Giani Ditt Singh

ਗਿਆਨੀ ਦਿੱਤ ਸਿੰਘ ਜੀ ਦਾ ਜਨਮ 21 ਅਪ੍ਰੈਲ 1850 ਪਿੰਡ ਨੰਦਪੁਰ ਕਲੌੜ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਪਿਤਾ ਬਾਬਾ ਦੀਵਾਨ ਅਤੇ ਮਾਤਾ ਰਾਮ ਕੌਰ ਦੇ ਘਰ ਹੋਇਆ । ਇਹਨਾਂ ਦਾ ਨਾਮ ਦਿੱਤਾ ਰਾਮ ਰੱਖਿਆ ਗਿਆ , ਵੱਡੇ ਹੋਕੇ ਆਪ ਗਿਆਨੀ ਦਿੱਤ ਸਿੰਘ ਜੀ ਦੇ ਨਾਮ ਨਾਲ ਪ੍ਰਸਿੱਧ ਹੋਏ । ਆਪ ਜੀ ਦਾ ਵਿਆਹ 1880 ਵਿੱਚ ਸਿੱਖ ਪਰੰਪਰਾ ਅਨੁਸਾਰ ਬਿਸ਼ਨ ਕੌਰ ਨਾਲ ਹੋਇਆ। ਗਿਆਨੀ ਦਿੱਤ ਸਿੰਘ ਜੀ ਕਦੇ ਸਕੂਲ ਨਹੀਂ ਗਏ ਪਰ ਫਿਰ ਵੀ ਦੁਨੀਆਂ ਦੇ ਪੰਜਾਬੀ ਦੇ ਪਹਿਲੇ ਪ੍ਰੋਫੈਸਰ ਬਣੇ। ਆਪ ਸਿੰਘ ਸਭਾ ਲਾਹੌਰ ਅਤੇ ਖ਼ਾਲਸਾ ਕਾਲਜ ਅੰਮ੍ਰਿਤਸਰ ਦੇ ਮੋਢੀ ਵੀ ਬਣੇ। ਆਪ ਨੇ ਆਪਣੀ ਵਿਦਵਤਾ ਦੇ ਬਲਬੂਤੇ ਤੇ ਆਰੀਆ ਸਮਾਜ ਦੇ ਮੁਖੀ ਸਵਾਮੀ ਦਯਾਨੰਦ ਨੂੰ ਲਗਾਤਾਰ ਤਿੰਨ ਧਾਰਮਿਕ ਬਹਿਸਾਂ ਵਿੱਚ ਮਾਤ ਦਿੱਤੀ ਸੀ।

ਆਪ ਸਿੱਖ ਇਤਿਹਾਸ ਦੇ ਮਹਾਨ ਵਿਦਵਾਨ, ਉੱਚ-ਕੋਟੀ ਦੇ ਕਵੀ, ਪ੍ਰਸਿੱਧ ਲੇਖਕ, ਉੱਤਮ ਵਿਆਖਿਆਕਾਰ, ਸ੍ਰੇਸ਼ਟ ਟੀਕਾਕਾਰ ਅਤੇ ਸਰਬੋਤਮ ਉਪਦੇਸ਼ਕ, ਪੰਜਾਬੀ ਪੱਤਰਕਾਰੀ ਦੇ ਪਿਤਾਮਾ, ਖਾਲਸਾ ਅਖ਼ਬਾਰ ਦੇ ਬਾਨੀ ਸੰਪਾਦਕ, ਸ੍ਰੀ ਗੁਰੂ ਸਿੰਘ ਸਭਾ, ਅੰਮ੍ਰਿਤਸਰ ਅਤੇ ਲਾਹੌਰ ਦੇ ਬਾਨੀ, ਖਾਲਸਾ ਦੀਵਾਨ ਲਾਹੌਰ ਅਤੇ ਖਾਲਸਾ ਕਾਲਜ, ਅੰਮ੍ਰਿਤਸਰ ਦੇ ਮੋਢੀ ਸਨ।

Punjabi Stories by Giani Ditt Singh