290
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ॥੧॥ ਰਹਾਉ ॥ ਵਹੁਟੀ, ਪੁੱਤਰ, ਸਰੀਰ, ਘਰ, ਦੌਲਤ ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ॥੧॥