Daily Hukamnama Sri Darbar Sahib Amritsar 19 November 2021

by

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ

ਘਰੁ ੧ ੴ ਸਤਿਗੁਰ ਪ੍ਰਸਾਦਿ ॥

ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥

 

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ ਕਾਂਡ ਨਾਲ ਜੀਵਨ ਸੌਰੇਗਾ) ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥ ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ ਜੋਗ ਸੀ) ਨਹੀਂ ਹੋ ਸਕਿਆ, ਤੂੰ ਪ੍ਰਕਾਸ਼ ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ॥

ਅੰਗ: 654 | 19-11-2021

You may also like