326
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।