ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਅਰਥ: ਰਾਗ ਸੂਹੀ, ਘਰ ੬ ਵਿੱਚ ਗੁਰੂ ਨਾਨਕ ਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
Daily Hukamnama
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ॥
ਅਰਥ: ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ॥ ਰਹਾਉ ॥
ਅੰਗ: 723
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।
ਅੰਗ: 709
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।
ਅੰਗ: 690
ਟੋਡੀ ਮਹਲਾ ੫ ॥
ਸਤਿਗੁਰ ਆਇਓ ਸਰਣਿ ਤੁਹਾਰੀ ॥ ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥ ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥ ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
ਹੇ ਗੁਰੂ! ਮੈਂ ਤੇਰੀ ਸਰਨ ਆਇਆ ਹਾਂ। ਮੇਰੀ ਚਿੰਤਾ ਦੂਰ ਕਰ (ਮੇਹਰ ਕਰ, ਤੇਰੇ ਦਰ ਤੋਂ ਮੈਨੂੰ) ਪਰਮਾਤਮਾ ਦਾ ਨਾਮ ਮਿਲ ਜਾਏ, (ਇਹੀ ਮੇਰੇ ਵਾਸਤੇ) ਸੁਖ (ਹੈ, ਇਹੀ ਮੇਰੇ ਵਾਸਤੇ) ਸੋਭਾ (ਹੈ)।੧।ਰਹਾਉ। ਹੇ ਪ੍ਰਭੂ! (ਮੈਂ ਹੋਰ ਆਸਰਿਆਂ ਵਲੋਂ) ਹਾਰ ਕੇ ਤੇਰੇ ਦਰ ਤੇ ਆ ਪਿਆ ਹਾਂ, ਹੁਣ ਮੈਨੂੰ ਕੋਈ ਹੋਰ ਆਸਰਾ ਸੁੱਝਦਾ ਨਹੀਂ। ਹੇ ਪ੍ਰਭੂ ਅਸਾਂ ਜੀਵਾਂ ਦੇ ਕਰਮਾਂ ਦਾ ਲੇਖਾ ਨਾਹ ਕਰ, ਅਸੀਂ ਤਦੋਂ ਹੀ ਸੁਰਖ਼ਰੂ ਹੋ ਸਕਦੇ ਹਾਂ, ਜੇ ਸਾਡੇ ਕਰਮਾਂ ਦਾ ਲੇਖਾ ਨਾਹ ਹੀ ਕੀਤਾ ਜਾਏ। ਹੇ ਪ੍ਰਭੂ! ਸਾਨੂੰ ਗੁਣਹੀਨ ਜੀਵਾਂ ਨੂੰ (ਵਿਕਾਰਾਂ ਤੋਂ ਤੂੰ ਆਪ) ਬਚਾ ਲੈ।
ਅੰਗ: 713
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥ ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ?
ਅੰਗ: 654
ਧਨਾਸਰੀ ਮਹਲਾ ੫ ॥
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।
16-07-2021 ਅੰਗ: 682
ਤਿਲੰਗ ਘਰੁ ੨ ਮਹਲਾ ੫ ॥
ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ॥
ਹੇ ਪ੍ਰਭੂ! ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ। ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, (ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ ਜੀ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ ॥੧॥ ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ। ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ ।
15-07-2021 ਅੰਗ: 723
ਧਨਾਸਰੀ ਭਗਤ ਰਵਿਦਾਸ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥
ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?
14-07-2021 ਅੰਗ: 694