• Daily Hukamnama
  • Shop
  • Quiz
Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari
  • 0




Daily Hukamnama

Read Today’s Hukamnama from Sri Darbar Sahib Amritsar.  We publish Daily  Hukamnama from Golden Temple Harminder sahib. Online Hukamnama darbar sahib today. SGPC hukamnama and mukhwak available for online and download in image format.

daily-hukamnama-darbar-sahib

Daily Hukamnama Sri Darbar Sahib Amritsar 13 May 2024

by admin May 13, 2024

ਸਲੋਕ ਮਃ ੩ ॥

ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਜਿਤੁ ਦੁਆਰੈ ਉਬਰੈ ਤਿਤੈ ਲੈਹੁ ਉਬਾਰਿ ॥ ਸਤਿਗੁਰਿ ਸੁਖੁ ਵੇਖਾਲਿਆ ਸਚਾ ਸਬਦੁ ਬੀਚਾਰਿ ॥ ਨਾਨਕ ਅਵਰੁ ਨ ਸੁਝਈ ਹਰਿ ਬਿਨੁ ਬਖਸਣਹਾਰੁ ॥੧॥ ਮਃ ੩ ॥ ਹਉਮੈ ਮਾਇਆ ਮੋਹਣੀ ਦੂਜੈ ਲਗੈ ਜਾਇ ॥ ਨਾ ਇਹ ਮਾਰੀ ਨ ਮਰੈ ਨਾ ਇਹ ਹਟਿ ਵਿਕਾਇ ॥ ਗੁਰ ਕੈ ਸਬਦਿ ਪਰਜਾਲੀਐ ਤਾ ਇਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਸਬਦੁ ਹੈ ਗੁਰਮੁਖਿ ਪਾਇਆ ਜਾਇ ॥੨॥ ਪਉੜੀ ॥ ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ ॥ ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ ॥ ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ ॥ ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ ॥ ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ ॥ ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

ਪੰਜਾਬੀ ਵਿਆਖਿਆ:

ਹੇ ਪ੍ਰਭੂ! ਵਿਕਾਰਾਂ ਵਿਚ) ਸੜ ਰਹੇ ਸੰਸਾਰ ਨੂੰ ਆਪਣੀ ਮਿਹਰ ਕਰ ਕੇ ਬਚਾ ਲੈ, ਜਿਸ ਭੀ ਤਰੀਕੇ ਨਾਲ ਇਹ ਬਚ ਸਕਦਾ ਹੋਵੇ ਉਸੇ ਤਰ੍ਹਾਂ ਬਚਾ ਲੈ। ਹੇ ਨਾਨਕ! ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਮਨ ਵਿਚ ਵਸਾ ਕੇ (ਜਿਸ ਮਨੁੱਖ ਨੂੰ) ਸਤਿਗੁਰੂ ਨੇ (ਸਿਮਰਨ ਦਾ) ਆਤਮਕ ਆਨੰਦ ਵਿਖਾਲ ਦਿੱਤਾ, ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਇਹ ਬਖ਼ਸ਼ਸ਼ ਕਰਨ ਵਾਲਾ ਨਹੀਂ ਹੈ।੧। ਹੇ ਭਾਈ! ਮਾਇਆ ਦੀ ਹਉਮੈ (ਸਾਰੇ ਸੰਸਾਰ ਨੂੰ) ਆਪਣੇ ਵੱਸ ਵਿਚ ਕਰਨ ਦੀ ਸਮਰਥਾ ਵਾਲੀ ਹੈ, (ਇਸ ਦੇ ਅਸਰ ਹੇਠ ਜੀਵ ਪਰਮਾਤਮਾ ਨੂੰ ਵਿਸਾਰ ਕੇ) ਹੋਰ (ਦੇ ਮੋਹ) ਵਿਚ ਜਾ ਫਸਦਾ ਹੈ। ਇਹ ਹਉਮੈ ਨਾਹ (ਕਿਸੇ ਪਾਸੋਂ) ਮਾਰੀ ਜਾ ਸਕਦੀ ਹੈ, ਨਾਹ ਹੀ ਇਹ ਆਪ ਮਰਦੀ ਹੈ, ਨਾਹ ਹੀ ਇਹ ਕਿਸੇ ਹੱਟੀ ਤੇ ਵੇਚੀ ਜਾ ਸਕਦੀ ਹੈ। ਜਦੋਂ ਇਸ ਨੂੰ ਗੁਰੂ ਦੇ ਸ਼ਬਦ ਦੀ ਰਾਹੀਂ ਚੰਗੀ ਤਰ੍ਹਾਂ ਸਾੜ ਦੇਈਏ, ਤਦੋਂ ਹੀ ਇਹ (ਜੀਵ ਦੇ) ਅੰਦਰੋਂ ਮੁੱਕਦੀ ਹੈ। (ਹੇ ਭਾਈ! ਜਿਸ ਮਨੁੱਖ ਦੇ ਅੰਦਰੋਂ ਮਾਇਆ ਦੀ ਹਉਮੈ ਮੁੱਕਦੀ ਹੈ ਉਸ ਦਾ) ਤਨ (ਉਸ ਦਾ) ਮਨ ਪਵਿੱਤਰ ਹੋ ਜਾਂਦਾ ਹੈ, ਉਸ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਹੇ ਨਾਨਕ! ਗੁਰੂ ਦਾ ਸ਼ਬਦ ਹੀ ਮਾਇਆ ਦਾ ਪ੍ਰਭਾਵ ਮੁਕਾਣ ਦਾ ਵਸੀਲਾ ਹੈ, ਤੇ, ਇਹ ਸ਼ਬਦ ਗੁਰੂ ਦੀ ਸਰਨ ਪਿਆਂ ਮਿਲਦਾ ਹੈ।੨। (ਜਿਹੜੀ) ਇੱਜ਼ਤ ਗੁਰੂ (ਅਮਰਦਾਸ ਜੀ) ਦੀ (ਹੋਈ, ਉਹ) ਗੁਰੂ (ਅੰਗਦ ਸਾਹਿਬ) ਨੇ ਪਰਮਾਤਮਾ ਦੀ ਹਜ਼ੂਰੀ ਤੋਂ (ਮਿਲਿਆ) ਹੁਕਮ ਸਮਝ ਕੇ ਪਰਵਾਨਾ ਸਮਝ ਕੇ (ਉਹਨਾਂ ਨੂੰ) ਦਿੱਤੀ। ਪੁੱਤਰਾਂ ਨੇ, ਭਤੀਜਿਆਂ ਨੇ, ਜਵਾਈਆਂ ਨੇ, ਹੋਰ ਸੱਕੇ ਸਾਕ ਅੰਗਾਂ ਨੇ ਚੰਗੀ ਤਰ੍ਹਾਂ ਪਰਖ ਕੇ ਵੇਖ ਲਿਆ ਸੀ (ਗੁਰੂ ਨੇ) ਸਭਨਾਂ ਦਾ ਮਾਣ ਦੂਰ ਕਰ ਦਿੱਤਾ। ਹੇ ਭਾਈ! ਪਰਮਾਤਮਾ ਨੇ (ਗੁਰੂ ਦੀ ਰਾਹੀਂ) ਸਾਰੇ ਸੰਸਾਰ ਨੂੰ (ਨਾਮ ਦੀ) ਬਖ਼ਸ਼ਸ਼ ਕੀਤੀ ਹੈ; ਜਿੱਥੇ ਭੀ ਕੋਈ ਵੇਖਦਾ ਹੈ ਉਥੇ ਹੀ ਪਿਆਰਾ ਗੁਰੂ (ਨਾਮ ਦੀ ਦਾਤਿ ਦੇਣ ਲਈ ਮੌਜੂਦ) ਹੈ। ਜਿਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਤੀਜਦਾ ਹੈ ਉਹ ਇਸ ਲੋਕ ਵਿਚ ਤੇ ਪਰਲੋਕ ਵਿਚ ਕਾਮਯਾਬ ਹੋ ਜਾਂਦਾ ਹੈ, ਪਰ ਜਿਹੜਾ ਮਨੁੱਖ ਗੁਰੂ ਵਲੋਂ ਮੂੰਹ ਮੋੜਦਾ ਹੈ, ਉਹ ਭਟਕਦਾ ਫਿਰਦਾ ਹੈ, ਉਸ ਦਾ ਹਿਰਦਾ-ਥਾਂ (ਵਿਕਾਰਾਂ ਨਾਲ) ਗੰਦਾ ਟਿਕਿਆ ਰਹਿੰਦਾ ਹੈ। ਹੇ ਨਾਨਕ! ਆਖ-) ਸਭ ਦੇ ਦਿਲ ਦੀ ਜਾਣਨ ਵਾਲਾ ਸਭ ਦਾ ਮਿੱਤਰ ਸਭ ਵਿਚ ਵਿਆਪਕ ਪ੍ਰਭੂ ਆਪਣੇ ਸੇਵਕ ਦੇ ਪੱਖ ਤੇ ਰਹਿੰਦਾ ਹੈ। ਹੇ ਭਾਈ! ਗੁਰੂ ਦੇ ਦਰ ਤੋਂ) ਆਤਮਕ ਖ਼ੁਰਾਕ ਮਿਲਦੀ ਵੇਖ ਕੇ ਸਾਰੇ ਲੋਕ ਗੁਰੂ ਦੀ ਚਰਨੀਂ ਆ ਲੱਗੇ। ਗੁਰੂ ਨੇ ਸਭਨਾਂ ਦੇ ਮਨ ਤੋਂ ਅਹੰਕਾਰ ਦੂਰ ਕਰ ਦਿੱਤਾ।੧੦।

English Translation:

Shalok, Third Mehl: The world is going up in flames – shower it with Your Mercy, and save it! Save it, and deliver it, by whatever method it takes. The True Guru has shown the way to peace, contemplating the True Word of the Shabad. Nanak knows no other than the Lord, the Forgiving Lord. ||1|| Third Mehl: Through egotism, fascination with Maya has trapped them in duality. It cannot be killed, it does not die, and it cannot be sold in a store. Through the Word of the Guru’s Shabad, it is burnt away, and then it departs from within. The body and mind become pure, and the Naam, the Name of the Lord, comes to dwell within the mind. O Nanak, the Shabad is the killer of Maya; the Gurmukh obtains it. ||2|| Pauree: The glorious greatness of the True Guru was bestowed by the True Guru; He understood this as the Insignia, the Mark of the Primal Lord’s Will. He tested His sons, nephews, sons-in-law and relatives, and subdued the egotistical pride of them all. Wherever anyone looks, my True Guru is there; the Lord blessed Him with the whole world. One who meets with, and believes in the True Guru, is embellished here and hereafter. Whoever turns his back on the Guru and becomes baymukh, shall wander in cursed and evil places. My Lord and Master is on the side of servant Nanak. The All-powerful and All-knowing Lord God is my Best Friend. Seeing the food being distributed, everyone came and fell at the feet of the True Guru, who cleansed the minds of all of their egotistical pride. ||10||

ਅੰਗ: 853 | 13-04-2024

 

Share on WhatsappDownload ImageCopy

Daily Hukamnama Sri Darbar Sahib Amritsar 12 May 2024

by admin May 12, 2024

ਬੈਰਾੜੀ ਮਹਲਾ ੪ ॥

ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥ ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥ ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥ ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥ ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥ ਨਾਨਕ ਸਰਣਿ ਤੁਮ੍ਹ੍ਹਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥

ਪੰਜਾਬੀ ਵਿਆਖਿਆ:

ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ, (ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ। ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ।੧।ਰਹਾਉ। ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤਿ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ। ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ।੧। ਹੇ ਨਾਨਕ! (ਆਖ-) ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤਿ ਤੋਂ ਬਚਾਈ ਰੱਖ।੨।੬।

English Translation:

Bairaaree, Fourth Mehl: O my mind, chant the Name of the Lord, Har, Har; meditate on it continually. You shall obtain the fruits of your heart’s desires, and pain shall never touch you again. ||1||Pause|| That is chanting, that is deep meditation and austerity, that is fasting and worship, which inspires love for the Lord. Without the Lord’s Love, every other love is false; in an instant, it is all forgotten. ||1|| You are infinite, the Master of all power; Your value cannot be described at all. Nanak has come to Your Sanctuary, O Dear Lord; as it pleases You, save him. ||2||6||

ਅੰਗ: 720 | 05-05-2024

Share on WhatsappDownload ImageCopy

Daily Hukamnama Sri Darbar Sahib Amritsar 11 May 2024

by admin May 11, 2024

ਗੋਂਡ ॥

ਖਸਮੁ ਮਰੈ ਤਉ ਨਾਰਿ ਨ ਰੋਵੈ ॥ ਉਸੁ ਰਖਵਾਰਾ ਅਉਰੋ ਹੋਵੈ ॥ ਰਖਵਾਰੇ ਕਾ ਹੋਇ ਬਿਨਾਸ ॥ ਆਗੈ ਨਰਕੁ ਈਹਾ ਭੋਗ ਬਿਲਾਸ ॥੧॥ ਏਕ ਸੁਹਾਗਨਿ ਜਗਤ ਪਿਆਰੀ ॥ ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ ॥ ਸੋਹਾਗਨਿ ਗਲਿ ਸੋਹੈ ਹਾਰੁ ॥ ਸੰਤ ਕਉ ਬਿਖੁ ਬਿਗਸੈ ਸੰਸਾਰੁ ॥ ਕਰਿ ਸੀਗਾਰੁ ਬਹੈ ਪਖਿਆਰੀ ॥ ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥ ਸੰਤ ਭਾਗਿ ਓਹ ਪਾਛੈ ਪਰੈ ॥ ਗੁਰ ਪਰਸਾਦੀ ਮਾਰਹੁ ਡਰੈ ॥ ਸਾਕਤ ਕੀ ਓਹ ਪਿੰਡ ਪਰਾਇਣਿ ॥ ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥ ਹਮ ਤਿਸ ਕਾ ਬਹੁ ਜਾਨਿਆ ਭੇਉ ॥ ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ ॥ ਕਹੁ ਕਬੀਰ ਅਬ ਬਾਹਰਿ ਪਰੀ ॥ ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥

ਪੰਜਾਬੀ ਵਿਆਖਿਆ:

(ਇਹ ਮਾਇਆ) ਇਕ ਐਸੀ ਸੁਹਾਗਣ ਨਾਰ ਹੈ ਜਿਸ ਨੂੰ ਸਾਰਾ ਜਗਤ ਪਿਆਰ ਕਰਦਾ ਹੈ, ਸਾਰੇ ਜੀਆ ਜੰਤ ਇਸ ਨੂੰ ਆਪਣੀ ਇਸਤ੍ਰੀ ਬਣਾ ਕੇ ਰੱਖਣਾ ਚਾਹੁੰਦੇ ਹਨ (ਆਪਣੇ ਵੱਸ ਵਿਚ ਰੱਖਣਾ ਚਾਹੁੰਦੇ ਹਨ) ।੧।ਰਹਾਉ। (ਪਰ ਇਸ ਮਾਇਆ ਨੂੰ ਇਸਤ੍ਰੀ ਬਣਾ ਕੇ ਰੱਖਣ ਵਾਲਾ) ਮਨੁੱਖ (ਆਖ਼ਰ) ਮਰ ਜਾਂਦਾ ਹੈ, ਇਹ (ਮਾਇਆ) ਵਹੁਟੀ (ਉਸ ਦੇ ਮਰਨ ਤੇ) ਰੋਂਦੀ ਭੀ ਨਹੀਂ, ਕਿਉਂਕਿ ਇਸ ਦਾ ਰਾਖਾ (ਖਸਮ) ਕੋਈ ਧਿਰ ਹੋਰ ਬਣ ਜਾਂਦਾ ਹੈ (ਸੋ, ਇਹ ਕਦੇ ਭੀ ਰੰਡੀ ਨਹੀਂ ਹੁੰਦੀ) । (ਇਸ ਮਾਇਆ ਦਾ) ਰਾਖਾ ਮਰ ਜਾਂਦਾ ਹੈ, ਮਨੁੱਖ ਇੱਥੇ ਇਸ ਮਾਇਆ ਦੇ ਭੋਗਾਂ (ਵਿਚ ਮਸਤ ਰਹਿਣ) ਕਰਕੇ ਅਗਾਂਹ (ਆਪਣੇ ਲਈ) ਨਰਕ ਸਹੇੜਦਾ ਹੈ।੧। ਇਸ ਸੋਹਾਗਣ ਨਾਰ ਦੇ ਗਲ ਵਿਚ ਹਾਰ ਸੋਭਦਾ ਹੈ, (ਭਾਵ, ਜੀਵਾਂ ਦੇ ਮਨ ਮੋਹਣ ਨੂੰ ਸਦਾ ਸੁਹਣੀ ਬਣੀ ਰਹਿੰਦੀ ਹੈ) । (ਇਸ ਨੂੰ ਵੇਖ ਵੇਖ ਕੇ) ਜਗਤ ਖ਼ੁਸ਼ ਹੁੰਦਾ ਹੈ, ਪਰ ਸੰਤਾਂ ਨੂੰ ਇਹ ਜ਼ਹਿਰ (ਵਾਂਗ) ਦਿੱਸਦੀ ਹੈ। ਵੇਸਵਾ (ਵਾਂਗ) ਸਦਾ ਸ਼ਿੰਗਾਰ ਕਰੀ ਰੱਖਦੀ ਹੈ, ਪਰ ਸੰਤਾਂ ਦੀ ਫਿਟਕਾਰੀ ਹੋਈ ਵਿਚਾਰੀ (ਸੰਤਾਂ ਤੋਂ) ਪਰੇ ਪਰੇ ਹੀ ਫਿਰਦੀ ਹੈ।੨। (ਇਹ ਮਾਇਆ) ਭੱਜ ਕੇ ਸੰਤਾਂ ਦੇ ਲੜ ਲੱਗਣ ਦੀ ਕੋਸ਼ਸ਼ ਕਰਦੀ ਹੈ, ਪਰ (ਸੰਤਾਂ ਉੱਤੇ) ਗੁਰੂ ਦੀ ਮਿਹਰ ਹੋਣ ਕਰ ਕੇ (ਇਹ ਸੰਤਾਂ ਦੀ) ਮਾਰ ਤੋਂ ਭੀ ਡਰਦੀ ਹੈ (ਇਸ ਵਾਸਤੇ ਨੇੜੇ ਨਹੀਂ ਢੁੱਕਦੀ) । ਇਹ ਮਾਇਆ ਪ੍ਰਭੂ ਨਾਲੋਂ ਟੁੱਟੇ ਹੋਏ ਬੰਦਿਆਂ ਦੀ ਜਿੰਦ-ਜਾਨ ਬਣੀ ਰਹਿੰਦੀ ਹੈ, ਪਰ ਮੈਨੂੰ ਤਾਂ ਇਹ ਭਿਆਨਕ ਡੈਣ ਦਿੱਸਦੀ ਹੈ।੩। ਜਦੋਂ ਮੇਰੇ ਸਤਿਗੁਰੂ ਜੀ ਮੇਰੇ ਉੱਤੇ ਦਿਆਲ ਹੋਏ ਤੇ ਮੈਨੂੰ ਮਿਲ ਪਏ, ਤਦੋਂ ਤੋਂ ਮੈਂ ਇਸ ਮਾਇਆ ਦਾ ਭੇਤ ਪਾ ਲਿਆ ਹੈ। ਹੇ ਕਬੀਰ! ਹੁਣ ਤੂੰ ਬੇਸ਼ੱਕ ਆਖ-ਮੈਥੋਂ ਤਾਂ ਇਹ ਮਾਇਆ ਪਰੇ ਹਟ ਗਈ ਹੈ, ਤੇ ਸੰਸਾਰੀ ਜੀਵਾਂ ਦੇ ਪੱਲੇ ਜਾ ਲੱਗੀ ਹੈ।੪।੪।੭।

English Translation:

Gond: When her husband dies, the woman does not cry. Someone else becomes her protector. When this protector dies, he falls into the world of hell hereafter, for the sexual pleasures he enjoyed in this world. ||1|| The world loves only the one bride, Maya. She is the wife of all beings and creatures. ||1||Pause||. With her necklace around her neck, this bride looks beautiful. She is poison to the Saint, but the world is delighted with her. Adorning herself, she sits like a prostitute. Cursed by the Saints, she wanders around like a wretch. ||2||. She runs around, chasing after the Saints. She is afraid of being beaten by those blessed with the Guru’s Grace. She is the body, the breath of life, of the faithless cynics. She appears to me like a blood-thirsty witch. ||3||. I know her secrets well – in His Mercy, the Divine Guru met me. Says Kabeer, now I have thrown her out. She clings to the skirt of the world. ||4||4||7||

ਅੰਗ: 871 | 11-05-2024

 

Share on WhatsappDownload ImageCopy

Daily Hukamnama Sri Darbar Sahib Amritsar 10 May 2024

by admin May 10, 2024

ਸਲੋਕੁ ਮਃ ੩ ॥

ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥

ਪੰਜਾਬੀ ਵਿਆਖਿਆ:

ਸਲੋਕੁ ਮਃ ੩ ॥

ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ । ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨। (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ । ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।

English Translation:

SHALOK, THIRD MEHL:

O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 ||

ਅੰਗ: 646 | 10-05-2024

Share on WhatsappDownload ImageCopy

Daily Hukamnama Sri Darbar Sahib Amritsar 9 May 2024

by admin May 9, 2024

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੈ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ 

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

English Translation:

SORAT’H, FIFTH MEHL:

He did not take my accounts into account; such is His forgiving nature. He gave me His hand, and saved me and made me His own; forever and ever, I enjoy His Love. || 1 || The True Lord and Master is forever merciful and forgiving. My Perfect Guru has bound me to Him, and now, I am in absolute ecstasy. || Pause || The One who fashioned the body and placed the soul within, who gives you clothing and nourishment . He Himself preserves the honor of His slaves. Nanak is forever a sacrifice to Him. || 2 || 16 || 44 ||

ਅੰਗ: 619 | 09-05-2024

Share on WhatsappDownload ImageCopy

Daily Hukamnama Sri Darbar Sahib Amritsar 8 May 2024

by admin May 8, 2024

ਧਨਾਸਰੀ ਮਹਲਾ ੪ ॥

ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੈ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥

ਪੰਜਾਬੀ ਵਿਆਖਿਆ :

ਧਨਾਸਰੀ ਮਹਲਾ ੪ ॥

ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ । ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ । ਦੱਸ; ਮੈਂ ਕਿਵੇਂ ਬਚਾਂ? (ਉੱਤਰ—) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ । ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੧।ਹੇ ਪ੍ਰਭੂ ਜੀ! (ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ । ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ । ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ ।ਰਹਾਉ।ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ ।੨।ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩।ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ । ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੬॥

English Translation:

DHANAASAREE, FOURTH MEHL:

Tell me, O Siblings of Destiny, the religion for this Dark Age of Kali Yuga. I seek emancipation – how can I be emancipated? Meditation on the Lord, Har, Har, is the boat, the raft meditating on the Lord, the swimmer swims across. || 1 || 0 Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 ||

ਅੰਗ: 668 | 08-05-2024

Share on WhatsappDownload ImageCopy

Daily Hukamnama Sri Darbar Sahib Amritsar 7 May 2024

by admin May 7, 2024

ਰਾਮਕਲੀ ਮਹਲਾ ੧ ॥

ਸਾਹਾ ਗਣਹਿ ਨ ਕਰਹਿ ਬੀਚਾਰੁ ॥ ਸਾਹੇ ਊਪਰਿ ਏਕੰਕਾਰੁ ॥ ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥ ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥ ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥ ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥ ਗਣਿ ਗਣਿ ਜੋਤਕੁ ਕਾਂਡੀ ਕੀਨੀ ॥ ਪੜੈ ਸੁਣਾਵੈ ਤਤੁ ਨ ਚੀਨੀ ॥ ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥ ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥ ਨਾਵਹਿ ਧੋਵਹਿ ਪੂਜਹਿ ਸੈਲਾ ॥ ਬਿਨੁ ਹਰਿ ਰਾਤੇ ਮੈਲੋ ਮੈਲਾ ॥ ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥ ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥ ਵਾਚੈ ਵਾਦੁ ਨ ਬੇਦੁ ਬੀਚਾਰੈ ॥ ਆਪਿ ਡੁਬੈ ਕਿਉ ਪਿਤਰਾ ਤਾਰੈ ॥ ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥ ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥ ਗਣਤ ਗਣੀਐ ਸਹਸਾ ਦੁਖੁ ਜੀਐ ॥ ਗੁਰ ਕੀ ਸਰਣਿ ਪਵੈ ਸੁਖੁ ਥੀਐ ॥ ਕਰਿ ਅਪਰਾਧ ਸਰਣਿ ਹਮ ਆਇਆ ॥ ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥ ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥ ਭਰਮਿ ਭੁਲਾਈਐ ਜਨਮਿ ਮਰਿ ਆਈਐ ॥ ਜਮ ਦਰਿ ਬਾਧਉ ਮਰੈ ਬਿਕਾਰੁ ॥ ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥ ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥ ਦੁਬਿਧਾ ਰਾਤੇ ਮਹਲੁ ਨ ਪਾਵਹਿ ॥ ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥ ਕੋਟਿ ਮਧੇ ਕੋ ਜਨੁ ਆਪਾਰੁ ॥੭॥ ਏਕੁ ਬੁਰਾ ਭਲਾ ਸਚੁ ਏਕੈ ॥ ਬੂਝੁ ਗਿਆਨੀ ਸਤਗੁਰ ਕੀ ਟੇਕੈ ॥ ਗੁਰਮੁਖਿ ਵਿਰਲੀ ਏਕੋ ਜਾਣਿਆ ॥ ਆਵਣੁ ਜਾਣਾ ਮੇਟਿ ਸਮਾਣਿਆ ॥੮॥ ਜਿਨ ਕੈ ਹਿਰਦੈ ਏਕੰਕਾਰੁ ॥ ਸਰਬ ਗੁਣੀ ਸਾਚਾ ਬੀਚਾਰੁ ॥ ਗੁਰ ਕੈ ਭਾਣੈ ਕਰਮ ਕਮਾਵੈ ॥ ਨਾਨਕ ਸਾਚੇ ਸਾਚਿ ਸਮਾਵੈ ॥੯॥੪॥

ਪੰਜਾਬੀ ਵਿਆਖਿਆ :

ਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ।1। ਰਹਾਉ। ਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ) । ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ।1। (ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ।2। (ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ।3। (ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ) , ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ।4। ਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ। ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ।5। ਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ। (ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ।6। ਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ।7। ਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ।8। (ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤਿ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ।9।4।

English Translation:

RAAMKALEE, FIRST MEHL: You calculate the auspicious days, but you do not understand that the One Creator Lord is above these auspicious days. He alone knows the way, who meets the Guru. When one follows the Guru‟s Teachings, then he realizes the Hukam of God‟s Command. || 1 || Do not tell lies, O Pandit; O religious scholar, speak the Truth. When egotism is eradicated through the Word of the Shabad, then one finds His home. || 1 || Pause || Calculating and counting, the astrologer draws the horoscope. He studies it and announces it, but he does not understand reality. Understand, that the Word of the Guru‟s Shabad is above all. Do not speak of anything else; it is all just ashes. || 2 || You bathe, wash, and worship stones. But without being imbued with the Lord, you are the filthiest of the filthy. Subduing your pride, you shall receive the supreme wealth of God. The mortal is liberated and emancipated, meditating on the Lord. || 3 || You study the arguments, but do not contemplate the Vedas. You drown yourself — how will you save your ancestors? How rare is that person who realizes that God is in each and every heart. When one meets the True Guru, then he understands. || 4 || Making his calculations, cynicism and suffering afflict his soul. Seeking the Sanctuary of the Guru, peace is found. I sinned and made mistakes, but now I seek Your Sanctuary. The Guru led me to meet the Lord, according to my past actions. || 5 || If one does not enter the Guru‟s Sanctuary, God cannot be found. Deluded by doubt, one is born, only to die, and come back again. Dying in corruption, he is bound and gagged at Death‟s door. The Naam, the Name of the Lord, is not in his heart, and he does not act according to the Shabad. || 6 || Some call themselves Pandits, religious scholars and spiritual teachers. Tinged with double-mindedness, they do not find the Mansion of the Lord‟s Presence. One who takes the Support of the Naam, by Guru‟s Grace, is a rare person, one among millions, incomparable. || 7 || One is bad, and another good, but the One True Lord is contained in all. Understand this, O spiritual teacher, through the support of the True Guru: rare indeed is that Gurmukh, who realizes the One Lord. His comings and goings cease, and he merges in the Lord. || 8 || Those who have the One Universal Creator Lord within their hearts, possess all virtues; they contemplate the True Lord. One who acts in harmony with the Guru‟s Will, O Nanak, is absorbed in the Truest of the True. || 9 || 4 ||

ਅੰਗ: 904 | 07-05-2024

Share on WhatsappDownload ImageCopy

Daily Hukamnama Sri Darbar Sahib Amritsar 6 May 2024

by admin May 6, 2024

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਪੰਜਾਬੀ ਵਿਆਖਿਆ:

 ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2। 19। 47।

English Translation:

Dhanaasaree, Fifth Mehl: One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47||

ਅੰਗ: 684| 06-05-2024

Share on WhatsappDownload ImageCopy

Daily Hukamnama Sri Darbar Sahib Amritsar 5 May 2024

by admin May 5, 2024

ਸੂਹੀ ਮਹਲਾ ੪ ॥

ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਪੰਜਾਬੀ ਵਿਆਖਿਆ:

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ। ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ। ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ। ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ।੩। ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ। ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ। ਹੇ ਦਾਸ ਨਾਨਕ! ਆਖ-) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ। ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ।੪।੨।

English Translation:

Soohee, Fourth Mehl: I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. ||1|| O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. ||1||Pause|| The kings and the rulers of men enjoy pleasures and delights, but without the Name of the Lord, death seizes and dispatches them all. The Righteous Judge of Dharma strikes them over the heads with his staff, and when the fruits of their actions come into their hands, then they regret and repent. || 2 || Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher. Please bless me with the Blessed Vision of the Saint’s Darshan, that I may find peace. O God, please fulfill the desires of Your humble servant. || 3 || You are the All-powerful, Great, Primal God, my Lord and Master. O Lord, please bless me with the gift of humility. Servant Nanak has found the Naam, the Name of the Lord, and is at peace; I am forever a sacrifice to the Naam. || 4 || 2 ||

ਅੰਗ: 731 | 05-05-2024

Share on WhatsappDownload ImageCopy

Daily Hukamnama Sri Darbar Sahib Amritsar 4 May 2024

by admin May 4, 2024

ਸੂਹੀ ਮਹਲਾ ੫ ॥

ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥ ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥

ਪੰਜਾਬੀ ਵਿਆਖਿਆ:

ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ bਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ, ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ॥੧॥ ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ। (ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥ ਰਹਾਉ॥ (ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ) ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ, ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ॥੨॥

English Translation:

Soohee, Fifth Mehl: Blessed is that soul-bride, who realizes God. She obeys the Hukam of His Order and abandons her self-conceit. Imbued with her Beloved, she celebrates in delight. ||1|| Listen, O my companions – these are the signs on the Path to meet God. Dedicate your mind and body to Him; stop living to please others. ||1||Pause|| One soul-bride counsels another, to do only that which pleases God. Such a soul-bride merges into the Being of God. ||2||

ਅੰਗ: 737 | 04-05-2024

Share on WhatsappDownload ImageCopy

Daily Hukamnama Sri Darbar Sahib Amritsar 3 May 2024

by admin May 3, 2024

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮੁ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਊਪਜੈ ਭਾਈ ਸਭਿ ਫਲ ਸਤਿਗੁਰ ਪਾਸਿ ॥੩॥ ਮੇਰਾ ਤੇਰਾ ਛੋਡਿਐ ਭਾਈ ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ ਹਜੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ ਲਏ ਭਾਈ ਹਿਰਦੈ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ ਧਰਤਿ ਅਕਾਸੁ ॥੫॥ ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੋ ਜੀਅੜਾ ਜਲਿ ਜਾਉ ॥੬॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੇ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੂੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥ ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ ਭਾਈ ਸੇ ਨਿਤ ਨਿਤ ਮਰਦੇ ਝੂਰਿ ॥੮॥ ਅੰਚਲਿ ਲਾਇ ਤਰਾਇਆ ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ ਕੀਤੋਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ॥੯॥੧॥

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ? ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ।੧।ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ । ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ । (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ । ਸਾਰੇ ਫਲ ਗੁਰੂ ਦੇ ਕੋਲ ਹਨ ।੩। ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ । ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ । ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ । ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ । ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ।੪। ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ । ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ । ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ । ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ।੫। ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ । ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ । ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ।੬। ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ । ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ । ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ । ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ।੭। ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ । ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ । ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ । ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ।੮। ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ । ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ । ਹੇ ਨਾਨਕ! (ਆਖ—) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ।੯।੧।

English Translation:

SORAT’H, FIFTH MEHL, FIRST HOUSE, ASHTAPADEES:

ONE UNIVERSAL CREATOR GOD.  BY THE GRACE OF THE TRUE GURU:

The One who created the whole world, O Siblings of Destiny, is the Almighty Lord, the Cause of causes. He fashioned the soul and the body, O Siblings of Destiny, by His own power. How can He be described? How can He be seen, O Siblings of Destiny? The Creator is One; He is indescribable. Praise the Guru, the Lord of the Universe, O Siblings of Destiny; through Him, the essence is known.  || 1 ||   O my mind, meditate on the Lord, the Lord God. He blesses His servant with the gift of the Naam; He is the Destroyer of pain and suffering.  ||  Pause  ||   Everything is in His home, O Siblings of Destiny; His warehouse is overflowing with the nine treasures. His worth cannot be estimated, O Siblings of Destiny; He is lofty, inaccessible and infinite. He cherishes all beings and creatures, O Siblings of Destiny; he continually takes care of them. So meet with the Perfect True Guru, O Siblings of Destiny, and merge in the Word of the Shabad.  || 2 ||   Adoring the feet of the True Guru, O Siblings of Destiny, doubt and fear are dispelled. Joining the Society of the Saints, cleanse your mind, O Siblings of Destiny, and dwell in the Name of the Lord. The darkness of ignorance shall be dispelled, O Siblings of Destiny, and the lotus of your heart shall blossom forth.  By the Guru’s Word, peace wells up, O Siblings of Destiny; all fruits are with the True Guru.  || 3 ||   Give up your sense of mine and yours, O Siblings of Destiny, and become the dust of the feet of all. In each and every heart, God is contained, O Siblings of Destiny; He sees, and hears, and is ever-present with us. On that day when one forgets the Supreme Lord God, O Siblings of Destiny, on that day, one ought to die crying out in pain. He is the all-powerful Cause of Causes, O Siblings of Destiny; he is totally filled with all powers.  || 4 ||   The Love of the Name is the greatest treasure, O Siblings of Destiny; through it, emotional attachment to Maya is dispelled. If it is pleasing to His Will, then He unites us in His Union, O Siblings of Destiny; the Naam, the Name of the Lord, comes to abide in the mind. The heart-lotus of the Gurmukh blossoms forth, O Siblings of Destiny, and the heart is illumined. The Glory of God has been revealed, O Siblings of Destiny, and the earth and sky have blossomed forth.  || 5 ||   The Perfect Guru has blessed me with contentment, O Siblings of Destiny; day and night, I remain attached to the Lord’s Love. My tongue continually chants the Lord’s Name, O Siblings of Destiny; this is the true taste, and the object of human life. Listening with my ears, I hear and so I live, O Siblings of Destiny; I have obtained the unchanging, unmoving state. That soul,which does not place its faith in the Lord shall burn, O Siblings of Destiny.  || 6 ||   My Lord and Master has so many virtues, O Siblings of Destiny; I am a sacrifice to Him. He nurtures even the most worthless, O Siblings of Destiny, and gives home to the homeless. He gives us nourishment with each and every breath, O Siblings of Destiny; His Name is everlasting. One who meets with the True Guru, O Siblings of Destiny, does so only by perfect destiny.  || 7 ||   Without Him, I cannot live, even for an instant, O Siblings of Destiny; He is totally filled with all powers. With every breath and morsel of food, I will not forget Him, O Siblings of Destiny; I behold Him ever-present. In the Saadh Sangat, the Company of the Holy, I meet Him, O Siblings of Destiny; He is totally pervading and permeating everywhere. Those who do not embrace love for the Lord, O Siblings of Destiny, always die crying out in pain.  || 8 ||   Grasping hold of the hem of His robe, O Siblings of Destiny, we are carried across the world-ocean of fear and pain. By His Glance of Grace, He has blessed us, O Siblings of Destiny; He shall be with us until the very end. My mind and body are soothed and calmed, O Siblings of Destiny, nourished by the food of the Naam. Nanak has entered His Sanctuary, O Siblings of Destiny; the Lord is the Destroyer of sins.  || 9 || 1 ||

ਅੰਗ: 639 | 03-05-2024

Share on WhatsappDownload ImageCopy

Daily Hukamnama Sri Darbar Sahib Amritsar 1 May 2024

by admin May 1, 2024

ਧਨਾਸਰੀ ਮਹਲਾ ੧ ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ॥

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉੱਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ। ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥

English Translation:

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

ਅੰਗ: 688 | 01-05-2024

Share on WhatsappDownload ImageCopy
  • 1
  • …
  • 15
  • 16
  • 17
  • 18
  • 19
  • …
  • 102

Punjabi Status

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

Punjabi Boliyan

  • Punjabi Boliyan
  • Bari Barsi Boliyan
  • Bhangra Boliyan
  • Dadka Mail
  • Deor Bharjayii
  • Desi Boliyan
  • Funny Punjabi Boliyan
  • Giddha Boliyan
  • Jeeja Saali
  • Jeth Bhabhi
  • Kudi Vallo Boliyan
  • Maa Dhee
  • Munde Vallo Boliyan
  • Nanaan Bharjayi
  • Nanka Mail
  • Nooh Sass
  • Punjabi Tappe

Punjabi Stories

  • Funny Punjabi Stories
  • Sad Stories
  • General
  • Kids Stories
  • Long Stories
  • Mix
  • Moments
  • Motivational
  • Punjabi Virsa
  • Religious
  • Short Stories
  • Social Evils
  • Spirtual

Wallpapers

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

About Us

Punjabi stories is providing hand picked and unique punjabi stories for the users all around the world. We also publish stories send by our users related to different categories such as motivational, religious, spirtual, emotional, love and of general.

Download Application

download punjabi stories app

download punjabi stories app
  • Facebook
  • Instagram
  • Pinterest
  • Youtube
  • Quiz
  • Sachian Gallan
  • Punjabi Status
  • Punjabi Kids Stories
  • Punjabi Motivational Kahanian
  • Punjabi Short Stories
  • Shop
  • Punjabi Wallpapers
  • Refund and Cancellation Policy
  • Terms and conditions
  • Refund policy
  • About
  • Contact Us
  • Privacy Policy

@2021 - All Right Reserved. Designed and Developed by PunjabiStories

Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari

Shopping Cart

Close

No products in the cart.

Close