Daily Hukamnama Sri Darbar Sahib Amritsar 11 February 2023

by

ਬਿਲਾਵਲੁ ਮਹਲਾ ੫ ਛੰਤ

ੴ ਸਤਿਗੁਰ ਪ੍ਰਸਾਦਿ ॥

ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥

 

ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖੁਸ਼ੀ ਦਾ ਰੰਗ ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। ਵੱਡੀ ਕਿਸਮਤ ਨਾਲ ਵਿਚ ਪਰਮਾਤਮਾ ਪਤੀ ਦਾ ਪਿਆਰ ਪੈਦਾ ਹੁੰਦਾ ਹੈ,ਸਾਰੇ ਗੁਣਾਂ ਦੇ ਮਾਲਕ ਪ੍ਰਭੂ ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ ਇਸਤ੍ਰੀ ਮੁੜ ਮੁੜ ਪੁੱਛਦੀ ਹੈ) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ ਪਤੀ ਮਿਲ ਸਕਦਾ ਹੈ। ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ।

ਅੰਗ: 845 | 11-02-2023

You may also like