ਧਨਾਸਰੀ ਮਹਲਾ ੫
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ
Daily Hukamnama
ਧਨਾਸਰੀ ਮਹਲਾ ੫
ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥
ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ।
ਅੰਗ: 682 | 09-09-21
ਧਨਾਸਰੀ ਮਹਲਾ ੫
ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥
(ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ। ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ ॥੧॥ ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ। ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ, ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ
ਅੰਗ: 672 | 08-09-2021
ਧਨਾਸਰੀ ਮਹਲਾ ੪
ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥
ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! (ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧। ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।
ਅੰਗ: 669 | 07-09-2021
ਸੂਹੀ ਮਹਲਾ ੧
ਘਰੁ ੬ ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ ।
ਅੰਗ: 729 | 06-09-2021
ਧਨਾਸਰੀ ਮਹਲਾ ੧ ਘਰੁ ੨
ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।
ਅੰਗ: 685 | 05-09-2021
ਤਿਲੰਗ ਬਾਣੀ ਭਗਤਾ ਕੀ
ਕਬੀਰ ਜੀ ੴ ਸਤਿਗੁਰ ਪ੍ਰਸਾਦਿ ॥
ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥
ਹੇ ਭਾਈ! ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ ॥੧॥ ਹੇ ਭਾਈ! ਦਿਲ ਨੂੰ ਹਰ ਵੇਲੇ ਖੋਜ, ਘਬਰਾਹਟ ਵਿਚ ਨਾਹ ਭਟਕ। ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।
ਅੰਗ: 727, 04-09-2021
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ—ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।
ਅੰਗ: 709 | 3-09-2021
ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥
ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, ( ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਉਸ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।
ਅੰਗ: 619 | 02-09-2021
ਧਨਾਸਰੀ ਮਹਲਾ ੫ ॥
ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥
ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ ਹੈ ਤੇ ਸਿਆਣਾ ਹੈ। ਅਸਾਂ ਜੀਵਾਂ ਦਾ ਦੁੱਖ ਸੁਖ (ਸਦਾ) ਉਸ ਪਰਮਾਤਮਾ ਨੇ ਹੀ ਸੁਣਿਆ ਹੈ, ( ਜਦੋਂ ਉਹ ਸਾਡੀ ਅਰਦਾਸ ਸੁਣਦਾ ਹੈ) ਤਦੋਂ (ਸਾਡੀ) ਹਾਲਤ ਚੰਗੀ ਬਣ ਜਾਂਦੀ ਹੈ ॥੧॥ ਹੇ ਭਾਈ! ਜਿੰਦ ਦੀ (ਅਰਦਾਸ) ਇਕ ਪਰਮਾਤਮਾ ਦੇ ਕੋਲ ਹੀ ਮੰਨੀ ਜਾਂਦੀ ਹੈ। (ਪਰਮਾਤਮਾ ਦੇ ਆਸਰੇ ਤੋਂ ਬਿਨਾ ਲੋਕ) ਹੋਰ ਬਥੇਰੇ ਜਤਨ ਕਰ ਕੇ ਥੱਕ ਜਾਂਦੇ ਹਨ, ਉਹਨਾਂ ਜਤਨਾਂ ਦਾ ਮੁੱਲ ਇਕ ਤਿਲ ਜਿਤਨਾ ਭੀ ਨਹੀਂ ਸਮਝਿਆ ਜਾਂਦਾ।
ਅੰਗ: 671 | 01-09-2021
ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ।
ਅੰਗ: 690 | 31-08-2021
ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ
ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।
ਅੰਗ: 755 | 30-08-2021