370
ਧਨਾਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ ॥
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ। ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥ ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ। ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥ਰਹਾਉ॥