ਸਲੋਕ ਮ: ੩ ॥
ਹਉਮੈ ਵਿਚਿ ਜਗਤੁ ਮੁਆ ਮਰਦੋ ਮਰਦਾ ਜਾਇ ॥ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥੧॥
ਪੰਜਾਬੀ ਵਿਆਖਿਆ:
ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਈਂ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ। ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਉਹੋ ਮਿਲਦੀ ਹੈ।੧।
English Translation:
Salok mėhlā 3: In egotism, the world is dead; it dies and dies, again and again. As long as there is breath in the body, he does not remember the Lord; what will he do in the world hereafter? One who remembers the Lord is a spiritual teacher; the ignorant one acts blindly. O Nanak, whatever one does in this world, determines what he shall receive in the world hereafter. ||1||
ਅੰਗ: 555 | 10-02-2024