363
ਸੋਰਠਿ ਮਹਲਾ ੫ ਘਰੁ ੨ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥
ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ। ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ। (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ। (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ।੧।