388
ਬਿਲਾਵਲੁ ਮਹਲਾ ੫ ॥
ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥ ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮ੍ਹ੍ਹ ਪਿਤਾ ਕਿਰਪਾਲ ॥੧॥ ਰਹਾਉ ॥ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮ੍ਹ੍ਹਰੀ ਘਾਲ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥
ਹੇ ਪ੍ਰਭੂ! ਜਿਵੇਂ ਹੋ ਸਕੇ, ਤਿਵੇਂ (ਔਗੁਣਾਂ ਤੋਂ) ਮੇਰੀ ਰਾਖੀ ਕਰ। ਹੇ ਪਾਰਬ੍ਰਹਮ! ਹੇ ਪਰਮੇਸਰ! ਹੇ ਸਤਿਗੁਰੂ! ਅਸੀ (ਜੀਵ) ਤੁਹਾਡੇ ਹਾਂ, ਤੁਸੀ ਸਾਡੇ ਪਾਲਣਹਾਰ ਪਿਤਾ ਹੋ।੧।ਰਹਾਉ।
ਹੇ ਪ੍ਰਭੂ! ਮੈਂ ਗੁਣ-ਹੀਨ ਵਿਚ ਕੋਈ ਭੀ ਗੁਣ ਨਹੀਂ ਹੈ, ਮੈਂ ਉਸ ਮੇਹਨਤ ਦੀ ਕਦਰ ਨਹੀਂ ਜਾਣ ਸਕਦਾ (ਜੋ ਤੂੰ ਅਸਾਂ ਜੀਵਾਂ ਦੀ ਪਾਲਣਾ ਵਾਸਤੇ ਕਰ ਰਿਹਾ ਹੈਂ) । ਹੇ ਪ੍ਰਭੂ! ਤੂੰ ਕਿਹੋ ਜਿਹਾ ਹੈਂ ਅਤੇ ਕੇਡਾ ਵੱਡਾ ਹੈਂ-ਇਹ ਗੱਲ ਤੂੰ ਆਪ ਹੀ ਜਾਣਦਾ ਹੈਂ। (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ।੧।