280
ਸਲੋਕੁ ਮਃ ੩ ॥
ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥
ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥