ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥
ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਮਾਲਕ ਹੈਂ, ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤਿ ਸਾਲਾਹ ਕਰ ਸਕਦਾ ਹਾਂ? ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ।੧। ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ।੧।ਰਹਾਉ।
Daily Hukamnama
ਟੋਡੀ ਮਹਲਾ ੫ ॥
ਹਰਿ ਬਿਸਰਤ ਸਦਾ ਖੁਆਰੀ ॥ ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥ ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥ ੨॥੨॥
ਪੰਜਾਬੀ ਵਿਆਖਿਆ :
ਟੋਡੀ ਮਹਲਾ ੫ ॥
ਹੇ ਭਾਈ ! ਪਰਮਾਤਮਾ ਦੇ ਨਾਮ ਨੂੰ ਭੁਲਾਇਆਂ ਸਦਾ ਮਾਇਆ ਦੇ ਹੱਥੋਂ ਮਨੁੱਖ ਦੀ ਬੇ-ਪਤੀ ਹੀ ਹੁੰਦੀ ਹੈ। ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ ਧੋਖਾ ਨਹੀਂ ਲੱਗ ਸਕਦਾ।ਰਹਾਉ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਜਿਤਨੀ ਭੀ ਜਿੰਦਗੀ ਗੁਜ਼ਾਰਨੀ ਹੈ, ਉਹ ਇਉ ਹੀ ਹੁੰਦੀ ਹੈ, ਜਿਵੇਂ ਸੌਂਪ ਆਪਣੀ ਉਮਰ ਗੁਜ਼ਾਰਦਾ ਹੈ, ਉਮਰ ਭਾਵੇ ਲੰਮੀ ਹੁੰਦੀ ਹੈ, ਪਰ ਉਹ ਸਦਾ ਆਪਣੇ ਅੰਦਰ ਜ਼ਹਰ ਪੈਦਾ ਕਰਦਾ ਰਹਿੰਦਾ ਹੈ। ਸਿਮਰਨ ਤੋਂ ਵਾਂਜਿਆ ਹੋਇਆ ਮਨੁੱਖ ਜੇ ਸਾਰੀ ਧਰਤੀ ਦਾ ਰਾਜ ਭੀ ਕਰਦਾ ਰਹੇ, ਤਾਂ ਭੀ ਮਨੁੱਖਾ ਜੀਵਨ ਦੀ ਬਾਜ਼ੀ ਹਾਰ ਕੇ ਹੀ ਜਾਂਦਾ ਹੈ।੧। ਹੇ ਨਾਨਕ! ਆਖ-ਹੇ ਭਾਈ ! ਗੁਣਾਂ ਦੇ ਖ਼ਜ਼ਾਨੇ ਹਰੀ ਦੇ ਗੁਣ ਉਸ ਮਨੁੱਖ ਨੇ ਹੀ ਗਾਏ ਹਨ, ਜਿਸ ਉੱਤੇ ਹਰੀ ਨੇ ਮਿਹਰ ਕੀਤੀ ਹੈ । ਉਹ ਮਨੁੱਖ ਸਦਾ ਸੁਖੀ ਜੀਵਨ ਬਤੀਤ ਕਰਦਾ ਹੈ, ਉਸ ਦੀ ਜ਼ਿੰਦਗੀ ਮੁਬਾਰਕ ਹੁੰਦੀ ਹੈ। ਅਜੇਹੇ ਮਨੁੱਖ ਤੋਂ ਸਦਕੇ ਹੋਣਾ ਚਾਹੀਦਾ ਹੈ ।੨।੨।
English Translation:
TODEE, FIFTH MEHL:
Forgetting the Lord, one is ruined forever. How can anyone be deceived, who has Your Support, O Lord? || Pause || Without meditating in remembrance on the Lord, life is like a burning fire, even if one lives long, like a snake. One may rule over the nine regions of the earth, but in the end, he shall have to depart, losing the game of life. || 1 || He alone sings the Glorious Praises of the Lord, the treasure of virtue, upon whom the Lord showers His Grace. He is at peace, and his birth is blessed; Nanak is a sacrifice to him. || 2 || 2 ||
ਆਸਾ ॥
ਕਾਹੂ ਦੀਨੇ ਪਾਟ ਪਟੰਬਰ ਕਾਹੂ ਪਲਘ ਨਿਵਾਰਾ ॥ ਕਾਹੂ ਗਰੀ ਗੋਦਰੀ ਨਾਹੀ ਕਾਹੂ ਖਾਨ ਪਰਾਰਾ ॥੧॥ ਅਹਿਰਖ ਵਾਦੁ ਨ ਕੀਜੈ ਰੇ ਮਨ ॥ ਸੁਕ੍ਰਿਤੁ ਕਰਿ ਕਰਿ ਲੀਜੈ ਰੇ ਮਨ ॥੧॥ ਰਹਾਉ ॥ ਕੁਮਾਰੈ ਏਕ ਜੁ ਮਾਟੀ ਧੀ ਬਹੁ ਬਿਧਿ ਬਾਨੀ ਲਾਈ ॥ ਕਾਹੂ ਮਹਿ ਮੋਤੀ ਮੁਕਤਾਹਲ ਕਾਹੂ ਬਿਆਧਿ ਲਗਾਈ ॥੨॥ ਸੁਮਹਿ ਧਨੁ ਰਾਖਨ ਕਉ ਦੀਆ ਮੁਗਧੁ ਕਹੈ ਧਨੁ ਮੇਰਾ ॥ ਜਮ ਕਾ ਡੰਡੁ ਮੂੰਡ ਮਹਿ ਲਾਗੈ ਖਿਨ ਮਹਿ ਕਰੈ ਨਿਬੇਰਾ ॥੩॥ ਹਰਿ ਜਨੁ ਊਤਮੁ ਭਗਤੁ ਸਦਾਵੈ ਆਗਿਆ ਮਨਿ ਸੁਖੁ ਪਾਈ ॥ ਜੋ ਤਿਸੁ ਭਾਵੈ ਸਤਿ ਕਰਿ ਮਾਨੈ ਭਾਣਾ ਮੰਨਿ ਵਸਾਈ ॥੪॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਮੇਰੀ ਮੇਰੀ ਝੂਠੀ ॥ ਚਿਰਗਟ ਫਾਰਿ ਚਟਾਰਾ ਲੈ ਗਇਓ ਤੁਰੀ ਤਾਗਰੀ ਛੂਟੀ ॥੫॥੩॥ ੧੬॥
ਪੰਜਾਬੀ ਵਿਆਖਿਆ:
ਆਸਾ ॥
(ਪਰਮਾਤਮਾ ਨੇ) ਕਈ ਬੰਦਿਆਂ ਨੂੰ ਰੇਸ਼ਮ ਦੇ ਕੱਪੜੇ (ਪਾਣ ਨੂੰ) ਦਿੱਤੇ ਹਨ ਤੇ ਨਿਵਾਰੀ ਪਲੰਘ (ਸੌਣ ਨੂੰ); ਪਰ ਕਈ (ਵਿਚਾਰਿਆਂ) ਨੂੰ ਗਲੀ ਹੋਈ ਜੁੱਲੀ ਭੀ ਨਹੀਂ ਮਿਲਦੀ, ਤੇ ਕਈ ਘਰਾਂ ਵਿਚ (ਬਿਸਤਰੇ ਦੇ ਥਾਂ) ਪਰਾਲੀ ਹੀ ਹੈ ।੧। (ਪਰ) ਹੇ ਮਨ! ਈਰਖਾ ਤੇ ਝਗੜਾ ਕਿਉਂ ਕਰਦਾ ਹੈਂ? ਨੇਕ ਕਮਾਈ ਕਰੀ ਜਾਹ ਤੇ ਤੂੰ ਭੀ (ਇਹ ਸੁਖ) ਹਾਸਲ ਕਰ ਲੈ ।੧।ਰਹਾਉ। ਘੁਮਿਆਰ ਨੇ ਇਕੋ ਹੀ ਮਿੱਟੀ ਗੁੰਨ੍ਹੀ ਤੇ ਉਸ ਨੂੰ ਕਈ ਕਿਸਮ ਦੇ ਰੰਗ ਲਾ ਦਿੱਤੇ (ਭਾਵ, ਕਈ ਵੰਨਗੀਆਂ ਦੇ ਭਾਂਡੇ ਬਣਾ ਦਿੱਤੇ) । ਕਿਸੇ ਭਾਂਡੇ ਵਿਚ ਮੋਤੀ ਤੇ ਮੋਤੀਆਂ ਦੀਆਂ ਮਾਲਾਂ (ਮਨੁੱਖ ਨੇ) ਪਾ ਦਿੱਤੀਆਂ ਤੇ ਕਿਸੇ ਵਿਚ (ਸ਼ਰਾਬ ਆਦਿਕ) ਰੋਗ ਲਾਣ ਵਾਲੀਆਂ ਚੀਜ਼ਾਂ ।2। ਸ਼ੂਮ ਨੂੰ ਧਨ ਜੋੜ ਕੇ ਰੱਖਣ ਲਈ ਜੁੜਿਆ ਹੈ, (ਅਤੇ) ਮੂਰਖ (ਸ਼ਾਮ) ਆਖਦਾ ਹੈ—ਇਹ ਧਨ ਮੇਰਾ ਹੈ । (ਪਰ ਜਿਸ ਵੇਲੇ) ਜਮ ਦਾ ਡੰਡਾ ਸਿਰ ਤੇ ਆ ਵੱਜਦਾ ਹੈ ਤਦੋਂ ਇਕ ਪਲਕ ਵਿਚ ਫ਼ੈਸਲਾ ਕਰ ਦੇਂਦਾ ਹੈ (ਕਿ ਅਸਲ ਵਿਚ ਇਹ ਧਨ ਕਿਸੇ ਦਾ ਭੀ ਨਹੀਂ) ।੩। ਜੋ ਮਨੁੱਖ ਪਰਮਾਤਮਾ ਦਾ ਸੇਵਕ (ਬਣ ਕੇ ਰਹਿੰਦਾ) ਹੈ, ਉਹ ਪਰਮਾਤਮਾ ਦਾ ਹੁਕਮ ਮੰਨ ਕੇ ਸੁਖ ਮਾਣਦਾ ਹੈ ਤੇ ਜਗਤ ਵਿਚ ਨੇਕ ਭਗਤ ਸਦਾਂਦਾ ਹੈ (ਭਾਵ, ਸੋਭਾ ਪਾਂਦਾ ਹੈ), ਪ੍ਰਭੂ ਦੀ ਰਜ਼ਾ ਮਨ ਵਿਚ ਵਸਾਂਦਾ ਹੈ, ਜੋ ਪ੍ਰਭੂ ਨੂੰ ਭਾਂਦਾ ਹੈ ਉਸੇ ਨੂੰ ਹੀ ਠੀਕ ਸਮਝਦਾ ਹੈ ।੪। ਕਬੀਰ ਕਹਿੰਦਾ ਹੈ—ਹੇ ਸੰਤ ਜਨੋ! ਸੁਣੋ, “ਇਹ ਧਨ ਪਦਾਰਥ ਆਦਿਕ ਮੇਰਾ ਹੈ।—ਇਹ ਖ਼ਿਆਲ ਕੂੜਾ ਹੈ (ਭਾਵ, ਦੁਨੀਆ ਦੇ ਪਦਾਰਥਾਂ ਵਾਲੀ ਅਪਣੱਤ ਸਦਾ ਨਹੀਂ ਰਹਿ ਸਕਦੀ) (ਜਿਵੇਂ ਜੇ) ਪਿੰਜਰੇ ਨੂੰ ਪਾੜ ਕੇ (ਕੋਈ ਬਿੱਲਾ) ਚਿੜੇ ਨੂੰ ਫੜ ਕੇ ਲੈ ਜਾਏ ਤਾਂ (ਉਸ ਪਿੰਜਰੇ-ਪਏ ਪੰਛੀ ਦੀ) ਕੁੰਜੀ ਤੇ ਠੂਠੀ ਧਰੀ ਹੀ ਰਹਿ ਜਾਂਦੀ ਹੈ (ਤਿਵੇਂ, ਮੌਤ ਆਇਆਂ ਬੰਦੇ ਦੇ ਖਾਣ-ਪੀਣ ਵਾਲੇ ਪਦਾਰਥ ਇਥੇ ਹੀ ਧਰੇ ਰਹਿ ਜਾਂਦੇ ਹਨ) ।੫।੩।੧੬।
English Translation:
AASAA:
To some, the Lord has given silks and satins, and to some, beds decorated with cotton ribbons. Some do not even have a poor patched coat, and some live in thatched huts. || 1 || Do not indulge in envy and bickering, O my mind. By continually doing good deeds, these are obtained, O my mind. || 1 || Pause || The potter works the same clay, and colors the pots in different ways. Into some, he sets pearls, while to others, he attaches filth. || 2 || God gave wealth to the miser for him to preserve, but the fool calls it his own. When the Messenger of Death strikes him with his club, in an instant, everything is settled. || 3 || The Lord’s humble servant is called the most exalted Saint; he obeys the Command of the Lord’s Order, and obtains peace. Whatever is pleasing to the Lord, he accepts as True he enshrines the Lord’s Will within his mind. ||4|| Says Kabeer, listen, O Saints — it is false to call out, “Mine, mine” Breaking the bird cage, death takes the bird away, and only the torn threads remain. || 5 || 3 || 16 ||
ਅੰਗ: 479 | 19-09-2023
ਰਾਮਕਲੀ ਮਹਲਾ ੫ ॥
ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
ਪੰਜਾਬੀ ਵਿਆਖਿਆ :
ਰਾਮਕਲੀ ਮਹਲਾ ੫ ॥
ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ—ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ॥੨॥੧੧॥
English Translation:
RAAMKALEE, FIFTH MEHL:
Meditate on the Lord of the Universe, the Beloved Lord of the World. Meditating in remembrance on the Lord’s Name, you shall live, and the Great Death shall not consume you ever again. || 1 || Pause || Through millions of incarnations, you have come, wandering, wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||
ਅੰਗ: 885| 18-09-2023
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੈ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥
ਪੰਜਾਬੀ ਵਿਆਖਿਆ:
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ॥੩॥ ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ॥੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ॥੫॥ ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੧। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ॥੧॥੩॥
English Translation:
SORAT’H, FIFTH MEHL, SECOND HOUSE, ASHTAPADEES:
ONE UNIVERSAL CREATOR GOD. BY THE GRACE OF THE TRUE GURU:
They read scriptures, and contemplate the Vedas; they practice the inner cleansing techniques of Yoga, and control of the breath. But they cannot escape from the company of the five passions; they are increasingly bound to egotism. || 1 || O Beloved, this is not the way to meet the Lord; I have performed these rituals so many times. I have collapsed, exhausted, at the Door of my Lord Master; I pray that He may grant me a discerning intellect. || Pause || One may remain silent and use his hands as begging bowls, and wander naked in the forest. He may make pilgrimages to river banks and sacred shrines all over the world, but his sense of duality will not leave him. || 2 || His mind’s desires may lead him to go and dwell at sacred places of pilgrimage, and offer his head to be sawn off; but this will not cause the filth of his mind to depart, even though he may make thousands of efforts. || 3 || He may give gifts of all sorts — gold, women, horses and elephants. He may make offerings of corn, clothes and land in abundance, but this will not lead him to the Lord’s Door. || 4 || He may remain devoted to worship and adoration, bowing his forehead to the floor, practicing the six religious rituals. He indulges in egotism and pride, and falls into entanglements, but he does not meet the Lord by these devices. || 5 || He practices the eighty-four postures of Yoga, and acquires the supernatural powers of the Siddhas, but he gets tired of practicing these. He lives a long life, but is reincarnated again and again; he has not met with the Lord. || 6 || He may enjoy princely pleasures, and regal pomp and ceremony, and issue unchallenged commands. He may lie on beautiful beds, perfumed with sandalwood oil, but this will led him only to the gates of the most horrible hell. || 7 || Singing the Kirtan of the Lord’s Praises in the Saadh Sangat, the Company of the Holy, is the highest of all actions. Says Nanak, he alone obtains it, who is pre-destined to receive it. || 8 || Your slave is intoxicated with this Love of Yours. The Destroyer of the pains of the poor has become merciful to me, and this mind is imbued with the Praises of the Lord, Har, Har. || Second Pause || 1 || 3
ਅੰਗ: 641 | 17-09-2023
ਧਨਾਸਰੀ ਮਹਲਾ ੪ ॥
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੪ ॥
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ ਸਵਰਗ ਵਿਚ ਰਹਿਣ ਵਾਲੀ ਸਮਝੀ ਗਈ ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, ਇਸ ਤਰ੍ਹਾਂ ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। ਫਿਰ ਭੀ ਵਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ ਤਾਂ ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।
English Translation:
DHANAASAREE, FOURTH MEHL:
The Lord is the Fulfiller of desires, the Giver of total peace, the Kaamadhaynaa, the wish-fulfilling cow, is in His power. So meditate on such a Lord, O my soul. Then, you shall obtain total peace, O my mind. || 1 || Chant, O my mind, the True Name, Sat Naam, the True Name. In this world, and in the world beyond, your face shall be radiant, by meditating continually on the immaculate Lord God.|| Pause || Wherever anyone remembers the Lord in meditation, disaster runs away from that place. By great good fortune, we meditate on the Lord. The Guru has blessed servant Nanak with this understanding, that by meditating on the Lord, we cross over the terifying world-ocean. || 2 || 6 || 12 ||
ਅੰਗ: 669 | 16-09-2023
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥ ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥
ਪੰਜਾਬੀ ਵਿਆਖਿਆ:
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।1। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ। ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।2। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ । ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ॥੩॥ (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ । ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫। ਹੇ ਨਾਨਕ! (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ । (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ ॥੬॥੧॥੩॥
English Translation:
SOOHEE, FIRST MEHL, SIXTH HOUSE:
ONE UNIVERSAL CREATOR GOD. BY THE GRACE OF THE TRUE GURU:
Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides but they are empty within, and they crumble like useless ruins || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to seve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||
ਅੰਗ: 729 | 15-09-2023
ਰਾਮਕਲੀ ਮਹਲਾ ੫ ॥
ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬੜੈ ਭਾਗਿ ਸਾਧ ਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
ਪੰਜਾਬੀ ਵਿਆਖਿਆ :
ਰਾਮਕਲੀ ਮਹਲਾ ੫ ॥
ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ । ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ । ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ।੧।ਰਹਾਉ।ਹੇ ਭਾਈ! (ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ।੧।ਹੇ ਭਾਈ! ਨਾਨਕ (ਤੈਨੂੰ ਇਹ ਵਿਚਾਰ ਦੀ ਗੱਲ ਦੱਸਦਾ ਹੈ—ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ।੨।੧੧।
English Translation:
RAAMKALEE, FIFTH MEHL:
Meditate on the Lord of the Universe, the Beloved Lord of the World. Meditating in remembrance on the Lord’s Name, you shall live, and the Great Death shall not consume you ever again. || 1 || Pause || Through millions of incarnations, you have come, wandering wandering, wandering. By the highest destiny, you found the Saadh Sangat, the Company of the Holy. Without the Perfect Guru, no one is saved. This is what Baba Nanak says, after deep reflection. || 2 || 11 ||
ਅੰਗ: 885| 14-09-2023
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
ਪੰਜਾਬੀ ਵਿਆਖਿਆ:
ਸਲੋਕ ॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨। ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ । ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ । ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ । ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ ।੧੭।
English Translation:
SHALOK:
The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the
Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 ||
ਅੰਗ: 709 | 13-09-2023
ਧਨਾਸਰੀ ਮਹਲਾ ੫॥
ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭੁ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੫॥
(ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ । ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ ।੧। ਹੇ ਮੇਰੇ ਖਸਮ-ਪ੍ਰਭੂ! (ਮੇਰੇ ਉੱਤੇ) ਦਇਆ ਕਰ । ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ ।੧।ਰਹਾਉ। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ । ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ । ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ ।੪।੧੦।
English Translation:
DHANAASAREE, FIFTH MEHL:
I cary the water, wave the fan, and grind the com for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 ||
ਅੰਗ: 673 | 12-09-2023
ਸਲੋਕੁ ਮਃ ੩ ॥
ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥
ਪੰਜਾਬੀ ਵਿਆਖਿਆ :
ਸਲੋਕੁ ਮਃ ੩ ॥
ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਤਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)॥੨॥ ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ, ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।
English Translation:
SHALOK, THIRD MEHL:
O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har,
Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||
ਅੰਗ: 648 | 11-09-2023
ਧਨਾਸਰੀ ਮਹਲਾ ੧ ॥
ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥
ਪੰਜਾਬੀ ਵਿਆਖਿਆ:
ਧਨਾਸਰੀ ਮਹਲਾ ੧ ॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉੱਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ। ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥
English Translation:
DHANAASAREE, FIRST MEHL:
I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||
ਅੰਗ: 688 | 10-09-2023