ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕਤ ਦੀਆਂ ਯਾਦਾਂ,
ਪਤਾ ਨਹੀ ਕਿਉਂ ਮਤਲਬ ਲਈ ਮੇਹਰਬਾਨ ਹੁੰਦੇ ਨੇ ਲੋਕ
ਸਜ਼ਾ ਬਣ ਜਾਂਦੀਆਂ ਨੇ ਗੁਜ਼ਰੇ ਹੋਏ ਵਕਤ ਦੀਆਂ ਯਾਦਾਂ,
ਪਤਾ ਨਹੀ ਕਿਉਂ ਮਤਲਬ ਲਈ ਮੇਹਰਬਾਨ ਹੁੰਦੇ ਨੇ ਲੋਕ
ਸਿਖਰ ਦੁਪਹਿਰ ਸਿਰ ‘ਤੇ
ਮੇਰਾ ਢਲ ਚੱਲਿਆ ਪਰਛਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ ਜ਼ਿੰਦਗੀ ਦਾ ਥਲ ਤਪਦਾ
ਕੱਲੇ ਰੁੱਖ ਦੀ ਹੋਂਦ ਵਿਚ ਮੇਰੀ
ਦੁੱਖਾਂ ਵਾਲੀ ਗਹਿਰ ਚੜ੍ਹੀ
ਵਗੇ ਗ਼ਮਾਂ ਵਾਲੀ ਤੇਜ਼ ਹਨੇਰੀ
ਮੈਂ ਵੀ ਕੇਹਾ ਰੁੱਖ ਚੰਦਰਾ
ਜਿਹਨੂੰ ਖਾ ਗਈਆਂ ਉਹਦੀਆਂ ਛਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ ਹਿਜਰਾਂ ‘ਚ ਸੜਦੇ ਨੇ
ਸੁੱਖੇ ਰੋਟ ਤੇ ਸੁੱਖੀਆਂ ਚੂਰੀਆਂ
ਉਮਰਾਂ ਤਾਂ ਮੁੱਕ ਚਲੀਆਂ
ਪਰ ਮੁੱਕੀਆਂ ਨਾ ਤੇਰੀਆਂ ਵੇ ਦੂਰੀਆਂ
ਰੱਜ ਰੱਜ ਝੂਠ ਬੋਲਿਆ
ਮੇਰੇ ਨਾਲ ਚੰਦਰਿਆ ਕਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ ਲੋਕਾਂ ਮੇਰੇ ਗੀਤ ਸੁਣ ਲਏ
ਮੇਰਾ ਦੁੱਖ ਤਾਂ ਕਿਸੇ ਵੀ ਨਾ ਜਾਣਿਆ
ਲੱਖਾਂ ਮੇਰਾ ਸੀਸ ਚੁੰਮ ਗਏ
ਪਰ ਮੁਖੜਾ ਨਾ ਕਿਸੇ ਵੀ ਪਛਾਣਿਆ
ਅਜ ਏਸੇ ਮੁਖੜੇ ਤੋਂ
ਪਿਆ ਆਪਣਾ ਮੈਂ ਆਪ ਲੁਕਾਵਾਂ
ਕਬਰਾਂ ਉਡੀਕਦੀਆਂ
ਮੈਨੂੰ ਜਿਉਂ ਪੁੱਤਰਾਂ ਨੁੰ ਮਾਵਾਂ
ਸਿਖਰ ਦੁਪਿਹਰ ਸਿਰ ‘ਤੇ
ਮੇਰਾ ਢਲ ਚੱਲਿਆ ਪਰਛਾਵਾਂ
ਕਈ ਰਾਤਾ ਬੀਤਿਆ ਨਾ ਸੋਏ ਅਸੀ
ਅੱਧੀ ਅੱਧੀ ਰਾਤੇ ਉੱਠ ਕਿੰਨੀ ਵਾਰੀ ਰੋਏ ਅਸੀ
ਰੱਬਾ ਇਕ ਸ਼ਿਕਾਇਤ ਹੈ ਤੇਰੇ ਨਾਲ ਸਾਨੂੰ
ਇੰਨਾ ਪਿਆਰ ਕਰਨ ਦੇ ਬਾਅਦ ਵੀ
ਸੱਜਣਾ ਦੇ ਕਿਓ ਨਾ ਹੋਏ ਅਸੀ
ਆਪਣਾ ਆਪ ਅਸੀ ਮਿੱਟੀ ਵਿੱਚ ਰੋਲਿਆ
ਸੱਜਣਾ ਨੇ ਇਕ ਵੀ ਬੋਲ ਪਿਆਰ ਦਾ ਨਾ ਬੋਲਿਆ
ਮੰਗਿਆ ਹੀ ਨਹੀ ਵਕਤ ਕਿਸੇ ਤੋਂ ਇਹ ਸੋਚ ਕੇ
ਕਿ ਸ਼ਾਇਦ ਨਾ ਕਰਨ ਦੀ ਵੀ ਫੁਰਸਤ ਨਾ ਹੋਵੇ ਕਿਸੇ ਕੋਲ
ਕੱਖਾਂ ਵਾਂਗੂ ਉੱਡ ਗਏ ਸਾਡੇ ਸੱਜਰੇ ਦਿਲ ਦੇ ਚਾਅ ,,
ਸੱਜਣਾ ਵੇ ਅਸੀਂ ਵਗਦੇ ਹੋਏ ਹੰਝੂਆਂ ਦੇ ਦਰਿਆ ..
ਭਰੇ ਘੜੇ ਦੇ ਪਾਣੀ ਵਾਂਗੂ
ਅਸੀਂ ਡੁੱਲਣ ਲੱਗ ਪਏ ਹਾਂ ,,
ਇੱਕ ਖੁਸ਼ਖਬਰੀ ਹੈ ਤੇਰੇ ਲਈ
ਤੈਨੂੰ ਭੁੱਲਣ ਲੱਗ ਪਏ ਹਾਂ ..
ਬੜਾ ਔਖਾ ਹੁੰਦਾ ਉਸ ਇਨਸਾਨ ਨੂੰ ਭੁੱਲਣਾ,
ਜਿਨ੍ਹੇ ਬਹੁਤ ਸਾਰੀਆਂ ਯਾਦਾਂ ਦਿੱਤੀਆਂ ਹੋਣ।
ਤੋੜ ਨਾ ਤੂੰ ਸ਼ੀਸ਼ਾ ਚਿਹਰੇ ਹਜ਼ਾਰ ਦਿਖਣਗੇ ..
ਹਲੇ ਤਾਂ ਮੈਂ ਸਿਰਫ ਇੱਕ ਹਾਂ ਫੇਰ ਬੇਸ਼ੁਮਾਰ ਦਿਖਣਗੇ..
ਓਥੇ ਅਮਲਾ ਦੇ ਹੋਣੇ ਨੇ ਨਬੇੜੇ…
ਕਿਸੇ ਨਾ ਤੇਰੀ ਜਾਤ ਪੁਛਣੀ..
ਕੁਝ ਰੁੱਖ ਮੈਨੂੰ ਪੁੱਤ ਲਗਦੇ ਨੇ
ਕੁਝ ਰੁੱਖ ਲਗਦੇ ਮਾਵਾਂ
ਕੁਝ ਰੁੱਖ ਨੂੰਹਾਂ ਧੀਆਂ ਲੱਗਦੇ
ਕੁਝ ਰੁੱਖ ਵਾਂਗ ਭਰਾਵਾਂ
ਕੁਝ ਰੁੱਖ ਮੇਰੇ ਬਾਬੇ ਵਾਕਣ
ਪੱਤਰ ਟਾਵਾਂ ਟਾਵਾਂ
ਕੁਝ ਰੁੱਖ ਮੇਰੀ ਦਾਦੀ ਵਰਗੇ
ਚੂਰੀ ਪਾਵਣ ਕਾਵਾਂ
ਕੁਝ ਰੁੱਖ ਯਾਰਾਂ ਵਰਗੇ ਲਗਦੇ
ਚੁੰਮਾਂ ਤੇ ਗਲ ਲਾਵਾਂ
ਇਕ ਮੇਰੀ ਮਹਿਬੂਬਾ ਵਾਕਣ
ਮਿੱਠਾ ਅਤੇ ਦੁਖਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਮੋਢੇ ਚੁੱਕ ਖਿਡਾਵਾਂ
ਕੁਝ ਰੁੱਖ ਮੇਰਾ ਦਿਲ ਕਰਦਾ ਏ
ਚੁੰਮਾਂ ਤੇ ਮਰ ਜਾਵਾਂ
ਕੁਝ ਰੁੱਖ ਜਦ ਵੀ ਰਲ ਕੇ ਝੂਮਣ
ਤੇਜ਼ ਵਗਣ ਜਦ ਵਾਵਾਂ
ਸਾਵੀ ਬੋਲੀ ਸਭ ਰੁੱਖਾਂ ਦੀ
ਦਿਲ ਕਰਦਾ ਲਿਖ ਜਾਵਾਂ
ਮੇਰਾ ਵੀ ਇਹ ਦਿਲ ਕਰਦਾ ਏ
ਰੁੱਖ ਦੀ ਜੂਨੇ ਆਵਾਂ
ਜੇ ਤੁਸਾਂ ਮੇਰਾ ਗੀਤ ਹੈ ਸੁਣਨਾ
ਮੈਂ ਰੁੱਖਾਂ ਵਿਚ ਗਾਵਾਂ
ਰੁੱਖ ਤਾਂ ਮੇਰੀ ਮਾਂ ਵਰਗੇ ਨੇ
ਜਿਉਂ ਰੁੱਖਾਂ ਦੀਆਂ ਛਾਵਾਂ ।
ਮੈਥੋਂ ਮੇਰਾ ਬਿਰਹਾ ਵੱਡਾ
ਮੈਂ ਨਿੱਤ ਕੂਕ ਰਿਹਾ
ਮੇਰੀ ਝੋਲੀ ਇਕੋ ਹੌਕਾ
ਇਹਦੀ ਝੋਲ ਅਥਾਹ ।
ਬਾਲ-ਵਰੇਸੇ ਇਸ਼ਕ ਗਵਾਚਾ
ਜ਼ਖ਼ਮੀ ਹੋ ਗਏ ਸਾਹ
ਮੇਰੇ ਹੋਠਾਂ ਵੇਖ ਲਈ
ਚੁੰਮਣਾਂ ਦੀ ਜੂਨ ਹੰਢਾ ।
ਜੋ ਚੁੰਮਣ ਮੇਰੇ ਦਰ ‘ਤੇ ਖੜ੍ਹਿਆ
ਇਕ ਅੱਧ ਵਾਰੀ ਆ
ਮੁੜ ਉਹ ਭੁੱਲ ਕਦੇ ਨਾ ਲੰਘਿਆ
ਏਸ ਦਰਾਂ ਦੇ ਰਾਹ ।
ਮੈਂ ਉਹਨੂੰ ਨਿੱਤ ਉਡੀਕਣ ਬੈਠਾ
ਥੱਕਿਆ ਔਂਸੀਆਂ ਪਾ
ਮੈਨੂੰ ਉਹ ਚੁੰਮਣ ਨਾ ਬਹੁੜਿਆ
ਸੈ ਚੁੰਮਣਾਂ ਦੇ ਵਣ ਗਾਹ ।
ਉਹ ਚੁੰਮਣ ਮੇਰੇ ਹਾਣ ਦਾ
ਵਿਚ ਲੱਖ ਸੂਰਜ ਦਾ ਤਾ
ਜਿਹੜੇ ਸਾਹੀਂ ਚੇਤਰ ਖੇਡਦਾ
ਮੈਨੂੰ ਉਸ ਚੁੰਮਣ ਦਾ ਚਾ ।
ਪਰਦੇਸੀ ਚੁੰਮਣ ਮੈਂਡਿਆ
ਕਦੇ ਵਤਨੀਂ ਫੇਰਾ ਪਾ
ਕਿਤੇ ਸੁੱਚਾ ਬਿਰਹਾ ਤੈਂਡੜਾ
ਮੈਥੋਂ ਜੂਠਾ ਨਾ ਹੋ ਜਾ ।
ਬਿਰਹਾ ਵੀ ਲੋਭੀ ਕਾਮ ਦਾ
ਇਹਦੀ ਜਾਤ ਕੁਜਾਤ ਨਾ ਕਾ
ਭਾਵੇਂ ਬਿਰਹਾ ਰੱਬੋਂ ਵੱਡੜਾ
ਮੈਂ ਉੱਚੀ ਕੂਕ ਰਿਹਾ ।
ਅਸਾਂ ਤਾਂ ਜੋਬਨ ਰੁੱਤੇ ਮਰਨਾ
ਮੁੜ ਜਾਣਾ ਅਸਾਂ ਭਰੇ ਭਰਾਏ
ਹਿਜਰ ਤੇਰੇ ਦੀ ਕਰ ਪਰਕਰਮਾ
ਅਸਾਂ ਤਾਂ ਜੋਬਨ ਰੁੱਤੇ ਮਰਨਾ
ਜੋਬਨ ਰੁੱਤੇ ਜੋ ਵੀ ਮਰਦਾ
ਫੁੱਲ ਬਣੇ ਜਾਂ ਤਾਰਾ
ਜੋਬਨ ਰੁੱਤੇ ਆਸ਼ਿਕ ਮਰਦੇ
ਜਾਂ ਕੋਈ ਕਰਮਾਂ ਵਾਲਾ
ਜਾਂ ਉਹ ਮਰਨ
ਕਿ ਜਿਨ੍ਹਾਂ ਲਿਖਾਏ
ਹਿਜਰ ਧੁਰੋਂ ਵਿਚ ਕਰਮਾਂ
ਹਿਜਰ ਤੁਹਾਡਾ ਅਸਾਂ ਮੁਬਾਰਕ
ਨਾਲ ਬਹਿਸ਼ਤੀਂ ਖੜਨਾ
ਅਸਾਂ ਤਾਂ ਜੋਬਨ ਰੁੱਤੇ ਮਰਨਾ ।
ਸੱਜਣ ਜੀ
ਭਲਾ ਕਿਸ ਲਈ ਜਾਣਾ
ਸਾਡੇ ਜਿਹਾ ਨਿਕਰਮਾ
ਸੂਤਕ ਰੁੱਤ ਤੋਂ
ਜੋਬਨ ਰੁੱਤ ਤਕ
ਜਿਨ੍ਹਾਂ ਹੰਢਾਈਆਂ ਸ਼ਰਮਾਂ
ਨਿੱਤ ਲੱਜਿਆ ਦੀਆਂ ਜੰਮਣ-ਪੀੜਾਂ
ਅਣਚਾਹਿਆਂ ਵੀ ਜਰਨਾ
ਨਿੱਤ ਕਿਸੇ ਦੇਹ ਵਿਚ
ਫੁੱਲ ਬਣ ਕੇ ਖਿੜਨਾ
ਨਿੱਤ ਤਾਰਾ ਬਣ ਚੜ੍ਹਨਾ
ਅਸਾਂ ਤਾਂ ਜੋਬਨ ਰੁੱਤੇ ਮਰਨਾ ।
ਸੱਜਣ ਜੀ
ਦਿਸੇ ਸਭ ਜੱਗ ਤਾਈਂ
ਗਰਭ ਜੂਨ ਵਿਚ ਮਰਨਾ
ਜੰਮਣੋਂ ਪਹਿਲਾਂ ਔਧ ਹੰਢਾਈਏ
ਫੇਰ ਹੰਢਾਈਏ ਸ਼ਰਮਾਂ
ਮਰ ਕੇ ਕਰੀਏ
ਇਕ ਦੂਜੇ ਦੀ
ਮਿੱਟੀ ਦੀ ਪਰਕਰਮਾ
ਪਰ ਜੇ ਮਿੱਟੀ ਵੀ ਮਰ ਜਾਏ
ਤਾਂ ਜਿਊ ਕੇ ਕੀ ਕਰਨਾ ?
ਅਸਾਂ ਤਾਂ ਜੋਬਨ ਰੁੱਤੇ ਮਰਨਾ
ਮੁੜ ਜਾਣਾ ਅਸਾਂ ਭਰੇ ਭਰਾਏ
ਹਿਜਰ ਤੇਰੇ ਦੀ ਕਰ ਪਰਕਰਮਾ
ਅਸਾਂ ਤਾਂ ਜੋਬਨ ਰੁੱਤੇ ਮਰਨਾ ।