Punjabi Dharmik Status

Collection of Punjabi Dharmik Status, Gurbani Status in Punjabi , Waheguru quotes in Punjabi, ਵਾਹਿਗੁਰੂ Status in Punjabi and ਧਾਰਮਿਕ ਸਟੇਟਸ ਪੰਜਾਬੀ  for WhatsApp, Instagram and Facebook.

ਕਿੰਨੀਆਂ ਖਾਦੀਆਂ ਸੱਟਾਂ ਅਜੀਤ ਸਿੰਘ ਨੇ

ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ।

ਦਾਦੀ ਤੱਕਿਆ ਬੁਰਜ ਦੀ ਝੀਤ ਵਿਚੋ

ਫੁੱਲ ਲੁਕ ਗਏ ਨੇ ਇਟਾਂ ਦੇ ਭਾਰ ਅੰਦਰ।

ਅਸੀਂ ਕਲਗੀਧਰ ਦੇ ਲਾਡਲੇ ਤੇ ਮਾਂ ਜੀਤੋ ਦੇ ਲਾਲ

ਸ਼ਾਡੇ ਸ਼ੇਰਾਂ ਵਰਗੇ ਹੌਸਲੇ ਤੇ ਹਾਥੀਆਂ ਵਰਗੀ ਚਾਲ

ਜੋ ਕਰਨਾ ਸੂਬੀਆਂ ਉਹ ਕਰ ਲੇ ਸਾਡੇ ਨਾਲ

ਕੋਈ ਬਦਲ ਨੀ ਸਕਦਾ ਸਾਡਾ ਸਿੱਖੀ ਵੱਲੋਂ ਖਿਆਲ

ਜੇ ਚੱਲੇ ਓ ਸਰਹੰਦ ਨੂੰ ਮੇਰੇ ਪਿਆਰਿਓ

ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ,

ਜਦ ਹਵਾ ਚੱਲੇਗੀ ਠੰਢੀ ਤਨ ਨੂੰ ਝੰਬਦੀ

ਅਹਿਸਾਸ ਕਰੋ ਉਹ ਮੇਰੀ ਮਾਂ ਹੈ ਕੰਬਦੀ

ਬੱਚੇ ਸੀ ਮਾਸੂਮ ਭਾਂਵੇ ਹੌਸਲੇ ਬੁਲੰਦ ਸੀ

ਦਾਦੀ ਮਾਂ ਦੀ ਸਿੱਖਿਆ ਦੇ ਪੂਰੇ ਪਾਬੰਦ ਸੀ

ਜਾਣ ਵੇਲੇ ਮੌਤ ਵੱਲ ਹੱਸ ਹੱਸ ਦੇਖਦੇ ਸੀ

ਬੜੇ ਹੀ ਮਹਾਨ ਦਾਦਾ ਤੇਰੇ ਫਰਜੰਦ ਸੀ