• Daily Hukamnama
  • Shop
  • Quiz
Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari
  • 0




Daily Hukamnama

Read Today’s Hukamnama from Sri Darbar Sahib Amritsar.  We publish Daily  Hukamnama from Golden Temple Harminder sahib. Online Hukamnama darbar sahib today. SGPC hukamnama and mukhwak available for online and download in image format.

daily-hukamnama-darbar-sahib

Daily Hukamnama Sri Darbar Sahib Amritsar 18 February 2024

by admin February 18, 2024

ਗੂਜਰੀ ਅਸਟਪਦੀਆ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥ ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪਤ੍ਰ ਤਤੁ ਡਾਲਾ ॥ ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥

ਪੰਜਾਬੀ ਵਿਆਖਿਆ :

ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ। ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧। ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ ਬੰਦੇ, ਹੇ ਨਾਨਕ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ।੨। (ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਡਾਲੀਆਂ ਆਦਿਕ ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ, ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ! ਤੁਸੀ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ ਬਹੁਤੇ ਜੰਜਾਲ ਛੱਡ ਸਕੋਗੇ।੩। ਗੁਰੂ ਨਾਨਕ ਜੀ ਕਹਿੰਦੇ ਹਨ, ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ।੪।

English Translation:

Goojaree, Ashtapadees, First Mehl, First House: One Universal Creator God. By The Grace Of The True Guru: In the one village of the body, live the five thieves; they have been warned, but they still go out stealing. One who keeps his assets safe from the three modes and the ten passions, O Nanak, attains liberation and emancipation. ||1|| Center your mind on the all-pervading Lord, the Wearer of garlands of the jungles. Let your rosary be the chanting of the Lord’s Name in your heart. ||1||Pause|| Its roots extend upwards, and its branches reach down; the four Vedas are attached to it. He alone reaches this tree with ease, O Nanak, who remains wakeful in the Love of the Supreme Lord God. ||2|| The Elysian Tree is the courtyard of my house; in it are the flowers, leaves and stems of reality. Meditate on the self-existent, immaculate Lord, whose Light is pervading everywhere; renounce all your worldly entanglements. ||3|| Listen, O seekers of Truth – Nanak begs you to renounce the traps of Maya. Reflect within your mind, that by enshrining love for the One Lord, you shall not be subject to birth and death again. ||4||

ਅੰਗ: 503| 18-02-2024

Share on WhatsappDownload ImageCopy

Daily Hukamnama Sri Darbar Sahib Amritsar 17 February 2024

by admin February 17, 2024

ਤਿਲੰਗ ਮਃ ੧ ॥

ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥ ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥ ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥ ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥ ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥

ਪੰਜਾਬੀ ਵਿਆਖਿਆ :

ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ ? ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ ? (ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ। ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ॥੧॥ (ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ ? ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ। (ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ। ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ॥੨॥ (ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ, ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ, ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ। ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ॥੩॥ ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ। (ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ। ਹੇ ਨਾਨਕ ਜੀ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ। ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ, ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ॥੪॥੨॥੪॥

English Translation:

O foolish and ignorant soul-bride, why are you so proud ? Within the home of your own self, why do you not enjoy the Love of your Lord ? Your Husband Lord is so very near, O foolish bride; why do you search for Him outside ? Apply the Fear of God as the maascara to adorn your eyes, and make the Love of the Lord your ornament. Then, you shall be known as a devoted and committed soul-bride, when you enshrine love for your Husband Lord. ||1|| What can the silly young bride do, if she is not pleasing to her Husband Lord ? She may plead and implore so many times, but still, such a bride shall not obtain the Mansion of the Lord’s Presence. Without the karma of good deeds, nothing is obtained, although she may run around frantically. She is intoxicated with greed, pride and egotism, and engrossed in Maya. She cannot obtain her Husband Lord in these ways; the young bride is so foolish! ||2|| Go and ask the happy, pure soul-brides, how did they obtain their Husband Lord ? Whatever the Lord does, accept that as good; do away with your own cleverness and self-will. By His Love, true wealth is obtained; link your consciousness to His lotus feet. As your Husband Lord directs, so you must act; surrender your body and mind to Him, and apply this perfume to yourself. So speaks the happy soul-bride, O sister; in this way, the Husband Lord is obtained. ||3|| Give up your selfhood, and so obtain your Husband Lord; what other clever tricks are of any use ? When the Husband Lord looks upon the soul-bride with His Gracious Glance, that day is historic – the bride obtains the nine treasures. She who is loved by her Husband Lord, is the true soul-bride; O Nanak Ji, she is the queen of all. Thus she is imbued with His Love, intoxicated with delight; day and night, she is absorbed in His Love. She is beautiful, glorious and brilliant; she is known as truly wise. ||4||2||4||

ਅੰਗ: 722 | 17-02-2024

Share on WhatsappDownload ImageCopy

Daily Hukamnama Sri Darbar Sahib Amritsar 16 February 2024

by admin February 16, 2024

ਧਨਾਸਰੀ ਮਹਲਾ ੫ ਘਰੁ ੧੨

ੴ ਸਤਿਗੁਰ ਪ੍ਰਸਾਦਿ ॥

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਪੰਜਾਬੀ ਵਿਆਖਿਆ :

ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ ॥ ਰਹਾਉ ॥ ਹੇ ਭਾਈ! ਜਿਸ ਮਨੁੱਖ ਨੂੰ ਵੱਡੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਰਾਹੀਂ) ਪਰਮਾਤਮਾ ਦੀ ਸੇਵਾ-ਭਗਤੀ ਕਰਨ ਨਾਲ ਉਸ ਦੇ ਕ੍ਰੋੜਾਂ ਪਾਪ ਮਿਟ ਜਾਂਦੇ ਹਨ ॥੧॥ ਹੇ ਭਾਈ! ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ (ਦੇ ਪ੍ਰੇਮ-ਰੰਗ) ਵਿਚ ਰੰਗਿਆ ਜਾਂਦਾ ਹੈ, ਉਸ ਮਨੁੱਖ ਉਤੇ ਚਿੰਤਾ ਦੀ ਅੱਗ ਜ਼ੋਰ ਨਹੀਂ ਪਾ ਸਕਦੀ ॥੨॥ ਹੇ ਭਾਈ! ਗੁਰੂ ਦੀ ਸੰਗਤਿ ਵਿਚ (ਨਾਮ ਜਪਣ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ। ਪ੍ਰੇਮ ਨਾਲ ਨਿਰਭਉ ਪ੍ਰਭੂ ਦਾ ਨਾਮ ਜਪਿਆ ਕਰੋ ॥੩॥ ਹੇ ਭਾਈ! (ਸਿਮਰਨ ਦਾ ਸਦਕਾ) ਪਰਾਏ ਧਨ (ਆਦਿਕ) ਦੇ ਕੋਈ ਐਬ ਪਾਪ ਮੰਦੇ ਕਰਮ ਨਹੀਂ ਹੁੰਦੇ, ਭਿਆਨਕ ਜਮ ਭੀ ਨੇੜੇ ਨਹੀਂ ਢੁਕਦਾ (ਮੌਤ ਦਾ ਡਰ ਨਹੀਂ ਵਿਆਪਦਾ, ਆਤਮਕ ਮੌਤ ਨੇੜੇ ਨਹੀਂ ਆਉਂਦੀ) ॥੪॥ ਹੇ ਭਾਈ! (ਜੇਹੜੇ ਮਨੁੱਖ ਪ੍ਰਭੂ ਦੇ ਗੁਣ ਗਾਂਦੇ ਹਨ) ਉਹਨਾਂ ਦੀ ਤ੍ਰਿਸ਼ਨਾ ਦੀ ਅੱਗ ਪ੍ਰਭੂ ਨੇ ਆਪ ਬੁਝਾ ਦਿੱਤੀ ਹੈ। ਹੇ ਨਾਨਕ ਜੀ! ਪ੍ਰਭੂ ਦੀ ਸਰਨ ਪੈ ਕੇ (ਅਨੇਕਾਂ ਜੀਵ ਤ੍ਰਿਸ਼ਨਾ ਦੀ ਅੱਗ ਵਿਚੋਂ) ਬਚ ਨਿਕਲਦੇ ਹਨ ॥੫॥੧॥੫੫॥

English Translation:

Dhhanaasaree, Fifth Mahalaa, Twelfth House: One Universal Creator God. By The Grace Of The True Guru: I bow in reverence to the Lord, I bow in reverence. I sing the Glorious Praises of the Lord, my King. || Pause || By great good fortune, one meets the Divine Guru. Millions of sins are erased by serving the Lord. ||1|| One whose mind is imbued with the Lord’s lotus feet. Is not afflicted by the fire of sorrow. ||2|| He crosses over the world ocean in the Saadh Sangat, the Company of the Holy. He chants the Name of the Fearless Lord and is imbued with the Lord’s Love. ||3|| One who does not steal the wealth of others, who does not commit evil deeds or sinful acts – the Messenger of Death does not even approach him. ||4|| God Himself quenches the fires of desire. O Nanak Ji, in God’s Sanctuary, one is saved. ||5||1||55||

ਅੰਗ: 683 | 16-02-2024

Share on WhatsappDownload ImageCopy

Daily Hukamnama Sri Darbar Sahib Amritsar 15 February 2024

by admin February 15, 2024

ਬਿਲਾਵਲੁ ਮਹਲਾ ੫ ॥

ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੇਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੂ ਭੇਟੇ ਕਾਢੈ ਬਾਹ ਫਰੇ ॥੨॥੧੦॥੯੬॥

ਪੰਜਾਬੀ ਵਿਆਖਿਆ :

ਬਿਲਾਵਲੁ ਮਹਲਾ ੫ ॥

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ । (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ। ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) । ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧। ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) । ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ॥੨॥੧੦॥੯੬॥

English Translation:

BILAAVAL, FIFTH MEHL:

Why do you wander in delusion like this? You act, and incite others to act, and then deny it. The Lord is always with you; He sees and hears everything. || 1 || Pause || You purchase glass, and discard gold; you are in love with your enemy, while you renounce your true friend. That which exists, seems bitter; that which does not exist, seems sweet to you. Engrossed in corruption, you are burning away. || 1 || The mortal has fallen into the deep, dark pit, and is entangled in the darkness of doubt, and the bondage of emotional attachment. Says Nanak, when God becomes merciful, one meets with the Guru, who takes him by the arm, and lifts him out. || 2 || 10 || 96 ||

ਅੰਗ: 823 | 15-02-2024

Share on WhatsappDownload ImageCopy

Daily Hukamnama Sri Darbar Sahib Amritsar 14 February 2024

by February 14, 2024

ਗੂਜਰੀ ਅਸਟਪਦੀਆ ਮਹਲਾ ੧ ਘਰੁ ੧

ੴ ਸਤਿਗੁਰ ਪ੍ਰਸਾਦਿ ॥

ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ ॥ ਰਾਮੁ ਰਿਦੈ ਜਪਮਾਲੀ ॥੧॥ ਰਹਾਉ ॥

 

ਇਸ ਇਕੋ ਹੀ (ਸਰੀਰ) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ, ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ) ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ) ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ! ਉਹ (ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ।੧। ਹੇ ਭਾਈ। ਸਰਬ ਵਿਆਪਕ ਜਗਤ ਮਾਲਕ ਪਰਮਾਤਮਾ ਨੂੰ ਸਦਾ ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ (ਇਸ ਨੂੰ ਆਪਣੀ) ਮਾਲਾ (ਬਣਾਉ)।੧।ਰਹਾਉ।

ਅੰਗ: 503| 14-02-2024
Share on WhatsappDownload ImageCopy

Daily Hukamnama Sri Darbar Sahib Amritsar 13 February 2024

by admin February 13, 2024

ਧਨਾਸਰੀ ਮਹਲਾ ੧ ॥

ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੧ ॥

ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ । ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ । ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ । ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ । ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉੱਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ । ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ । ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼) ।੧। ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈ) । ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ । ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ । ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ । ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤਿ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ । ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ । (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ।੨। ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ । ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ । (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ ਝਗੜੇ ਵਧਦੇ ਹਨ । ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ । (ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ। ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ । ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ । ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ ਸਵਾਰਨ ਦੇ ਸਮਰਥ ਹੈ । ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੩। ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ । ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ । ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ) । ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ) । ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ । ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ । ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ।੪। ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ । (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ) । ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤਿ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ । ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ । ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨॥

English Translation:

DHANAASAREE, FIRST MEHL:

I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. || 1 || No one can compare to You, Lord; all come and go. By Your Command, the account is settled, and doubt is dispelled. The Guru dispels doubt, and makes us speak the Unspoken Speech; the true ones are absorbed into Truth. He Himself creates, and He Himself destroys; I accept the Command of the Commander Lord. True greatness comes from the Guru; You alone are the mind’s companion in the end. O Nanak, there is no other than the Lord and Master; greatness comes from Your Name. || 2 || You are the True Creator Lord, the unknowable Maker. There is only the One Lord and Master, but there are two paths, by which conflict increases. All follow these two paths, by the Hukam of the Lord’s Command; the world is born, only to die. Without the Naam, the Name of the Lord, the mortal has no friend at all; he carries loads of sin on his head. By the Hukam of the Lord’s Command, he comes, but he does not understand this Hukam; the Lord’s Hukam is the Embellisher. O Nanak, through the Shabad, the Word of the Lord and Master, the True Creator Lord is realized. || 3 || Your devotees look beautiful in Your Court, embellished with the Shabad. They chant the Ambrosial Word of His Bani, savoring it with their tongues. Savoring it with their tongues, they thirst for the Naam; they are a sacrifice to the Word of the Guru’s Shabad. Touching the philosopher’s stone, they become the philosopher’s stone, which transforms lead into gold; O Lord, they become pleasing to your mind. They attain the immortal status and eradicate their self-conceit; how rare is that person, who contemplates spiritual wisdom. O Nanak, the devotees look beautiful in the Court of the True Lord; they are dealers in the Truth. || 4 || I am hungry and thirsty for wealth; how will I be able to go to the Lord’s Court? I shall go and ask the True Guru, and meditate on the Naam, the Name of the Lord. I meditate on the True Name, chant the True Name, and as Gurmukh, I realize the True Name. Night and day, I chant the Name of the merciful, immaculate Lord, the Master of the poor. The Primal Lord has ordained the tasks to be done; self-conceit is overcome, and the mind is subdued. O Nanak, the Naam is the sweetest essence; through the Naam, thirst and desire are stilled. || 5 || 2 ||

ਅੰਗ: 688 | 13-02-2024

Share on WhatsappDownload ImageCopy

Daily Hukamnama Sri Darbar Sahib Amritsar 12 February 2024

by admin February 12, 2024

ਟੋਡੀ ਮਹਲਾ ੫ ॥

ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

ਪੰਜਾਬੀ ਵਿਆਖਿਆ:

ਟੋਡੀ ਮਹਲਾ ੫ ॥

ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ, ਜਿਵੇਂ ਮੱਛੀ ਨੂੰ ਕੁੰਡੀ ਵਿਚ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ ਸਦਾ ਬਹੁਤ ਬਹੁਤ ਮਾਇਆ ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ ਦਿੱਤਾ ਹੋਇਆ ਇਹ ਸਰੀਰ ਹੈ, ਇਸੇ ਨਾਲ ਮੂਰਖ ਜੀਵ ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ ਆਪਣੇ ਮਨ ਨੂੰ ਤ੍ਰਿਸ਼ਨਾ ਦੀ ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, ਇਸ ਦੀ ਬਰਕਤਿ ਨਾਲ ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! (ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯।

English Translation:

TODEE, FIFTH MEHL:

My foolish heart is in the grip of pride. By the Will of my Lord God, Maya, like a witch, has swallowed by soul. || Pause || More and more, he continually yearns for more; but unless he is destined to receive, how can he obtain it? He is entangled in wealth, bestowed by the Lord God; the unfortunate one attaches himself to the fire of desires. || 1 || Listen, O mind, to the Teachings of the Holy Saints, and all your sins shall be totally washed away. One who is destined to receive from the Lord, O servant Nanak, shall not be cast into the womb of reincarnation again. || 2 || 2 || 19 ||

ਅੰਗ: 715 | 12-02-2023

Share on WhatsappDownload ImageCopy

Daily Hukamnama Sri Darbar Sahib Amritsar 11 February 2024

by admin February 11, 2024

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਪੰਜਾਬੀ ਵਿਆਖਿਆ:

ਧਨਾਸਰੀ ਮਹਲਾ ੫ ॥

ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ । ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ ।੧।ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ । ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ ।ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ) । ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ ।੨।੧੬।੪੭।

English Translation:

DHANAASAREE, FIFTH MEHL:

One who forgets the Lord of life, the Great Giver — know that he is most unfortunate. One whose mind is in love with the Lord’s lotus feet, obtains the pool of ambrosial nectar. || 1 || Your humble servant awakes in the Love of the Lord’s Name. All laziness has departed from his body, and his mind is attached to the Beloved Lord. || Pause || Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. || 2 || 16 || 47 ||

ਅੰਗ: 682 | 11-02-2024

Share on WhatsappDownload ImageCopy

Daily Hukamnama Sri Darbar Sahib Amritsar 10 February 2024

by admin February 10, 2024

ਸਲੋਕ ਮ: ੩ ॥

ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥

ਪੰਜਾਬੀ ਵਿਆਖਿਆ:

ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।

English Translation:

Salok mėhlā 3: In egotism, the world is dead; it dies and dies, again and again. As long as there is breath in the body, he does not remember the Lord; what will he do in the world hereafter? One who remembers the Lord is a spiritual teacher; the ignorant one acts blindly. O Nanak, whatever one does in this world, determines what he shall receive in the world hereafter. ||1||

ਅੰਗ: 555 | 10-02-2024

Share on WhatsappDownload ImageCopy

Daily Hukamnama Sri Darbar Sahib Amritsar 9 February 2024

by admin February 9, 2024

ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥

ੴ ਸਤਿਗੁਰ ਪ੍ਰਸਾਦਿ ॥

ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥ ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ ਕੋ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕ ਰੁੰਨਾ ਬਾਬਾ ਜਾਣੀਐ ਜੇ ਰੋਵੈ ਲਾਇ ਪਿਆਰੋ ॥੪॥੧॥

ਪੰਜਾਬੀ ਵਿਆਖਿਆ:

ਰਾਗ ਵਡਹੰਸ, ਘਰ ੫ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਅਲਾਹਣੀਆਂ’। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ। (ਉਮਰ ਦਾ ਸਮਾ ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਅਉਂਦਾ ਹੈ ਤਾਂ ਸਾਰੇ ਸੱਜਣ ਸੰਬੰਧੀ ਰੋਂਦੇ ਹਨ। ਹੇ ਮੇਰੀ ਮਾਂ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ, ਤਾਂ ਸਰੀਰ ਤੇ ਜੀਵਾਤਮਾ ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ। (ਉਸ ਅੰਤ ਸਮੇ ਤੋਂ) ਪਹਿਲਾਂ ਪਹਿਲਾਂ ਜੋ ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ। ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ॥੧॥ ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭਨਾਂ ਨੇ ਹੀ ਕਰਨਾ ਹੈ। ਦੁਨੀਆ ਵਿਚ ਮਾਇਆ ਦਾ ਝੂਠਾ ਆਹਰ ਚਾਰ ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ ਹੈ। ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ ਵਿਅਰਥ ਹੈ। ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ। ਪਰਲੋਕ ਵਿਚ ਕਿਸੇ ਦਾ ਭੀ ਹੁਕਮ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉਤੇ (ਆਪੋ ਆਪਣੇ) ਕੀਤੇ ਅਨੁਸਾਰ ਬੀਤਦੀ ਹੈ। ਹੇ ਮੇਰੇ ਭਰਾਵੋ! (ਸਦਾ-ਥਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ। (ਦੁਨੀਆ ਤੋਂ) ਇਹ ਕੂਚ ਸਭ ਨੇ ਹੀ ਕਰ ਜਾਣਾ ਹੈ ॥੨॥ ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ। ਉਹ ਸਦਾ-ਥਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ। ਉਹ ਪ੍ਰਭੂ ਸਦਾ-ਥਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ। ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤ ਜੋੜ ਕੇ ਸਿਮਰਿਆ ਹੈ। ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ। ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ ॥੩॥ ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ। ਹੇ ਭਾਈ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ। ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ। ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ। ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੋਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ। ਹੇ ਨਾਨਕ! ਉਸੇ ਨੂੰ ਸਹੀ ਵੈਰਾਗ ਵਿਚ ਆਇਆ ਜਾਣੋ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ ॥੪॥੧॥

English Translation:

Raag Vaddahans Mahalaa 1 Ghar 5 Alaahaneea |ik oankaar satigur prasaad |dhan sirandaa sachaa paatisaahu jin jag dhandhai laaeaa |muhalat punee paaee bharee jaaneearraa ghat chalaaeaa |jaanee ghat chalaaeaa likhiaa aaeaa rune veer sabaae |kaaneaa hans theea vechhorraa jaan din pune meree maae |jehaa likhiaa tehaa paaeaa jehaa purab kamaaeaa |dhan sirandaa sachaa paatisaahu jin jag dhandhai laaeaa |1|saahib simarahu mere bhaaeeho sabhanaa ehu peaanaa |ethai dhandhaa koorraa chaar dihaa aagai sarapar jaanaa |aagai sarapar jaanaa jiau mihamaanaa kaahe gaarab keejai |jit seviaai daragah sukh paaeeai naam tisai kaa leejai |aagai hukam na chalai moole sir sir kiaa vihaanaa |saahib simarihu mere bhaaeeho sabhanaa ehu peaanaa |2|jo tis bhaavai samrath so theeai heelarraa ehu sansaaro |jal thal maheeal rav rahiaa saacharraa sirajanahaaro |saachaa sirajanahaaro alakh apaaro taa kaa ant na paaeaa |aaeaa tin kaa safal bheaa hai ik man jinee dhiaaeaa |dtaahe dtaeh usaare aape hukam savaaranahaaro |jo tis bhaavai samrath so theeai heelarraa ehu sansaaro |3|naanak runaa baabaa jaaneeai je rovai laae piaaro |vaaleve kaaran baabaa roeeai rovan sagal bikaaro |rovan sagal bikaaro gaafal sansaaro maaeaa kaaran rovai |changaa mandaa kichh soojhai naahee ihu tan evai khovai |aaithai aaeaa sabh ko jaasee koorr karahu ahankaaro |naanak runaa baabaa jaaneeai je rovai laae piaaro |4|1|

ਅੰਗ: 578 | 09-02-2024

Share on WhatsappDownload ImageCopy

Daily Hukamnama Sri Darbar Sahib Amritsar 8 February 2024

by admin February 8, 2024

ਸੋਰਠਿ ਮਹਲਾ ੧ ॥

ਜਿਨੑੀ ਸਤਿਗੁਰੁ ਸੇਵਿਆ ਪਿਆਰੇ ਤਿਨੑ ਕੇ ਸਾਥ ਤਰੇ ॥ਤਿਨੑਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥ ਭੀ ਤੂਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੋਹਿਥ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥੧॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥੨॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੂਝੀਐ ਪਿਆਰੇ ਸਾਚੇ ਸਾਚਾ ਤਾਣੁ ॥੩॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ ਪਿਆਰੇ ਊਧਉ ਸਿਰ ਕੈ ਭਾਰਿ ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ ਕਾਰਜ ਸਾਰਿ ॥੪॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਦੋ ਜਾਇ ॥ ਹੁਕਮੇ ਬੰਨਿੑ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥੫॥ ਹੁਕਮੇ ਗਣਤ ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ ਅਵਗਣਿ ਮੁਠੀ ਰੋਇ ॥ ਹੁਕਮੁ ਸਿਞਾਪੈ ਸਾਹ ਕਾ ਪਿਆਰੇ ਸਚੁ ਮਿਲੈ ਵਡਿਆਈ ਹੋਇ ॥੬॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ ਸਚੁ ਨਾਉ ॥ ਜਿਨੑੀ ਸੋ ਸਾਲਾਹਿਆ ਪਿਆਰੇ ਹਉ ਤਿਨੑ ਬਲਿਹਾਰੈ ਜਾਉ ॥ ਨਾਉ ਮਿਲੈ ਸੰਤੋਖੀਆਂ ਪਿਆਰੇ ਨਦਰੀ ਮੇਲਿ ਮਿਲਾਉ ॥੭॥ ਕਾਇਆ ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ ਪਿਆਰੇ ਸਾਚੁ ਲਿਖੈ ਉਰਿ ਧਾਰਿ॥ ੮॥੩॥

ਪੰਜਾਬੀ ਵਿਆਖਿਆ:

ਸੋਰਠਿ ਮਹਲਾ ੧ ॥

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ । ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ । ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ । ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ।੧। ਹੇ ਸੱਜਣ-ਪ੍ਰਭੂ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ । (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ ਵਾਸਤੇ ਤੇਰੀ ਸਿਫ਼ਤਿ-ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ ਭਉ-ਸਾਗਰ ਵਿਚ ਡੁੱਬ ਜਾਈਦਾ ਹੈ । (ਕੋਈ ਭੀ ਜੀਵ ਸਮੁੰਦਰ ਦਾ) ਪਾਰਲਾ ਕੰਢਾ ਲੱਭ ਨਹੀਂ ਸਕਦਾ ।ਰਹਾਉ। ਹੇ ਸੱਜਣ! ਸਾਲਾਹਣ-ਜੋਗ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ । ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਭਾਗਾਂ ਵਾਲੇ ਹਨ । ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ । ਅਜੇਹੇ ਬੰਦੇ ਦੀ ਸੰਗਤਿ ਜੇ (ਕਿਸੇ ਨੂੰ) ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ ।੨। ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ (ਇਸ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਥਿਰ ਰਹਿਣ ਵਾਲੀ ਮੋਹਰ ਹੈ । (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ । ਹੇ ਭਾਈ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ । ਹੇ ਭਾਈ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ ਕਰਨ ਲਈ ਉਸ ਨੂੰ) ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਬਲ ਹਾਸਲ ਹੋ ਜਾਂਦਾ ਹੈ ।੩। ਹੇ ਭਾਈ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ ਵਿਚ ਟਿਕਦਾ ਹੈ, ਤੇ ਮਾਂ ਦੇ ਪੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ) । ਪੁੱਠਾ ਸਿਰ ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ । (ਕਿਸੇ ਖ਼ਾਸ ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਪਾਂਦਾ ਹੈ ।੪। ਹੇ ਸੱਜਣ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ । ਜੇਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ ਹੀ ਬੰਨ੍ਹ ਕੇ (ਭਾਵ, ਜੋਰੋ ਜੋਰੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ) । ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ ।੫। ਹੇ ਭਾਈ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦੈ੍ਵਤ ਹੈ । ਪ੍ਰਭੂ ਦੀ ਰਜ਼ਾ ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ ਮਰਨ ਦੇ ਗੇੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ (ਆਪਣੇ ਦੁੱਖ) ਰੋ ਰਹੀ ਹੈ । ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ ਹੈ ।੬। ਹੇ ਭਾਈ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਹ ਹੀ ਪ੍ਰਭੂ-ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ ਨਹੀਂ ਸੁਣਦੇ) । ਹੇ ਭਾਈ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫ਼ਤਿ-ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਹਰ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ ।੭। ਹੇ ਭਾਈ! ਜੇ ਸਾਡਾ ਸਰੀਰ ਕਾਗ਼ਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫ਼ਤਿ-ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ-ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ ।੮।੩।

English Translation:

SORAT’H, FIRST MEHL:

Those who serve the True Guru, O Beloved, their companions are saved as well. No one blocks their way, O Beloved, and the Lord’s Ambrosial Nectar is on their tongue. Without the Fear of God, they are so heavy that they sink and drown, O Beloved; but the Lord, casting His Glance of Grace, carries them across. || 1 || I ever praise You, O Beloved, I ever sing Your Praises. Without the boat, one is drowned in the sea of fear, O Beloved; how can I reach the distant shore? || 1 || Pause || I praise the Praiseworthy Lord, O Beloved; there is no other one to praise. Those who praise my God are good, O Beloved; they are imbued with the Word of the Shabad, and His Love. If I join them, O Beloved, I can churn the essence and so find joy. || 2 || The gateway to honor is Truth, O Beloved; it bears the Insignia of the True Name of the Lord. We come into the world, and we depart, with our destiny written and pre-ordained, O Beloved; realize the Command of the Commander. Without the Guru, this Command is not understood, O Beloved; True is the Power of the True Lord. || 3 || By His Command, we are conceived, O Beloved, and by His Command, we grow in the womb. By His Command, we are born, O Beloved, head-first, and upside-down. The Gurmukh is honored in the Court of the Lord, O Beloved; he departs after resolving his affairs. || 4 || By His Command, one comes into the world, O Beloved, and by His Will, he goes. By His Will, some are bound and gagged and driven away, O Beloved; the self-willed manmukhs suffer their punishment. By His Command, the Word of the Shabad, is realized, O Beloved, and one goes to the Court of the Lord robed in honor. || 5 || By His Command, some accounts are accounted for, O Beloved; by His Command, some suffer in egotism and duality. By His Command, one wanders in reincarnation, O Beloved; deceived by sins and demerits, he cries out in his suffering. If he comes to realize the Command of the Lord’s Will, O Beloved, then he is blessed with Truth and Honor. || 6 || It is so difficult to speak it, O Beloved; how can we speak, and hear, the True Name? I am a sacrifice to those who praise the Lord, O Beloved. I have obtained the Name, and I am satisfied, O Beloved; by His Grace, I am united in His Union. || 7 || If my body were to become the paper, O Beloved, and my mind the inkpot; and if my tongue became the pen, O Beloved, I would write, and contemplate, the Glorious Praises of the True Lord. Blessed is that scribe, O Nanak, who writes the True Name, and enshrines it within his heart. || 8 || 3 ||

ਅੰਗ: 636 | 08-02-2024

Share on WhatsappDownload ImageCopy

Daily Hukamnama Sri Darbar Sahib Amritsar 7 February 2024

by admin February 7, 2024

ਸੋਰਠਿ ਮਹਲਾ ੩ ॥

ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥

ਪੰਜਾਬੀ ਵਿਆਖਿਆ:

ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ , ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ। ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ। ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ। ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ ॥ ਰਹਾਉ॥ ਹੇ ਭਾਈ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ) ਭਟਕ ਕੇ ਕੁਰਾਹੇ ਪਿਆ ਰਹਿੰਦਾ ਹੈ। ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ ਟੁੱਟਦੇ ਨਹੀਂ। ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾਣ ਦਾ ਰਸਤਾ ਲੱਭ ਲੈਂਦਾ ਹੈ। ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ, ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ॥੨॥ ਹੇ ਭਾਈ! ‘ਮੈਂ ਵੱਡਾ ਹਾਂ’, ‘ਇਹ ਧਨ ਆਦਿਕ ਮੇਰਾ ਹੈ’-ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਞ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ।੩। ਹੇ ਭਾਈ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜ੍ਹਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ। (ਪਰ ਸਾਡੀ ਜੀਵਾਂ ਦੀ) ਜਿਹੋ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ। ਹੇ ਨਾਨਕ! ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ।੪।੬।

English Translation:

Sorat’h, Third Mehl: He alone is a Sikh, a friend, a relative and a sibling, who walks in the Way of the Guru’s Will. One who walks according to his own will, O Siblings of Destiny, suffers separation from the Lord, and shall be punished. Without the True Guru, peace is never obtained, O Siblings of Destiny; again and again, he regrets and repents. ||1|| The Lord’s slaves are happy, O Siblings of Destiny. The sins and sorrows of countless lifetimes are eradicated; the Lord Himself unites them in His Union. ||Pause|| All of these relatives are like chains upon the soul, O Siblings of Destiny; the world is deluded by doubt. Without the Guru, the chains cannot be broken; the Gurmukhs find the door of salvation. One who performs rituals without realizing the Word of the Guru’s Shabad, shall die and be reborn, again and again. ||2|| The world is entangled in egotism and possessiveness, O Siblings of Destiny, but no one belongs to anyone else. The Gurmukhs attain the Mansion of the Lord’s Presence, singing the Glories of the Lord; they dwell in the home of their own inner being. One who understands here, realizes himself; the Lord God belongs to him. || 3 || The True Guru is forever merciful, O Siblings of Destiny; without good destiny, what can anyone obtain? He looks alike upon all with His Glance of Grace, but people receive the fruits of their rewards according to their love for the Lord. O Nanak, when the Naam, the Name of the Lord, comes to dwell within the mind, then self-conceit is eradicated from within. || 4 || 6 ||

ਅੰਗ: 601 | 07-02-2024

Share on WhatsappDownload ImageCopy
  • 1
  • …
  • 22
  • 23
  • 24
  • 25
  • 26
  • …
  • 102

Punjabi Status

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

Punjabi Boliyan

  • Punjabi Boliyan
  • Bari Barsi Boliyan
  • Bhangra Boliyan
  • Dadka Mail
  • Deor Bharjayii
  • Desi Boliyan
  • Funny Punjabi Boliyan
  • Giddha Boliyan
  • Jeeja Saali
  • Jeth Bhabhi
  • Kudi Vallo Boliyan
  • Maa Dhee
  • Munde Vallo Boliyan
  • Nanaan Bharjayi
  • Nanka Mail
  • Nooh Sass
  • Punjabi Tappe

Punjabi Stories

  • Funny Punjabi Stories
  • Sad Stories
  • General
  • Kids Stories
  • Long Stories
  • Mix
  • Moments
  • Motivational
  • Punjabi Virsa
  • Religious
  • Short Stories
  • Social Evils
  • Spirtual

Wallpapers

  • Ajj Da Vichar
  • Attitude Status in Punjabi
  • Funny punjabi status
  • Motivational Status Punjabi
  • Punjabi Dharmik Status
  • Punjabi Love status
  • Punjabi Song Status
  • Punjabi Status for Boys
  • Punjabi Status for Girls
  • Punjabi Status Sardari
  • Punjabi Status Yaari

About Us

Punjabi stories is providing hand picked and unique punjabi stories for the users all around the world. We also publish stories send by our users related to different categories such as motivational, religious, spirtual, emotional, love and of general.

Download Application

download punjabi stories app

download punjabi stories app
  • Facebook
  • Instagram
  • Pinterest
  • Youtube
  • Quiz
  • Sachian Gallan
  • Punjabi Status
  • Punjabi Kids Stories
  • Punjabi Motivational Kahanian
  • Punjabi Short Stories
  • Shop
  • Punjabi Wallpapers
  • Refund and Cancellation Policy
  • Terms and conditions
  • Refund policy
  • About
  • Contact Us
  • Privacy Policy

@2021 - All Right Reserved. Designed and Developed by PunjabiStories

Punjabi Stories
  • All Kahaniyan
    • General
    • Religious
    • Motivational
    • Sad Stories
    • Funny Punjabi Stories
    • Kids Stories
    • Long Stories
    • Love Stories
    • Punjabi Virsa
    • Mix
  • Punjabi Status
    • Attitude Status in Punjabi
    • Motivational Status Punjabi
    • Wallpapers – Image Status
    • Punjabi Love status
    • Punjabi Love Shayari
    • Punjabi Whatsapp Status
    • Punjabi Status for Boys
    • Punjabi Status for Girls
    • Punjabi Status Yaari
    • Ajj Da Vichar
    • Sad Status Punjabi
    • Punjabi Song Status
    • Sachian Gallan
    • Punjabi Dharmik Status
    • Shayari
    • Punjabi Status Sardari
    • Funny punjabi status
  • Blog
  • Punjabi Boliyan
    • Bhangra Boliyan
    • Desi Boliyan
    • Dadka Mail
    • Nanka Mail
    • Munde Vallo Boliyan
    • Bari Barsi Boliyan
    • Kudi Vallo Boliyan
    • Jeeja Saali
    • Jeth Bhabhi
    • Maa Dhee
    • Nanaan Bharjayi
    • Nooh Sass
    • Punjabi Tappe
    • Deor Bharjayii
    • Funny Punjabi Boliyan
    • Giddha Boliyan
    • Munde Vallo Boliyan
  • Wishes
    • Birthday Wishes
      • Birthday Wishes for Brother
      • Birthday Wishes for Sister
      • Birthday Wishes for Friend
      • Birthday Wishes for Father
      • Birthday Wishes for Mother
      • Birthday Wishes for Wife
      • Birthday Wishes for Husband
      • Birthday Wishes for Son
      • Birthday Wishes for Daughter
    • Festival Wishes
      • Baisakhi Wishes
  • Wallpapers
    • Sad Status Images
    • Love Status Images
    • Motivational Status Images
    • Gurbani Status Images
    • Sachian Gallan Status
    • Funny Status Images
    • Ajj Da Vichar
    • Image Status
  • Punjabi Shayari

Shopping Cart

Close

No products in the cart.

Close