ਕੱਲ ਦਾ ਤਾਂ ਪਤਾ ਨੀ, ਪਰ ਅੱਜ ਕੋਈ ਘਾਟ ਨਾ
Sandeep Kaur
ਕਿੰਨੇ ਚਲਾਕ ਸੀ ਸੋਹਣੇ ਸੱਜਣ
ਮੈ ਹੈਰਾਨ ਹਾਂ ਉਹਨਾ ਦੇ ਦਰਸ਼ਨ ਦਰਗਾਹ ਕਰਕੇ
ਕਦੇ ਖੰਡ ਨਾਲੋਂ ਮਿੱਠੇ ਲੱਗਦੇ ਸੀ
ਅੱਜ ਲੱਗਦੇ ਆਹ ਫਿੱਕੀ ਚਾਹ ਵਰਗੇ….
ਸ਼ਾਮ ਦੀ ਮੈਂ ਫਿੱਕੀ ਫਿੱਕੀ
ਉੱਡੀ ਉੱਡੀ ਧੁੰਦ ਵਿਚੋਂ,
ਨਿੰਮ੍ਹੇ-ਨਿੰਮ੍ਹੇ ਟਾਵੇਂ-ਟਾਵੇਂ
ਤਾਰੇ ਪਿਆ ਵੇਖਦਾਂ ।ਦੂਰ ਅੱਜ ਪਿੰਡ ਤੋਂ-
ਮੈਂ ਡੰਡੀਆਂ ‘ਤੇ ਖੜਾ ਖੜਾ,
ਮੰਦਰਾਂ ਦੇ ਕਲਸ ‘ਤੇ
ਮੁਨਾਰੇ ਪਿਆ ਵੇਖਦਾਂ ।ਹੌਲੀ-ਹੌਲੀ ਉੱਡ-ਉੱਡ
ਰੁੰਡਿਆਂ ਜਹੇ ਰੁੱਖਾਂ ਉੱਤੇ,
ਬਹਿੰਦੀਆਂ ਮੈਂ ਡਾਰਾਂ ਦੇ
ਨਜ਼ਾਰੇ ਪਿਆ ਵੇਖਦਾਂ ।ਮੈਂ ਵੀ ਅੱਜ ਰਾਂਝੇ ਵਾਂਗੂੰ
ਹੀਰ ਖੇੜੀਂ ਟੋਰ ਕੇ,
ਤੇ ਸੁੰਞੇ ਸੁੰਞੇ ਆਪਣੇ
ਹਜ਼ਾਰੇ ਪਿਆ ਵੇਖਦਾਂ ।ਪੌਣ ਦੇ ਫ਼ਰਾਟੇ-
ਮੇਰੇ ਕੋਲੋਂ ਰੋਂਦੇ ਲੰਘ ਰਹੇ ਨੇ,
ਜਾਪਦੇ ਨੇ ਜਿਵੇਂ ਅੱਜ
ਦੇ ਰਹੇ ਨੇ ਅਲਾਹੁਣੀਆਂ ।ਪਿੱਪਲੀ ਦਾ ਰੁੱਖ
ਜਿਦ੍ਹੇ ਥੱਲੇ ਦੋਵੇਂ ਬੈਠਦੇ ਸਾਂ,
ਉਹਦੀਆਂ ਅਯਾਲੀ ਕਿਸੇ
ਛਾਂਗ ਲਈਆਂ ਟਾਹਣੀਆਂ ।ਗੋਲ੍ਹਾਂ ਖਾਣ ਘੁੱਗੀਆਂ
ਜੋ ਦੋ ਨਿੱਤ ਆਉਂਦੀਆਂ ਸੀ,
ਉਹ ਵੀ ਅੱਜ ਸਾਰਾ ਦਿਨ
ਆਈਆਂ ਨਹੀਂ ਨਮਾਣੀਆਂ ।ਧਰਤੀ ਦੀ ਹਿੱਕ ‘ਤੇ
ਰਮਾਈ ਮੇਰੇ ਦੁੱਖਾਂ ਧੂਣੀ,
ਅੱਗ ਅਸਮਾਨੀਂ ਲਾਈ
ਹਾਉਕਿਆਂ ਨੇ ਹਾਣੀਆਂ ।ਇਹਦਾ ਉੱਕਾ ਦੁੱਖ ਨਹੀਂ
ਕਿ ਅੱਜ ਤੂੰ ਪਰਾਇਆ ਹੋਇਓਂ,
ਦੁੱਖ ਹੈ ਕਿ ਤੈਨੂੰ ਮੈਨੂੰ
ਕੌਡੀਆਂ ਨੇ ਪਿਆਰੀਆਂ ।ਦੁੱਖ ਹੈ ਸ਼ਿਕਾਰੀ ਕਿਸੇ
ਮਹਿਲਾਂ ਉਹਲੇ ਲੁਕ ਕੇ ਤੇ
ਚਾਂਦੀ ਦੀਆਂ ਗੋਲੀਆਂ
ਨਿਸ਼ਾਨੇ ਬੰਨ੍ਹ ਮਾਰੀਆਂ ।ਦੁੱਖ ਨਹੀਂ ਕਿ ਤੇਰੇ ਨਾਲ
ਖੇਡ ਨੰਗੀ ਖੇਡਿਆ ਨਾ,
ਦੁੱਖ ਹੈ ਕਿ ਨੀਂਹਾਂ ਕਾਹਨੂੰ
ਰੇਤ ‘ਤੇ ਉਸਾਰੀਆਂ ।ਦੁੱਖ ਨਹੀਂ ਕਿ ਰਾਹੀਆਂ ਪੈਰੀਂ
ਲੱਖਾਂ ਸੂਲਾਂ ਪੁੜ ਗਈਆਂ,
ਦੁੱਖ ਹੈ ਕਿ ਰਾਹਵਾਂ ਹੀ
ਨਖੁੱਟੀਆਂ ਵਿਚਾਰੀਆਂ ।ਮੰਨਿਆ, ਪਿਆਰ ਭਾਵੇਂ
ਰੂਹਾਂ ਦਾ ਹੀ ਮੇਲ ਹੁੰਦੈ,
ਦੇਰ ਪਾ ਕੇ ਸਿਉਂਕ
ਲੱਗ ਜਾਂਦੀ ਹੈ ਸਰੀਰਾਂ ਨੂੰ ।ਲੰਘਦੈ ਜਵਾਨੀਆਂ ਦਾ-
ਹਾੜ੍ਹ ਬੜੀ ਛੇਤੀ ਛੇਤੀ
ਸਾਉਣ ਏਂ ਜੰਗਾਲ ਦੇਂਦਾ
ਨੈਣਾਂ ਦਿਆਂ ਤੀਰਾਂ ਨੂੰ ।ਪਰ ਨਹੀਂ ਵੇ ਹੁੰਦੇ ਸਿੱਪ
ਮੋਤੀਆਂ ਦੇ ਰੱਕੜਾਂ ‘ਚ
ਇਕੋ ਜਹੇ ਨਹੀਂ ਪੱਤ ਪੈਂਦੇ
ਬੋਹੜਾਂ ਤੇ ਕਰੀਰਾਂ ਨੂੰ ।ਸਿਊਣ ਨੂੰ ਤਾਂ ਲੱਖ ਵਾਰੀ
ਸੀਤੀਆਂ ਵੀ ਜਾਂਦੀਆਂ ਨੇ,
ਨਾਂ ਪਰ ਲੀਰਾਂ ਰਹਿੰਦੈ
ਸਿਉਂ ਕੇ ਵੀ ਲੀਰਾਂ ਨੂੰ ।ਠੀਕ ਹੈ ਕਿ ਚੰਨ ਤਾਰੇ
ਭਾਵੇਂ ਅੱਜ ਬੰਦੇ ਦੇ ਨੇ,
ਬੰਦਾ ਪਰ ਹਾਲੇ ਤੀਕ
ਹੋਇਆ ਨਹੀਂ ਵੇ ਬੰਦੇ ਦਾ ।ਸੱਸੀ ਦਾ ਭੰਬੋਰ-
ਲੁੱਟ-ਪੁੱਟ ਕੇ ਵੀ ਹਾਲੇ ਤੀਕ
ਹੋਤਾਂ ਸਾਥ ਛੱਡਿਆ,
ਨਹੀਂ ਡਾਚੀਆਂ ਦੇ ਧੰਦੇ ਦਾ ।ਹੱਦਾਂ ਬੰਨੇ ਬੰਨ੍ਹ ਕੇ ਵੀ
ਗੋਰਿਆਂ ਤੇ ਕਾਲਿਆਂ ਨੇ,
ਹੱਥੋਂ ਰੱਸਾ ਛੱਡਿਆ ਨਹੀਂ
ਮਜ਼੍ਹਬਾਂ ਦੇ ਫੰਦੇ ਦਾ ।ਲੂਣੇ ਪਾਣੀ ਅੱਖਾਂ ਦੇ ਦਾ
ਹਾਲੇ ਕੋਈ ਨਹੀਂ ਮੁੱਲ ਪੈਂਦਾ,
ਮੁੱਲ ਭਾਵੇਂ ਪਿਆ ਪੈਂਦੈ
ਪਾਣੀ ਗੰਦੇ ਮੰਦੇ ਦਾ ।ਰੱਬ ਜਾਣੇ ਕਿੰਨਾ ਅਜੇ
ਹੋਰ ਮੇਰਾ ਪੈਂਡਾ ਰਹਿੰਦਾ,
ਕਦੋਂ ਜਾ ਕੇ ਮੁੱਕਣੇ ਨੇ
ਕੋਹ ਮੇਰੇ ਸਾਹਵਾਂ ਦੇ ।ਕਿੰਨਾ ਚਿਰ ਹਾਲੇ ਹੋਰ
ਸੋਹਣੀਆਂ ਨੇ ਡੁੱਬਣਾ ਏਂ
ਕਿੰਨਾ ਚਿਰ ਲੱਥਣੇ
ਤੂਫ਼ਾਨ ਨਹੀਂ ਝਨਾਂਵਾਂ ਦੇ ।ਕਿੰਨਾ ਚਿਰ ਪੀਲਕਾਂ ਨੇ
ਖੋਲ਼ਿਆਂ ‘ਚ ਉੱਗਣਾ ਏਂ,
ਕਿੰਨਾ ਚਿਰ ਰਾਹੀਆਂ ਦਿਲ
ਠੱਗਣੇ ਨੇ ਰਾਹਵਾਂ ਦੇ ।ਕਿੰਨਾ ਚਿਰ ਡੋਲੀਆਂ
ਤੇ ਰੱਖਾਂ ‘ਚ ਜਨਾਜ਼ੇ ਜਾਣੇ,
ਕਿੰਨਾ ਚਿਰ ਸੌਦੇ ਹੋਣੇ
ਧੀਆਂ ਭੈਣਾਂ ਮਾਵਾਂ ਦੇ ।ਸ਼ਿਵ ਕੁਮਾਰ ਬਟਾਲਵੀ
ਇੱਕ ਤੇਰੀ ਦੀਦ ਤੋਂ ਸਿਵਾਇ ਮੇਰੀ ਹੋਰ ਮੰਗ ਕੋਈ ਨਾਂ…..
ਸੋਹਣੇ ਤਾਂ ਬਥੇਰੇ ਪਰ ਤੇਰੇ ਤੋਂ ਬਿਨਾ ਸਾਨੂੰ ਪਸੰਦ ਕੋਈ ਨਾਂ…..
ਕੋਈ ਤੁਹਾਡਾ ਸਾਥ ਨਾ ਦੇਵੇ,,ਤਾਂ ਉਦਾਸ ਨਾਂ ਹੋਇਉ ,
ਕਿਉਂਕਿ ਪ੍ਰਮਾਤਮਾ ਤੋਂ ਵੱਡਾ ਹਮਸਫਰ ਕੋਈ ਨਹੀਂ
ਤੂੰ ਮੇਰੇ ਸਾਰੇ ਗਮ ਭੁਲਾਤੇ ਸੀ
ਜਿੰਨਾ ਚ ਕਦੇ ਖੁਸ਼ੀਆਂ ਦੇ ਹੰਝੂ ਨਹੀਂ ਆਏ
ਦਿਲ ਮੇਰੇ ਵਿੱਚ ਵੱਸ ਗਈ ਏ,
Tainu ਕਿੱਦਾ #ਦਿਲ ਚੋ ਬਾਹਰ ਕਰਾਂ ,
ਕਈ ਸਾਲ ਹੋ ਗਏ ਭਾਵੇਂ ਵਿਛੜਿਆਂ Nu ,
ਮੈ ਅੱਜ ਵੀ Tainu ਪਿਆਰ ਕਰਾਂ .
ਸ਼ਰਨ ਖੁਸ਼ੀ ਦਾ ਮੂਲ ਹੈ।
Mahatma Buddha
ਮੂੰਹ ਤੇ ਯਾਰਾਂ ਪਿੱਠ ਤੇ ਖਾਰਾਂ , ਦੁਨੀਆਦਾਰੀ ਜੂਠੀ ਐ
ਹੱਕ ਜਤਾਉਣ ਤੋਂ ਲੈ ਕੇ
ਦਿਲ ਤੜਵਾਉਣ ਤੱਕ ਦਾ ਸਫ਼ਰ ਸੀ ਤੇਰੇ ਨਾਲ.
ਹਮਾਰਾ ਏਕ ਅਲਗ ਰੁਤਬਾ ਹੈ ਜਨਾਬ ਆਪ ਚਾਹੇ ਕੋਈ ਵੀ ਹੋ ਹਮੇ ਕੋਈ ਫ਼ਰਕ ਨਹੀਂ ਪੜਤਾ
ਸਭ ਦਾ ਹੀ ਕਰੀਦਾ ਏ ਦਿਲੋ ਸੱਜਣਾ
ਕੋਈ ਵਰਤੇ ਜਾਂ ਪਰਖੇ ਓਹ ਗੱਲ ਵੱਖਰੀ