ਤਿਲੰਗ ਬਾਣੀ ਭਗਤਾ ਕੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ।
admin
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥
ਹੇ ਭਾਈ! ਕੋਈ ਮਨੁੱਖ ਵੇਦ ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। ਵਧੀਕ ਅਹੰਕਾਰ ਵਿਚ ਬੱਝ ਜਾਂਦੇ ਹਨ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ। ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ ਪਰਖ ਕਰ ਸਕਣ ਵਾਲੀ ਅਕਲ ਦੇਹ।
ਅੰਗ: 641 | 08-02-2022
ਸਲੋਕ ਮਃ ੩ ॥
ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥ ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥ ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥
ਜੇ ਮਨ ਵਿਚ (ਹਰੀ ਦੀ ਹੋਂਦ) ਪ੍ਰਤੀਤ ਨਾ ਆਈ, ਤੇ ਅਡੋਲਤਾ ਵਿਚ ਪਿਆਰ ਨਾ ਲੱਗਾ, ਜੇ ਸ਼ਬਦ ਦਾ ਰਸ ਨਾ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ? ਨਾਨਕ ਜੀ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥
ਅੰਗ: 549 | 02-02-2022
ਸੱਸ ਮੇਰੀ ਕਰਦੀ ਕਾਲੇ ਵਾਲ, ਹਈ ਸ਼ਾਵਾ ਬਈ ਹਈ ਸ਼ਾਵਾ
ਹੱਥ ਵਿੱਚ ਪਰਸ ਤੇ ਕੱਛ ਚ ਰੂਮਾਲ, ਹਈ ਸ਼ਾਵਾ ਬਈ ਹਈ ਸ਼ਾਵਾ
ਸੱਸ ਮੇਰੀ ਤੁਰਦੀ ਹਿਰਨ ਦੀ ਚਾਲ ਹਈ ਸ਼ਾਵਾ ਬਈ ਹਈ ਸ਼ਾਵਾਸੱਸ ਮੇਰੀ ਦੀਆਂ ਸਿਫ਼ਤਾਂ ਲੱਖਾਂ, ਇੱਕ ਗੱਲ ਕਿਵੇਂ ਲੁਕੋ ਕੇ ਰਖਾਂ
ਨੀ ਓਹ ਕੀ?ਮੇਰੀ ਸੱਸ ਦੇ ਨਕਲੀ ਦੰਦ ਕੁੜੇ ਨੀਂ ਮੇਰੀ ਸੱਸ ਦੇ
ਮੇਰੀ ਸੱਸ ਦੇ ਨਕਲੀ ਦੰਦ ਕੁੜੇ ਨੀਂ ਮੇਰੀ ਸੱਸ ਦੇ -੨
ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੋ ਜਤਨੁ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ ॥
(ਸੋ, ਹੇ ਮਾਧੋ!) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ। ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ?। ਹੇ ਮਾਧੋ! ਤੇਰੇ ਭਗਤ ਜਿਹੋ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈਂ), ਅਜਿਹੀ ਪ੍ਰੀਤਿ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ।
ਅੰਗ: 657 | 21-12-2021
ਸੱਸ ਮੇਰੀ ਨੇ ਮੁੰਡੇ ਜੰਮੇ ਜੰਮ-ਜੰਮ ਲਾਇਆਂ ਢੇਰ,
ਸੱਸ ਮੇਰੀ ਨੇ ਮੁੰਡੇ ਜੰਮੇ ਜੰਮ-ਜੰਮ ਲਾਇਆਂ ਢੇਰ,
ਨੀ ਇਥੇ ਨਹੀਂ ਵਿਕਣੇ ਲੈਜਾ ਬੀਕਾਨੇਰ
ਨੀ ਇਥੇ ਨਹੀਂ ਵਿਕਣੇ ਲੈਜਾ ਬੀਕਾਨੇਰ
ਲੋਕੀ ਤਾਂ ਕਹਿੰਦੇ ਸੱਸਾਂ ਸੱਸਾਂ
ਸੱਸਾਂ ਹੁੰਦੀਆ ਧਰਮ ਦੀਆ ਮਾਵਾਂ
ਨਾਲੇ ਸੱਸਾਂ ਪੁੱਤ ਦਿੰਦਿਆਂ ਨਾਲੇ ਦਿੰਦਿਆਂ ਰਹਿਣ ਨੂ ਥਾਵਾਂ …2
ਸੱਸੇ ਨੀ ਸਮਝਾ ਲੈ ਪੁੱਤ ਨੂੰ..
ਘਰ ਨੀ ਬੇਗਾਨੇ ਜਾਂਦਾ.. ਘਰ ਦੀ ਸ਼ੱਕਰ ਬੂਰੇ ਬਰਗੀ.
ਗੁੜ ਚੋਰੀ ਦਾ ਖਾਂਦਾ…
ਚੰਦਰੇ ਨੂ ਇਸ਼ਕ ਬੁਰਾ ਬਿਨ ਪੌੜੀ ਚਡ ਜਾਂਦਾ…. ੨
ਸਾਰੇ ਤਾਂ ਗਹਿਣੇ ਮੇਰੇ ਮਾਪਿਆਂ ਨੇ ਪਾਏ,
ਇਕੋ ਤਬੀਤ ਊਦੇ ਘਰ ਦਾ ਨੀ,
ਜਦੋਂ ਲੜਦਾ ਤੇ ਲਾਦੇ- ਲਾਦੇ ਕਰਦਾ ਨੀ।
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕਿ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ।
ਅੰਗ: 692 | 14-12-2021
ਮਾਹੀ ਸਾਊ ਐ ਬੜਾ ਨੀ ਕਮਾਊ ਐ ਬੜਾ
ਬੋਲੇ ਮਿੱਠਾ ਮਿੱਠਾ ਜਦੋਂ ਨੀ ਓ ਗੱਲ ਕਰਦਾ
ਜੱਟ ਮੇਰੇ ਪਿੱਛੇ ਮੇਰੀ ਸੱਸ ਨਾਲ ਲੜਦਾ ਬੜਾ ..
ਜੱਟ ਮੇਰੇ ਪਿੱਛੇ ਮੇਰੀ ਸੱਸ ਨਾਲ ਲੜਦਾ ਬੜਾ..