕੁਝ ਵੱਸ ਨਹੀਂ—ਮੈਨੂੰ ਤਾਂ ਮੇਰੇ ਗੁਰੂ ਨੇ ਇਹ ਸੂਝ ਬਖ਼ਸ਼ੀ ਹੈ । ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਧਾਰੀ ਹੋਈ) ਆਸ ਤੂੰ ਆਪ ਹੀ ਜਾਣਦਾ ਹੈਂ (ਉਹ ਤਾਂਘ ਇਹ ਹੈ ਕਿ) ਪ੍ਰਭੂ ਦਾ ਦਰਸ਼ਨ ਕਰ ਕੇ (ਨਾਨਕ ਦਾ ਮਨ) ਦਰਸ਼ਨ ਦੀ ਬਰਕਤ ਨਾਲ (ਮਾਇਆ ਦੀਆਂ ਆਸਾਂ ਵੱਲੋਂ) ਰੱਜਿਆ ਰਹੇ ।੪।੧।

English Translation:

ONE UNIVERSAL CREATOR GOD. TRUTH IS THE NAME.

CREATIVE BEING PERSONIFIED.  NO FEAR.  NO HATRED.

IMAGE OF THE UNDYING.  BEYOND BIRTH.  SELF-EXISTENT.

BY GURU’S GRACE:

RAAG GOND, CHAU-PADAS, FOURTH MEHL, FIRST HOUSE:

If, in his conscious mind, he places his hopes in the Lord, then he shall obtain the fruits of all the many desires of his mind. The Lord knows everything which happens to the soul. Not even an iota of one’s effort goes to waste. Place your hopes in the Lord, O my mind; the Lord and Master is pervading and permeating all.  || 1 ||   O my mind, place your hopes in the Lord of the World, the Master of the Universe. That hope which is placed in any other than the Lord — that hope is fruitless, and totally useless.  || 1 ||  Pause  ||   That which you can see, Maya, and all attachment to family — don’t place your hopes in them, or your life will be wasted and lost. Nothing is in their hands; what can these poor creatures do? By their actions, nothing can be done. O my mind, place your hopes in the Lord, your Beloved, who shall carry you across, and save your whole family as well.  || 2 ||   If you place your hopes in any other, in any friend other than the Lord, then you shall come to know that it is of no use at all. This hope placed in other friends comes from the love of duality. In an instant, it is gone; it is totally false. O my mind, place your hopes in the Lord, your True Beloved, who shall approve and reward you for all your efforts.  || 3 ||   Hope and desire are all Yours, O my Lord and Master. As You inspire hope, so are the hopes held. Nothing is in the hands of anyone, O my Lord and Master; such is the understanding the True Guru has given me to understand. You alone know the hope of servant Nanak, O Lord; gazing upon the Blessed Vision of the Lord’s Darshan, he is satisfied.  || 4 || 1 ||

ਅੰਗ: 859 | 04-01-2023

Share on WhatsappDownload ImageCopy

Daily Hukamnama Sri Darbar Sahib Amritsar 3 January 2023

by admin January 3, 2023

ਮਹਲਾ ੫ ॥

ਗੋਬਿੰਦ ਗੋਬਿੰਦ ਗੋਬਿੰਦ ਸੰਗਿ ਨਾਮਦੇਉ ਮਨੁ ਲੀਣਾ ॥ ਆਢ ਦਾਮ ਕੋ ਛੀਪਰੋ ਹੋਇਓ ਲਾਖੀਣਾ ॥੧॥ ਰਹਾਉ ॥ ਬੁਨਨਾ ਤਨਨਾ ਤਿਆਗਿ ਕੈ ਪ੍ਰੀਤਿ ਚਰਨ ਕਬੀਰਾ ॥ ਨੀਚ ਕੁਲਾ ਜੋਲਾਹਰਾ ਭਇਓ ਗੁਨੀਯ ਗਹੀਰਾ ॥੧॥ ਰਵਿਦਾਸੁ ਢੁਵੰਤਾ ਢੋਰ ਨੀਤਿ ਤਿਨਿ ਤਿਆਗੀ ਮਾਇਆ ॥ ਪਰਗਟੁ ਹੋਆ ਸਾਧ ਸੰਗਿ ਹਰਿ ਦਰਸਨੁ ਪਾਇਆ ॥੨॥ ਸੈਨੁ ਨਾਈ ਬੁਤਕਾਰੀਆ ਓਹੁ ਘਰਿ ਘਰਿ ਸੁਨਿਆ ॥ ਹਿਰਦੇ ਵਸਿਆ ਪਾਰਬ੍ਰਹਮੁ ਭਗਤਾ ਮਹਿ ਗਨਿਆ ॥੩॥ ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥ ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡ ਭਾਗਾ ॥੪॥੨॥

ਪੰਜਾਬੀ ਵਿਆਖਿਆ:

ਮਹਲਾ ੫ ॥

(ਭਗਤ) ਨਾਮਦੇਵ ਜੀ ਦਾ ਮਨ ਸਦਾ ਪਰਮਾਤਮਾ ਨਾਲ ਜੁੜਿਆ ਰਹਿੰਦਾ ਸੀ (ਉਸ ਹਰ ਵੇਲੇ ਦੀ ਯਾਦ ਦੀ ਬਰਕਤਿ ਨਾਲ) ਅੱਧੀ ਕੌਡੀ ਦਾ ਗਰੀਬ ਛੀਂਬਾ (ਮਾਨੋ) ਲਖਪਤੀ ਬਣ ਗਿਆ (ਕਿਉਂਕਿ ਉਸ ਨੂੰ ਕਿਸੇ ਦੀ ਮੁਥਾਜੀ ਨਾਹ ਰਹੀ) ।੧।ਰਹਾਉ। (ਕੱਪੜਾ) ਉਣਨ (ਤਾਣਾ) ਤਣਨ (ਦੀ ਲਗਨ) ਛੱਡ ਕੇ ਕਬੀਰ ਨੇ ਪ੍ਰਭੂ-ਚਰਨਾਂ ਨਾਲ ਲਗਨ ਲਾ ਲਈ ਨੀਵੀਂ ਜਾਤਿ ਦਾ ਗਰੀਬ ਜੁਲਾਹਾ ਸੀ, ਗੁਣਾਂ ਦਾ ਸਮੁੰਦਰ ਬਣ ਗਿਆ ।੧। ਰਵਿਦਾਸ (ਪਹਿਲਾਂ) ਨਿੱਤ ਮੋਏ ਹੋਏ ਪਸ਼ੂ ਢੋਂਦਾ ਸੀ (ਪਰ ਜਦੋਂ) ਉਸ ਨੇ ਮਾਇਆ (ਦਾ ਮੋਹ) ਛੱਡ ਦਿੱਤਾ ਸਾਧ ਸੰਗਤਿ ਵਿਚ ਰਹਿ ਕੇ ਉੱਘਾ ਹੋ ਗਿਆ ਉਸ ਨੂੰ ਪਰਮਾਤਮਾ ਦਾ ਦਰਸ਼ਨ ਹੋ ਗਿਆ ।੨। ਸੈਣ (ਜਾਤਿ ਦਾ) ਨਾਈ ਲੋਕਾਂ ਦੀਆਂ ਬੁੱਤੀਆਂ ਕੱਢਣ ਵਾਲਾ ਸੀ ਉਸ ਦੀ ਘਰ ਘਰ ਸੋਭਾ ਹੋ ਤੁਰੀ ਉਸ ਦੇ ਹਿਰਦੇ ਵਿਚ ਪਰਮਾਤਮਾ ਵੱਸ ਪਿਆ ਤੇ ਉਹ ਭਗਤਾਂ ਵਿਚ ਗਿਣਿਆ ਜਾਣ ਲੱਗ ਪਿਆ ।੩। ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ ।੪।੨।

English Translation :

FIFTH MEHL:

Naam Dayv’s mind was absorbed into God, Gobind, Gobind, Gobind. The calico-printer, worth half a shell, became worth millions. || 1 || Pause || Abandoning weaving and stretching thread, Kabeer enshrined love for the Lord’s lotus feet. A weaver from a lowly family, he became an ocean of excellence. || 1 || Ravi Daas, who used to carry dead cows every day, renounced the world of Maya. He became famous in the Saadh Sangat, the Company of the Holy, and obtained the Blessed Vision of the Lord’s Darshan. || 2 || Sain, the barber, the village drudge, became famous in each and every house. The Supreme Lord God dwelled in his heart, and he was counted among the devotees. || 3 || Hearing this, Dhanna the Jaat applied himself to devotional worship. The Lord of the Universe met him personally; Dhanna was so very blessed. || 4 || 2 ||

ਅੰਗ: 487| 03-01-2023

Share on WhatsappDownload ImageCopy

Daily Hukamnama Sri Darbar Sahib Amritsar 2 January 2023

by admin January 2, 2023

ਵਡਹੰਸੁ ਮਹਲਾ ੪ ॥

ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ਰਾਮ ॥ ਹਰਿ ਨਾਮੋ ਹਰਿ ਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮ ॥ ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥ ਜਿਥੈ ਪੁਤੁ ਕਲਤ੍ਰੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਿ ਨਾਮੁ ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ ਜਾਈ ॥੨॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥ ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥ ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੂਰੇ ॥ ਘਰਿ ਹੋਦੈ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ ਕਾ ਦਰਸੁ ਨ ਕਰੀਅਹੁ ਜਿਨੀ ਹਰਿ ਹਰਿ ਨਾਮੁ ਨ ਧਿਆਇਆ ॥ ਜਿਨੀ ਦਰਸਨੁ ਜਿਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ॥੩॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥ ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿ ਪ੍ਰਭੁ ਕਿਰਪਾ ਧਾਰੇ ॥ ਮੈ ਗੁਰ ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪ੍ਰਾਣ ਹਮੑਾਰੇ ॥ ਕਹੁ ਨਾਨਕ ਗੁਰਿ ਨਾਮੁ ਦ੍ਰਿੜ੍ਹਾਇਆ ਹਰਿ ਹਰਿ ਨਾਮੁ ਹਰਿ ਸਤੀ ॥ ਹਮ ਚਾਤ੍ਰਿਕ ਹਮ ਚਾਤ੍ਰਿਕ ਦੀਨ ਹਰਿ ਪਾਸਿ ਬੇਨੰਤੀ ॥੪॥੩॥

ਪੰਜਾਬੀ ਵਿਆਖਿਆ:

ਵਡਹੰਸੁ ਮਹਲਾ ੪ ॥

ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ । ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ । (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ । ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ । ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । ਹੇ ਭਾਈ! ਹਰਿ-ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ, ਉਹਨਾਂ ਨੂੰ ਉਸ ਨੇ ਗੁਰੂ ਦੀ ਸੇਵਾ ਵਿਚ ਜੋੜ ਦਿੱਤਾ । ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ ।੧। ਹੇ ਭਾਈ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ । ਗੁਰੂ ਮੈਨੂੰ ਉਹ ਹਰਿ-ਨਾਮ ਦੇਂਦਾ ਹੈ ਜੇਹੜਾ ਅੰਤ ਵੇਲੇ ਮੇਰਾ ਸਾਥੀ ਬਣੇਗਾ । ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ ਹੈ ਜੇਹੜਾ ਅਖ਼ੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤ੍ਰ ਇਸਤ੍ਰੀ ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ) ਛੁਡਾਣਾ ਹੈ । ਧੰਨ ਹੈ ਗੁਰੂ, ਗੁਰੂ ਨਿਰਲੇਪ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ । ਹੇ ਭਾਈ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ ।੨। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਉਹਨਾਂ ਦਾ ਜਨਮ ਬੇ-ਫ਼ਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ ਵਿਅਰਥ ਗਵਾ ਲਿਆ । ਉਹਨਾਂ ਨੇ ਆਪਣਾ ਜਨਮ ਵਿਅਰਥ ਅਕਾਰਥ ਗਵਾ ਲਿਆ, ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੇ ਮਰ ਗਏ, ਆਤਮਕ ਮੌਤ ਸਹੇੜ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ । ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ ਰਹੇ । ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ ਨਾਹ ਕਰਨਾ ।੩। (ਹੇ ਭਾਈ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹੇ ਹਾਂ (ਮੈਂ ਨਿਮਾਣਾ ਪਪੀਹਾ ਹਾਂ), ਮੈਂ ਨਿਮਾਣਾ ਪਪੀਹਾ ਹਾਂ), ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ । ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ ਜਦੋਂ ਪਰਮਾਤਮਾ ਕਿਰਪਾ ਕਰਦਾ ਹੈ । ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ, ਗੁਰੂ ਹੀ ਮੇਰੀ ਜ਼ਿੰਦਗੀ (ਦਾ ਆਸਰਾ) ਹੈ । ਹੇ ਨਾਨਕ! ਆਖ—ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ । ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) ।੪।੩।

English Translation:

WADAHANS, FOURTH MEHL:

The Lord, the True Guru, the Lord, the True Guru — if only I could meet the Lord, the True Guru; His Lotus Feet are so pleasing to me. The darkness of ignorance was dispelled when the Guru applied the healing ointment of spiritual wisdom to my eyes. The True Guru has applied the healing ointment of spiritual wisdom to my eyes, and the darkness of ignorance has been dispelled. Serving the True Guru, I have obtained the supreme status; I meditate on the Lord with every breath and morsel of food. Those, upon whom the Lord God has bestowed His Grace, are committed to the service of the True Guru. The Lord, the True Guru, the Lord, the True Guru — if only I could meet the Lord, the True Guru; His Lotus Feet are so pleasing to me. || 1 || My True Guru, my True Guru is my Beloved; without the Guru, I cannot survive. He gives me the Name of the Lord, the Name of the Lord, my only companion in the end. The Name of the Lord, Har, Har, is my only companion in the end; the Guru, the True Guru, has implanted the Naam within me. There, where neither your children nor your spouse shall accompany you, the Name of the Lord, Har, Har shall emancipate you. Blessed, blessed is the True Guru, the Immaculate, Almighty Lord God; meeting Him, I meditate on the Name of the Lord. My True Guru, my True Guru is my Beloved; without the Guru, I cannot survive. || 2 || Those who have not obtained the Blessed Vision, the Blessed Vision of the Darshan of the True Guru, the Almighty Lord God — they have fruitlessly, uselessly wasted their whole lives in vain. They have wasted away their whole lives in vain; those faithless cynics die regretting and repenting. They have the jewel-treasure in their own homes, but still, they are hungry; those unlucky wretches are far away from the Lord. O Lord, please, let me not even have to look at those who do not meditate on the Name of the Lord, Har, Har, and who have not obtained the Blessed Vision, the Blessed Vision of the Darshan of the True Guru, the Almighty Lord God. || 3 || I am a song-bird, I am a meek song-bird; I offer my prayer to the Lord. If only I could meet the Guru, meet the Guru, O my Beloved; I dedicate myself to devotional worship of the True Guru. I worship the Lord, Har, Har, and the True Guru; the Lord God has granted His Grace. Without the Guru, I have no other friend. The Guru, the True Guru, is my very breath of life. Says Nanak, the Guru has implanted the Naam within me, the Name of the Lord, Har, Har, the True Name. I am a song-bird, I am a meek song-bird; I offer my prayer to the Lord. || 4 || 3 ||

ਅੰਗ: 573 | 02-01-2023

Share on WhatsappDownload ImageCopy

Daily Hukamnama Sri Darbar Sahib Amritsar 1 January 2023

by admin January 1, 2023

ਸੋਰਠਿ ਮਹਲਾ ੩ ॥

ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥੧॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ ਮਿਲਾਵਹੁ ਹਰਿ ਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰਮਲੁ ਹੋਆ ਕਿਲਬਿਖ ਕਾਟਣਹਾਰਾ ॥੨॥ ਸਬਦਿ ਮਰਹੁ ਫਿਰਿ ਜੀਵਹੁ ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ ਸਬਦੇ ਪਾਵੈ ਕੋਈ ॥੩॥ ਦਾਤੈ ਦਾਤਿ ਰਖੀ ਹਥਿ ਅਪਣੈ ਜਿਸੁ ਭਾਵੈ ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥੪॥੧੧॥

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੩ ॥

ਹੇ ਭਾਈ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾਂ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ। ਹੇ ਪ੍ਰਭੂ! ਅਸੀਂ ਜੀਵ, ਤੇਰੇ ਦਰ ਦੇ ਮੰਗਤੇ ਹਾਂ, ਤੂੰ ਸਦਾ ਹੀ ਸਾਨੂੰ ਦਾਤਾਂ ਦੇਣ ਵਾਲਾ ਹੈਂ, ਮੇਹਰ ਕਰ, ਗੁਰੂ ਦੇ ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖ਼ਸ਼।੧।ਹੇ ਪਿਆਰੇ ਪ੍ਰਭੂ ਜੀ ! ਮੇਰੇ ਉਤੇ ਮੇਹਰ ਕਰ, ਤੇਰੇ ਨਾਮ ਦੀ ਦਾਤਿ ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ ਮੇਰੀ ਜ਼ਿੰਦਗੀ ਦਾ ਸਹਾਰਾ ਆਪਣਾ ਨਾਮ ਮੈਨੂੰ ਦੇਹ। ਰਹਾਉ।ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ ਬੇਅੰਤ ਪ੍ਰਭੂ ਦਾ ਨਾਮ ਹਾਸਲ ਕਰ ਲਿਆ, ਨਾਮ ਦੀ ਬਰਕਤਿ ਨਾਲ ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਡਾਂਵਾਂਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ। ਹੇ ਭਾਈ ! ਪਰਮਾਤਮਾ ਦਾ ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ। ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ, ਹਰਿ-ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ।੨। ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ ਵਿਕਾਰਾਂ ਵਲੋਂ ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ। ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ।੩। ਹੇ ਭਾਈ! ਦਾਤਾਰ ਨੇ ਨਾਮ ਦੀ ਇਹ ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਇਥੇ ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ।੪।੧੧।

English Translation:

SORAT’H, THIRD MEHL:

Without serving the True Guru, he suffers in terrible pain, and throughout the four ages, he wanders aimlessly. I am poor and meek, and throughout the ages, You are the Great Giver – please, grant me the understanding of the Shabad. || 1 || O Dear Beloved Lord, please show mercy to me. Unite me in the Union of the True Guru, the Great Giver, and give me the support of the Lord’s Name.|| Pause || Conquering my desires and duality, I have merged in celestial peace, and I have found the Naam, the Name of the Infinite Lord. I have tasted the sublime essence of the Lord, and my soul has become immaculately pure; the Lord is the Destroyer of sins. || 2 || Dying in the Word of the Shabad, you shall live forever, and you shall never die again. The Ambrosial Nectar of the Naam is ever-sweet to the mind; but how few are those who obtain the Shabad. || 3 || The Great Giver keeps His Gifts in His Hand; He gives them to those with whom He is pleased. O Nanak, imbued with the Naam, they find peace, and in the Court of the Lord, they are exalted. || 4 || 11 ||

ਅੰਗ: 603 | 01-01-2023

Share on WhatsappDownload ImageCopy

Daily Hukamnama Sri Darbar Sahib Amritsar 31 December 2022

by admin December 31, 2022

ਧਨਾਸਰੀ ਛੰਤ ਮਹਲਾ ੪ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

 

ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ  ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ ਨਾਮ ਵਿਚ ਲੀਨ ਹੋ ਜਾਂਦਾ ਹੈ।

ਅੰਗ: 690 | 31-12-2022
Share on WhatsappDownload ImageCopy

Daily Hukamnama Sri Darbar Sahib Amritsar 20 December 2022

by admin December 20, 2022

ਰਾਮਕਲੀ ਮਹਲਾ ੧ ॥

ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥

 

(ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧। ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ।

ਅੰਗ: 877 | 20-12-2022
Share on WhatsappDownload ImageCopy

Daily Hukamnama Sri Darbar Sahib Amritsar 1 November 2022

by admin November 1, 2022

ਸੋਰਠਿ ਮਹਲਾ ੯ ॥

ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਫਾਂਧਿਓ ਕੋ ਕਾਹੂ ਕੋ ਨਾਹੀ ॥੧॥ ਰਹਾਉ ॥ ਸੁਖ ਮੈ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੂ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥੧॥

 

ਹੇ ਮਿੱਤਰ (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ। ਕੋਈ ਭੀ ਕਿਸੇ ਦਾ (ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) ।੧।ਰਹਾਉ।  ਹੇ ਮਿੱਤਰ  (ਜਦੋਂ ਮਨੁੱਖ) ਸੁਖ ਵਿਚ (ਹੁੰਦਾ ਹੈ, ਤਦੋਂ) ਕਈ ਯਾਰ ਦੋਸਤ ਮਿਲ ਕੇ (ਉਸ ਪਾਸ) ਬੈਠਦੇ ਹਨ,  ਤੇ,  (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ। (ਪਰ ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ ਭੀ (ਉਸ ਦੇ) ਨੇੜੇ ਨਹੀਂ ਢੁਕਦਾ।੧।

ਅੰਗ: 634 | 01-11-2022
Share on WhatsappDownload ImageCopy

Daily Hukamnama Sri Darbar Sahib Amritsar 9 September 2022

by admin September 9, 2022

ਧਨਾਸਰੀ ਮਹਲਾ ੫ ॥

ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥

 

ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ ।੧।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ ਥਿਰ ਹਰਿ ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧।

ਅੰਗ: 684| 09-09-2022
Share on WhatsappDownload ImageCopy

Daily Hukamnama Sri Darbar Sahib Amritsar 2 September 2022

by admin September 2, 2022

ਸੋਰਠਿ ਮਹਲਾ ੫ ਘਰੁ ੧ ਤਿਤੁਕੇ

ੴ ਸਤਿਗੁਰ ਪ੍ਰਸਾਦਿ ॥

ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ 

 

ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ । ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ ।੧। ।

ਅੰਗ: 608| 02-09-2022
Share on WhatsappDownload ImageCopy

Daily Hukamnama Sri Darbar Sahib Amritsar 8 August 2022

by admin August 8, 2022

ਧਨਾਸਰੀ ਮਹਲਾ ੪ ॥

ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

 

ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥

ਅੰਗ: 670 | 08-08-2022
Share on WhatsappDownload ImageCopy
  • 1
  • …
  • 82
  • 83
  • 84
  • 85
  • 86
  • …
  • 186

Punjabi Status

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

Punjabi Boliyan

  • Punjabi Boliyan
  • Bari Barsi Boliyan
  • Bhangra Boliyan
  • Dadka Mail
  • Deor Bharjayii
  • Desi Boliyan
  • Funny Punjabi Boliyan
  • Giddha Boliyan
  • Jeeja Saali
  • Jeth Bhabhi
  • Kudi Vallo Boliyan
  • Maa Dhee
  • Munde Vallo Boliyan
  • Nanaan Bharjayi
  • Nanka Mail
  • Nooh Sass
  • Punjabi Tappe

Punjabi Stories

  • Funny Punjabi Stories
  • Sad Stories
  • General
  • Kids Stories
  • Long Stories
  • Mix
  • Moments
  • Motivational
  • Punjabi Virsa
  • Religious
  • Short Stories
  • Social Evils
  • Spirtual

Wallpapers

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

About Us

Punjabi stories is providing hand picked and unique punjabi stories for the users all around the world. We also publish stories send by our users related to different categories such as motivational, religious, spirtual, emotional, love and of general.

Download Application

download punjabi stories app

download punjabi stories app
  • Facebook
  • Instagram
  • Pinterest
  • Youtube
  • Quiz
  • Sachian Gallan
  • Punjabi Status
  • Punjabi Kids Stories
  • Punjabi Motivational Kahanian
  • Punjabi Short Stories
  • Shop
  • Punjabi Wallpapers
  • Refund and Cancellation Policy
  • Terms and conditions
  • Refund policy
  • About
  • Contact Us
  • Privacy Policy

@2021 - All Right Reserved. Designed and Developed by PunjabiStories

Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari

Shopping Cart

Close

No products in the cart.

Close