ਵਡਹੰਸੁ ਮਹਲਾ ੫ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁਮਿਤ੍ਰੁ ਸੁਖਦਾਤਾ ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ ॥੨॥
ਪੰਜਾਬੀ ਵਿਆਖਿਆ :
ਹੇ ਪਿਆਰੇ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ, ਮੈਂ ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ? ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ। (ਤਿਵੇਂ ਹੀ) ਹੇ ਸਖੀ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ। ਮੇਰੇ ਮਨ ਵਿਚ, ਮੇਰੇ ਹਿਰਦੇ ਵਿਚ, ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ, ਤੇ (ਉਸ ਦੇ) ਦਰਸਨ ਤੋਂ ਬਿਨਾ ਮੇਰਾ ਮਨ ਸ਼ਾਂਤੀ ਨਹੀਂ ਹਾਸਲ ਕਰ ਸਕਦਾ ॥੧॥ ਹੇ ਮੇਰੇ ਸੱਜਣ! ਹੇ ਮੇਰੇ ਪਿਆਰੇ ਵੀਰ! (ਮੇਰੀ ਬੇਨਤੀ) ਸੁਣ! ਤੇ ਮੈਨੂੰ ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ। ਉਹ (ਗੁਰੂ) ਮੇਰੀ ਜਿੰਦ ਦੀ ਸਾਰੀ ਪੀੜਾ ਜਾਣਦਾ ਹੈ, ਤੇ ਮੈਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ। ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਮੇਰੀ ਹਾਲਤ ਇੰਜ ਹੈ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ। (ਹੇ ਪ੍ਰਭੂ!) ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਣ ਨੂੰ (ਸਦਾ) ਬਚਾ ਲੈਂਦਾ ਹੈਂ ॥੨॥
English Translation:
Wadahans, Fifth Mehl, Second House: One Universal Creator God. By The Grace Of The True Guru:
Even though a baby may play hundreds of games, he cannot survive without milk. The hunger within me is not satisfied, O my friend, even though I am served hundreds of dishes. Deep within me, there is a longing to meet my Beloved; how can I attain my Perfect Guru? My mind and body are filled with love for my Beloved; how can my soul find relief, without the Blessed Vision of the Lord’s Darshan? ||1|| Listen, O my dear friends and siblings – lead me to my True Friend, the Giver of peace. He knows all the troubles of my soul; every day, he tells me stories of the Lord. I cannot live without Him, even for an instant. I cry out for Him, just as the song-bird cries for the drop of water. Which of Your Glorious Virtues should I sing? You save even worthless beings like me. ||2||
ਅੰਗ: 564| 11-01-2024