Daily Hukamnama Sri Darbar Sahib Amritsar 2 September 2021

by admin

ਸੋਰਠਿ ਮਹਲਾ ੫ ॥

ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥  ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥

 

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ। ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ॥੧॥ ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, ( ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਉਸ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ।

ਅੰਗ: 619 | 02-09-2021

You may also like