405
ਸਲੋਕ ਮ: ੧ ॥
ਵਾਹੁ ਖਸਮ ਤੂ ਵਾਹੁ ਜਿਨਿ ਰਚਿ ਰਚਨਾ ਹਮ ਕੀਏ ॥ ਸਾਗਰ ਲਹਰਿ ਸਮੁੰਦ ਸਰ ਵੇਲਿ ਵਰਸ ਵਰਾਹੁ ॥ ਆਪਿ ਖੜੋਵਹਿ ਆਪਿ ਕਰਿ ਆਪੀਣੈ ਆਪਾਹੁ ॥ ਗੁਰਮੁਖਿ ਸੇਵਾ ਥਾਇ ਪਵੈ ਉਨਮਨਿ ਤਤੁ ਕਮਾਹੁ ॥
ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ। ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ-(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ)। ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ) ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ