340
ਸਲੋਕੁ ਮ: ੩ ॥
ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥
ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ। ਹੇ ਨਾਨਕ! ਕ੍ਰਿਪਾ ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖ਼ਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ।੧।