322
ਰਾਗੁ ਵਡਹੰਸੁ ਮਹਲਾ ੧ ਘਰੁ ੫ ਅਲਾਹਣੀਆ ॥
ੴ ਸਤਿਗੁਰ ਪ੍ਰਸਾਦਿ ॥
ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ ਚਲਾਇਆ ॥
ਉਹ ਸਿਰਜਣਹਾਰ ਪਾਤਿਸ਼ਾਹ ਸਦਾ ਕਾਇਮ ਰਹਿਣ ਵਾਲਾ ਹੈ, ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ। ਜਦੋਂ ਜੀਵ ਨੂੰ ਮਿਲਿਆ ਸਮਾ ਮੁੱਕ ਜਾਂਦਾ ਹੈ ਤੇ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ (ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ।