365
ਸਲੋਕੁ ਮਃ ੩ ॥
ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥
ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ; (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚੀ ਸੰਗਤ ਵਿਚ ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼ਰੂ ਹੋ ਜਾਂਦਾ ਹੈ।