Rabindranath Tagore

ਰਬਿੰਦਰਨਾਥ ਟੈਗੋਰ ਇੱਕ ਬੰਗਾਲੀ ਕਵੀ, ਨਾਟਕਕਾਰ, ਨਾਵਲਕਾਰ ਅਤੇ ਸੰਗੀਤਕਾਰ ਸੀ ਜਿਸਨੇ 19ਵੀਂ ਅਤੇ 20ਵੀਂ ਸਦੀ ਵਿੱਚ ਬੰਗਾਲੀ ਸਾਹਿਤ ਨੂੰ ਨਵੇਂ ਰਾਹਾਂ ਉੱਤੇ ਪਾਇਆ ਅਤੇ ਗੀਤਾਂਜਲੀ ਲਈ 1913 ਦਾ ਸਾਹਿਤ ਦਾ ਨੋਬਲ ਇਨਾਮ ਹਾਸਲ ਕੀਤਾ। ਰਬਿੰਦਰਨਾਥ ਟੈਗੋਰ ਦਾ ਜਨਮ ਪਿਤਾ ਮਹਾਰਿਸ਼ੀ ਦੇਬੇਂਦਰਨਾਥ ਟੈਗੋਰ ਅਤੇ ਸ਼ਾਰਦਾ ਦੇਵੀ ਦੇ ਘਰ 7 ਮਈ, 1861 ਨੂੰ ਕੋਲਕਾਤਾ ਦੇ ਜੋੜਾਸਾਂਕੋ ਠਾਕੁਰਬਾੜੀ ਵਿੱਚ ਹੋਇਆ ਸੀ। ਉਨ੍ਹਾਂ ਦੀ ਸਕੂਲ ਦੀ ਪੜ੍ਹਾਈ ਮਸ਼ਹੂਰ ਸੇਂਟ ਜੇਵੀਅਰ ਸਕੂਲ ਵਿੱਚ ਹੋਈ।

ਯੂਰਪ ਤੋਂ ਬਾਹਰ ਦਾ ਉਹ ਪਹਿਲਾ ਬੰਦਾ ਸੀ ਜਿਸਨੂੰ ਇਹ ਇਨਾਮ ਮਿਲਿਆ। ਟੈਗੋਰ ਬੰਗਾਲੀ ਸਾਹਿਤ ਦਾ ਸਭ ਤੋਂ ਵੱਡਾ ਨਾਂ ਸਮਝਿਆ ਜਾਂਦਾ ਹੈ। ਰਬਿੰਦਰਨਾਥ ਟੈਗੋਰ, ਦੇਬੇਂਦਰਨਾਥ ਟੈਗੋਰ ਤੇ ਸਾਰਦਾ ਦੇਵੀ ਦੇ 14 ਬੱਚਿਆਂ ਵਿਚੋਂ 13ਵਾਂ ਸੀ। ਉਹਦੀ ਨਿੱਕੀ ਉਮਰ ਸੀ ਜਦੋਂ ਉਹਦੀ ਮਾਂ ਮਰ ਗਈ ਤੇ ਉਹਨੂੰ ਨੌਕਰਾਂ ਨੇ ਪਾਲਿਆ। ਉਹ ਇੰਗਲੈਂਡ ਕਨੂੰਨ ਪੜ੍ਹਨ ਗਿਆ। ਟੈਗੋਰ ਨੇ ਮੁੱਢਲੀ ਸਿੱਖਿਆ ਘਰ ਵਿੱਚ ਹੀ ਪ੍ਰਾਪਤ ਕੀਤੀ। 1869 ਵਿੱਚ 8 ਸਾਲ ਦੀ ਉਮਰ ਵਿੱਚ ਉਸ ਨੇ ਕਵਿਤਾ ਲਿਖਣੀ ਸ਼ੁਰੂ ਕਰ ਦਿੱਤੀ ਸੀ।

Punjabi Stories by Rabindranath Tagore