Daily Hukamnama Sri Darbar Sahib Amritsar 21 February 2024

by admin

ਸਲੋਕੁ ਮ: ੩ ॥

ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥ ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥ ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥ ਮ: ੩ ॥ ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥ ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥

ਪੰਜਾਬੀ ਵਿਆਖਿਆ:

ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ ਕਰਦਾ ਹੈ। ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ ਆ ਵੱਸੇ। ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ (ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁਜ਼ਰਦੀ ਹੈ। (ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ, ਸੋਈ ਹੁੰਦਾ ਹੈ ॥੧॥ ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ ਕਾਰ (ਭਾਵ, ਇਲਾਜ) ਕਰੋ। ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ ਕੇ), ਮਾਲਕ ਨੂੰ ਯਾਦ ਕਰੋ। ਮਾਲਕ ਸਦਾ ਅੰਗ ਸੰਗ ਹੈ, (ਅੱਖਾਂ ਅਗੋਂ) ਭਰਮ ਦੇ ਜਾਲੇ ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ। ਹਰੀ ਦਾ ਨਾਮ ਅਮਰ ਕਰਨ ਵਾਲਾ ਹੈ, ਇਹ ਦਾਰੂ ਵਰਤੋ। ਸਤਿਗੁਰੂ ਦਾ ਭਾਣਾ (ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਰਹਿਣੀ ਧਾਰਨ ਕਰੋ। ਹੇ ਨਾਨਕ! (ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ ਰਲੀਆਂ ਮਾਣੋਗੇ ॥੨॥

English Translation:

Shalok, Third Mehl:

O Nanak, without meeting the True Guru, the world is blind, and it does blind deeds. It does not focus its consciousness on the Word of the Shabad, which would bring peace to abide in the mind. Always afflicted with the dark passions of low energy, it wanders around, passing its days and nights burning. Whatever pleases Him, comes to pass; no one has any say in this. ||1|| Third Mehl: The True Guru has commanded us to do this: through the Guru’s Gate, meditate on the Lord Master. The Lord Master is ever-present. He tears away the veil of doubt, and installs His Light within the mind. The Name of the Lord is Ambrosial Nectar – take this healing medicine! Enshrine the Will of the True Guru in your consciousness, and make the True Lord’s Love your self-discipline. O Nanak, you shall be kept in peace here, and hereafter, you shall celebrate with the Lord. ||2||

ਅੰਗ: 554 | 21-02-2024

You may also like