Punjabi Dharmik Status

Collection of Punjabi Dharmik Status, Gurbani Status in Punjabi , Waheguru quotes in Punjabi, ਵਾਹਿਗੁਰੂ Status in Punjabi and ਧਾਰਮਿਕ ਸਟੇਟਸ ਪੰਜਾਬੀ  for WhatsApp, Instagram and Facebook.

ਕਰਣ ਕਾਰਣ ਸੰਮ੍ਰਥ ਸ੍ਰੀਧਰ

ਸਰਣਿ ਤਾ ਕੀ ਗਹੀ ॥

ਮੁਕਤਿ ਜੁਗਤਿ ਰਵਾਲ ਸਾਧੂ

ਨਾਨਕ ਹਰਿ ਨਿਧਿ ਲਹੀ ॥੨॥

ਸਰਬ-ਸ਼ਕਤੀਵਾਨ ਸੁਆਮੀ ਹੇਤੂਆਂ ਦਾ ਹੇਤੂ ਅਤੇ ਧਨ-ਦੌਲਤ ਦਾ ਮਾਲਕ ਹੈ, ਉਸ ਦੀ ਪਨਾਹ ਮੈਂ ਪਕੜੀ ਹੈ। ਮੋਖਸ਼ ਅਤੇ ਸੰਸਾਰੀ ਸਿੱਧਤਾ, ਸੰਤਾਂ ਦੇ ਪੈਰਾਂ ਦੀ ਧੂੜ ਵਿੱਚ ਹਨ। ਨਾਨਕ ਨੂੰ ਸਾਹਿਬ ਦਾ ਇਹ ਖਜਾਨਾ ਪਰਾਪਤ ਹੋਇਆ ਹੈ।

ਗੂਜਰੀ ਮਹਲਾ ੫ ॥

ਰਸਨਾ ਰਾਮ ਰਾਮ ਰਵੰਤ ॥

ਛੋਡਿ ਆਨ ਬਿਉਹਾਰ ਮਿਥਿਆ

ਭਜੁ ਸਦਾ ਭਗਵੰਤ ॥੧॥

ਆਪਣੀ ਜੀਭ੍ਹ ਦੇ ਨਾਲ ਤੂੰ ਸੁਆਮੀ ਦੇ ਨਾਮ ਦਾ ਉਚਾਰਨ ਕਰ। ਤੂੰ ਹੋਰ ਝੂਠੇ ਕਾਰ ਵਿਹਾਰ ਤਿਆਗ ਦੇ ਅਤੇ ਹਮੇਸ਼ਾਂ ਹੀ ਭਾਗਾਂ ਵਾਲੇ ਸੁਆਮੀ ਦਾ ਸਿਮਰਨ ਕਰ।

ਬੈਰਾੜੀ ਮਹਲਾ ੪ ॥

ਹਰਿ ਜਨੁ ਰਾਮ ਨਾਮ ਗੁਨ ਗਾਵੈ ॥

ਜੇ ਕੋਈ ਨਿੰਦ ਕਰੇ ਹਰਿ ਜਨ ਕੀ

ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ।

ਮੋਹਿ ਸਰਨਿ ਦੀਨ ਦੁਖ ਭੰਜਨ

ਤੂੰ ਦੇਹਿ ਸੋਈ ਪ੍ਰਭ ਪਾਈਐ ॥

ਚਰਣ ਕਮਲ ਨਾਨਕ ਰੰਗਿ ਰਾਤੇ

ਹਰਿ ਦਾਸਹ ਪੈਜ ਰਖਾਈਐ ॥੨॥

ਹੇ ਗਰੀਬਾਂ ਦੇ ਦੁੱਖੜੇ ਦੂਰ ਕਰਨ ਵਾਲੇ ਸੁਆਮੀ! ਮੈਂ ਤੇਰੀ ਸ਼ਰਣਾਗਤ ਸੰਭਾਲੀ ਹੈ ਅਤੇ ਮੈਂ ਕੇਵਲ ਓਹੀ ਪਰਾਪਤ ਕਰਦਾ ਹਾਂ, ਜੋ ਤੂੰ ਮੈਨੂੰ ਦਿੰਦਾ ਹੈ। ਤੇਰੇ ਕੰਵਲ ਪੈਰਾਂ ਦੀ ਪ੍ਰੀਤ ਨਾਲ ਨਾਨਕ ਰੰਗਿਆ ਗਿਆ ਹੈ। ਹੇ ਵਾਹਿਗੁਰੂ! ਤੂੰ ਆਪਣੇ ਗੋਲੇ ਦੀ ਇੱਜ਼ਤ ਆਬਰੂ ਬਰਕਰਾਰ ਹੱਖ।

ਅਪਜਸੁ ਮਿਟੈ ਹੋਵੈ ਜਗਿ ਕੀਰਤਿ

ਦਰਗਹ ਬੈਸਣੁ ਪਾਈਐ ॥

ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ

ਸੁਖ ਅਨਦ ਸੇਤੀ ਘਰਿ ਜਾਈਐ ॥੧॥

ਸਾਹਿਬ ਦੇ ਸਿਮਰਨ ਦੁਆਰਾ ਬਦਨਾਮੀ ਮਿੱਟ ਜਾਂਦੀ ਹੈ, ਜਗਤ ਅੰਦਰ ਨੇਕ-ਨਾਮੀ ਹੋ ਜਾਂਦੀ ਹੈ ਅਤੇ ਪ੍ਰਭੂ ਦੇ ਦਰਬਾਰ ਅੰਦਰ ਜਗ੍ਹਾ ਮਿਲ ਜਾਂਦੀ ਹੈ। ਮੌਤ ਦਾ ਡਰ ਇਕ ਮੁਹਤ ਵਿੱਚ ਦੂਰ ਹੋ ਜਾਂਦਾ ਹੈ ਅਤੇ ਬੰਦਾ ਆਰਾਮ ਤੇ ਖੁਸ਼ੀ ਨਾਲ ਵਾਹਿਗੁਰੂ ਦੇ ਮਹਿਲ ਨੂੰ ਜਾਂਦਾ ਹੈ।

ਅਬ ਮੋਹਿ ਆਇ ਪਰਿਓ ਸਰਨਾਇ ॥

ਗੁਹਜ ਪਾਵਕੋ ਬਹੁਤੁ ਪ੍ਰਜਾਰੈ

ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥

ਹੁਣ ਮੈਂ ਆ ਕੇ ਗੁਰਾਂ ਦੀ ਓਟ ਲੈ ਲਈ ਹੈ। ਮਾਇਆ ਦੀ ਇਸ ਅਦ੍ਰਿਸ਼ਟ ਅੱਗ ਨੇ ਘਣੇਰਿਆ (ਬਹੁਤਿਆਂ) ਨੂੰ ਬੁਰੀ ਤਰ੍ਹਾਂ ਸਾੜ ਸੁੱਟਿਆ ਹੈ। ਸੱਚੇ ਗੁਰਾਂ ਨੇ ਮੈਨੂੰ ਇਸ ਬਾਰੇ ਖਬਰਦਾਰ ਕਰ ਦਿੱਤਾ ਹੈ।

ਗੂਜਰੀ ਮਹਲਾ ੫ ॥

ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ

ਇੰਦ੍ਰ ਲੋਕ ਤੇ ਧਾਇ ॥

ਸਾਧਸੰਗਤਿ ਕਉ ਜੋਹਿ ਨ ਸਾਕੈ

ਮਲਿ ਮਲਿ ਧੋਵੈ ਪਾਇ ॥੧॥

ਬ੍ਰਹਮਾ ਦੇ ਮੰਡਲ, ਸ਼ਿਵਜੀ ਦੇ ਮੰਡਲ ਅਤੇ ਇੰਦਰ ਦੇ ਮੰਡਲ ਨੂੰ ਨਿਸੱਲ ਕਰ ਕੇ, ਮਾਇਆ ਏਥੇ ਦੌੜ ਕੇ ਆ ਗਈ ਹੈ। ਪ੍ਰੰਤੂ ਇਹ ਸਤਿਸੰਗਤ ਨੂੰ ਛੂਹ ਤੱਕ ਨਹੀਂ ਸਕਦੀ ਅਤੇ ਸਾਧੂਆਂ ਦੇ ਪੈਰਾਂ ਨੂੰ ਹਮੇਸ਼ਾਂ ਲਈ ਅਤੇ ਧੋਂਦੀ ਹੈ।